ਪਰਸੋਨਲ,ਲੋਕ ਸ਼ਿਕਾਇਤਾਂ ਤੇ ਪੈਨਸ਼ਨ ਮੰਤਰਾਲਾ
“ਲੋਕ ਸੇਵਕਾਂ ਦੇ ਕੰਮਕਾਜ ਅਤੇ ਕਾਰਜਪ੍ਰਣਾਲੀ ਨੂੰ ‘ਰੂਲ ਤੋਂ ਰੋਲ ਵਿੱਚ ਤਬਦੀਲ ਕਰਨਾ
ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਨੇ ਭਾਰਤੀ ਲੋਕ ਪ੍ਰਸ਼ਾਸਨ ਸੰਸਥਾਨ, ਨਵੀਂ ਦਿੱਲੀ ਵਿੱਚ “ਲੋਕ ਸੇਵਾ ਸਮਰੱਥਾ ਨਿਰਮਾਣ ਲਈ ਰਾਸ਼ਟਰੀ ਪ੍ਰੋਗਰਾਮ” ‘ਤੇ ਵਰਕਸ਼ਾਪ ਨੂੰ ਸੰਬੋਧਿਤ ਕੀਤਾ
“ਮਿਸ਼ਨ ਕਰਮਯੋਗੀ (ਐੱਮਕੇ)”, ਲੋਕ ਸੇਵਾ ਸਮਰੱਥਾ ਨਿਰਮਾਣ ਲਈ ਰਾਸ਼ਟਰੀ ਪ੍ਰੋਗਰਾਮ (ਐੱਨਪੀਸੀਐੱਸਸੀਬੀ) ਵਰਤਮਾਨ ਉਪਲੱਬਧ ਸੰਸਾਧਨਾਂ ਦਾ ਉਪਯੋਗ ਕਰਨਾ ਚਾਹੁੰਦਾ ਹੈ ਅਤੇ ਇੱਕ ਯੋਗਤਾ-ਅਧਾਰਿਤ ਸਿੱਖਿਆ ਅਤੇ ਵਿਕਾਸ ਵਿੱਚ ਪ੍ਰਵੇਸ਼ ਕਰਨ ਲਈ ਉਨ੍ਹਾਂ ਨੂੰ ਅੱਗੇ ਵਧਾਉਣਾ ਚਾਹੁੰਦਾ ਹੈ ।
ਅਗਲੇ ਸਾਲ ਜਨਵਰੀ ਤੱਕ ਦੇਸ਼ ਦੇ ਹਰ ਜ਼ਿਲ੍ਹੇ ਵਿੱਚ ਇੱਕ ਸਾਂਝੀ ਯੋਗਤਾ ਪ੍ਰੀਖਿਆ ਆਯੋਜਿਤ ਕਰਨ ਦੇ ਯਤਨ ਜਾਰੀ
Posted On:
26 AUG 2021 4:08PM by PIB Chandigarh
ਕੇਂਦਰੀ ਰਾਜ ਮੰਤਰੀ (ਸੁਤੰਤਰ ਚਾਰਜ) ਵਿਗਿਆਨ ਅਤੇ ਟੈਕਨੋਲੋਜੀ; ਰਾਜ ਮੰਤਰੀ (ਸੁਤੰਤਰ ਚਾਰਜ) ਧਰਤੀ ਵਿਗਿਆਨ; ਪ੍ਰਧਾਨ ਮੰਤਰੀ ਦਫ਼ਤਰ , ਪ੍ਰਸੋਨਲ , ਲੋਕ ਸ਼ਿਕਾਇਤ , ਪੈਂਸ਼ਨ , ਪ੍ਰਮਾਣੂ ਊਰਜਾ ਅਤੇ ਪੁਲਾੜ ਰਾਜ ਮੰਤਰੀ ਡਾ. ਜਿਤੇਂਦਰ ਸਿੰਘ ਨੇ ਅੱਜ ਕਿਹਾ ਕਿ ਸੁਤੰਤਰ ਭਾਰਤ ਦੇ ਇਤਿਹਾਸ ਵਿੱਚ ਪਹਿਲੀ ਵਾਰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਸਹਿਯੋਗ ਨਾਲ ਸਰਕਾਰ ਦੇ ਸਭ ਤੋਂ ਮਹੱਤਵਪੂਰਨ ਸੁਧਾਰ ‘ਮਿਸ਼ਨ ਕਰਮਯੋਗੀ ਦੇ ਮਾਧਿਅਮ ਰਾਹੀਂ ਲੋਕ ਸੇਵਕਾਂ ਦੇ ਕੰਮਕਾਜ ਅਤੇ ਕਾਰਜਪ੍ਰਣਾਲੀ ਨੂੰ ‘ਰੂਲ ਤੋਂ ਰੋਲ’ ਵਿੱਚ ਤਬਦੀਲ ਕਰਨ ਲਈ ਇੱਕ ਮਹੱਤਵਪੂਰਣ ਪਹਿਲ ਕੀਤੀ ਗਈ ਹੈ, ਤਾਕਿ ਉਨ੍ਹਾਂ ਨੂੰ ਭਰੋਸਾ ਹੋਵੇ ਅਤੇ ਸੌਂਪੇ ਗਏ ਕਾਰਜ ਨੂੰ ਕਰਨ ਵਿੱਚ ਸਮਰੱਥ ਹੋਣ ।
ਭਾਰਤੀ ਲੋਕ ਪ੍ਰਸ਼ਾਸਨ ਸੰਸਥਾਨ ਵਿੱਚ ਰਾਸ਼ਟਰੀ ਲੋਕ ਸੇਵਾ ਸਮਰੱਥਾ ਨਿਰਮਾਣ ਪ੍ਰੋਗਰਾਮ ‘ਤੇ ਇੱਕ ਵਰਕਸ਼ਾਪ ਨੂੰ ਸੰਬੋਧਿਤ ਕਰਦੇ ਹੋਏ ਮੰਤਰੀ ਮਹੋਦਯ ਨੇ ਕਿਹਾ ਕਿ ਇਹ ਸਮਰੱਥਾ ਨਿਰਮਾਣ ਭਾਰਤ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ਦੇ ਸਮੇਂ ਵਿੱਚ ਹੋ ਰਿਹਾ ਹੈ ਅਤੇ ਭਾਰਤ ਨਾ ਕੇਵਲ ਇਨ੍ਹਾਂ 75 ਸਾਲਾਂ ਤੱਕ ਅਸਤਿਤਵ ਵਿੱਚ ਰਿਹਾ ਹੈ ਸਗੋਂ ਇਹ ਇੱਕ ਰਾਸ਼ਟਰ ਦੇ ਰੂਪ ਵਿੱਚ ਵਿਕਸਿਤ ਵੀ ਹੋਇਆ ਹੈ।
ਡਾ. ਜਿਤੇਂਦਰ ਸਿੰਘ ਨੇ ਕਿਹਾ ਕਿ ਨਰੇਂਦਰ ਮੋਦੀ ਸਰਕਾਰ ਨੇ ਵੱਡੇ ਪੈਮਾਨੇ ‘ਤੇ ਪ੍ਰਸ਼ਾਸਨਿਕ ਸੁਧਾਰ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਦੇਸ਼ ਨੂੰ ਇੱਕ ਅਜਿਹਾ ਸੱਭਿਆਚਾਰ ਦਿੱਤਾ ਹੈ ਜੋ ‘ਨਵੇਂ ਭਾਰਤ’ ਦੇ ਅਨੁਰੂਪ ਹੈ। ਡਾ. ਜਿਤੇਂਦਰ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਵਿੱਚ ‘ਅਲੱਗ ਹਟਕੇ’ ਸੋਚਣ ਦਾ ਸਾਹਸ ਅਤੇ ਦ੍ਰਿੜ੍ਹ ਵਿਸ਼ਵਾਸ ਹੈ ।
ਵਰਤਮਾਨ ਸਮੇਂ ਵਿੱਚ ਲੋਕ ਸੇਵਕਾਂ ਦੀ ਭੂਮਿਕਾ ਬਾਰੇ ਗੱਲ ਕਰਦੇ ਹੋਏ, ਮੰਤਰੀ ਮਹੋਦਯ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਵਿੱਚ ਸਰਕਾਰੀ ਕਰਮਚਾਰੀਆਂ ਦੇ ਜ਼ਿੰਮੇਵਾਰੀਆਂ ਵਿੱਚ ਬਦਲਾਅ ਆਇਆ ਹੈ ਅਤੇ ਉਨ੍ਹਾਂ ਦੀ ਜਵਾਬਦੇਹੀ ਵਧੀ ਹੈ । ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਜ਼ਿੰਮੇਦਾਰ ਰਾਸ਼ਟਰ ਦਾ ਅੰਤਿਮ ਉਦੇਸ਼ ਆਪਣੇ ਨਾਗਰਿਕਾਂ ਲਈ ‘ਜੀਵਨ ਦੀ ਸੁਗਮਤਾ’ ਸੁਨਿਸ਼ਚਿਤ ਕਰਨਾ ਹੁੰਦਾ ਹੈ ਅਤੇ ਭਾਰਤ ਇਸ ਰਸਤੇ ‘ਤੇ ਚੰਗੀ ਤਰ੍ਹਾਂ ਨਾਲ ਅੱਗੇ ਵੱਧ ਰਿਹਾ ਹੈ ।
ਮੰਤਰੀ ਮਹੋਦਯ ਨੇ ਕਿਹਾ ਕਿ ਸਾਲ 2016 ਵਿੱਚ ਮੋਦੀ ਸਰਕਾਰ ਦੁਆਰਾ ਇੱਕ ਕ੍ਰਾਂਤੀਕਾਰੀ ਫ਼ੈਸਲਾ ਲਿਆ ਗਿਆ ਸੀ, ਜਿਸ ਦੇ ਅਨੁਸਾਰ ਲੋਕ ਸੇਵਕਾਂ ਨੂੰ ਆਪਣੇ ਸੰਬੰਧਿਤ ਕੈਡਰ ਵਿੱਚ ਜਾਣ ਤੋਂ ਪਹਿਲਾਂ ਸਹਾਇਕ ਸਕੱਤਰ ਦੇ ਰੂਪ ਵਿੱਚ ਤਿੰਨ ਮਹੀਨੇ ਦਾ ਕਾਰਜਕਾਲ ਪੂਰਾ ਕਰਨਾ ਲਾਜ਼ਮੀ ਕਰ ਦਿੱਤਾ ਗਿਆ ਸੀ । ਉਨ੍ਹਾਂ ਨੇ ਇਹ ਵੀ ਕਿਹਾ ਕਿ ਅਗਲੇ ਸਾਲ ਜਨਵਰੀ ਤੱਕ ਹਰ ਜ਼ਿਲ੍ਹਾ ਪੱਧਰ ‘ਤੇ ਇੱਕ ਹੀ ਸਮਾਨ ਯੋਗਤਾ ਪ੍ਰੀਖਿਆ ਆਯੋਜਿਤ ਕਰਨ ਦੀ ਯਤਨ ਕੀਤਾ ਜਾ ਰਿਹਾ ਹੈ।
ਡਾ. ਜਿਤੇਂਦਰ ਸਿੰਘ ਨੇ ਵਿਗਿਆਨਿਕ ਸੰਸਥਾਗਤ ਤੰਤਰ ਦੇ ਲਾਭਾਂ ਨੂੰ ਲੋਕ ਸੇਵਕਾਂ ਦੇ ਨਾਲ ਸਾਂਝਾ ਕੀਤਾ ਤਾਕਿ ਉਹ ਭਵਿੱਖ ਦੀਆਂ ਚੁਣੌਤੀਆਂ ਲਈ ਖੁਦ ਨੂੰ ਤਿਆਰ ਕਰ ਸਕਣ ।
ਇਸ ਮੌਕੇ ‘ਤੇ ਪ੍ਰਸੋਨਲ, ਲੋਕ ਸ਼ਿਕਾਇਤ ਅਤੇ ਪੈਂਸ਼ਨ ਵਿਭਾਗ ਦੇ ਸਕੱਤਰ ਸ਼੍ਰੀ ਦੀਪਕ ਖਾਂਡੇਕਰ, ਭਾਰਤੀ ਲੋਕ ਪ੍ਰਸ਼ਾਸਨ ਸੰਸਥਾਨ-ਆਈਆਈਪੀਏ ਦੇ ਡਾਇਰੈਕਟਰ ਜਨਰਲ ਸ਼੍ਰੀ ਐੱਸ.ਐੱਨ ਤ੍ਰਿਪਾਠੀ ਅਤੇ ਆਈਆਈਪੀਏ ਦੇ ਰਜਿਸਟਰਾਰ ਸ਼੍ਰੀ ਅਮਿਤਾਭ ਰੰਜਨ ਸਹਿਤ ਕਈ ਹੋਰ ਮੰਨੇ-ਪ੍ਰਮੰਨੇ ਵਿਅਕਤੀ ਮੌਜੂਦ ਸਨ ।
*****
ਐੱਸਐੱਨਸੀ/ਪੀਆਰ/ਆਰਆਰ
(Release ID: 1749702)
Visitor Counter : 168