PIB Headquarters
ਕੋਵਿਡ-19 ਬਾਰੇ ਪੀਆਈਬੀ ਦਾ ਬੁਲੇਟਿਨ
Posted On:
23 AUG 2021 8:14PM by PIB Chandigarh
• ਰਾਸ਼ਟਰੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 58.25 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ
• ਪਿਛਲੇ 24 ਘੰਟਿਆਂ ਵਿੱਚ ਭਾਰਤ ਵਿੱਚ 25,072 ਨਵੇਂ ਮਾਮਲੇ ਸਾਹਮਣੇ ਆਏ; 160 ਦਿਨਾਂ ਵਿੱਚ ਸਭ ਤੋਂ ਘੱਟ
• ਐਕਟਿਵ ਮਾਮਲੇ ਕੁੱਲ ਮਾਮਲਿਆਂ ਦਾ 1.03% ਹਨ; ਮਾਰਚ 2020 ਤੋਂ ਸਭ ਤੋਂ ਘੱਟ
• ਭਾਰਤ ਵਿੱਚ ਐਕਟਿਵ ਕੇਸਲੋਡ 3,33,924; 155ਦਿਨਾਂ ਵਿੱਚ ਸਭ ਤੋਂ ਘੱਟ
• ਸਭ ਤੋਂ ਉੱਚੀ ਰਿਕਵਰੀ ਦਰ; ਵਰਤਮਾਨ ਵਿੱਚ 97.63%; ਮਾਰਚ 2020 ਤੋਂ ਸਭ ਤੋਂ ਜ਼ਿਆਦਾ
• ਪਿਛਲੇ 24 ਘੰਟਿਆਂ ਦੌਰਾਨ 44,157 ਰਿਕਵਰੀ ਹੋਈ, ਕੁੱਲ ਰਿਕਵਰੀਆਂ 3,16,80,626ਹਨ
• ਹਫ਼ਤਾਵਾਰੀ ਸਕਾਰਾਤਮਕਤਾ ਦਰਇਸ ਵੇਲੇ 1.91% ਹੈ; ਪਿਛਲੇ 59ਦਿਨਾਂ ਲਈ 3% ਤੋਂ ਹੇਠਾਂ,
• 1.94%ਦੀ ਰੋਜ਼ਾਨਾ ਸਕਾਰਾਤਮਕਤਾ ਦਰ; ਪਿਛਲੇ 28ਦਿਨਾਂ ਲਈ 3% ਤੋਂ ਘੱਟ
• ਟੈਸਟਿੰਗ ਸਮਰੱਥਾ ਵਿੱਚ ਕਾਫ਼ੀ ਵਾਧਾ ਹੋਇਆ –50.75 ਕਰੋੜ ਟੈਸਟ ਕੀਤੇ ਗਏ (ਕੁੱਲ)
#Unite2FightCorona
#IndiaFightsCorona
ਪੱਤਰ ਸੂਚਨਾ ਦਫ਼ਤਰ
ਸੂਚਨਾ ਤੇ ਪ੍ਰਸਾਰਣ ਮੰਤਰਾਲਾ
ਭਾਰਤ ਸਰਕਾਰ
ਕੋਵਿਡ-19 ਅੱਪਡੇਟ
ਭਾਰਤ ਦੀ ਕੁੱਲ ਕੋਵਿਡ-19 ਟੀਕਾਕਰਣ ਕਵਰੇਜ 58.25 ਕਰੋੜ ਤੋਂ ਪਾਰ
ਰਿਕਵਰੀ ਦਰ ਵਧ ਕੇ 97.63 ਫੀਸਦੀ ਹੋਈ; ਮਾਰਚ 2020 ਤੋਂ ਬਾਅਦ ਸਭ ਤੋਂ ਵੱਧ
ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 25,072 ਨਵੇਂ ਕੇਸ ਸਾਹਮਣੇ ਆਏ
ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ (3,33,924) ਹੋਈ, 155 ਦਿਨਾਂ ਵਿੱਚ ਸਭ ਤੋਂ ਘੱਟ
ਐਕਟਿਵ ਕੇਸ, ਕੁੱਲ ਮਾਮਲਿਆਂ ਦਾ 1.03 ਫੀਸਦੀ ਬਣਦੇ ਹਨ; ਮਾਰਚ 2020 ਤੋਂ ਬਾਅਦ ਸਭ ਤੋਂ ਘੱਟ
ਰੋਜ਼ਾਨਾ ਪਾਜ਼ਿਟਿਵਿਟੀ ਦਰ 1.94 ਫੀਸਦੀ ਹੋਈ; ਪਿਛਲੇ 28 ਦਿਨਾਂ ਤੋਂ ਲਗਾਤਾਰ 3 ਫੀਸਦੀ ਤੋਂ ਘੱਟ
ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ ਨੇ ਅੱਜ ਸਵੇਰੇ 8 ਵਜੇ ਤੱਕ ਆਰਜ਼ੀ ਰਿਪੋਰਟਾਂ ਦੇ ਅਨੁਸਾਰ 58.25 ਕਰੋੜ (58,25,49,595) ਦੇ ਸੰਚਤ ਅੰਕੜੇ ਨੂੰ ਪਾਰ ਕਰ ਲਿਆ ਹੈ।ਇਹ 64,69,222 ਸੈਸ਼ਨਾਂ ਰਾਹੀਂ ਪ੍ਰਾਪਤ ਕੀਤਾ ਗਿਆ ਹੈ।
ਆਰਜ਼ੀ ਰਿਪੋਰਟ ਦੇ ਅਨੁਸਾਰ ਅੱਜ ਸਵੇਰੇ 8 ਵਜੇ ਤੱਕ ਦੇ ਸੰਚਤ ਅੰਕੜੇ ਵਿੱਚ ਸ਼ਾਮਲ ਹਨ:
ਹੈਲਥਕੇਅਰ ਵਰਕਰ
|
ਪਹਿਲੀ ਖੁਰਾਕ
|
1,03,53,405
|
ਦੂਜੀ ਖੁਰਾਕ
|
82,15,000
|
ਫ੍ਰੰਟਲਾਈਨ ਵਰਕਰ
|
ਪਹਿਲੀ ਖੁਰਾਕ
|
1,83,04,397
|
ਦੂਜੀ ਖੁਰਾਕ
|
1,25,74,264
|
18 ਤੋਂ 44 ਉਮਰ ਵਰਗ
|
ਪਹਿਲੀ ਖੁਰਾਕ
|
21,69,00,386
|
ਦੂਜੀ ਖੁਰਾਕ
|
1,94,77,956
|
45 ਤੋਂ 59 ਸਾਲ ਤਕ ਉਮਰ ਵਰਗ
|
ਪਹਿਲੀ ਖੁਰਾਕ
|
12,26,16,599
|
ਦੂਜੀ ਖੁਰਾਕ
|
4,87,88,970
|
60 ਸਾਲ ਤੋਂ ਵੱਧ ਉਮਰ ਵਰਗ
|
ਪਹਿਲੀ ਖੁਰਾਕ
|
8,33,38,747
|
ਦੂਜੀ ਖੁਰਾਕ
|
4,19,79,871
|
ਕੁੱਲ
|
58,25,49,595
|
ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ-19 ਟੀਕਾਕਰਣ ਦੇ ਦਾਇਰੇ ਦਾ ਵਿਸਤਾਰ ਕਰਨ ਅਤੇ ਗਤੀ ਵਧਾਉਣ ਲਈ ਵਚਨਬੱਧ ਹੈ।
ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 3,16,80,626 ਵਿਅਕਤੀ ਪਹਿਲਾਂ ਹੀ ਕੋਵਿਡ-19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 44,157 ਮਰੀਜ਼ ਠੀਕ ਹੋਏ ਹਨ।
ਭਾਰਤ ਵਿੱਚ ਰਿਕਵਰੀ ਦਰ ਵਧ ਕੇ 97.63 ਫੀਸਦੀ ਹੋਈ; ਮਾਰਚ 2020 ਤੋਂ ਬਾਅਦ ਸਭ ਤੋਂ ਵੱਧ ਹੈ।
