PIB Headquarters
azadi ka amrit mahotsav

ਕੋਵਿਡ-19 ਬਾਰੇ ਪੀਆਈਬੀ ਦਾ ਬੁਲੇਟਿਨ

Posted On: 27 AUG 2021 3:57PM by PIB Chandigarh

 

https://static.pib.gov.in/WriteReadData/userfiles/image/image001BPSF.jpg

 

• ਰਾਸ਼ਟਰੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 61.22 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ

• ਪਿਛਲੇ 24 ਘੰਟਿਆਂ ਵਿੱਚ ਭਾਰਤ ਵਿੱਚ 44,658 ਨਵੇਂ ਮਾਮਲੇ ਸਾਹਮਣੇ ਆਏ; 

• ਐਕਟਿਵ ਮਾਮਲੇ ਕੁੱਲ ਮਾਮਲਿਆਂ ਦਾ 1.06% ਹਨ; ਮੌਜੂਦਾ 0.99%,

• ਭਾਰਤ ਵਿੱਚ ਐਕਟਿਵ ਕੇਸਲੋਡ 3,44,899

• ਸਭ ਤੋਂ ਉੱਚੀ ਰਿਕਵਰੀ ਦਰ; ਵਰਤਮਾਨ ਵਿੱਚ 97.60%

• ਪਿਛਲੇ 24 ਘੰਟਿਆਂ ਦੌਰਾਨ 32,988 ਰਿਕਵਰੀ ਹੋਈ, ਕੁੱਲ ਰਿਕਵਰੀਆਂ 3,18,21,428 ਹਨ

• ਹਫ਼ਤਾਵਾਰੀ ਸਕਾਰਾਤਮਕਤਾ ਦਰਇਸ ਵੇਲੇ 2.10% ਹੈ; ਪਿਛਲੇ 63ਦਿਨਾਂ ਲਈ 3% ਤੋਂ ਹੇਠਾਂ, 

• 2.45% ਦੀ ਰੋਜ਼ਾਨਾ ਸਕਾਰਾਤਮਕਤਾ ਦਰ; ਪਿਛਲੇ 32ਦਿਨਾਂ ਲਈ 3% ਤੋਂ ਘੱਟ

• ਟੈਸਟਿੰਗ ਸਮਰੱਥਾ ਵਿੱਚ ਕਾਫ਼ੀ ਵਾਧਾ ਹੋਇਆ –51.49 ਕਰੋੜ ਟੈਸਟ ਕੀਤੇ ਗਏ (ਕੁੱਲ)

 

 

#Unite2FightCorona

#IndiaFightsCorona

 

ਪੱਤਰ ਸੂਚਨਾ ਦਫ਼ਤਰ

ਸੂਚਨਾ ਤੇ ਪ੍ਰਸਾਰਣ ਮੰਤਰਾਲਾ

ਭਾਰਤ ਸਰਕਾਰ

 

 

Image

Image

 

ਕੋਵਿਡ-19 ਅੱਪਡੇਟ

ਭਾਰਤ ਦੀ ਕੁੱਲ ਕੋਵਿਡ-19 ਟੀਕਾਕਰਣ ਕਵਰੇਜ 61 ਕਰੋੜ ਦੇ ਮੀਲਪੱਥਰ ਤੋਂ ਪਾਰ

 

ਪਿਛਲੇ 24 ਘੰਟਿਆਂ ਵਿੱਚ 79 ਲੱਖ ਤੋਂ ਵੱਧ ਟੀਕਿਆਂ ਦੀਆਂ ਖੁਰਾਕਾਂ ਦਿੱਤੀਆਂ ਗਈਆਂ

 

ਰਿਕਵਰੀ ਦਰ ਵਧ ਕੇ 97.60ਫੀਸਦੀ ਹੋਈ

 

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 44,658 ਨਵੇਂ ਕੇਸ ਸਾਹਮਣੇ ਆਏ

 

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 3,44,899 ਹੋਈ; ਕੁੱਲ ਮਾਮਲਿਆਂ ਦਾ 0.99 ਫੀਸਦੀ ਬਣਦੇ ਹਨ

 

ਰੋਜ਼ਾਨਾ ਪਾਜ਼ਿਟਿਵਿਟੀ ਦਰ 2.45 ਫੀਸਦੀ ਹੋਈ; ਪਿਛਲੇ 32 ਦਿਨਾਂ ਤੋਂ ਲਗਾਤਾਰ 3 ਫੀਸਦੀ ਤੋਂ ਘੱਟ

 

