ਗ੍ਰਹਿ ਮੰਤਰਾਲਾ
ਅਫਗਾਨਿਸਤਾਨ ਵਿੱਚ ਮੌਜੂਦਾ ਸੁਰੱਖਿਆ ਸਥਿਤੀ ਦੇ ਮੱਦੇਨਜ਼ਰ ਸਾਰੇ ਅਫਗਾਨ ਨਾਗਰਿਕਾਂ ਨੂੰ ਹੁਣ ਸਿਰਫ ਈ-ਵੀਜ਼ਾ 'ਤੇ ਹੀ ਭਾਰਤ ਦੀ ਯਾਤਰਾ ਕਰਨੀ ਚਾਹੀਦੀ ਹੈ
Posted On:
25 AUG 2021 11:56AM by PIB Chandigarh
ਅਫਗਾਨਿਸਤਾਨ ਵਿੱਚ ਮੌਜੂਦਾ ਸੁਰੱਖਿਆ ਸਥਿਤੀ ਅਤੇ ਈ-ਐਮਰਜੈਂਸੀ ਐਕਸ-ਮਿਸਲੇਨੀਅਸ ਵੀਜ਼ਾ ਲਾਗੂ ਕਰਕੇ ਵੀਜ਼ਾ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ, ਇਹ ਫੈਸਲਾ ਕੀਤਾ ਗਿਆ ਹੈ ਕਿ ਹੁਣ ਤੋਂ ਸਾਰੇ ਅਫਗਾਨ ਨਾਗਰਿਕਾਂ ਨੂੰ ਸਿਰਫ ਈ-ਵੀਜ਼ਾ 'ਤੇ ਹੀ ਭਾਰਤ ਦੀ ਯਾਤਰਾ ਕਰਨੀ ਚਾਹੀਦੀ ਹੈ।
ਕੁਝ ਅਫਗਾਨ ਨਾਗਰਿਕਾਂ ਦੇ ਪਾਸਪੋਰਟ ਗੁੰਮ ਹੋਣ ਦੀਆਂ ਰਿਪੋਰਟਾਂ ਦੇ ਮੱਦੇਨਜ਼ਰ ਜਿਨ੍ਹਾਂ ਸਾਰੇ ਅਫਗਾਨ ਨਾਗਰਿਕਾਂ ਨੂੰ ਪਹਿਲਾਂ ਵੀਜ਼ਾ ਜਾਰੀ ਕੀਤੇ ਗਏ ਹਨ, ਪਰ ਉਹ ਇਸ ਵੇਲੇ ਭਾਰਤ ਵਿੱਚ ਨਹੀਂ ਹਨ, ਦੇ ਵੀਜ਼ਾ ਤਤਕਾਲ ਪ੍ਰਭਾਵ ਨਾਲ ਰੱਦ ਕਰ ਦਿੱਤੇ ਗਏ ਹਨ। ਭਾਰਤ ਦੀ ਯਾਤਰਾ ਕਰਨ ਦੇ ਇੱਛੁਕ ਅਫਗਾਨ ਨਾਗਰਿਕ www.indianvisaonline.gov.in 'ਤੇ ਈ-ਵੀਜ਼ਾ ਲਈ ਅਰਜ਼ੀ ਦੇ ਸਕਦੇ ਹਨ।
----------------------
ਐੱਨ ਡਬਲਯੂ/ਆਰ ਕੇ/ਏ ਵਾਈ/ਆਰ ਆਰ
(Release ID: 1748953)
Visitor Counter : 287
Read this release in:
English
,
Urdu
,
Marathi
,
Hindi
,
Bengali
,
Gujarati
,
Odia
,
Tamil
,
Telugu
,
Kannada
,
Malayalam