ਦੇਸ਼ ਵਿੱਚ ਪਿਛਲੇ 57 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ। ਇਹ ਕੇਂਦਰ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ ਦਾ ਹੀ ਨਤੀਜਾ ਹੈ।
ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 25,072 ਨਵੇਂ ਕੇਸ ਸਾਹਮਣੇ ਆਏ, 160 ਦਿਨਾਂ ਤੋਂ ਸਬ ਤੋਂ ਘੱਟ ਹਨ।
ਉੱਚ ਰਿਕਵਰੀ ਅਤੇ ਨਵੇਂ ਮਾਮਲਿਆਂ ਦੀ ਘੱਟ ਗਿਣਤੀ ਨੇ ਐਕਟਿਵ ਮਾਮਲਿਆਂ ਦੀ ਗਿਣਤੀ ਨੂੰ ਘਟਾ ਕੇ 3,33,924 ਕਰ ਦਿੱਤਾ ਹੈ ਜੋ 155 ਦਿਨਾਂ ਵਿੱਚ ਸਭ ਤੋਂ ਘੱਟ ਹੈ। ਮੌਜੂਦਾ ਐਕਟਿਵ ਮਾਮਲੇ ਹੁਣ ਦੇਸ਼ ਦੇ ਕੁੱਲ ਪਾਜ਼ਿਟਿਵ ਮਾਮਲਿਆਂ ਦੇ ਸਿਰਫ 1.03 ਫੀਸਦੀ ਬਣਦੇ ਹਨ, ਜੋ ਕਿ ਮਾਰਚ 2020 ਤੋਂ ਬਾਅਦ ਸਭ ਤੋਂ ਘੱਟ ਹੈ।
ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਕੁੱਲ 12,95,160 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ 50.75 ਕਰੋੜ ਤੋਂ ਵੱਧ (50,75,51,399) ਟੈਸਟ ਕੀਤੇ ਗਏ ਹਨ।
ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਹਫਤਾਵਾਰੀ ਪਾਜ਼ਿਟਿਵਿਟੀ ਦਰ ਪਿਛਲੇ 59 ਦਿਨਾਂ ਤੋਂ ਲਗਾਤਾਰ 3 ਫੀਸਦੀ ਤੋਂ ਘੱਟ ਰਹਿ ਰਹੀ ਹੈ। ਇਸ ਸਮੇਂ 1.91 ਫੀਸਦੀ ਹੈ, ਜਦੋਂ ਕਿ ਰੋਜ਼ਾਨਾ ਪਾਜ਼ਿਟਿਵਿਟੀ ਦਰ ਅੱਜ 1.94 ਫੀਸਦੀ ‘ਤੇ ਹੈ। ਰੋਜ਼ਾਨਾ ਪਾਜ਼ਿਟਿਵਿਟੀ ਦਰ ਹੁਣ ਪਿਛਲੇ 28 ਦਿਨਾਂ ਤੋਂ ਲਗਾਤਾਰ 3 ਫੀਸਦੀ ਤੋਂ ਘੱਟ ਅਤੇ 77 ਦਿਨਾਂ ਤੋਂ 5 ਫੀਸਦੀ ਤੋਂ ਹੇਠਾਂ ਰਹਿ ਰਹੀ ਹੈ।
https://pib.gov.in/PressReleseDetail.aspx?PRID=1748170
ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਕੋਵਿਡ -19 ਟੀਕੇ ਦੀ ਉਪਲਬਧਤਾ ਸਬੰਧੀ ਤਾਜ਼ਾ ਜਾਣਕਾਰੀ
ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕਿਆਂ ਦੀਆਂ 57.05 ਕਰੋੜ ਤੋਂ ਵੱਧ ਖੁਰਾਕਾਂ ਮੁਹੱਈਆ ਕਰਵਾਈਆਂ ਗਈਆਂ
ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਕੋਲ ਅਜੇ ਵੀ 3.44 ਕਰੋੜ ਤੋਂ ਵੱਧ ਖੁਰਾਕਾਂ ਪ੍ਰਬੰਧਨ ਲਈ ਉਪਲਬਧ ਹਨ
ਦੇਸ਼ ਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਵਜੋਂ, ਭਾਰਤ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਕੋਵਿਡ ਟੀਕੇ ਮੁਫ਼ਤ ਮੁਹੱਈਆ ਕਰਵਾ ਕੇ ਸਹਾਇਤਾ ਕਰ ਰਹੀ ਹੈ। ਕੋਵਿਡ-19 ਟੀਕਾਕਰਣ ਮੁਹਿੰਮ ਦੇ ਸਰਬਵਿਆਪੀਕਰਣ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਦੇਸ਼ ਵਿੱਚ ਟੀਕੇ ਨਿਰਮਾਤਾਵਾਂ ਵੱਲੋਂ ਤਿਆਰ ਕੀਤੇ ਜਾ ਰਹੇ 75 ਪ੍ਰਤੀਸ਼ਤ ਟੀਕੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ (ਬਿਨਾ ਕਿਸੇ ਕੀਮਤ ਦੀ) ਖਰੀਦ ਮਗਰੋਂ ਮੁਫ਼ਤ ਮੁਹੱਈਆ ਕਰਵਾਏਗੀ।
ਟੀਕਿਆਂ ਦੀਆਂ ਖੁਰਾਕਾਂ
|
( 23 ਅਗਸਤ 2021ਤੱਕ )
|
ਸਪਲਾਈ ਕੀਤੀਆਂ ਗਈਆਂ ਖੁਰਾਕਾਂ
|
57,05,07,750
|
ਖੁਰਾਕਾਂ ਪਾਈਪ ਲਾਈਨ ਵਿੱਚ
|
13,34,620
|
ਬੈਲੰਸ ਉਪਲਬਧ
|
3,44,06,720
|
ਸਾਰੇ ਸਰੋਤਾਂ ਵੱਲੋਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਹੁਣ ਤੱਕ 57.05 ਕਰੋੜ ਤੋਂ ਵੀ ਜ਼ਿਆਦਾ (57,05,07,750) ਟੀਕਿਆਂ ਦੀਆਂ ਖੁਰਾਕਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ ਅਤੇ ਟੀਕਿਆਂ ਦੀਆਂ 13,34,620 ਖੁਰਾਕਾਂ ਪਾਈਪ ਲਾਈਨ ਵਿੱਚ ਹਨ।
ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਨਿਜੀ ਹਸਪਤਾਲਾਂ ਕੋਲ ਪ੍ਰਬੰਧਨ ਲਈ ਅਜੇ ਵੀ3.44 ਕਰੋੜ (3,44,06,720) ਤੋਂ ਵੀ ਜ਼ਿਆਦਾ ਕੋਵਿਡ ਟੀਕਾਕਰਣ ਖੁਰਾਕਾਂ ਉਪਲਬਧ ਹਨ।
