ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਭਾਰਤ ਦੀ ਕੁੱਲ ਕੋਵਿਡ -19 ਟੀਕਾਕਰਣ ਕਵਰੇਜ 59 ਕਰੋੜ ਦੇ ਮੀਲਪੱਥਰ ਤੋਂ ਪਾਰ


ਪਿਛਲੇ 24 ਘੰਟਿਆਂ ਵਿੱਚ 61 ਲੱਖ ਤੋਂ ਵੱਧ ਟੀਕਿਆਂ ਦੀਆਂ ਖੁਰਾਕਾਂ ਦਿੱਤੀਆਂ ਗਈਆਂ

ਰਿਕਵਰੀ ਦਰ ਵਧ ਕੇ 97.67 ਫੀਸਦ ਹੋਈ

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 37,593 ਨਵੇਂ ਕੇਸ ਸਾਹਮਣੇ ਆਏ

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 3,22,327 ਹੋਈ;ਕੁੱਲ ਮਾਮਲਿਆਂ ਦਾ 0.99 ਫੀਸਦ ਬਣਦੇ ਹਨ

ਰੋਜ਼ਾਨਾ ਪੌਜ਼ੀਟਿਵਿਟੀ ਦਰ 2.10 ਫੀਸਦ ਹੋਈ; ਪਿਛਲੇ 30 ਦਿਨਾਂ ਤੋਂ ਲਗਾਤਾਰ 3 ਫੀਸਦ ਤੋਂ ਘੱਟ

Posted On: 25 AUG 2021 9:46AM by PIB Chandigarh

ਭਾਰਤ ਦੀ ਕੋਵਿਡ 19 ਟੀਕਾਕਰਣ ਦੀ ਕੁੱਲ ਕਵਰੇਜ ਨੇ ਕੱਲ੍ਹ 59 ਕਰੋੜ ਟੀਕਿਆਂ ਦਾ

ਅੰਕੜਾ ਪਾਰ ਕਰ ਲਿਆ ਹੈ।  ਪਿਛਲੇ 24 ਘੰਟਿਆਂ ਵਿੱਚ 61,90,930 ਟੀਕਿਆਂ ਦੀਆਂ

ਖੁਰਾਕਾਂ ਦੇ ਪ੍ਰਬੰਧ ਦੇ ਨਾਲ, ਭਾਰਤ ਦੀ ਕੋਵਿਡ -19 ਟੀਕਾਕਰਣ ਕਵਰੇਜ ਨੇ ਅੱਜ

ਸਵੇਰੇ 7 ਵਜੇ ਤੱਕ ਆਰਜ਼ੀ ਰਿਪੋਰਟਾਂ ਦੇ ਅਨੁਸਾਰ 59.55 ਕਰੋੜ (59,55,04,593)

ਦੇ ਕੁੱਲ ਅੰਕੜੇ ਨੂੰ ਪਾਰ ਕਰ ਲਿਆ ਹੈ। ਇਹ 65,52,748 ਸੈਸ਼ਨਾਂ ਰਾਹੀਂ ਪ੍ਰਾਪਤ

ਕੀਤਾ ਗਿਆ ਹੈ.

 

ਆਰਜ਼ੀ ਰਿਪੋਰਟ ਦੇ ਅਨੁਸਾਰ, ਅੱਜ ਸਵੇਰੇ 8 ਵਜੇ ਤੱਕ ਕੁੱਲ ਇਕੱਤਰ ਕੀਤੇ ਗਏ ਅੰਕੜੇ

ਹੇਠਾਂ ਦਿੱਤੇ ਗਏ ਹਨ:

 

ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

1,03,54,325

ਦੂਜੀ ਖੁਰਾਕ

82,50,871

ਫਰੰਟ ਲਾਈਨ ਵਰਕਰ

ਪਹਿਲੀ ਖੁਰਾਕ

1,83,09,553

ਦੂਜੀ ਖੁਰਾਕ

1,27,11,166

18 ਤੋਂ 44 ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

22,37,85,210

ਦੂਜੀ ਖੁਰਾਕ

2,11,94,373

45 ਤੋਂ 59 ਸਾਲ ਤਕ ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

12,43,11,158

ਦੂਜੀ ਖੁਰਾਕ

4,99,65,293

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

8,40,42,537

ਦੂਜੀ ਖੁਰਾਕ

4,25,80,107

ਕੁੱਲ

59,55,04,593

 

