ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਰਸ਼ੀਅਨ ਫੈਡਰੇਸ਼ਨ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਵਲਾਦਿਮੀਰ ਪੁਤਿਨ ਦਰਮਿਆਨ ਟੈਲੀਫੋਨ ‘ਤੇ ਗੱਲਬਾਤ
Posted On:
24 AUG 2021 8:44PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਸ਼ੀਅਨ ਫੈਡਰੇਸ਼ਨ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਵਲਾਦਿਮੀਰ ਪੁਤਿਨ ਦਰਮਿਆਨ ਟੈਲੀਫੋਨ ‘ਤੇ ਗੱਲਬਾਤ ਕੀਤੀ।
ਦੋਵੇਂ ਨੇਤਾਵਾਂ ਨੇ ਅਫ਼ਗਾਨਿਸਤਾਨ ਵਿੱਚ ਉਭਰਦੇ ਹਾਲਾਤ ਅਤੇ ਇਸ ਖੇਤਰ ਅਤੇ ਦੁਨੀਆ ‘ਤੇ ਪੈਣ ਵਾਲੇ ਇਸ ਦੇ ਪ੍ਰਭਾਵਾਂ ‘ਤੇ ਚਰਚਾ ਕੀਤੀ। ਦੋਵੇਂ ਨੇਤਾਵਾਂ ਨੇ ਇਹ ਵਿਚਾਰ ਵਿਅਕਤ ਕੀਤਾ ਕਿ ਦੋ ਰਣਨੀਤਕ ਸਾਂਝੇਦਾਰਾਂ ਦੇ ਲਈ ਇਕੱਠੇ ਕੰਮ ਕਰਨਾ ਮਹੱਤਵਪੂਰਨ ਹੈ। ਉਨ੍ਹਾਂ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਸੰਪਰਕ ਵਿੱਚ ਰਹਿਣ ਦੇ ਨਿਰਦੇਸ਼ ਦਿੱਤੇ ਹਨ।
ਦੋਵੇਂ ਨੇਤਾਵਾਂ ਨੇ ਕੋਵਿਡ ਮਹਾਮਾਰੀ ਤੋਂ ਉਤਪੰਨ ਹੋਈ ਚੁਣੌਤੀਆਂ ਦੇ ਬਾਵਜੂਦ ਦੋਵਾਂ ਦੇਸ਼ਾਂ ਦੇ ਵਿੱਚ ‘ਵਿਸ਼ੇਸ਼ ਅਤੇ ਵਿਸ਼ੇਸ਼ ਅਧਿਕਾਰ ਪ੍ਰਾਪਤ ਰਣਨੀਤਕ ਸਾਂਝੇਦਾਰੀ’ ਵਿੱਚ ਪ੍ਰਗਤੀ ‘ਤੇ ਸੰਤੋਸ਼ ਵਿਅਕਤ ਕੀਤਾ। ਉਨ੍ਹਾਂ ਨੇ ਕੋਵਿਡ ਮਹਾਮਾਰੀ ਦੇ ਖ਼ਿਲਾਫ਼ ਜਾਰੀ ਲੜਾਈ ਵਿਸ਼ੇਸ਼ ਰੂਪ ਨਾਲ ‘ਸਪੁਤਨਿਕ ਵੀ’ ਟੀਕੇ ਦੀ ਸਪਲਾਈ ਅਤੇ ਉਤਪਾਦਨ ਵਿੱਚ ਚਲ ਰਹੇ ਦੁਵੱਲੇ ਸਹਿਯੋਗ ਦੀ ਸ਼ਲਾਘਾ ਕੀਤੀ।
ਦੋਵੇਂ ਨੇਤਾਵਾਂ ਨੇ ਬ੍ਰਿਕਸ ਸਿਖਰ ਸੰਮੇਲਨ, ਐੱਸਸੀਓ ਰਾਜ ਦੇ ਮੁਖੀਆਂ ਦੀ ਪਰਿਸ਼ਦ ਦੀ ਬੈਠਕ ਅਤੇ ਪੂਰਬੀ ਆਰਥਕ ਮੰਚ ਯਾਨੀ ਈਸਟ੍ਰਨ ਇਕੋਨੌਮਿਕ ਫੋਰਮ ਵਿੱਚ ਭਾਰਤ ਦੀ ਭਾਗੀਦਾਰੀ ਸਮੇਤ ਆਗਾਮੀ ਬਹੁਪੱਖੀ ਪ੍ਰਗੋਰਾਮਾਂ ‘ਤੇ ਵੀ ਗੱਲਬਾਤ ਕੀਤੀ।
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਅਗਲੇ ਦੁਵੱਲੇ ਸਿਖਰ ਸੰਮੇਲਨ ਦੇ ਲਈ ਰਾਸ਼ਟਰਪਤੀ ਪੁਤਿਨ ਦੀ ਭਾਰਤ ਯਾਤਰਾ ਦਾ ਇੰਤਜਾਰ ਹੈ। ਦੋਵੇਂ ਨੇਤਾਵਾਂ ਨੇ ਦੁਵੱਲੇ ਤੇ ਗਲੋਬਲ ਮੁੱਦਿਆਂ, ਵਿਸ਼ੇਸ਼ ਰੂਪ ਨਾਲ ਅਫ਼ਗਾਨਿਸਤਾਨ ਦੀ ਸਥਿਤੀ ‘ਤੇ ਸੰਪਰਕ ਵਿੱਚ ਰਹਿਣ ‘ਤੇ ਸਹਿਮਤੀ ਜਤਾਈ ਹੈ।
*********
ਡੀਐੱਸ/ਐੱਸਐੱਚ
(Release ID: 1748840)
Visitor Counter : 164
Read this release in:
English
,
Urdu
,
Marathi
,
Hindi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam