ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਭਾਰਤ ਦੀ ਕੁੱਲ ਕੋਵਿਡ -19 ਟੀਕਾਕਰਣ ਕਵਰੇਜ ਲਗਭਗ 53 ਕਰੋੜ

ਪਿਛਲੇ 24 ਘੰਟਿਆਂ ਵਿੱਚ 57 ਲੱਖ ਤੋਂ ਵੱਧ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਗਈਆਂ


ਭਾਰਤ ਨੇ ਆਪਣੀ ਸਭ ਤੋਂ ਉੱਚੀ ਰਿਕਵਰੀ ਦਰ 97.46 ਫੀਸਦ ਹਾਸਲ ਕੀਤੀ


ਪਿਛਲੇ 24 ਘੰਟਿਆਂ ਵਿੱਚ 40,120 ਰੋਜ਼ਾਨਾ ਨਵੇਂ ਮਾਮਲੇ ਸਾਹਮਣੇ ਆਏ


ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ (3,85,227) ਹੋਈ; ਕੁੱਲ ਮਾਮਲਿਆਂ ਦਾ 1.20 ਫੀਸਦ

ਰੋਜ਼ਾਨਾ ਪੌਜ਼ੀਟਿਵਿਟੀ ਦਰ 2.04 ਫੀਸਦ ਹੋਈ; ਪਿਛਲੇ 18 ਦਿਨਾਂ ਤੋਂ ਲਗਾਤਾਰ 3 ਫੀਸਦ ਤੋਂ ਘੱਟ

Posted On: 13 AUG 2021 10:22AM by PIB Chandigarh

ਭਾਰਤ ਦੀ ਕੋਵਿਡ 19 ਟੀਕਾਕਰਣ ਕਵਰੇਜ ਵਧ ਕੇ ਲਗਭਗ 53 ਕਰੋੜ ਤੱਕ ਪਹੁੰਚ

ਗਈ ਹੈ। ਆਰਜ਼ੀ ਰਿਪੋਰਟ ਅਨੁਸਾਰ ਅੱਜ ਸਵੇਰੇ 7 ਵਜੇ ਤੱਕ ਕੁੱਲ ਮਿਲਾ ਕੇ 

52,95,82,956 ਵੈਕਸੀਨ ਖੁਰਾਕਾਂ 60,40,607 ਸੈਸ਼ਨਾਂ ਰਾਹੀਂ ਦਿੱਤੀਆਂ ਗਈਆਂ ਹਨ। 

ਪਿਛਲੇ 24 ਘੰਟਿਆਂ ਦੌਰਾਨ 57,31,574 ਵੈਕਸੀਨ  ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ ਹੈ

 

ਇਨ੍ਹਾਂ ਵਿੱਚ ਸ਼ਾਮਲ ਹਨ

 

ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

1,03,43,406

ਦੂਜੀ ਖੁਰਾਕ

80,50,401

ਫਰੰਟ ਲਾਈਨ ਵਰਕਰ

ਪਹਿਲੀ ਖੁਰਾਕ

1,82,54,407

ਦੂਜੀ ਖੁਰਾਕ

1,19,88,029

18 ਤੋਂ 44 ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

18,80,51,247

ਦੂਜੀ ਖੁਰਾਕ

1,39,53,516

45 ਤੋਂ 59 ਸਾਲ ਤਕ ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

11,48,89,656

ਦੂਜੀ ਖੁਰਾਕ

4,44,21,296

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

8,00,90,640

ਦੂਜੀ ਖੁਰਾਕ

3,95,40,358

ਕੁੱਲ

52,95,82,956

 

 

 

 

ਕੋਵਿਡ -19 ਟੀਕਾਕਰਣ ਦੇ ਨਵੇਂ ਸਰਵਵਿਆਪੀਕਰਣ ਪੜਾਅ ਦੀ ਸ਼ੁਰੂਆਤ 21 ਜੂਨ ਤੋਂ ਹੋਈ ਹੈ;  

ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ 19 ਟੀਕਾਕਰਣ ਦੇ ਦਾਇਰੇ ਦਾ ਵਿਸਥਾਰ ਕਰਨ ਅਤੇ 

ਗਤੀ ਵਧਾਉਣ ਲਈ ਵਚਨਬੱਧ ਹੈ

 

ਭਾਰਤ ਦੀ ਰਿਕਵਰੀ ਦਰ ਵੱਧ ਕੇ 97.46 ਫੀਸਦ ਤੱਕ ਪਹੁੰਚ ਗਈ ਹੈ। ਇਹ ਮਹਾਮਾਰੀ

ਦੀ ਸ਼ੁਰੂਆਤ ਤੋਂ ਬਾਅਦ ਭਾਰਤ ਵੱਲੋਂ ਪ੍ਰਾਪਤ ਕੀਤੀ ਗਈ ਹੁਣ ਤੱਕ ਦੀ ਸਭ ਤੋਂ ਉੱਚੀ ਦਰ

ਬਣਦੀ ਹੈ

 

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 3,13,02,345 ਵਿਅਕਤੀ

ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 42,295

ਮਰੀਜ਼ ਠੀਕ ਹੋਏ ਹਨ। 

 

 

 

 

 

 

ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ 40,120 ਨਵੇਂ ਕੇਸ ਸਾਹਮਣੇ ਆਏ ਹਨ

 

 

ਦੇਸ਼ ਵਿੱਚ ਪਿਛਲੇ 47 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ  ਰਹੇ ਹਨ। 

ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ 

ਦਾ ਹੀ ਨਤੀਜਾ ਹੈ

 

 

 

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਅੱਜ ਕੁੱਲ 3,85,227 ਹੋ ਗਈ ਹੈ

ਐਕਟਿਵ ਮਾਮਲੇ ਹੁਣ ਦੇਸ਼ ਦੇ ਕੁੱਲ ਪੌਜ਼ੀਟਿਵ ਕੇਸਾਂ ਦਾ ਸਿਰਫ 1.20 ਫੀਸਦ 

ਬਣਦੇ ਹਨ ਜੋ ਕਿ ਮਾਰਚ 2020 ਤੋਂ ਬਾਅਦ ਸਭ ਤੋਂ ਘੱਟ ਹੈ 

 

 

 

 

ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲਦੇਸ਼ ਵਿੱਚ ਪਿਛਲੇ 24 ਘੰਟਿਆਂ

ਦੌਰਾਨ ਕੁੱਲ 19,70,495 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ

48.94 ਕਰੋੜ ਤੋਂ ਵੱਧ  (48,94,70,779)  ਟੈਸਟ ਕੀਤੇ ਗਏ ਹਨ

 

ਇਕ ਪਾਸੇਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈਉਥੇ ਹਫਤਾਵਾਰੀ

ਕੇਸਾਂ ਦੀ ਪੌਜ਼ੀਟੀਵਿਟੀ ਦਰ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਹਫਤਾਵਾਰੀ ਪੌਜ਼ੀਟੀਵਿਟੀ

ਦਰ ਇਸ ਸਮੇਂ 2.13 ਫੀਸਦ 'ਤੇ ਖੜੀ ਹੈ , ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ ਅੱਜ 2.04 ਫੀਸਦ ‘ਤੇ

ਹੈ।  ਰੋਜ਼ਾਨਾ ਪੌਜ਼ੀਟੀਵਿਟੀ ਦਰ ਹੁਣ  ਪਿਛਲੇ 18 ਦਿਨਾਂ ਤੋਂ ਲਗਾਤਾਰ 3 ਫੀਸਦ ਤੋਂ ਘੱਟ ਅਤੇ

67 ਦਿਨਾਂ ਤੋਂ 5 ਫੀਸਦ ਤੋਂ ਹੇਠਾਂ ਰਹਿ ਰਹੀ ਹੈ

 

 

 

 

 

****

ਐਮ.ਵੀ


(Release ID: 1745476)