 

 

ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ 19 ਟੀਕਾਕਰਣ ਦੇ ਦਾਇਰੇ ਦਾ ਵਿਸਥਾਰ ਕਰਨ ਅਤੇ 

ਗਤੀ ਵਧਾਉਣ ਲਈ ਵਚਨਬੱਧ ਹੈ। 

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 3,17,54,281 ਵਿਅਕਤੀ

ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 34,169

ਮਰੀਜ਼ ਠੀਕ ਹੋਏ ਹਨ। 

ਭਾਰਤ ਵਿੱਚ ਰਿਕਵਰੀ ਦਰ ਵਧ ਕੇ 97.67 ਫੀਸਦ ਹੋਈ। 

C:\Users\acer\Desktop\1.jpg

 

ਦੇਸ਼ ਵਿੱਚ ਪਿਛਲੇ 59 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ। 

ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ 

ਦਾ ਹੀ ਨਤੀਜਾ ਹੈ। 

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 37,593 ਨਵੇਂ ਕੇਸ ਸਾਹਮਣੇ ਆਏ ਹਨ।   

 

C:\Users\acer\Desktop\2.jpg

 

 

ਐਕਟਿਵ ਮਾਮਲਿਆਂ ਦੀ ਗਿਣਤੀ ਇਸ ਵੇਲੇ 3,22,327 ਹੈ I ਮੌਜੂਦਾ ਐਕਟਿਵ

ਮਾਮਲੇ ਕੁੱਲ ਪੌਜ਼ੀਟਿਵ ਮਾਮਲਿਆਂ ਦੇ ਸਿਰਫ 0.99 ਫੀਸਦ ‘ਤੇ ਹਨ,,ਐਕਟਿਵ ਕੇਸ

ਵਰਤਮਾਨ ਵਿੱਚ ਦੇਸ਼ ਦੇ ਕੁੱਲ ਐਕਟਿਵ ਮਾਮਲਿਆਂ ਦੇ 1 ਫੀਸਦ  ਤੋਂ ਘੱਟ ਬਣਦੇ ਹਨ I.  

 

C:\Users\acer\Desktop\3.jpg

ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ

ਦੌਰਾਨ ਕੁੱਲ 17,92,755 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ

51.11 ਕਰੋੜ ਤੋਂ ਵੱਧ  (51,11,84,547)  ਟੈਸਟ ਕੀਤੇ ਗਏ ਹਨ। 

ਇਕ ਪਾਸੇ, ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ । 

ਹਫਤਾਵਾਰੀ ਪੌਜ਼ੀਟੀਵਿਟੀ ਦਰ ਪਿਛਲੇ 61 ਦਿਨਾਂ ਤੋਂ ਲਗਾਤਾਰ 3 ਫੀਸਦ ਤੋਂ ਘੱਟ  ਰਹਿ ਰਹੀ ਹੈ

ਇਸ ਸਮੇਂ 1.92 ਫੀਸਦ 'ਤੇ ਖੜੀ ਹੈ , ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ ਅੱਜ 2.10 ਫੀਸਦ ‘ਤੇ ਹੈ। 

ਰੋਜ਼ਾਨਾ ਪੌਜ਼ੀਟੀਵਿਟੀ ਦਰ ਹੁਣ  ਪਿਛਲੇ 30 ਦਿਨਾਂ ਤੋਂ ਲਗਾਤਾਰ 3 ਫੀਸਦ ਤੋਂ ਘੱਟ ਅਤੇ 79 ਦਿਨਾਂ

ਤੋਂ 5 ਫੀਸਦ ਤੋਂ ਹੇਠਾਂ ਰਹਿ ਰਹੀ ਹੈ। 

 

C:\Users\acer\Desktop\4.jpg

****


ਐਮ.ਵੀ.



(Release ID: 1748934) Visitor Counter : 198