PIB Headquarters

ਕੋਵਿਡ-19 ਬਾਰੇ ਪੀਆਈਬੀ ਦਾ ਬੁਲੇਟਿਨ

Posted On: 12 AUG 2021 5:43PM by PIB Chandigarh

 

 

• ਰਾਸ਼ਟਰੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 52.36 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ

• ਐਕਟੀਵ ਮਾਮਲੇ ਕੁੱਲ ਮਾਮਲਿਆਂ ਦਾ 1.21% ਹਨ; ਮਾਰਚ 2020 ਤੋਂ ਬਾਅਦ ਸਭ ਤੋਂ ਘੱਟ

• ਭਾਰਤ ਵਿੱਚ 3,87,987 ਨਵੇਂ ਮਾਮਲੇ ਸਾਹਮਣੇ ਆਏ

• ਸਭ ਤੋਂ ਉੱਚੀ ਰਿਕਵਰੀ ਦਰ; ਵਰਤਮਾਨ ਵਿੱਚ 97.45%

• ਦੇਸ਼ ਭਰ ਵਿੱਚ ਹੁਣ ਤੱਕ 3,12,60,050 ਕੁੱਲ ਰਿਕਵਰੀ

• ਪਿਛਲੇ 24 ਘੰਟਿਆਂ ਦੌਰਾਨ 39,069 ਮਰੀਜ਼ ਠੀਕ ਹੋਏ ਹਨ

• ਭਾਰਤੀ ਰਿਪੋਰਟ ਅਨੁਸਾਰ 41,195 ਨਵੇਂ ਕੇਸ ਪਿਛਲੇ 24 ਘੰਟਿਆਂ ਵਿੱਚ ਆਏ

• ਹਫ਼ਤਾਵਾਰੀ ਸਕਾਰਾਤਮਕਤਾ ਦਰ 5%ਤੋਂ ਹੇਠਾਂ ਰਹਿੰਦੀ ਹੈ, ਇਸ ਵੇਲੇ 2.23% ਹੈ

• 1.94%ਦੀ ਰੋਜ਼ਾਨਾ ਸਕਾਰਾਤਮਕਤਾ ਦਰ; ਪਿਛਲੇ 17ਦਿਨਾਂ ਲਈ 3% ਤੋਂ ਘੱਟ

• ਟੈਸਟਿੰਗ ਸਮਰੱਥਾ ਵਿੱਚ ਕਾਫ਼ੀ ਵਾਧਾ ਹੋਇਆ - 48.73 ਕਰੋੜ ਟੈਸਟ ਕੀਤੇ ਗਏ (ਕੁੱਲ)

 

 

#Unite2FightCorona

#IndiaFightsCorona

 

ਪੱਤਰ ਸੂਚਨਾ ਦਫ਼ਤਰ

ਸੂਚਨਾ ਤੇ ਪ੍ਰਸਾਰਣ ਮੰਤਰਾਲਾ

ਭਾਰਤ ਸਰਕਾਰ

 

 

Image

 

 

ਕੋਵਿਡ-19 ਅੱਪਡੇਟ

ਭਾਰਤ ਦੀ ਕੁੱਲ ਕੋਵਿਡ-19 ਟੀਕਾਕਰਣ ਕਵਰੇਜ 52 ਕਰੋੜ ਦੇ ਮੀਲ ਪੱਥਰ ਤੋਂ ਪਾਰ ਪਹੁੰਚ ਗਈ ਹੈ

 

ਪਿਛਲੇ 24 ਘੰਟਿਆਂ ਵਿੱਚ 44 ਲੱਖ ਤੋਂ ਵੱਧ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਗਈਆਂ

 

ਭਾਰਤ ਨੇ ਆਪਣੀ ਸਭ ਤੋਂ ਉੱਚੀ ਰਿਕਵਰੀ ਦਰ 97.45 ਫੀਸਦੀ ਹਾਸਲ ਕੀਤੀ

 

ਪਿਛਲੇ 24 ਘੰਟਿਆਂ ਵਿੱਚ 41,195 ਰੋਜ਼ਾਨਾ ਨਵੇਂ ਮਾਮਲੇ ਸਾਹਮਣੇ ਆਏ

 