ਭਾਰਤ ਦੀ ਕੋਵਿਡ-19 ਟੀਕਾਕਰਣ ਦੀ ਕੁੱਲ ਕਵਰੇਜ ਨੇ ਕੱਲ੍ਹ 59 ਕਰੋੜ ਟੀਕਿਆਂ ਦਾਅੰਕੜਾ ਪਾਰ ਕਰ ਲਿਆ ਹੈ।  ਪਿਛਲੇ 24 ਘੰਟਿਆਂ ਵਿੱਚ 79,48,439 ਟੀਕਿਆਂ ਦੀਆਂ ਖੁਰਾਕਾਂ ਦੇ ਪ੍ਰਬੰਧ ਦੇ ਨਾਲ, ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ ਨੇ ਅੱਜ ਸਵੇਰੇ 7 ਵਜੇ ਤੱਕ ਆਰਜ਼ੀ ਰਿਪੋਰਟਾਂ ਦੇ ਅਨੁਸਾਰ 61.22 ਕਰੋੜ (61,22,08,542) ਦੇ ਕੁੱਲ ਅੰਕੜੇ ਨੂੰ ਪਾਰ ਕਰ ਲਿਆ ਹੈ। ਇਹ 66,60,983ਸੈਸ਼ਨਾਂ ਰਾਹੀਂ ਪ੍ਰਾਪਤ ਕੀਤਾ ਗਿਆ ਹੈ।

ਆਰਜ਼ੀ ਰਿਪੋਰਟ ਦੇ ਅਨੁਸਾਰ, ਅੱਜ ਸਵੇਰੇ 8 ਵਜੇ ਤੱਕ ਕੁੱਲ ਇਕੱਤਰ ਕੀਤੇ ਗਏ ਅੰਕੜੇ ਹੇਠਾਂ ਦਿੱਤੇ ਗਏ ਹਨ:

 

 ਹੈਲਥਕੇਅਰ ਵਰਕਰ

ਪਹਿਲੀ ਖੁਰਾਕ

1,03,56,368

ਦੂਜੀ ਖੁਰਾਕ

82,94,906

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,83,14,369

ਦੂਜੀ ਖੁਰਾਕ

1,28,61,222

 

18 ਤੋਂ 44 ਉਮਰ ਵਰਗ 

ਪਹਿਲੀ ਖੁਰਾਕ

23,25,61,664

ਦੂਜੀ ਖੁਰਾਕ

2,34,57,529

 45 ਤੋਂ 59 ਸਾਲ ਤਕ ਉਮਰ ਵਰਗ 

ਪਹਿਲੀ ਖੁਰਾਕ

12,65,76,574

ਦੂਜੀ ਖੁਰਾਕ

5,13,99,879

 

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

8,50,29,798

ਦੂਜੀ ਖੁਰਾਕ

4,33,56,233

ਕੁੱਲ

61,22,08,542

 

ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ 19 ਟੀਕਾਕਰਣ ਦੇ ਦਾਇਰੇ ਦਾ ਵਿਸਤਾਰ ਕਰਨ ਅਤੇ ਗਤੀ ਵਧਾਉਣ ਲਈ ਵਚਨਬੱਧ ਹੈ। 

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕ੍ਰਮਿਤ ਲੋਕਾਂ ਵਿੱਚੋਂ 3,18,21,428 ਵਿਅਕਤੀ ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 32,988 ਮਰੀਜ਼ ਠੀਕ ਹੋਏ ਹਨ। ਭਾਰਤ ਵਿੱਚ ਰਿਕਵਰੀ ਦਰ ਵਧ ਕੇ 97.60 ਫੀਸਦੀ ਹੋਈ।

 

https://static.pib.gov.in/WriteReadData/userfiles/image/image0010ML1.jpg

 

ਦੇਸ਼ ਵਿੱਚ ਪਿਛਲੇ 61 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ। ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ ਦਾ ਹੀ ਨਤੀਜਾ ਹੈ। ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 44,658 ਨਵੇਂ ਕੇਸ ਸਾਹਮਣੇ ਆਏ ਹਨ।   

