ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲਾ
ਸ਼੍ਰੀ ਨਿਤਿਨ ਗਡਕਰੀ ਨੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਸਮਾਂਬੱਧ, ਪਾਰਦਰਸ਼ੀ ਅਤੇ ਤੇਜ਼ੀ ਨਾਲ ਫੈਸਲੇ ਲੈਣ ਦੇ ਮਹੱਤਵ 'ਤੇ ਜ਼ੋਰ ਦਿੱਤਾ
Posted On:
11 AUG 2021 3:04PM by PIB Chandigarh
ਕੇਂਦਰੀ ਰੋਡ ਟ੍ਰਾਂਸਪੋਰਟ ਅਤੇ ਰਾਜਮਾਰਗ ਮੰਤਰੀ ਸ਼੍ਰੀ ਨਿਤਿਨ ਗਡਕਰੀ ਨੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਸਮਾਂਬੱਧ, ਪਾਰਦਰਸ਼ੀ ਅਤੇ ਤੇਜ਼ੀ ਨਾਲ ਫੈਸਲੇ ਲੈਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਸੀਆਈਆਈ ਦੀ ਸਾਲਾਨਾ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਮੂਹਿਕ ਟੀਮ ਭਾਵਨਾ ਅਤੇ ਸਾਰੇ ਹਿਤਧਾਰਕਾਂ ਦੇ ਯੋਗਦਾਨ ਸਦਕਾ, ਕੋਵਿਡ ਮਹਾਮਾਰੀ ਵਿੱਚ ਵੀ ਚੰਗੇ ਨਤੀਜੇ ਪ੍ਰਾਪਤ ਕੀਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਹਾਲਾਂਕਿ ਸਾਡੇ ਕੋਲ ਪ੍ਰਤੀ ਦਿਨ 38 ਕਿਲੋਮੀਟਰ ਸੜਕ ਬਣਾਉਣ ਦਾ ਵਿਸ਼ਵ ਰਿਕਾਰਡ ਹੈ ਪਰ ਉਨ੍ਹਾਂ ਦਾ ਟੀਚਾ 100 ਕਿਲੋਮੀਟਰ ਪ੍ਰਤੀ ਦਿਨ ਤੋਂ ਵੱਧ ਦਾ ਹੈ। ਮੰਤਰੀ ਨੇ ਕਿਹਾ ਕਿ ਪ੍ਰੋਜੈਕਟ ਦੇ 3 ਗੁਣਾ ਤੋਂ ਵੱਧ ਦੀ ਵਿਸਤ੍ਰਿਤ ਪ੍ਰੋਜੈਕਟ ਰਿਪੋਰਟ (ਡੀਪੀਆਰ) ਬਣਾਉਣ ਦਾ ਫੈਸਲਾ ਲਿਆ ਗਿਆ ਹੈ।

ਜੀਪੀਐੱਸ ਅਧਾਰਤ ਟਰੈਕਿੰਗ ਪ੍ਰਣਾਲੀ ਬਾਰੇ ਗੱਲ ਕਰਦਿਆਂ ਸ਼੍ਰੀ ਗਡਕਰੀ ਨੇ ਕਿਹਾ ਕਿ ਅੰਤਰਰਾਸ਼ਟਰੀ ਕੰਪਨੀਆਂ ਤੋਂ ਪੇਸ਼ਕਾਰੀਆਂ ਪ੍ਰਾਪਤ ਹੋਈਆਂ ਹਨ ਅਤੇ ਤਿੰਨ ਮਹੀਨਿਆਂ ਦੇ ਸਮੇਂ ਵਿੱਚ ਇੱਕ ਠੋਸ ਨੀਤੀ ਬਣਾ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਹੁਣ ਇੱਕ ਸਾਲ ਦੇ ਅੰਦਰ ਦਿੱਲੀ ਤੋਂ ਦੇਹਰਾਦੂਨ ਦੋ ਘੰਟਿਆਂ ਵਿੱਚ, ਦਿੱਲੀ ਤੋਂ ਹਰਿਦੁਆਰ ਦੋ ਘੰਟਿਆਂ ਵਿੱਚ, ਦਿੱਲੀ ਤੋਂ ਚੰਡੀਗੜ੍ਹ ਦੋ ਘੰਟਿਆਂ ਵਿੱਚ ਅਤੇ 6 ਮਹੀਨਿਆਂ ਦੇ ਅੰਦਰ -ਅੰਦਰ ਦਿੱਲੀ ਤੋਂ ਜੈਪੁਰ ਡੇਢ ਘੰਟੇ ਵਿੱਚ ਪੁਜਿਆ ਜਾ ਸਕੇਗਾ। ਮੰਤਰੀ ਨੇ ਕਿਹਾ ਕਿ ਨਵੀਆਂ ਸੜਕਾਂ ਅਤੇ ਗ੍ਰੀਨ ਸੰਪਰਕ ਬਹੁਤ ਮਹੱਤਵਪੂਰਨ ਹਨ।
ਪੂਰਾ ਵੇਰਵਾ ਵੇਖੋ: https://t.co/gLaiHpHGYw?amp=1
***********
ਐੱਮਜੇਪੀਐੱਸ
(Release ID: 1744837)