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 3,87,987 ਹੋਈ; ਕੁੱਲ ਮਾਮਲਿਆਂ ਦਾ 1.21 ਫੀਸਦੀ ਬਣਦੇ ਹਨ

 

ਰੋਜ਼ਾਨਾ ਪਾਜ਼ਿਟਿਵਿਟੀ ਦਰ 1.94 ਫੀਸਦੀ ਹੋਈ; ਪਿਛਲੇ 17 ਦਿਨਾਂ ਤੋਂ ਲਗਾਤਾਰ 3 ਫੀਸਦੀ ਤੋਂ ਘੱਟ

 

ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ ਵਧ ਕੇ ਕੱਲ੍ਹ 52  ਕਰੋੜ ਦੇ ਮੀਲ ਪੱਥਰ  ਤੋਂ ਪਾਰ ਪਹੁੰਚ ਗਈ ਹੈ। ਆਰਜ਼ੀ ਰਿਪੋਰਟ ਅਨੁਸਾਰ ਅੱਜ ਸਵੇਰੇ 7 ਵਜੇ ਤੱਕ ਕੁੱਲ ਮਿਲਾ ਕੇ 52,36,71,019 ਵੈਕਸੀਨ ਖੁਰਾਕਾਂ 59,97,068 ਸੈਸ਼ਨਾਂ ਰਾਹੀਂ ਦਿੱਤੀਆਂ ਗਈਆਂ ਹਨ। ਪਿਛਲੇ 24 ਘੰਟਿਆਂ ਦੌਰਾਨ 44,19,627 ਵੈਕਸੀਨ  ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ ਹੈ।

ਇਨ੍ਹਾਂ ਵਿੱਚ ਸ਼ਾਮਲ ਹਨ-

ਹੈਲਥਕੇਅਰ ਵਰਕਰ

ਪਹਿਲੀ ਖੁਰਾਕ

1,03,41,119

ਦੂਜੀ ਖੁਰਾਕ

80,34,194

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,82,48,485

ਦੂਜੀ ਖੁਰਾਕ

1,19,35,584

18 ਤੋਂ 44 ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

18,47,82,179

ਦੂਜੀ ਖੁਰਾਕ

1,34,26,569

45 ਤੋਂ 59 ਸਾਲ ਤਕ ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

11,40,17,033

ਦੂਜੀ ਖੁਰਾਕ

4,40,01,065

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

7,95,91,513

ਦੂਜੀ ਖੁਰਾਕ

3,92,93,278

ਕੁੱਲ

52,36,71,019

 

ਕੋਵਿਡ-19 ਟੀਕਾਕਰਣ ਦੇ ਨਵੇਂ ਸਰਬਵਿਆਪੀਕਰਣ ਪੜਾਅ ਦੀ ਸ਼ੁਰੂਆਤ 21 ਜੂਨ ਤੋਂ ਹੋਈ ਹੈ;  ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ-19 ਟੀਕਾਕਰਣ ਦੇ ਦਾਇਰੇ ਦਾ ਵਿਸਤਾਰ ਕਰਨ ਅਤੇ ਗਤੀ ਵਧਾਉਣ ਲਈ ਵਚਨਬੱਧ ਹੈ।

ਇੱਕ ਹੋਰ ਸਾਰਥਕ ਵਿਕਾਸ ਤਹਿਤ, ਭਾਰਤ ਦੀ ਰਿਕਵਰੀ ਦਰ ਵੱਧ ਕੇ 97.45 ਫੀਸਦੀ ਤੱਕ ਪਹੁੰਚ ਗਈ ਹੈ। ਇਹ ਮਹਾਮਾਰੀ ਦੀ ਸ਼ੁਰੂਆਤ ਤੋਂ ਬਾਅਦ ਭਾਰਤ ਵੱਲੋਂ ਪ੍ਰਾਪਤ ਕੀਤੀ ਗਈ ਹੁਣ ਤੱਕ ਦੀ ਸਭ ਤੋਂ ਉੱਚੀ ਦਰ ਬਣਦੀ ਹੈ।

