ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਭਾਰਤ ਦੀ ਕੁੱਲ ਕੋਵਿਡ -19 ਟੀਕਾਕਰਣ ਕਵਰੇਜ 56 ਕਰੋੜ ਦੇ ਮੀਲਪੱਥਰ ਤੋਂ ਪਾਰ


ਰਿਕਵਰੀ ਦਰ ਵਧ ਕੇ 97.52 ਫੀਸਦ ਹੋਈ; ਮਾਰਚ 2020 ਤੋਂ ਬਾਅਦ ਸਭ ਤੋਂ ਵੱਧ

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 35,178 ਨਵੇਂ ਕੇਸ ਸਾਹਮਣੇ ਆਏ

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ (3,67,415) ਹੋਈ 148 ਦਿਨਾਂ ਵਿੱਚ ਸਭ ਤੋਂ ਘੱਟ

ਐਕਟਿਵ ਕੇਸ, ਕੁੱਲ ਮਾਮਲਿਆਂ ਦਾ 1.14 ਫੀਸਦ ਬਣਦੇ ਹਨ; ਮਾਰਚ 2020 ਤੋਂ ਬਾਅਦ ਸਭ ਤੋਂ ਘੱਟ

ਰੋਜ਼ਾਨਾ ਪੌਜ਼ੀਟਿਵਿਟੀ ਦਰ 1.96 ਫੀਸਦ ਹੋਈ; ਪਿਛਲੇ 23 ਦਿਨਾਂ ਤੋਂ ਲਗਾਤਾਰ 3 ਫੀਸਦ ਤੋਂ ਘੱਟ

Posted On: 18 AUG 2021 9:50AM by PIB Chandigarh

ਭਾਰਤ ਦੀ ਕੋਵਿਡ 19 ਟੀਕਾਕਰਣ ਕਵਰੇਜ ਵਧ ਕੇ 56 ਕਰੋੜ ਦੇ ਮੀਲਪੱਥਰ  ਤੋਂ 

ਪਾਰ ਪਹੁੰਚ ਗਈ ਹੈ। ਆਰਜ਼ੀ ਰਿਪੋਰਟ ਅਨੁਸਾਰ ਅੱਜ ਸਵੇਰੇ 7 ਵਜੇ ਤੱਕ ਕੁੱਲ ਮਿਲਾ ਕੇ 

56,06,52,030 ਵੈਕਸੀਨ ਖੁਰਾਕਾਂ 62,67,149 ਸੈਸ਼ਨਾਂ ਰਾਹੀਂ ਦਿੱਤੀਆਂ ਗਈਆਂ ਹਨ। 

ਪਿਛਲੇ 24 ਘੰਟਿਆਂ ਦੌਰਾਨ 55,05,075 ਵੈਕਸੀਨ  ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ ਹੈ

 

 

 

ਇਨ੍ਹਾਂ ਵਿੱਚ ਸ਼ਾਮਲ ਹਨ

ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

1,03,51,471

ਦੂਜੀ ਖੁਰਾਕ

81,39,176

ਫਰੰਟ ਲਾਈਨ ਵਰਕਰ

ਪਹਿਲੀ ਖੁਰਾਕ

1,82,91,828

ਦੂਜੀ ਖੁਰਾਕ

1,23,10,279

18 ਤੋਂ 44 ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

20,53,38,194

ਦੂਜੀ ਖੁਰਾਕ

1,66,89,475

45 ਤੋਂ 59 ਸਾਲ ਤਕ ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

11,96,50,340

ਦੂਜੀ ਖੁਰਾਕ

4,68,78,435

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

8,20,88,223

ਦੂਜੀ ਖੁਰਾਕ

4,09,14,609

ਕੁੱਲ

56,06,52,030

 

 

ਕੋਵਿਡ -19 ਟੀਕਾਕਰਣ ਦੇ ਨਵੇਂ ਸਰਵਵਿਆਪੀਕਰਣ ਪੜਾਅ ਦੀ ਸ਼ੁਰੂਆਤ 21 ਜੂਨ ਤੋਂ ਹੋਈ ਹੈ;  

ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ 19 ਟੀਕਾਕਰਣ ਦੇ ਦਾਇਰੇ ਦਾ ਵਿਸਥਾਰ ਕਰਨ ਅਤੇ 

ਗਤੀ ਵਧਾਉਣ ਲਈ ਵਚਨਬੱਧ ਹੈ

 

ਭਾਰਤ ਵਿੱਚ ਰਿਕਵਰੀ ਦਰ ਵਧ ਕੇ 97.52 ਫੀਸਦ ਹੋਈਮਾਰਚ 2020 ਤੋਂ ਬਾਅਦ ਸਭ ਤੋਂ 

ਵੱਧ ਦਰਜ ਹੋਈ ਹੈ

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 3,14,85,923 ਵਿਅਕਤੀ

ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 37,169

ਮਰੀਜ਼ ਠੀਕ ਹੋਏ ਹਨ। 

 

 

 

 

 

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 35,178 ਨਵੇਂ ਕੇਸ ਸਾਹਮਣੇ ਆਏ ਹਨ।  

 

ਦੇਸ਼ ਵਿੱਚ ਪਿਛਲੇ 52 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ  ਰਹੇ ਹਨ। 

ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ 

ਦਾ ਹੀ ਨਤੀਜਾ ਹੈ

 

 

 

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 148 ਦਿਨਾਂ ਵਿੱਚ ਸਭ ਤੋਂ ਘੱਟ

ਕੁੱਲ 3,67,415 ਹੋ ਗਈ ਹੈ। ਐਕਟਿਵ ਮਾਮਲੇ ਹੁਣ ਦੇਸ਼ ਦੇ ਕੁੱਲ ਪੌਜ਼ੀਟਿਵ 

ਕੇਸਾਂ ਦਾ ਸਿਰਫ 1.14 ਫੀਸਦ  ਬਣਦੇ ਹਨ  ਜੋ ਮਾਰਚ 2020 ਤੋਂ ਬਾਅਦ ਸਭ ਤੋਂ ਘੱਟ ਹੈ I

 

 

 

ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲਦੇਸ਼ ਵਿੱਚ ਪਿਛਲੇ 24 ਘੰਟਿਆਂ

ਦੌਰਾਨ ਕੁੱਲ 17,97,559 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ

49.84 ਕਰੋੜ ਤੋਂ ਵੱਧ  (49,84,27,083)  ਟੈਸਟ ਕੀਤੇ ਗਏ ਹਨ

 

 

ਇਕ ਪਾਸੇਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈਉਥੇ ਹਫਤਾਵਾਰੀ

ਕੇਸਾਂ ਦੀ ਪੌਜ਼ੀਟੀਵਿਟੀ ਦਰ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਹਫਤਾਵਾਰੀ ਪੌਜ਼ੀਟੀਵਿਟੀ

ਦਰ ਪਿਛਲੇ 54 ਦਿਨਾਂ ਤੋਂ ਲਗਾਤਾਰ ਫੀਸਦ ਤੋਂ ਘੱਟ  ਰਹਿ ਰਹੀ ਹੈ ਇਸ ਸਮੇਂ 1.95 ਫੀਸਦ 'ਤੇ ਖੜੀ ਹੈ , 

ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ ਅੱਜ 1.96 ਫੀਸਦ ‘ਤੇ ਹੈ।  ਰੋਜ਼ਾਨਾ ਪੌਜ਼ੀਟੀਵਿਟੀ ਦਰ ਹੁਣ  

ਪਿਛਲੇ 23 ਦਿਨਾਂ ਤੋਂ ਲਗਾਤਾਰ 3 ਫੀਸਦ ਤੋਂ ਘੱਟ ਅਤੇ 72 ਦਿਨਾਂ ਤੋਂ 5 ਫੀਸਦ ਤੋਂ ਹੇਠਾਂ ਰਹਿ ਰਹੀ ਹੈ

 

 

 

****

ਐਮ.ਵੀ.



(Release ID: 1747229) Visitor Counter : 141