ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਭਾਰਤ ਦੀ ਕੁੱਲ ਕੋਵਿਡ -19 ਟੀਕਾਕਰਣ ਕਵਰੇਜ 58.89 ਕਰੋੜ ਤੋਂ ਪਾਰ
ਰਿਕਵਰੀ ਦਰ ਵਧ ਕੇ 97.68 ਫੀਸਦ ਹੋਈ; ਮਾਰਚ 2020 ਤੋਂ ਬਾਅਦ ਸਭ ਤੋਂ ਵੱਧ
ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 25,467 ਨਵੇਂ ਕੇਸ ਸਾਹਮਣੇ ਆਏ
ਐਕਟਿਵ ਕੇਸ, ਕੁੱਲ ਮਾਮਲਿਆਂ ਦਾ 1 ਫੀਸਦ ਤੋਂ ਘੱਟ ਬਣਦੇ ਹਨ; ਮਾਰਚ 2020 ਤੋਂ ਬਾਅਦ ਸਭ ਤੋਂ ਘੱਟ
ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ (3,19,551), 156 ਦਿਨਾਂ ਵਿੱਚ ਸਭ ਤੋਂ ਘੱਟ; ਜੋ ਕੁੱਲ ਮਾਮਲਿਆਂ ਦੇ 0.98 ਫੀਸਦ ਬਣਦੇ ਹਨ,
ਰੋਜ਼ਾਨਾ ਪੌਜ਼ੀਟਿਵਿਟੀ ਦਰ 1.55 ਫੀਸਦ ਹੋਈ; ਪਿਛਲੇ 29 ਦਿਨਾਂ ਤੋਂ ਲਗਾਤਾਰ 3ਫੀਸਦ ਤੋਂ ਘੱਟ
Posted On:
24 AUG 2021 10:07AM by PIB Chandigarh
ਭਾਰਤ ਦੀ ਕੋਵਿਡ -19 ਟੀਕਾਕਰਣ ਕਵਰੇਜ ਨੇ ਅੱਜ ਸਵੇਰੇ 7 ਵਜੇ ਤੱਕ ਆਰਜ਼ੀ ਰਿਪੋਰਟਾਂ
ਦੇ ਅਨੁਸਾਰ 58.89 ਕਰੋੜ (58,89,97,805) ਦੇ ਕੁੱਲ ਅੰਕੜੇ ਨੂੰ ਪਾਰ ਕਰ ਲਿਆ ਹੈ।
ਇਹ 65,03,493 ਸੈਸ਼ਨਾਂ ਰਾਹੀਂ ਪ੍ਰਾਪਤ ਕੀਤਾ ਗਿਆ ਹੈ ।
ਆਰਜ਼ੀ ਰਿਪੋਰਟ ਦੇ ਅਨੁਸਾਰ ਅੱਜ ਸਵੇਰੇ 8 ਵਜੇ ਤੱਕ ਦੇ ਕੁੱਲ ਅੰਕੜੇ ਵਿੱਚ ਸ਼ਾਮਲ ਹਨ:
ਸਿਹਤ ਸੰਭਾਲ ਵਰਕਰ
|
ਪਹਿਲੀ ਖੁਰਾਕ
|
1,03,53,692
|
ਦੂਜੀ ਖੁਰਾਕ
|
82,32,742
|
ਫਰੰਟ ਲਾਈਨ ਵਰਕਰ
|
ਪਹਿਲੀ ਖੁਰਾਕ
|
1,83,07,076
|
ਦੂਜੀ ਖੁਰਾਕ
|
1,26,40,318
|
18 ਤੋਂ 44 ਉਮਰ ਵਰਗ ਦੇ ਅਧੀਨ
|
ਪਹਿਲੀ ਖੁਰਾਕ
|
22,03,32,468
|
ਦੂਜੀ ਖੁਰਾਕ
|
2,03,29,375
|
45 ਤੋਂ 59 ਸਾਲ ਤਕ ਉਮਰ ਵਰਗ ਦੇ ਅਧੀਨ
|
ਪਹਿਲੀ ਖੁਰਾਕ
|
12,34,70,622
|
ਦੂਜੀ ਖੁਰਾਕ
|
4,93,70,668
|
60 ਸਾਲ ਤੋਂ ਵੱਧ ਉਮਰ ਵਰਗ
|
ਪਹਿਲੀ ਖੁਰਾਕ
|
8,36,87,351
|
ਦੂਜੀ ਖੁਰਾਕ
|
1,03,53,692
|
ਕੁੱਲ
|
58,89,97,805
|
ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ 19 ਟੀਕਾਕਰਣ ਦੇ ਦਾਇਰੇ ਦਾ ਵਿਸਥਾਰ ਕਰਨ ਅਤੇ
ਗਤੀ ਵਧਾਉਣ ਲਈ ਵਚਨਬੱਧ ਹੈ।
ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 3,17,20,112 ਵਿਅਕਤੀ
ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 39,486
ਮਰੀਜ਼ ਠੀਕ ਹੋਏ ਹਨ।
ਭਾਰਤ ਵਿੱਚ ਰਿਕਵਰੀ ਦਰ ਵਧ ਕੇ 97.68 ਫੀਸਦ ਹੋਈ; ਮਾਰਚ 2020 ਤੋਂ ਬਾਅਦ ਸਭ ਤੋਂ
ਵੱਧ ਦਰਜ ਹੋਈ ਹੈ।
ਦੇਸ਼ ਵਿੱਚ ਪਿਛਲੇ 58 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ।
ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ
ਦਾ ਹੀ ਨਤੀਜਾ ਹੈ।
ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 25,467 ਨਵੇਂ ਕੇਸ ਸਾਹਮਣੇ ਆਏ ਹਨ।
ਉੱਚ ਰਿਕਵਰੀ ਅਤੇ ਨਵੇਂ ਮਾਮਲਿਆਂ ਦੀ ਘੱਟ ਗਿਣਤੀ ਨੇ ਐਕਟਿਵ ਮਾਮਲਿਆਂ ਦੀ ਗਿਣਤੀ ਨੂੰ
ਘਟਾ ਕੇ 3,19,551 ਕਰ ਦਿੱਤਾ ਹੈ ਜੋ 156 ਦਿਨਾਂ ਵਿੱਚ ਸਭ ਤੋਂ ਘੱਟ ਹੈ I. ਮੌਜੂਦਾ ਐਕਟਿਵ
ਮਾਮਲੇ ਕੁੱਲ ਪੌਜ਼ੀਟਿਵ ਮਾਮਲਿਆਂ ਦੇ ਸਿਰਫ 0.98 ਫੀਸਦ ‘ਤੇ ਹਨ,,ਐਕਟਿਵ ਕੇਸ
ਵਰਤਮਾਨ ਵਿੱਚ ਦੇਸ਼ ਦੇ ਕੁੱਲ ਐਕਟਿਵ ਮਾਮਲਿਆਂ ਦੇ 1 ਫੀਸਦ ਤੋਂ ਘੱਟ ਬਣਦੇ ਹਨ.
ਜੋ ਕਿ ਮਾਰਚ 2020 ਤੋਂ ਬਾਅਦ ਸਭ ਤੋਂ ਘੱਟ ਹੈ I.
ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ
ਦੌਰਾਨ ਕੁੱਲ 16,47,526 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ
50.93 ਕਰੋੜ ਤੋਂ ਵੱਧ (50,93,91,792) ਟੈਸਟ ਕੀਤੇ ਗਏ ਹਨ।
ਇਕ ਪਾਸੇ, ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ ।
ਹਫਤਾਵਾਰੀ ਪੌਜ਼ੀਟੀਵਿਟੀ ਦਰ ਪਿਛਲੇ 60 ਦਿਨਾਂ ਤੋਂ ਲਗਾਤਾਰ 3 ਫੀਸਦ ਤੋਂ ਘੱਟ ਰਹਿ ਰਹੀ ਹੈ
ਇਸ ਸਮੇਂ 1.90 ਫੀਸਦ 'ਤੇ ਖੜੀ ਹੈ , ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ ਅੱਜ 1.55 ਫੀਸਦ ‘ਤੇ ਹੈ।
ਰੋਜ਼ਾਨਾ ਪੌਜ਼ੀਟੀਵਿਟੀ ਦਰ ਹੁਣ ਪਿਛਲੇ 29 ਦਿਨਾਂ ਤੋਂ ਲਗਾਤਾਰ 3 ਫੀਸਦ ਤੋਂ ਘੱਟ ਅਤੇ 78 ਦਿਨਾਂ
ਤੋਂ 5 ਫੀਸਦ ਤੋਂ ਹੇਠਾਂ ਰਹਿ ਰਹੀ ਹੈ।
****
ਐਮ.ਵੀ.
(Release ID: 1748559)
Visitor Counter : 206
Read this release in:
English
,
Urdu
,
Hindi
,
Marathi
,
Manipuri
,
Bengali
,
Gujarati
,
Tamil
,
Telugu
,
Kannada
,
Malayalam