ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਭਾਰਤ ਨੇ ਪਿਛਲੇ 24 ਘੰਟਿਆਂ ਦੌਰਾਨ ਇੱਕ ਦਿਨ ਵਿੱਚ 88.13 ਲੱਖ ਤੋਂ ਵੱਧ ਟੀਕਿਆਂ ਦੀਆਂ ਖੁਰਾਕਾਂ ਦੇਣ ਦਾ ਹੁਣ ਤਕ ਦਾ ਸਭ ਤੋਂ ਉੱਚਾ ਟੀਚਾ ਹਾਸਿਲ ਕੀਤਾ
ਭਾਰਤ ਦੀ ਕੁਲ ਕੋਵਿਡ -19 ਟੀਕਾਕਰਣ ਕਵਰੇਜ ਨੇ 55 ਕਰੋੜ ਦਾ ਮੀਲ ਪੱਥਰ ਹਾਸਲ ਕੀਤਾ
ਰਿਕਵਰੀ ਦਰ ਵਧ ਕੇ 97.51 ਫੀਸਦ ਹੋਈ; ਮਾਰਚ 2020 ਤੋਂ ਬਾਅਦ ਸਭ ਤੋਂ ਵੱਧ
ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 25,166 ਨਵੇਂ ਕੇਸ ਸਾਹਮਣੇ ਆਏ
ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ (3,69,846) ਹੋਈ 146 ਦਿਨਾਂ ਵਿੱਚ ਸਭ ਤੋਂ ਘੱਟ
ਐਕਟਿਵ ਕੇਸ, ਕੁੱਲ ਮਾਮਲਿਆਂ ਦਾ 1.15 ਫੀਸਦ ਬਣਦੇ ਹਨ; ਮਾਰਚ 2020 ਤੋਂ ਬਾਅਦ ਸਭ ਤੋਂ ਘੱਟ
ਰੋਜ਼ਾਨਾ ਪੌਜ਼ੀਟਿਵਿਟੀ ਦਰ 1.61 ਫੀਸਦ ਹੋਈ; ਪਿਛਲੇ 22 ਦਿਨਾਂ ਤੋਂ ਲਗਾਤਾਰ 3 ਫੀਸਦ ਤੋਂ ਘੱਟ
Posted On:
17 AUG 2021 10:31AM by PIB Chandigarh
ਭਾਰਤ ਨੇ ਆਪਣੀ ਰਾਸ਼ਟਰ ਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਪਿਛਲੇ 24 ਘੰਟਿਆਂ ਵਿੱਚ
88.13 ਲੱਖ ਤੋਂ ਵੱਧ ਟੀਕੇ ਦੀਆਂ ਖੁਰਾਕਾਂ ਦਾ ਪ੍ਰਬੰਧ ਕੀਤਾ ਹੈ। ਸਾਡੀ ਟੀਕਾਕਰਣ ਮੁਹਿੰਮ ਦੀ
ਸ਼ੁਰੂਆਤ ਤੋਂ ਬਾਅਦ ਇਹ ਇੱਕ ਦਿਨ ਵਿੱਚ ਹਾਸਿਲ ਕੀਤਾ ਗਿਆ ਟੀਕਾਕਰਣ ਦਾ ਸਭ ਤੋਂ
ਉੱਚਾ ਅੰਕੜਾ ਹੈ । ਇਸਦੇ ਨਾਲ ਹੀ, ਭਾਰਤ ਦੀ ਕੋਵਿਡ -19 ਟੀਕਾਕਰਣ ਕਵਰੇਜ ਨੇ
55 ਕਰੋੜ ਦੇ ਅੰਕੜੇ ਨਾਲ ਨਵਾਂ ਮੀਲ ਪੱਥਰ ਹਾਸਲ ਕਰ ਲਿਆ ਹੈ । ਅੱਜ ਸਵੇਰੇ 7 ਵਜੇ
ਤੱਕ ਆਰਜ਼ੀ ਰਿਪੋਰਟ ਦੇ ਅਨੁਸਾਰ, ਕੁੱਲ ਮਿਲਾ ਕੇ, 55,47,30,609 ਟੀਕਿਆਂ ਦੀਆਂ ਖੁਰਾਕਾਂ
62,12,108 ਸੈਸ਼ਨਾਂ ਰਾਹੀਂ ਦਿੱਤੀਆਂ ਗਈਆਂ ਹਨ।
ਇਨ੍ਹਾਂ ਵਿੱਚ ਸ਼ਾਮਲ ਹਨ-
ਸਿਹਤ ਸੰਭਾਲ ਵਰਕਰ
|
ਪਹਿਲੀ ਖੁਰਾਕ
|
1,03,50,941
|
ਦੂਜੀ ਖੁਰਾਕ
|
81,20,754
|
ਫਰੰਟ ਲਾਈਨ ਵਰਕਰ
|
ਪਹਿਲੀ ਖੁਰਾਕ
|
1,82,86,002
|
ਦੂਜੀ ਖੁਰਾਕ
|
1,22,44,940
|
18 ਤੋਂ 44 ਉਮਰ ਵਰਗ ਦੇ ਅਧੀਨ
|
ਪਹਿਲੀ ਖੁਰਾਕ
|
20,20,24,963
|
ਦੂਜੀ ਖੁਰਾਕ
|
1,61,02,484
|
45 ਤੋਂ 59 ਸਾਲ ਤਕ ਉਮਰ ਵਰਗ ਦੇ ਅਧੀਨ
|
ਪਹਿਲੀ ਖੁਰਾਕ
|
11,87,86,699
|
ਦੂਜੀ ਖੁਰਾਕ
|
4,64,06,915
|
60 ਸਾਲ ਤੋਂ ਵੱਧ ਉਮਰ ਵਰਗ
|
ਪਹਿਲੀ ਖੁਰਾਕ
|
8,17,46,204
|
ਦੂਜੀ ਖੁਰਾਕ
|
4,06,60,707
|
ਕੁੱਲ
|
55,47,30,609
|
