ਵਿੱਤ ਮੰਤਰਾਲਾ
azadi ka amrit mahotsav

(i) ‘5.63 ਫ਼ੀਸਦੀ ਸਰਕਾਰੀ ਸਟਾਕ 2026’ ਦੀ, (ii) ‘ਭਾਰਤ ਸਰਕਾਰ ਦੇ ਨਵੇਂ ਫਲੋਟਿੰਗ ਰੇਟ ਬਾਂਡ 2033’ ਦੀ, (iii) ‘6.64 ਫ਼ੀਸਦੀ ਜੀਐੱਸ 2035’ ਦੀ ਅਤੇ (iv) ‘6.67 ਫ਼ੀਸਦੀ ਜੀਐੱਸ 2050’ ਦੀ ਵਿਕਰੀ (ਈਸ਼ੂ/ ਰੀ-ਇਸ਼ੂ) ਲਈ ਨਿਲਾਮੀ

प्रविष्टि तिथि: 23 AUG 2021 8:04PM by PIB Chandigarh

ਭਾਰਤ ਸਰਕਾਰ ਨੇ (i) ‘5.63 ਫ਼ੀਸਦੀ ਸਰਕਾਰੀ ਸਟਾਕ, 2026’ ਦੀ ਕੀਮਤ ਅਧਾਰਤ ਨਿਲਾਮੀ ਦੇ ਜ਼ਰੀਏ 11,000 ਕਰੋੜ (ਨਾਮਾਤਰ) ਦੀ ਨੋਟੀਫਾਈਡ ਰਕਮ ਲਈ (ii) ‘ਭਾਰਤ ਸਰਕਾਰ ਦੇ ਨਵੇਂ ਫਲੋਟਿੰਗ ਰੇਟ ਬਾਂਡ 2033’ ਦੀ ਫੈਲਾਅ ਅਧਾਰਤ ਨਿਲਾਮੀ ਦੇ ਜ਼ਰੀਏ ਇੱਕ ਸਮਾਨ ਕੀਮਤ ਵਿਧੀ ਰਾਹੀਂ 3,000 ਕਰੋੜ ਰੁਪਏ (ਨਾਂਮਾਤਰ) ਦੀ ਨੋਟੀਫਾਈਡ ਰਕਮ ਲਈ, (iii) ‘6.64 ਫ਼ੀਸਦੀ ਸਰਕਾਰੀ ਸਟਾਕ, 2035’ ਦੀ ਕੀਮਤ ਅਧਾਰਤ ਨਿਲਾਮੀ ਦੇ ਜ਼ਰੀਏ ਇੱਕ ਸਮਾਨ ਕੀਮਤ ਵਿਧੀ ਰਾਹੀਂ 10,000 ਕਰੋੜ ਰੁਪਏ (ਨਾਮਾਤਰ) ਦੀ ਨੋਟੀਫਾਈਡ ਰਕਮ ਲਈ ਅਤੇ (iv) ‘6.67 ਫ਼ੀਸਦੀ ਸਰਕਾਰੀ ਸਟਾਕ, 2050’ ਦੀ ਕੀਮਤ ਅਧਾਰਤ ਨਿਲਾਮੀ ਦੇ ਜ਼ਰੀਏ ਇੱਕ ਸਮਾਨ ਕੀਮਤ ਵਿਧੀ ਰਾਹੀਂ 7,000 ਕਰੋੜ ਰੁਪਏ (ਨਾਮਾਤਰ) ਦੀ ਨੋਟੀਫਾਈਡ ਰਕਮ ਲਈ ਵਿਕਰੀ ਕਰਨ ਦਾ ਐਲਾਨ ਕੀਤਾ ਹੈ| ਭਾਰਤ ਸਰਕਾਰ ਕੋਲ ਉਪਰੋਕਤ ਸਕਿਉਰਿਟੀਆਂ ਵਿੱਚੋਂ ਕਿਸੇ ਇੱਕ ਜਾਂ ਵਧੇਰੇ ਪ੍ਰਤੀ 8,000 ਕਰੋੜ ਰੁਪਏ ਤੱਕ ਦੀ ਵਾਧੂ ਸਬਸਕ੍ਰਿਪਸ਼ਨ ਬਰਕਰਾਰ ਰੱਖਣ ਦਾ ਵਿਕਲਪ ਹੋਵੇਗਾ | ਨਿਲਾਮੀ ਕਈ ਮੁੱਲ ਵਿਧੀ ਦੀ ਵਰਤੋਂ ਕਰਕੇ ਕੀਤੀ ਜਾਵੇਗੀ | ਇਹ ਨਿਲਾਮੀ 27 ਅਗਸਤ, 2021 (ਸ਼ੁੱਕਰਵਾਰ) ਨੂੰ ਰਿਜ਼ਰਵ ਬੈਂਕ ਆਫ਼ ਇੰਡੀਆ, ਮੁੰਬਈ ਦਫ਼ਤਰ, ਕਿਲ੍ਹਾ, ਮੁੰਬਈ ਦੁਆਰਾ ਕੀਤੀ ਜਾਵੇਗੀ |

