ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਭਾਰਤ ਦੀ ਕੁੱਲ ਕੋਵਿਡ -19 ਟੀਕਾਕਰਣ ਕਵਰੇਜ 58 ਕਰੋੜ ਦੇ ਮੀਲਪੱਥਰ ਤੋਂ ਪਾਰ


ਪਿਛਲੇ 24 ਘੰਟਿਆਂ ਵਿੱਚ 52 ਲੱਖ ਤੋਂ ਵੱਧ ਟੀਕਿਆਂ ਦੀਆਂ ਖੁਰਾਕਾਂ ਦਿੱਤੀਆਂ ਗਈਆਂ

ਰਿਕਵਰੀ ਦਰ ਵਧ ਕੇ 97.57 ਫੀਸਦ ਹੋਈ; ਮਾਰਚ 2020 ਤੋਂ ਬਾਅਦ ਸਭ ਤੋਂ ਵੱਧ

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 30,948 ਨਵੇਂ ਕੇਸ ਸਾਹਮਣੇ ਆਏ

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ (3,53,398) ਹੋਈ 152 ਦਿਨਾਂ ਵਿੱਚ ਸਭ ਤੋਂ ਘੱਟ

ਐਕਟਿਵ ਕੇਸ, ਕੁੱਲ ਮਾਮਲਿਆਂ ਦਾ 1.09 ਫੀਸਦ ਬਣਦੇ ਹਨ; ਮਾਰਚ 2020 ਤੋਂ ਬਾਅਦ ਸਭ ਤੋਂ ਘੱਟ

ਰੋਜ਼ਾਨਾ ਪੌਜ਼ੀਟਿਵਿਟੀ ਦਰ 1.95 ਫੀਸਦ ਹੋਈ; ਪਿਛਲੇ 27 ਦਿਨਾਂ ਤੋਂ ਲਗਾਤਾਰ 3 ਫੀਸਦ ਤੋਂ ਘੱਟ

Posted On: 22 AUG 2021 10:34AM by PIB Chandigarh

ਭਾਰਤ ਦੀ ਕੋਵਿਡ 19 ਟੀਕਾਕਰਣ ਦੀ ਕੁੱਲ ਕਵਰੇਜ ਨੇ ਕੱਲ੍ਹ 58 ਕਰੋੜ ਟੀਕਿਆਂ ਦਾ

ਅੰਕੜਾ ਪਾਰ ਕਰ ਲਿਆ ਹੈ।  ਪਿਛਲੇ 24 ਘੰਟਿਆਂ ਵਿੱਚ 52,23,612 ਟੀਕਿਆਂ ਦੀਆਂ

ਖੁਰਾਕਾਂ ਦੇ ਪ੍ਰਬੰਧ ਦੇ ਨਾਲਭਾਰਤ ਦੀ ਕੋਵਿਡ -19 ਟੀਕਾਕਰਣ ਕਵਰੇਜ ਨੇ ਅੱਜ

ਸਵੇਰੇ 7 ਵਜੇ ਤੱਕ ਆਰਜ਼ੀ ਰਿਪੋਰਟਾਂ ਦੇ ਅਨੁਸਾਰ 58.14 ਕਰੋੜ (58,14,89,377)

ਦੇ ਕੁੱਲ ਅੰਕੜੇ ਨੂੰ ਪਾਰ ਕਰ ਲਿਆ ਹੈ। ਇਹ 64,39,411 ਸੈਸ਼ਨਾਂ ਰਾਹੀਂ ਪ੍ਰਾਪਤ

ਕੀਤਾ ਗਿਆ ਹੈ.

 

 

ਆਰਜ਼ੀ ਰਿਪੋਰਟ ਦੇ ਅਨੁਸਾਰਅੱਜ ਸਵੇਰੇ 7 ਵਜੇ ਤੱਕ ਕੁੱਲ ਇਕੱਤਰ ਕੀਤੇ ਗਏ ਅੰਕੜੇ

ਹੇਠਾਂ ਦਿੱਤੇ ਗਏ ਹਨ:

ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

1,03,52,796

ਦੂਜੀ ਖੁਰਾਕ

81,87,062

ਫਰੰਟ ਲਾਈਨ ਵਰਕਰ

ਪਹਿਲੀ ਖੁਰਾਕ

1,82,99,850

ਦੂਜੀ ਖੁਰਾਕ

1,24,76,020

18 ਤੋਂ 44 ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

21,37,85,511

ਦੂਜੀ ਖੁਰਾਕ

1,84,75,457

45 ਤੋਂ 59 ਸਾਲ ਤਕ ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

12,18,54,173

ਦੂਜੀ ਖੁਰਾਕ

4,73,45,647

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

8,30,11,132

ਦੂਜੀ ਖੁਰਾਕ

4,15,93,342

ਕੁੱਲ

58,14,89,377

 

ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ 19 ਟੀਕਾਕਰਣ ਦੇ ਦਾਇਰੇ ਦਾ ਵਿਸਥਾਰ ਕਰਨ ਅਤੇ 

ਗਤੀ ਵਧਾਉਣ ਲਈ ਵਚਨਬੱਧ ਹੈ

 

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 3,16,36,469 ਵਿਅਕਤੀ

ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 38,487

ਮਰੀਜ਼ ਠੀਕ ਹੋਏ ਹਨ

 

ਭਾਰਤ ਵਿੱਚ ਰਿਕਵਰੀ ਦਰ ਵਧ ਕੇ 97.57 ਫੀਸਦ ਹੋਈਮਾਰਚ 2020 ਤੋਂ ਬਾਅਦ ਸਭ ਤੋਂ 

ਵੱਧ ਦਰਜ ਹੋਈ ਹੈ

 

 

 

ਦੇਸ਼ ਵਿੱਚ ਪਿਛਲੇ 56 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ  ਰਹੇ ਹਨ। 

ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ 

ਦਾ ਹੀ ਨਤੀਜਾ ਹੈ

 

 

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 30,948 ਨਵੇਂ ਕੇਸ ਸਾਹਮਣੇ ਆਏ ਹਨ।  

 

 

 

ਉੱਚ ਰਿਕਵਰੀ ਅਤੇ ਨਵੇਂ ਮਾਮਲਿਆਂ ਦੀ ਘੱਟ ਗਿਣਤੀ ਨੇ ਐਕਟਿਵ ਮਾਮਲਿਆਂ ਦੀ ਗਿਣਤੀ ਨੂੰ

ਘਟਾ ਕੇ 3,53,398 ਕਰ ਦਿੱਤਾ ਹੈ ਜੋ 152 ਦਿਨਾਂ ਵਿੱਚ ਸਭ ਤੋਂ ਘੱਟ ਹੈ I.

ਮੌਜੂਦਾ ਐਕਟਿਵ ਮਾਮਲੇ ਹੁਣ ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦੇ ਸਿਰਫ

1.09 ਫੀਸਦ  ਬਣਦੇ ਹਨ, ਜੋ ਕਿ ਮਾਰਚ 2020 ਤੋਂ ਬਾਅਦ ਸਭ ਤੋਂ ਘੱਟ ਹੈ I.

 

 

ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲਦੇਸ਼ ਵਿੱਚ ਪਿਛਲੇ 24 ਘੰਟਿਆਂ

ਦੌਰਾਨ ਕੁੱਲ 15,85,681 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ

50.62 ਕਰੋੜ ਤੋਂ ਵੱਧ  (50,62,56,239)  ਟੈਸਟ ਕੀਤੇ ਗਏ ਹਨ

 

ਜਦੋਂ ਕਿ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਹਫਤਾਵਾਰੀ ਪੌਜ਼ੀਟੀਵਿਟੀ  ਦਰ ਪਿਛਲੇ 58 ਦਿਨਾਂ ਤੋਂ ਲਗਾਤਾਰ 3 ਫੀਸਦ ਤੋਂ ਘੱਟ  ਰਹਿ ਰਹੀ ਹੈ

ਇਸ ਸਮੇਂ 2.00 ਫੀਸਦ 'ਤੇ ਖੜੀ ਹੈ , ਜਦਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ ਅੱਜ 1.95 ਫੀਸਦ ‘ਤੇ ਹੈ। 

ਰੋਜ਼ਾਨਾ ਪੌਜ਼ੀਟੀਵਿਟੀ ਦਰ ਹੁਣ ਪਿਛਲੇ 27 ਦਿਨਾਂ ਤੋਂ ਲਗਾਤਾਰ 3 ਫੀਸਦ ਤੋਂ ਘੱਟ ਅਤੇ 76 ਦਿਨਾਂ

ਤੋਂ 5 ਫੀਸਦ ਤੋਂ ਹੇਠਾਂ ਰਹਿ ਰਹੀ ਹੈ

 

 

****

ਐੱਮ ਵੀ



(Release ID: 1748108) Visitor Counter : 244