https://pib.gov.in/PressReleseDetail.aspx?PRID=1748166
ਕੋਵਿਸ਼ੀਲਡ ਅਤੇ ਕੋਵੈਕਸੀਨ ਦੇ ਕਲੀਨਿਕਲ ਅਜ਼ਮਾਇਸ਼ ਭਾਗੀਦਾਰਾਂ ਨੂੰ ਕੋ-ਵਿਨ ਰਾਹੀਂ ਡਿਜੀਟਲ ਕੋਵਿਡ -19 ਟੀਕਾਕਰਣ ਸਰਟੀਫਿਕੇਟ ਪ੍ਰਦਾਨ ਕੀਤੇ ਗਏ
ਸੀਰਮ ਇੰਸਟੀਟਿਊਟ ਆਵ੍ ਇੰਡੀਆ (ਐੱਸਆਈਆਈ) ਦੀ ਸਾਂਝੇਦਾਰੀ ਨਾਲ ਭਾਰਤੀ ਮੈਡੀਕਲ ਖੋਜ ਪਰਿਸ਼ਦ (ਆਈਸੀਐੱਮਆਰ) ਨੇ ਅਗਸਤ 2020 ਤੋਂ ਕੋਵਿਸ਼ੀਲਡ ਦੇ ਪੜਾਅ 2/3 ਬ੍ਰਿਜਿੰਗ ਅਧਿਐਨ ਕਰਵਾਏ ਸਨ। ਭਾਰਤ ਬਾਇਓਟੈੱਕ ਇੰਟਰਨੈਸ਼ਨਲ ਲਿਮਿਟਿਡ ਦੁਆਰਾ ਨਵੰਬਰ 2020 ਤੋਂ 3 ਪੜਾਅ ਦੇ ਕਲੀਨੀਕਲ ਪਰੀਖਣ ਕਰਵਾਏ ਗਏ ਸਨ। ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੂੰ ਕੋ-ਵਿਨ ਰਾਹੀਂ ਡਿਜੀਟਲ ਟੀਕਾਕਰਣ ਸਰਟੀਫਿਕੇਟ ਲਈ ਅਜ਼ਮਾਇਸ਼ ਭਾਗੀਦਾਰਾਂ ਤੋਂ ਕਈ ਬੇਨਤੀਆਂ ਪ੍ਰਾਪਤ ਹੋਈਆਂ ਸਨ।
https://pib.gov.in/PressReleseDetail.aspx?PRID=1748301
ਭਾਰਤੀ ਵਿਗਿਆਨੀ ਨੇ ਬ੍ਰਿਕਸ ਸਮੂਹ ਦੇ ਨਾਲ ਜੀਨੋਮਿਕ ਨਿਗਰਾਨੀ ਦੇ ਨੈੱਟਵਰਕ ਦੀ ਸਥਾਪਨਾ ਅਤੇ ਤਪੇਦਿਕ ਦੇ ਨਾਲ ਸਾਰਸ-ਕੌਵ-2 ਦੇ ਓਵਰਲੈਪ ਦਾ ਅਧਿਐਨ ਕਰਨ ਲਈ ਭਾਗੀਦਾਰੀ ਕੀਤੀ
ਭਾਰਤ ਸਰਕਾਰ ਦੇ ਵਿਗਿਆਨ ਅਤੇ ਟੈਕਨੋਲੋਜੀ ਮੰਤਰਾਲੇ ਦੇ ਬਾਇਓਟੈਕਨੋਲੋਜੀ ਵਿਭਾਗ ਬ੍ਰਿਕਸ ਦੇਸ਼ਾਂ ਦੇ ਸਹਿਯੋਗ ਨਾਲ ਤਪੇਦਿਕ ਰੋਗੀਆਂ ‘ਤੇ ਗੰਭੀਰ ਕੋਵਿਡ-19 ਸਥਿਤੀਆਂ ਦੇ ਪ੍ਰਭਾਵ ਦਾ ਅਧਿਐਨ ਕਰਨ ਦੇ ਲਈ ਸਾਰਸ-ਕੌਵ-2 ਐੱਨਜੀਐੱਸ-ਬ੍ਰਿਕਸ ਸਮੂਹ ਅਤੇ ਬਹੁ ਕੇਂਦ੍ਰਿਤ ਪ੍ਰੋਗਰਾਮ ਲਾਗੂ ਕਰ ਰਿਹਾ ਹੈ।
https://pib.gov.in/PressReleasePage.aspx?PRID=1748265
ਮਹੱਤਵਪੂਰਨ ਟਵੀਟ
*********
ਐੱਮਵੀ/ਏਐੱਸ
(Release ID: 1748416)
Visitor Counter : 161