ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਰਾਜਾਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਕੋਵਿਡ -19 ਟੀਕੇ ਦੀ ਉਪਲਬਧਤਾ ਸਬੰਧੀ ਤਾਜ਼ਾ ਜਾਣਕਾਰੀ


ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਟੀਕਿਆਂ ਦੀਆਂ 58.07 ਕਰੋੜ ਤੋਂ ਵੱਧ ਖੁਰਾਕਾਂ ਮੁਹੱਈਆ ਕਰਵਾਈਆਂ ਗਈਆਂ

ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਕੋਲ ਅਜੇ ਵੀ 3.62 ਕਰੋੜ ਤੋਂ ਵੱਧ ਖੁਰਾਕਾਂ ਪ੍ਰਬੰਧਨ ਲਈ ਉਪਲਬਧ ਹਨ

Posted On: 25 AUG 2021 10:27AM by PIB Chandigarh

ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ -19 ਟੀਕਾਕਰਣ ਦੇ ਦਾਇਰੇ ਨੂੰ ਤੇਜ਼ ਕਰਨ ਅਤੇ

ਵਧਾਉਣ ਲਈ ਵਚਨਬੱਧ ਹੈ। ਕੋਵਿਡ 19 ਟੀਕਾਕਰਣ ਦਾ ਨਵਾਂ ਸਰਵਵਿਆਪੀਕਰਣ ਪੜਾਅ

21 ਜੂਨ 2021 ਤੋਂ ਸ਼ੁਰੂ ਕੀਤਾ ਗਿਆ ਹੈ। ਟੀਕੇ ਲਗਾਉਣ ਦੀ ਮੁਹਿੰਮ ਸੁਚੱਜੇ ਢੰਗ ਨਾਲ ਚਲਾਉਣ

ਲਈ ਹੋਰ ਟੀਕਿਆਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ, ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ

ਨੂੰ ਵੈਕਸੀਨ ਦੀ ਉਪਲਬਧਤਾ ਬਾਰੇ ਪਹਿਲਾਂ ਸੂਚਨਾ ਦਿਤੀ ਗਈ ਤਾਂ ਜੋ ਉਹ ਬੇਹਤਰ ਯੋਜਨਾ ਨਾਲ

ਟੀਕੇ ਲਗਾਉਣ ਦਾ ਇੰਤਜਾਮ ਕਰ ਸਕਣ ਅਤੇ ਟੀਕੇ ਦੀ ਸਪਲਾਈ ਲੜੀ ਨੂੰ ਸੁਚਾਰੂ ਕੀਤਾ ਜਾ ਸਕੇ I

 

ਦੇਸ਼ ਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਵਜੋਂ, ਭਾਰਤ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ

ਨੂੰ ਕੋਵਿਡ ਟੀਕੇ ਮੁਫਤ ਮੁਹੱਈਆ ਕਰਵਾ ਕੇ ਸਹਾਇਤਾ ਕਰ ਰਹੀ ਹੈ। ਕੋਵਿਡ 19 ਟੀਕਾਕਰਣ

ਮੁਹਿੰਮ ਦੇ ਸਰਵਵਿਆਪੀਕਰਣ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਦੇਸ਼ ਵਿੱਚ ਟੀਕੇ ਨਿਰਮਾਤਾਵਾਂ

ਵੱਲੋਂ ਤਿਆਰ ਕੀਤੇ ਜਾ ਰਹੇ 75 ਪ੍ਰਤੀਸ਼ਤ ਟੀਕੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ (ਬਿਨਾਂ ਕਿਸੇ

ਕੀਮਤ ਦੀ) ਖਰੀਦ ਮਗਰੋਂ ਮੁਫਤ ਮੁਹੱਈਆ ਕਰਵਾਏਗੀ ।

 

ਟੀਕਿਆਂ ਦੀਆਂ ਖੁਰਾਕਾਂ

( 25 ਅਗਸਤ 2021ਤੱਕ )

 
 
 

 

 

 

ਸਪਲਾਈ ਕੀਤੀਆਂ ਗਈਆਂ ਖੁਰਾਕਾਂ

58,07,64,210

 

 

 

51,48,970

 

ਖੁਰਾਕਾਂ ਪਾਈਪ ਲਾਈਨ ਵਿੱਚ

 

 

3,62,24,601

 

ਖੁਰਾਕਾਂ ਪ੍ਰਬੰਧ ਲਈ ਅਜੇ ਵੀ ਉਪਲੱਬਧ

 

 

 

 

ਸਾਰੇ ਸਰੋਤਾਂ ਵੱਲੋਂ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਹੁਣ ਤੱਕ 58.07 ਕਰੋੜ ਤੋਂ ਵੀ ਜ਼ਿਆਦਾ

(58,07,64,210) ਟੀਕਿਆਂ ਦੀਆਂ ਖੁਰਾਕਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ

ਅਤੇ ਟੀਕਿਆਂ ਦੀਆਂ 51,48,970 ਖੁਰਾਕਾਂ ਪਾਈਪ ਲਾਈਨ ਵਿੱਚ ਹਨ।

 

ਰਾਜਾਂ/ ਕੇਂਦਰ ਸ਼ਾਸਤ ਪ੍ਰਦੇਸ਼ਾਂ ਅਤੇ ਨਿੱਜੀ ਹਸਪਤਾਲਾਂ ਕੋਲ ਪ੍ਰਬੰਧਨ ਲਈ ਅਜੇ ਵੀ

3.62 ਕਰੋੜ (3,62,24,601) ਤੋਂ ਵੀ ਜ਼ਿਆਦਾ ਕੋਵਿਡ ਟੀਕਾਕਰਣ ਖੁਰਾਕਾਂ ਉਪਲਬੱਧ ਹਨ  

 

 

****

 

ਐਮ.ਵੀ.


(Release ID: 1748932) Visitor Counter : 214