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕ੍ਰਮਿਤ ਲੋਕਾਂ ਵਿੱਚੋਂ 3,12,60,050 ਵਿਅਕਤੀ ਪਹਿਲਾਂ ਹੀ ਕੋਵਿਡ-19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 39,069 ਮਰੀਜ਼ ਠੀਕ ਹੋਏ ਹਨ।  

 

https://static.pib.gov.in/WriteReadData/userfiles/image/image001Q50X.jpg

 

ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ 41,195 ਨਵੇਂ ਕੇਸ ਸਾਹਮਣੇ ਆਏ ਹਨ।  

ਦੇਸ਼ ਵਿੱਚ ਪਿਛਲੇ 46 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ। ਇਹ ਕੇਂਦਰ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ ਦਾ ਹੀ ਨਤੀਜਾ ਹੈ।

 

https://static.pib.gov.in/WriteReadData/userfiles/image/image002PX3N.jpg

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਅੱਜ ਕੁੱਲ 3,87,987 ਹੋ ਗਈ ਹੈ। ਐਕਟਿਵ ਮਾਮਲੇ ਹੁਣ ਦੇਸ਼ ਦੇ ਕੁੱਲ ਪਾਜ਼ਿਟਿਵ ਕੇਸਾਂ ਦਾ ਸਿਰਫ 1.21 ਫੀਸਦੀ ਬਣਦੇ ਹਨ , ਜੋ ਕਿ ਮਾਰਚ 2020 ਤੋਂ ਬਾਅਦ ਸਭ ਤੋਂ ਘੱਟ ਹੈ।  

 

https://static.pib.gov.in/WriteReadData/userfiles/image/image0039HXC.jpg

ਦੇਸ਼ ਭਰ ਵਿੱਚ ਵੱਡੇ ਪੱਧਰ ‘ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੁੱਲ 21,24,953 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ48.73 ਕਰੋੜ ਤੋਂ ਵੱਧ  (48,73,70,196)  ਟੈਸਟ ਕੀਤੇ ਗਏ ਹਨ।

ਇਕ ਪਾਸੇ, ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਉੱਥੇ ਹਫ਼ਤਾਵਾਰੀ ਕੇਸਾਂ ਦੀ ਪਾਜ਼ਿਟਿਵਿਟੀ ਦਰ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਹਫ਼ਤਾਵਾਰੀ ਪਾਜ਼ਿਟਿਵਿਟੀ ਦਰ ਇਸ ਸਮੇਂ 2.23 ਫੀਸਦੀ ਹੈ, ਜਦੋਂ ਕਿ ਰੋਜ਼ਾਨਾ ਪਾਜ਼ਿਟਿਵਿਟੀ ਦਰ ਅੱਜ 1.94 ਫੀਸਦੀ ‘ਤੇ ਹੈ।  ਰੋਜ਼ਾਨਾ ਪਾਜ਼ਿਟਿਵਿਟੀ ਦਰ ਹੁਣ  ਪਿਛਲੇ 17 ਦਿਨਾਂ ਤੋਂ ਲਗਾਤਾਰ 3 ਫੀਸਦੀ ਤੋਂ ਘੱਟ ਅਤੇ66 ਦਿਨਾਂ ਤੋਂ 5 ਫੀਸਦੀ ਤੋਂ ਹੇਠਾਂ ਰਹਿ ਰਹੀ ਹੈ।

https://pib.gov.in/PressReleasePage.aspx?PRID=1745040

 

ਕੋਵਿਡ-19 ਵੈਕਸੀਨੇਸ਼ਨ ਸਬੰਧੀ ਤਾਜ਼ਾ ਜਾਣਕਾਰੀ

 

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕਿਆਂ ਦੀਆਂ 54.04 ਕਰੋੜ ਤੋਂ ਵੱਧ ਖੁਰਾਕਾਂ ਮੁਹੱਈਆ ਕਰਵਾਈਆਂ ਗਈਆਂ

 

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਪ੍ਰਾਈਵੇਟ ਹਸਪਤਾਲਾਂ ਕੋਲ ਅਜੇ ਵੀ 2.55 ਕਰੋੜ ਤੋਂ ਵੱਧ ਖੁਰਾਕਾਂ ਪ੍ਰਬੰਧਨ ਲਈ ਉਪਲਬਧ ਹਨ