ਸਟਾਕਾਂ ਦੀ ਵਿਕਰੀ ਦੀ ਅਧਿਕਤਮ ਰਕਮ ਦਾ 5 ਫ਼ੀਸਦੀ ਅਧਿਕਾਰਤ ਵਿਅਕਤੀਆਂ ਅਤੇ ਸੰਸਥਾਵਾਂ ਨੂੰ ਸਰਕਾਰੀ ਸਕਿਉਰਿਟੀਆਂ ਦੀ ਨਿਲਾਮੀ ਵਿੱਚ ਗੈਰ-ਪ੍ਰਤੀਯੋਗੀ ਬੋਲੀ ਸਹੂਲਤ ਦੀ ਸਕੀਮ ਅਨੁਸਾਰ ਅਲਾਟ ਕੀਤਾ ਜਾਵੇਗਾ |

ਨਿਲਾਮੀ ਲਈ ਬੋਲੀਆਂ ਪ੍ਰਤੀਯੋਗੀ ਅਤੇ ਗੈਰ-ਪ੍ਰਤੀਯੋਗੀ ਦੋਵੇਂ ਬੋਲੀਆਂ 27 ਅਗਸਤ, 2021 ਨੂੰ ਰਿਜ਼ਰਵ ਬੈਂਕ ਆਫ਼ ਇੰਡੀਆ ਕੋਰ ਬੈਂਕਿੰਗ ਸਲਿਊਸ਼ਨ (ਈ-ਕੁਬਰ) ਪ੍ਰਣਾਲੀ ’ਤੇ ਇਲੈਕਟ੍ਰਾਨਿਕ ਫਾਰਮੈਟ ਵਿੱਚ ਜਮ੍ਹਾਂ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ | ਗੈਰ-ਪ੍ਰਤੀਯੋਗੀ ਬੋਲੀ ਸਵੇਰੇ 10.30 ਵਜੇ ਤੋਂ ਸਵੇਰੇ 11.00 ਦੇ ਵਿਚਕਾਰ ਜਮ੍ਹਾਂ ਕਰਵਾਈ ਜਾਣੀ ਚਾਹੀਦੀ ਹੈ ਅਤੇ ਪ੍ਰਤੀਯੋਗੀ ਬੋਲੀ ਸਵੇਰੇ 10.30 ਵਜੇ ਤੋਂ ਸਵੇਰੇ 11.30 ਵਜੇ ਦੇ ਵਿਚਕਾਰ ਜਮ੍ਹਾਂ ਕੀਤੀ ਜਾਣੀ ਚਾਹੀਦੀ ਹੈ |

ਨਿਲਾਮੀ ਦਾ ਨਤੀਜਾ 27 ਅਗਸਤ, 2021 (ਸ਼ੁੱਕਰਵਾਰ) ਨੂੰ ਐਲਾਨਿਆ ਜਾਵੇਗਾ ਅਤੇ ਸਫ਼ਲ ਬੋਲੀ ਲਗਾਉਣ ਵਾਲਿਆਂ ਨੂੰ 30 ਅਗਸਤ, 2021 (ਸੋਮਵਾਰ) ਨੂੰ ਭੁਗਤਾਨ ਕਰਨਾ ਹੋਵੇਗਾ |

ਸਟਾਕ 24 ਜੁਲਾਈ, 2018 ਨੂੰ ਰਿਜ਼ਰਵ ਬੈਂਕ ਆਫ਼ ਇੰਡੀਆ ਦੁਆਰਾ ਜਾਰੀ ਕੀਤੇ ਸਰਕੂਲਰ ਨੰਬਰ ਆਰਬੀਆਈ/ 2018-19/ 25 ਦੁਆਰਾ ਜਾਰੀ ‘ਕੇਂਦਰ ਸਰਕਾਰ ਦੀਆਂ ਸਕਿਉਰਿਟੀਆਂ ’ਚ ਜਾਰੀ ਕੀਤੇ ਗਏ ਟ੍ਰਾਂਜੈਕਸ਼ਨ’ ਦੇ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ “ਜਦੋਂ ਜਾਰੀ ਕੀਤੇ ਜਾਣਗੇ” ਵਪਾਰ ਲਈ ਯੋਗ ਹੋਣਗੇ | ਇਨ੍ਹਾਂ ਨੂੰ ਸਮੇਂ-ਸਮੇਂ ’ਤੇ ਸੋਧਿਆ ਜਾਂਦਾ ਹੈ |

****

ਆਰਐੱਮ /ਕੇਐੱਮਐੱਨ


(रिलीज़ आईडी: 1748562) आगंतुक पटल : 186
इस विज्ञप्ति को इन भाषाओं में पढ़ें: Urdu , हिन्दी , English