 

https://static.pib.gov.in/WriteReadData/userfiles/image/image002DRXP.jpg

ਐਕਟਿਵ ਮਾਮਲਿਆਂ ਦੀ ਗਿਣਤੀ ਇਸ ਵੇਲੇ 3,44,899 ਹੈI ਮੌਜੂਦਾ ਐਕਟਿਵ ਮਾਮਲੇ ਕੁੱਲ ਪਾਜ਼ਿਟਿਵ ਮਾਮਲਿਆਂ ਦੇ ਸਿਰਫ 1.06 ਫੀਸਦੀ ‘ਤੇ ਹਨ, ਐਕਟਿਵ ਕੇਸ ਵਰਤਮਾਨ ਵਿੱਚ ਦੇਸ਼ ਦੇ ਕੁੱਲ ਐਕਟਿਵ ਮਾਮਲਿਆਂ ਦੇ 1 ਫੀਸਦੀ  ਤੋਂ ਘੱਟ ਬਣਦੇ ਹਨI

 

https://static.pib.gov.in/WriteReadData/userfiles/image/image0033BVS.jpg

ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੁੱਲ 18,24,931 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ 51.49 ਕਰੋੜ ਤੋਂ ਵੱਧ  (51,49,54,309) ਟੈਸਟ ਕੀਤੇ ਗਏ ਹਨ। 

 

ਇੱਕ ਪਾਸੇ, ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ । ਹਫਤਾਵਾਰੀ ਪਾਜ਼ਿਟਿਵਿਟੀ ਦਰ ਪਿਛਲੇ 63 ਦਿਨਾਂ ਤੋਂ ਲਗਾਤਾਰ 3 ਫੀਸਦੀ ਤੋਂ ਘੱਟ  ਰਹਿ ਰਹੀ ਹੈ। ਇਸ ਸਮੇਂ 2.10 ਫੀਸਦੀ 'ਤੇ ਖੜੀ ਹੈ, ਜਦਕਿ ਰੋਜ਼ਾਨਾ ਪਾਜ਼ਿਟਿਵਿਟੀ ਦਰ ਅੱਜ 2.45 ਫੀਸਦੀ ‘ਤੇ ਹੈ। ਰੋਜ਼ਾਨਾ ਪਾਜ਼ਿਟਿਵਿਟੀ ਦਰ ਹੁਣ  ਪਿਛਲੇ 32 ਦਿਨਾਂ ਤੋਂ ਲਗਾਤਾਰ 3 ਫੀਸਦੀ ਤੋਂ ਘੱਟ ਅਤੇ 81 ਦਿਨਾਂ ਤੋਂ 5 ਫੀਸਦੀ ਤੋਂ ਹੇਠਾਂ ਰਹਿ ਰਹੀ ਹੈ।

 

https://pib.gov.in/PressReleasePage.aspx?PRID=1749453

 

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਕੋਵਿਡ-19 ਟੀਕੇ ਦੀ ਉਪਲਬਧਤਾ ਸਬੰਧੀ ਤਾਜ਼ਾ ਜਾਣਕਾਰੀ

 

ਰਾਜਾਂ / ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕਿਆਂ ਦੀਆਂ 59.86 ਕਰੋੜ ਤੋਂ ਵੱਧ ਖੁਰਾਕਾਂ ਮੁਹੱਈਆ ਕਰਵਾਈਆਂ ਗਈਆਂ

 

ਰਾਜਾਂ / ਕੇਂਦਰ ਸ਼ਾਸਿਤ ਪ੍ਰਦੇਸ਼ਾਂ ਕੋਲ ਅਜੇ ਵੀ 4.05 ਕਰੋੜ ਤੋਂ ਵੱਧ ਖੁਰਾਕਾਂ ਪ੍ਰਬੰਧਨ ਲਈ ਉਪਲਬਧ ਹਨ

 

ਦੇਸ਼ ਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਵਜੋਂ, ਭਾਰਤ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਕੋਵਿਡ ਟੀਕੇ ਮੁਫਤ ਮੁਹੱਈਆ ਕਰਵਾ ਕੇ ਸਹਾਇਤਾ ਕਰ ਰਹੀ ਹੈ। ਕੋਵਿਡ-19 ਟੀਕਾਕਰਣ ਮੁਹਿੰਮ ਦੇ ਸਰਬਵਿਆਪੀਕਰਣ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਦੇਸ਼ ਵਿੱਚ ਟੀਕੇ ਨਿਰਮਾਤਾਵਾਂ ਵੱਲੋਂ ਤਿਆਰ ਕੀਤੇ ਜਾ ਰਹੇ 75 ਪ੍ਰਤੀਸ਼ਤ ਟੀਕੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ (ਬਿਨਾ ਕਿਸੇ ਕੀਮਤ ਦੀ) ਖਰੀਦ ਮਗਰੋਂ ਮੁਫਤ ਮੁਹੱਈਆ ਕਰਵਾਏਗੀ।

