ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਭਾਰਤ ਦੀ ਕੁੱਲ ਕੋਵਿਡ -19 ਟੀਕਾਕਰਣ ਕਵਰੇਜ 53 ਕਰੋੜ ਦੇ ਮੀਲ ਪੱਥਰ ਤੋਂ ਪਾਰ
ਪਿਛਲੇ 24 ਘੰਟਿਆਂ ਵਿੱਚ 63 ਲੱਖ ਤੋਂ ਵੱਧ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਗਈਆਂ
ਰਿਕਵਰੀ ਦਰ ਵਧ ਕੇ 97.45 ਫੀਸਦ ਹੋਈ
ਪਿਛਲੇ 24 ਘੰਟਿਆਂ ਵਿੱਚ 38,667 ਰੋਜ਼ਾਨਾ ਨਵੇਂ ਮਾਮਲੇ ਸਾਹਮਣੇ ਆਏ
ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 3,87,673 ਹੋਈ; ਕੁੱਲ ਮਾਮਲਿਆਂ ਦਾ 1.21 ਫੀਸਦ
ਰੋਜ਼ਾਨਾ ਪੌਜ਼ੀਟਿਵਿਟੀ ਦਰ 1.73 ਫੀਸਦ ਹੋਈ; ਪਿਛਲੇ 19 ਦਿਨਾਂ ਤੋਂ ਲਗਾਤਾਰ 3 ਫੀਸਦ ਤੋਂ ਘੱਟ
Posted On:
14 AUG 2021 9:33AM by PIB Chandigarh
ਭਾਰਤ ਦੀ ਕੋਵਿਡ 19 ਟੀਕਾਕਰਣ ਕਵਰੇਜ ਵਧ ਕੇ ਕੱਲ੍ਹ 53 ਕਰੋੜ ਦੇ ਮੀਲਪੱਥਰ ਤੋਂ
ਪਾਰ ਪਹੁੰਚ ਗਈ ਹੈ। ਆਰਜ਼ੀ ਰਿਪੋਰਟ ਅਨੁਸਾਰ ਅੱਜ ਸਵੇਰੇ 7 ਵਜੇ ਤੱਕ ਕੁੱਲ ਮਿਲਾ ਕੇ
53,61,89,903 ਵੈਕਸੀਨ ਖੁਰਾਕਾਂ 60,88,437 ਸੈਸ਼ਨਾਂ ਰਾਹੀਂ ਦਿੱਤੀਆਂ ਗਈਆਂ ਹਨ।
ਪਿਛਲੇ 24 ਘੰਟਿਆਂ ਦੌਰਾਨ 63,80,937 ਵੈਕਸੀਨ ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ ਹੈ।
ਇਨ੍ਹਾਂ ਵਿੱਚ ਸ਼ਾਮਲ ਹਨ-
ਸਿਹਤ ਸੰਭਾਲ ਵਰਕਰ
|
ਪਹਿਲੀ ਖੁਰਾਕ
|
1,03,46,330
|
ਦੂਜੀ ਖੁਰਾਕ
|
80,69,421
|
ਫਰੰਟ ਲਾਈਨ ਵਰਕਰ
|
ਪਹਿਲੀ ਖੁਰਾਕ
|
1,82,67,067
|
ਦੂਜੀ ਖੁਰਾਕ
|
1,20,58,038
|
18 ਤੋਂ 44 ਉਮਰ ਵਰਗ ਦੇ ਅਧੀਨ
|
ਪਹਿਲੀ ਖੁਰਾਕ
|
19,16,49,945
|
ਦੂਜੀ ਖੁਰਾਕ
|
1,44,94,525
|
45 ਤੋਂ 59 ਸਾਲ ਤਕ ਉਮਰ ਵਰਗ ਦੇ ਅਧੀਨ
|
ਪਹਿਲੀ ਖੁਰਾਕ
|
11,59,91,624
|
ਦੂਜੀ ਖੁਰਾਕ
|
4,49,05,898
|
60 ਸਾਲ ਤੋਂ ਵੱਧ ਉਮਰ ਵਰਗ
|
ਪਹਿਲੀ ਖੁਰਾਕ
|
8,05,91,149
|
ਦੂਜੀ ਖੁਰਾਕ
|
3,98,15,906
|
ਕੁੱਲ
|
53,61,89,903
|
ਕੋਵਿਡ -19 ਟੀਕਾਕਰਣ ਦੇ ਨਵੇਂ ਸਰਵਵਿਆਪੀਕਰਣ ਪੜਾਅ ਦੀ ਸ਼ੁਰੂਆਤ 21 ਜੂਨ ਤੋਂ ਹੋਈ ਹੈ;
ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ 19 ਟੀਕਾਕਰਣ ਦੇ ਦਾਇਰੇ ਦਾ ਵਿਸਥਾਰ ਕਰਨ ਅਤੇ