ਦੇਸ਼ ਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਵਜੋਂ, ਭਾਰਤ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਕੋਵਿਡ ਟੀਕੇ ਮੁਫ਼ਤ ਮੁਹੱਈਆ ਕਰਵਾ ਕੇ ਸਹਾਇਤਾ ਕਰ ਰਹੀ ਹੈ। ਕੋਵਿਡ-19 ਟੀਕਾਕਰਣ ਮੁਹਿੰਮ ਦੇ ਸਰਬਵਿਆਪੀਕਰਣ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਦੇਸ਼ ਵਿੱਚ ਟੀਕੇ ਨਿਰਮਾਤਾਵਾਂ ਵੱਲੋਂ ਤਿਆਰ ਕੀਤੇ ਜਾ ਰਹੇ 75 ਪ੍ਰਤੀਸ਼ਤ ਟੀਕੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ (ਬਿਨਾ ਕਿਸੇ ਕੀਮਤ ਦੀ) ਖਰੀਦ ਮਗਰੋਂ ਮੁਫ਼ਤ ਮੁਹੱਈਆ ਕਰਵਾਏਗੀ।

 ਟੀਕਿਆਂ ਦੀਆਂ ਖੁਰਾਕਾਂ

  (12ਅਗਸਤ 2021 ਤੱਕ)

 ਸਪਲਾਈ ਕੀਤੀਆਂ ਗਈਆਂ ਖੁਰਾਕਾਂ

 

54,04,78,610

 ਖੁਰਾਕਾਂ ਪਾਈਪ ਲਾਈਨ ਵਿੱਚ

 

1,09,83,510

 ਟੀਕਿਆਂ ਦੀ ਕੁੱਲ ਖਪਤ

 

52,00,96,418

ਖੁਰਾਕਾਂ ਪ੍ਰਬੰਧ ਲਈ ਅਜੇ ਵੀ ਉਪਲਬਧ

 2,55,54,533

 

ਸਾਰੇ ਸਰੋਤਾਂ ਵੱਲੋਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਹੁਣ ਤੱਕ 54.04 ਕਰੋੜ ਤੋਂ ਵੀ ਜ਼ਿਆਦਾ (54,04,78,610) ਟੀਕਿਆਂ ਦੀਆਂ ਖੁਰਾਕਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ ਅਤੇ ਟੀਕਿਆਂ ਦੀਆਂ 1,09,83,510 ਖੁਰਾਕਾਂ ਪਾਈਪ ਲਾਈਨ ਵਿੱਚ ਹਨ।

ਇਸ ਵਿੱਚੋਂ, ਖਰਾਬ ਹੋਈਆਂ ਖੁਰਾਕਾਂ ਸਮੇਤ ਔਸਤਨ ਅਧਾਰਿਤ ਕੁੱਲ ਖਪਤ 52,00,96,418 ਖੁਰਾਕਾਂ (ਅੱਜ ਸਵੇਰੇ 8 ਵਜੇ ਉਪਲਬਧ ਅੰਕੜਿਆਂ ਅਨੁਸਾਰ) ਬਣਦੀ ਹੈ।

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਨਿਜੀ ਹਸਪਤਾਲਾਂ ਕੋਲ ਪ੍ਰਬੰਧਨ ਲਈ ਅਜੇ ਵੀ 2.55 ਕਰੋੜ (2,55,54,533) ਤੋਂ ਵੀ ਜ਼ਿਆਦਾ ਕੋਵਿਡ ਟੀਕਾਕਰਣ ਖੁਰਾਕਾਂ ਉਪਲਬਧ ਹਨ।

https://pib.gov.in/PressReleasePage.aspx?PRID=1745037

 

ਮਹੱਤਵਪੂਰਨ ਟਵਿਟ

 

 

*********

ਐੱਮਵੀ/ਏਐੱਸ



(Release ID: 1745304) Visitor Counter : 78


Read this release in: English , Hindi , Marathi , Gujarati