ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਿਹ ਮੰਤਰੀ, ਸ਼੍ਰੀ ਅਮਿਤ ਸ਼ਾਹ ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ 14 ਅਗਸਤ ਨੂੰ ‘ਵਿਭਾਜਨ ਵਿਭੀਸ਼ਿਕਾ ਯਾਦਗਾਰੀ ਦਿਵਸ’ ਵਜੋਂ ਮਨਾਉਣ ਦੇ ਫੈਸਲੇ ਦੀ ਸ਼ਲਾਘਾ ਕੀਤੀ
ਸਾਡੀਆਂ ਅਣਗਿਣਤ ਭੈਣਾਂ ਅਤੇ ਭਰਾਵਾਂ ਦੀ ਕੁਰਬਾਨੀ ਅਤੇ ਸੰਘਰਸ਼ ਦੀ ਯਾਦ ਵਿੱਚ ਜੋ ਦੇਸ਼ ਦੀ ਵੰਡ ਵੇਲੇ ਹਿੰਸਾ ਅਤੇ ਨਫ਼ਰਤ ਦੇ ਪਰਛਾਵੇਂ ਵਿੱਚ ਉੱਜੜ ਗਏ ਸਨ, ਸ਼੍ਰੀ ਨਰੇਂਦਰ ਮੋਦੀ ਨੇ 14 ਅਗਸਤ ਨੂੰ 'ਵਿਭਾਜਨ ਵਿਭੀਸ਼ਿਕਾ ਯਾਦਗਾਰੀ ਦਿਵਸ ' ਵਜੋਂ ਮਨਾਉਣ ਦਾ ਫੈਸਲਾ ਕੀਤਾ ਹੈ
"ਮੈਂ ਇਸ ਸੰਵੇਦਨਸ਼ੀਲ ਫੈਸਲੇ ਲਈ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਨੂੰ ਵਧਾਈ ਦਿੰਦਾ ਹਾਂ"
"ਦੇਸ਼ ਦੀ ਵੰਡ ਦਾ ਜ਼ਖਮ ਅਤੇ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਦਾ ਦੁੱਖ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ"
"ਮੈਨੂੰ ਯਕੀਨ ਹੈ ਕਿ 'ਵਿਭਾਜਨ ਵਿਭੀਸ਼ਿਕਾ ਯਾਦਗਾਰੀ ਦਿਵਸ ' ਸਮਾਜ ਵਿੱਚੋਂ ਭੇਦਭਾਵ ਅਤੇ ਨਫ਼ਰਤ ਦੀ ਬੁਰਾਈ ਨੂੰ ਖ਼ਤਮ ਕਰਕੇ ਸ਼ਾਂਤੀ, ਪਿਆਰ ਅਤੇ ਏਕਤਾ ਨੂੰ ਮਜ਼ਬੂਤ ਕਰੇਗਾ"
Posted On:
14 AUG 2021 3:02PM by PIB Chandigarh
ਕੇਂਦਰੀ ਗ੍ਰਿਹ ਮੰਤਰੀ, ਸ਼੍ਰੀ ਅਮਿਤ ਸ਼ਾਹ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ 14 ਅਗਸਤ
ਨੂੰ ‘ਵਿਭਾਜਨ ਵਿਭੀਸ਼ਿਕਾ ਯਾਦਗਾਰੀ ਦਿਵਸ’ ਵਜੋਂ ਮਨਾਉਣ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ।
ਆਪਣੇ ਟਵੀਟ ਵਿੱਚ ਸ਼੍ਰੀ ਅਮਿਤ ਸ਼ਾਹ ਨੇ ਕਿਹਾ, “ਸਾਡੀਆਂ ਅਣਗਿਣਤ ਭੈਣਾਂ ਅਤੇ ਭਰਾਵਾਂ ਦੀ
ਕੁਰਬਾਨੀ ਅਤੇ ਸੰਘਰਸ਼ ਦੀ ਯਾਦ ਵਿੱਚ ਜੋ ਦੇਸ਼ ਦੀ ਵੰਡ ਵੇਲੇ ਹਿੰਸਾ ਅਤੇ ਨਫ਼ਰਤ ਦੇ ਪਰਛਾਵੇਂ
ਵਿੱਚ ਉੱਜੜ ਗਏ ਸਨ, ਸ਼੍ਰੀ ਨਰੇਂਦਰ ਮੋਦੀ ਨੇ 14 ਅਗਸਤ ਨੂੰ 'ਵਿਭਾਜਨ ਵਿਭੀਸ਼ਿਕਾ ਯਾਦਗਾਰੀ
ਦਿਵਸ ' ਵਜੋਂ ਮਨਾਉਣ ਦਾ ਫੈਸਲਾ ਕੀਤਾ ਹੈ। ਮੈਂ ਇਸ ਸੰਵੇਦਨਸ਼ੀਲ ਫੈਸਲੇ ਲਈ ਪ੍ਰਧਾਨ ਮੰਤਰੀ
ਸ਼੍ਰੀ ਨਰੇਂਦਰ ਮੋਦੀ ਦਾ ਸਵਾਗਤ ਕਰਦਾ ਹਾਂ। ”
ਕੇਂਦਰੀ ਗ੍ਰਿਹ ਮੰਤਰੀ ਨੇ ਕਿਹਾ ਕਿ "ਦੇਸ਼ ਦੀ ਵੰਡ ਦੇ ਜ਼ਖਮ ਅਤੇ ਆਪਣੇ ਅਜ਼ੀਜ਼ਾਂ ਨੂੰ ਗੁਆਉਣ
ਦੇ ਦੁੱਖ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ। ਮੇਰਾ ਮੰਨਣਾ ਹੈ ਕਿ ' ਵਿਭਾਜਨ ਵਿਭੀਸ਼ਿਕਾ
ਯਾਦਗਾਰੀ ਦਿਵਸ' ਸਮਾਜ ਵਿੱਚੋਂ ਭੇਦਭਾਵ ਅਤੇ ਨਫ਼ਰਤ ਦੀ ਬੁਰਾਈ ਨੂੰ ਖ਼ਤਮ ਕਰਕੇ ਸ਼ਾਂਤੀ,
ਪਿਆਰ ਅਤੇ ਏਕਤਾ ਨੂੰ ਮਜ਼ਬੂਤ ਕਰੇਗਾ ।"
*****
ਐਨ ਡਬਲਉ / ਆਰ ਕੇ / ਏ ਵਾਈ/ ਆਰ ਆਰ
(Release ID: 1745997)
Visitor Counter : 168