ਕੋਵਿਡ -19 ਟੀਕਾਕਰਣ ਦੇ ਨਵੇਂ ਸਰਵਵਿਆਪੀਕਰਣ ਪੜਾਅ ਦੀ ਸ਼ੁਰੂਆਤ 21 ਜੂਨ ਤੋਂ ਹੋਈ ਹੈ;
ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ 19 ਟੀਕਾਕਰਣ ਦੇ ਦਾਇਰੇ ਦਾ ਵਿਸਥਾਰ ਕਰਨ ਅਤੇ
ਗਤੀ ਵਧਾਉਣ ਲਈ ਵਚਨਬੱਧ ਹੈ।
ਭਾਰਤ ਵਿੱਚ ਰਿਕਵਰੀ ਦਰ ਵਧ ਕੇ 97.51 ਫੀਸਦ ਹੋਈ; ਮਾਰਚ 2020 ਤੋਂ ਬਾਅਦ ਸਭ ਤੋਂ ਵੱਧ ਦਰਜ ਹੋਈ ਹੈ।
ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 3,14,48,754 ਵਿਅਕਤੀ
ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 36,830
ਮਰੀਜ਼ ਠੀਕ ਹੋਏ ਹਨ।
ਭਾਰਤ ਨੇ 154 ਦਿਨਾਂ ਵਿੱਚ ਆਪਣੇ ਸਭ ਤੋਂ ਘੱਟ ਰੋਜ਼ਾਨਾ ਨਵੇਂ ਕੇਸ (25,166) ਦਰਜ ਕੀਤੇ ਹਨ।
ਦੇਸ਼ ਵਿੱਚ ਪਿਛਲੇ 51 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ।
ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ
ਦਾ ਹੀ ਨਤੀਜਾ ਹੈ।
ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 146 ਦਿਨਾਂ ਵਿੱਚ ਸਭ ਤੋਂ ਘੱਟ
ਕੁੱਲ 3,69,846 ਹੋ ਗਈ ਹੈ। ਐਕਟਿਵ ਮਾਮਲੇ ਹੁਣ ਦੇਸ਼ ਦੇ ਕੁੱਲ ਪੌਜ਼ੀਟਿਵ
ਕੇਸਾਂ ਦਾ ਸਿਰਫ 1.15 ਫੀਸਦ ਬਣਦੇ ਹਨ । ਜੋ ਮਾਰਚ 2020 ਤੋਂ ਬਾਅਦ ਸਭ ਤੋਂ ਘੱਟ ਹੈ I
ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ
ਦੌਰਾਨ ਕੁੱਲ 15,63,985 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ
49.66 ਕਰੋੜ ਤੋਂ ਵੱਧ (49,66,29,524) ਟੈਸਟ ਕੀਤੇ ਗਏ ਹਨ।
ਇਕ ਪਾਸੇ, ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਉਥੇ ਹਫਤਾਵਾਰੀ
ਕੇਸਾਂ ਦੀ ਪੌਜ਼ੀਟੀਵਿਟੀ ਦਰ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਹਫਤਾਵਾਰੀ ਪੌਜ਼ੀਟੀਵਿਟੀ
ਦਰ ਪਿਛਲੇ 53 ਦਿਨਾਂ ਤੋਂ ਲਗਾਤਾਰ ਇਸ ਸਮੇਂ 1.98 ਫੀਸਦ 'ਤੇ ਖੜੀ ਹੈ , ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ
ਦਰ ਅੱਜ 1.61 ਫੀਸਦ ‘ਤੇ ਹੈ। ਰੋਜ਼ਾਨਾ ਪੌਜ਼ੀਟੀਵਿਟੀ ਦਰ ਹੁਣ ਪਿਛਲੇ 22 ਦਿਨਾਂ ਤੋਂ ਲਗਾਤਾਰ
3 ਫੀਸਦ ਤੋਂ ਘੱਟ ਅਤੇ 71 ਦਿਨਾਂ ਤੋਂ 5 ਫੀਸਦ ਤੋਂ ਹੇਠਾਂ ਰਹਿ ਰਹੀ ਹੈ।
****
ਐਮ.ਵੀ.
(Release ID: 1746730)
Visitor Counter : 209
Read this release in:
English
,
Urdu
,
Marathi
,
Hindi
,
Bengali
,
Manipuri
,
Punjabi
,
Gujarati
,
Odia
,
Tamil
,
Telugu
,
Kannada
,
Malayalam