ਗ੍ਰਹਿ ਮੰਤਰਾਲਾ
azadi ka amrit mahotsav g20-india-2023

ਕੇਂਦਰੀ ਗ੍ਰਿਹ ਸਕੱਤਰ ਨੇ ਅਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਦੇ ਜਸ਼ਨਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

Posted On: 21 AUG 2021 5:36PM by PIB Chandigarh

ਕੇਂਦਰੀ ਗ੍ਰਿਹ ਸਕੱਤਰ ਨੇ ਅੱਜ 15 ਅਗਸਤ 2023 ਤੱਕ ਦੇ ਸਮੇਂ ਦੌਰਾਨ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੁਆਰਾ ਅਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਮਨਾਉਣ ਲਈ ਤਿਆਰੀਆਂ ਦਾ ਜਾਇਜ਼ਾ ਲਿਆ । ਮੀਟਿੰਗ ਦੌਰਾਨ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ / ਸਲਾਹਕਾਰਾਂ ਨੇ ਭਾਰਤੀ ਸੁਤੰਤਰਤਾ ਸੰਘਰਸ਼ ਦੇ ਵਿਸ਼ੇ ਬਾਰੇ ਇੱਕ ਹਫ਼ਤਾਭਰ ਚੱਲਣ ਵਾਲੇ ਵੇਰਵਿਆਂ ਨੂੰ ਸਾਂਝਾ ਕੀਤਾ , ਜਿਸ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੇ ਆਪਣੇ ਸੱਭਿਆਚਾਰ , ਰਵਾਇਤਾਂ ਅਤੇ ਵਿਰਾਸਤ ਨੂੰ ਉਜਾਗਰ ਕੀਤਾ ਹੈ । ਮੀਟਿੰਗ ਵਿੱਚ ਹਿੱਸਾ ਲੈਣ ਵਾਲਿਆਂ ਨੇ ਕਈ ਨਵੀਨਤਮ ਵਿਚਾਰ ਪੇਸ਼ ਕੀਤੇ ਤਾਂ ਜੋ ਸਮਾਗਮ ਨੂੰ ਇੱਕ ਸ਼ਾਨਦਾਰ ਸਮਾਰੋਹ ਬਣਾਇਆ ਜਾ ਸਕੇ ।

ਕੇਂਦਰੀ ਗ੍ਰਿਹ ਸਕੱਤਰ ਨੇ ਸਮਾਗਮਾਂ ਦੀ ਵਿਲੱਖਣਤਾ , ਅਜ਼ਾਦੀ ਸੰਗਰਾਮ / ਅਜ਼ਾਦੀ ਘੁਲਾਟੀਆਂ ਨਾਲ ਸਬੰਧਤ , ਤੇ ਸਮਾਗਮਾਂ ਦੀ ਯੋਜਨਾਬੰਦੀ ਵਿੱਚ ਉੱਚਤਮ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਾਲ ਨਾਲ ਇਸ ਗੱਲ ਤੇ ਜ਼ੋਰ ਦਿੱਤਾ ਕਿ ਸਾਰੇ ਸਮਾਗਮਾਂ ਵਿੱਚ ਜਨਤਾ ਦੀ ਸ਼ਮੂਲੀਅਤ ਵਿਆਪਕ ਤੌਰ ਤੇ ਹੋਣੀ ਚਾਹੀਦੀ ਹੈ । ਕੇਂਦਰੀ ਗ੍ਰਿਹ ਸਕੱਤਰ ਨੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਅਪੀਲ ਕੀਤੀ ਕਿ ਉਹ ਐੱਮ ਐੱਚ ਏ ਦੇ ਸਮਾਗਮਾਂ ਦੇ ਕੈਲੰਡਰ ਵਿੱਚ ਪ੍ਰੋਗਰਾਮਾਂ ਨੂੰ ਸ਼ਾਮਲ ਕਰਨ ਲਈ ਇੱਕ ਠੋਸ ਰੂਪ ਦੇਣ I

ਇਸ ਤੋਂ ਪਹਿਲਾਂ ਕੇਂਦਰੀ ਗ੍ਰਿਹ ਸਕੱਤਰ ਨੇ 19 ਅਗਸਤ 2021 ਨੂੰ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ ਸੀ , ਜਿਸ ਵਿੱਚ ਸੀ ਏ ਪੀ ਐੱਫ ਦੇ ਡੀ ਐੱਸ ਜੀਸ , ਚੇਅਰਮੈਨ , ਲੈਂਡ ਪੋਰਟ ਅਥਾਰਟੀ ਆਫ਼ ਇੰਡੀਆ ਅਤੇ ਐੱਮ ਐੱਚ ਏ ਦੇ ਅੰਦਰ ਹੋਰ ਸੰਸਥਾਵਾਂ ਦੇ ਮੁਖੀਆਂ ਨਾਲ ਅਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਮਨਾਉਣ ਲਈ ਐੱਮ ਐੱਚ ਏ ਦੇ ਹਫ਼ਤਾਭਰ ਚੱਲਣ ਵਾਲੇ ਪ੍ਰੋਗਰਾਮਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਸੀ ।

 

 *****************


ਐੱਨ ਡਬਲਿਊ / ਆਰ ਕੇ / ਏ ਵਾਈ / ਆਰ ਆਰ(Release ID: 1747921) Visitor Counter : 164