ਗਤੀ ਵਧਾਉਣ ਲਈ ਵਚਨਬੱਧ ਹੈ।
ਭਾਰਤ ਦੀ ਰਿਕਵਰੀ ਦਰ 97.45 ਫੀਸਦ ਤੱਕ ਪਹੁੰਚ ਗਈ ਹੈ।
ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 3,13,38,088 ਵਿਅਕਤੀ
ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 35,743
ਮਰੀਜ਼ ਠੀਕ ਹੋਏ ਹਨ।
ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ 38,667 ਨਵੇਂ ਕੇਸ ਸਾਹਮਣੇ ਆਏ ਹਨ।
ਦੇਸ਼ ਵਿੱਚ ਪਿਛਲੇ 48 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ।
ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ
ਦਾ ਹੀ ਨਤੀਜਾ ਹੈ।
ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਅੱਜ ਕੁੱਲ 3,87,673 ਹੋ ਗਈ ਹੈ।
ਐਕਟਿਵ ਮਾਮਲੇ ਹੁਣ ਦੇਸ਼ ਦੇ ਕੁੱਲ ਪੌਜ਼ੀਟਿਵ ਕੇਸਾਂ ਦਾ ਸਿਰਫ 1.21 ਫੀਸਦ
ਬਣਦੇ ਹਨ ।
ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ
ਦੌਰਾਨ ਕੁੱਲ 22,29,798 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ
49.17 ਕਰੋੜ ਤੋਂ ਵੱਧ (49,17,00,577) ਟੈਸਟ ਕੀਤੇ ਗਏ ਹਨ।
ਇਕ ਪਾਸੇ, ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਉਥੇ ਹਫਤਾਵਾਰੀ
ਕੇਸਾਂ ਦੀ ਪੌਜ਼ੀਟੀਵਿਟੀ ਦਰ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਹਫਤਾਵਾਰੀ ਪੌਜ਼ੀਟੀਵਿਟੀ
ਦਰ ਇਸ ਸਮੇਂ 2.05 ਫੀਸਦ 'ਤੇ ਖੜੀ ਹੈ , ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ ਅੱਜ 1.73 ਫੀਸਦ ‘ਤੇ
ਹੈ। ਰੋਜ਼ਾਨਾ ਪੌਜ਼ੀਟੀਵਿਟੀ ਦਰ ਹੁਣ ਪਿਛਲੇ 19 ਦਿਨਾਂ ਤੋਂ ਲਗਾਤਾਰ 3 ਫੀਸਦ ਤੋਂ ਘੱਟ ਅਤੇ
68 ਦਿਨਾਂ ਤੋਂ 5 ਫੀਸਦ ਤੋਂ ਹੇਠਾਂ ਰਹਿ ਰਹੀ ਹੈ।
****
ਐਮ.ਵੀ.
(Release ID: 1745883)
Visitor Counter : 232
Read this release in:
English
,
Urdu
,
Hindi
,
Marathi
,
Manipuri
,
Bengali
,
Gujarati
,
Tamil
,
Telugu
,
Kannada
,
Malayalam