ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਿਹ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ ਦੇ ਸਾਰੇ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ਵਿੱਚ ਸਮੇਂ ਤੋਂ ਪਹਿਲਾਂ ਟੂਟੀ ਤੋਂ ਸ਼ੁੱਧ ਪੀਣਯੋਗ ਪਾਣੀ ਯਕੀਨੀ ਕਰਨ ਲਈ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਧੰਨਵਾਦ ਕੀਤਾ
ਮੋਦੀ ਜੀ ਦੀ ਅਗਵਾਈ ਵਿੱਚ ਜੰਮੂ-ਕਸ਼ਮੀਰ ਸ਼ਾਂਤੀ ਅਤੇ ਖੁਸ਼ਹਾਲੀ ਦਾ ਸਮਾਨਰਥੀ ਬਣ ਰਿਹਾ ਹੈ, ਜੰਮੂ-ਕਸ਼ਮੀਰ ਦੇ ਸਾਰੇ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ਵਿੱਚ ਟੂਟੀ ਤੋਂ ਸ਼ੁੱਧ ਪੀਣਯੋਗ ਪਾਣੀ ਦੀ ਸਪਲਾਈ ਨੂੰ ਸਮੇਂ ਤੋਂ ਪਹਿਲਾ ਯਕੀਨੀ ਬਣਾਉਣ ਲਈ ਮੈਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਜਲ ਸ਼ਕਤੀ ਮੰਤਰੀ ਸ਼੍ਰੀ ਗਜੇਂਦਰ ਸਿੰਘ ਸ਼ੇਖਾਵਤ ਦਾ ਅਭਿਨੰਦਨ ਕਰਦਾ ਹਾਂ”
ਪਹਿਲਾਂ ਦੀਆਂ ਸਰਕਾਰਾਂ ਨੇ ਦਹਾਕਿਆਂ ਤੱਕ ਜੰਮੂ-ਕਸ਼ਮੀਰ ਦੇ ਨਾਗਰਿਕਾਂ ਨੂੰ ਵਿਕਾਸ ਤੋਂ ਵਾਂਝਾ ਰੱਖ ਕੇ ਸਿਰਫ ਆਪਣੇ ਪਰਿਵਾਰਾਂ ਦੀ ਚਿੰਤਾ ਕੀਤੀ, ਮੋਦੀ ਜੀ ਨੇ ਇੱਥੇ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਕੇ ਗਰੀਬ ਨਾਗਰਿਕਾਂ ਨੂੰ ਮੁੱਖ ਧਾਰਾ ਨਾਲ ਜੋੜਿਆ, ਉਸੇ ਦਾ ਨਤੀਜਾ ਹੈ ਕਿ ਅੱਜ ਜੰਮੂ - ਕਸ਼ਮੀਰ ਹਰ ਖੇਤਰ ਵਿੱਚ ਅੱਗੇ ਵੱਧ ਰਿਹਾ ਹੈ”
Posted On:
19 AUG 2021 6:22PM by PIB Chandigarh
ਕੇਂਦਰੀ ਗ੍ਰਿਹ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਜੰਮੂ- ਕਸ਼ਮੀਰ ਦੇ ਸਾਰੇ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ਵਿੱਚ ਸਮੇਂ ਤੋਂ ਪਹਿਲਾਂ ਟੂਟੀ ਤੋਂ ਸ਼ੁੱਧ ਪੀਣਯੋਗ ਪਾਣੀ ਦੀ ਸਪਲਾਈ ਯਕੀਨੀ ਕਰਨ ਲਈ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਧੰਨਵਾਦ ਕੀਤਾ ਹੈ। ਆਪਣੇ ਟਵੀਟਸ ਵਿੱਚ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ “ਮੋਦੀ ਜੀ ਦੇ ਅਗਵਾਈ ਵਿੱਚ ਜੰਮੂ-ਕਸ਼ਮੀਰ ਸ਼ਾਂਤੀ ਅਤੇ ਖੁਸ਼ਹਾਲੀ ਦਾ ਸਮਾਨਾਰਥੀ ਬਣ ਰਿਹਾ ਹੈ। ਜੰਮੂ-ਕਸ਼ਮੀਰ ਦੇ ਸਾਰੇ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ਵਿੱਚ ਟੂਟੀ ਤੋਂ ਸ਼ੁੱਧ ਪਾਣੀ ਦੀ ਸਪਲਾਈ ਨੂੰ ਸਮੇਂ ਤੋਂ ਪਹਿਲਾਂ ਯਕੀਨੀ ਕਰਨ ਲਈ ਮੈਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਅਤੇ ਜਲ ਸ਼ਕਤੀ ਮੰਤਰੀ ਸ਼੍ਰੀ ਗਜੇਂਦਰ ਸਿੰਘ ਸ਼ੇਖਾਵਤ ਦਾ ਅਭਿਨੰਦਨ ਕਰਦਾ ਹਾਂ ।
ਕੇਂਦਰੀ ਗ੍ਰਿਹ ਮੰਤਰੀ ਨੇ ਕਿਹਾ ਕਿ ਪਹਿਲਾਂ ਦੀਆਂ ਸਰਕਾਰਾਂ ਨੇ ਦਸ਼ਕਾਂ ਤੱਕ ਜੰਮੂ-ਕਸ਼ਮੀਰ ਦੇ ਨਾਗਰਿਕਾਂ ਨੂੰ ਵਿਕਾਸ ਤੋਂ ਵਾਂਝਾ ਰੱਖ ਕੇ ਸਿਰਫ ਆਪਣੇ ਪਰਿਵਾਰਾਂ ਦੀ ਚਿੰਤਾ ਕੀਤੀ। ਮੋਦੀ ਜੀ ਨੇ ਇੱਥੇ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰ ਕੇ ਗਰੀਬ ਨਾਗਰਿਕਾਂ ਨੂੰ ਮੁੱਖਧਾਰਾ ਨਾਲ ਜੋੜਿਆ, ਉਸੇ ਦਾ ਨਤੀਜਾ ਹੈ ਕਿ ਅੱਜ ਜੰਮੂ-ਕਸ਼ਮੀਰ ਹਰ ਖੇਤਰ ਵਿੱਚ ਅੱਗੇ ਵੱਧ ਰਿਹਾ ਹੈ।
**************
ਐਨਡਬਲਿਯੂ/ਆਰਕੇ/ਏਡੀ/ਆਰਆਰ
(Release ID: 1747622)
Visitor Counter : 160