ਰਾਸ਼ਟਰਪਤੀ ਸਕੱਤਰੇਤ

ਭਾਰਤ ਦੇ ਰਾਸ਼ਟਰਪਤੀ ਨੇ ਟੋਕੀਓ ਓਲੰਪਿਕਸ 2020 ਦੇ ਭਾਰਤੀ ਦਲ ਲਈ 'ਹਾਈ ਟੀ' ਦੀ ਮੇਜ਼ਬਾਨੀ ਕੀਤੀ

Posted On: 14 AUG 2021 6:52PM by PIB Chandigarh

ਭਾਰਤ ਦੇ ਰਾਸ਼ਟਰਪਤੀਸ਼੍ਰੀ ਰਾਮ ਨਾਥ ਕੋਵਿੰਦ ਨੇ ਅੱਜ (14 ਅਗਸਤ, 2021) ਰਾਸ਼ਟਰਪਤੀ ਭਵਨ ਸੱਭਿਆਚਾਰਕ ਕੇਂਦਰ ਵਿਖੇ ਟੋਕੀਓ ਓਲੰਪਿਕਸ 2020 ਦੇ ਭਾਰਤੀ ਦਲ ਲਈ 'ਹਾਈ ਟੀਦੀ ਮੇਜ਼ਬਾਨੀ ਕੀਤੀ। ਭਾਰਤ ਦੇ ਉਪ ਰਾਸ਼ਟਰਪਤੀਸ਼੍ਰੀ ਐੱਮ ਵੈਂਕਈਆ ਨਾਇਡੂ ਨੇ ਵੀ ਇਸ ਮੌਕੇ ਸ਼ਿਰਕਤ ਕੀਤੀ।

 

ਟੋਕੀਓ ਓਲੰਪਿਕਸ 2020 ਦੇ ਭਾਰਤੀ ਦਲ ਨਾਲ ਗੱਲਬਾਤ ਕਰਦੇ ਹੋਏ ਰਾਸ਼ਟਰਪਤੀ ਨੇ ਕਿਹਾ ਕਿ ਰਾਸ਼ਟਰ ਦੀ ਸ਼ਾਨ ਵਧਾਉਣ ਲਈ ਪੂਰੇ ਦੇਸ਼ ਨੂੰ ਉਨ੍ਹਾਂ 'ਤੇ ਮਾਣ ਹੈ। ਇਸ ਟੀਮ ਨੇ ਓਲੰਪਿਕਸ ਵਿੱਚ ਸਾਡੀ ਭਾਗੀਦਾਰੀ ਦੇ ਇਤਿਹਾਸ ਵਿੱਚ ਹੁਣ ਤੱਕ ਦੇ ਸਭ ਤੋਂ ਵੱਧ ਮੈਡਲ ਜਿੱਤੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਪ੍ਰਾਪਤੀਆਂ ਨੇ ਨੌਜਵਾਨਾਂ ਨੂੰ ਖੇਡਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਹੈ ਅਤੇ ਮਾਪਿਆਂ ਵਿੱਚ ਵੀ ਖੇਡਾਂ ਪ੍ਰਤੀ ਸਕਾਰਾਤਮਕ ਰਵੱਈਆ ਜਾਗ੍ਰਿਤ ਹੋਇਆ ਹੈ।

 

ਰਾਸ਼ਟਰਪਤੀ ਨੇ ਕਿਹਾ ਕਿ ਟੋਕੀਓ ਓਲੰਪਿਕਸ ਵਿੱਚ ਭਾਰਤ ਦਾ ਪ੍ਰਦਰਸ਼ਨ ਨਾ ਸਿਰਫ਼ ਪ੍ਰਾਪਤੀਆਂ ਦੇ ਲਿਹਾਜ਼ ਨਾਲ ਬਲਕਿ ਸਮਰੱਥਾ ਦੇ ਲਿਹਾਜ਼ ਨਾਲ ਵੀ ਸ਼ਾਨਦਾਰ ਸੀ। ਜ਼ਿਆਦਾਤਰ ਖਿਡਾਰੀ ਆਪਣੇ ਖੇਡ ਕਰੀਅਰ ਦੇ ਸ਼ੁਰੂਆਤੀ ਦੌਰ ਵਿੱਚ ਹਨ। ਜਿਸ ਭਾਵਨਾ ਅਤੇ ਕੌਸ਼ਲ ਨਾਲ ਉਨ੍ਹਾਂ ਸਾਰਿਆਂ ਨੇ ਟੋਕੀਓ ਵਿੱਚ ਪ੍ਰਦਰਸ਼ਨ ਕੀਤਾ ਹੈਭਾਰਤ ਦੀ ਆਉਣ ਵਾਲੇ ਸਮੇਂ ਵਿੱਚ ਖੇਡਾਂ ਦੀ ਦੁਨੀਆ ਵਿੱਚ ਪ੍ਰਭਾਵੀ ਮੌਜੂਦਗੀ ਹੋਵੇਗੀ।

 

ਰਾਸ਼ਟਰਪਤੀ ਨੇ ਸਮੁੱਚੇ ਭਾਰਤੀ ਦਲ ਨੂੰ ਉਨ੍ਹਾਂ ਦੇ ਉੱਤਮ ਪ੍ਰਯਤਨਾਂ ਲਈ ਵਧਾਈ ਦਿੱਤੀ। ਉਨ੍ਹਾਂ ਨੇ ਕੋਚਾਂਸਹਾਇਕ ਸਟਾਫ਼ਪਰਿਵਾਰਕ ਮੈਂਬਰਾਂ ਅਤੇ ਸ਼ੁਭਚਿੰਤਕਾਂ ਦੁਆਰਾ ਨਿਭਾਈ ਭੂਮਿਕਾ ਦੀ ਵੀ ਸ਼ਲਾਘਾ ਕੀਤੀ ਜਿਨ੍ਹਾਂ ਨੇ ਉਨ੍ਹਾਂ ਦੀਆਂ ਤਿਆਰੀਆਂ ਵਿੱਚ ਯੋਗਦਾਨ ਪਾਇਆ।

 

 

 **********

 

ਡੀਐੱਸ/ਐੱਸਐੱਚ/ਏਕੇ



(Release ID: 1745926) Visitor Counter : 154