 

 ਟੀਕਿਆਂ ਦੀਆਂ ਖੁਰਾਕਾਂ

  (27 ਅਗਸਤ 2021ਤੱਕ)

ਸਪਲਾਈ ਕੀਤੀਆਂ ਗਈਆਂ ਖੁਰਾਕਾਂ

 

59,86,36,380

ਖੁਰਾਕਾਂ ਪਾਈਪ ਲਾਈਨ ਵਿੱਚ

 

17,64,000

 

ਬੈਲੰਸ ਉਪਲਬਧ

 

 

4,05,05,746

 

ਸਾਰੇ ਸਰੋਤਾਂ ਵੱਲੋਂ ਰਾਜਾਂ / ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਹੁਣ ਤੱਕ 59.86 ਕਰੋੜ ਤੋਂ ਵੀ ਜ਼ਿਆਦਾ (59,86,36,380) ਟੀਕਿਆਂ ਦੀਆਂ ਖੁਰਾਕਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ ਅਤੇ ਟੀਕਿਆਂ ਦੀਆਂ 17,64,000 ਖੁਰਾਕਾਂ ਪਾਈਪ ਲਾਈਨ ਵਿੱਚ ਹਨ। 

ਰਾਜਾਂ/ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਨਿਜੀ ਹਸਪਤਾਲਾਂ ਕੋਲ ਪ੍ਰਬੰਧਨ ਲਈ ਅਜੇ ਵੀ4.05 ਕਰੋੜ (4,05,05,746) ਤੋਂ ਵੀ ਜ਼ਿਆਦਾ ਕੋਵਿਡ ਟੀਕਾਕਰਣ ਖੁਰਾਕਾਂ ਉਪਲਬਧ ਹਨ।

https://pib.gov.in/PressReleseDetail.aspx?PRID=1749524

 

ਕੇਂਦਰੀ ਗ੍ਰਹਿ ਸਕੱਤਰ ਨੇ ਕੋਵਿਡ -19 ਦੇ ਫੈਲਣ ਨੂੰ ਰੋਕਣ ਲਈ ਕੇਰਲ ਅਤੇ ਮਹਾਰਾਸ਼ਟਰ ਦੀਆਂ ਰਾਜ ਸਰਕਾਰਾਂ ਦੁਆਰਾ ਚੁੱਕੇ ਗਏ ਕਦਮਾਂ ਦੀ ਸਮੀਖਿਆ ਕੀਤੀ 

ਕੇਂਦਰੀ ਗ੍ਰਹਿ ਸਕੱਤਰ ਨੇ ਕੱਲ੍ਹ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਕੇਰਲ ਅਤੇ ਮਹਾਰਾਸ਼ਟਰ ਦੀਆਂ ਰਾਜ ਸਰਕਾਰਾਂ ਦੁਆਰਾ ਕੋਵਿਡ -19 ਦੇ ਫੈਲਣ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਦੀ ਸਮੀਖਿਆ ਕਰਨ ਲਈ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਕੇਂਦਰੀ ਗ੍ਰਹਿ ਸਕੱਤਰ ਨੇ ਲਾਗਾਂ ਦੇ ਫੈਲਣ ਨੂੰ ਰੋਕਣ ਲਈ ਰਾਜ ਸਰਕਾਰਾਂ ਦੁਆਰਾ ਕੀਤੇ ਜਾ ਰਹੇ ਯਤਨਾਂ ਦੀ ਸਮੀਖਿਆ ਕੀਤੀ ਅਤੇ ਦੇਖਿਆ ਕਿ ਲਾਗਾਂ ਵਿੱਚ ਵਾਧੇ ਨੂੰ ਰੋਕਣ ਲਈ ਹੋਰ ਯਤਨਾਂ ਦੀ ਜ਼ਰੂਰਤ ਹੋਏਗੀ। ਇਸ ਨਾਲ ਸੰਪਰਕ ਟ੍ਰੇਸਿੰਗ, ਟੀਕਾਕਰਣ ਡਰਾਈਵ ਅਤੇ ਕੋਵਿਡ ਉਚਿਤ ਵਿਵਹਾਰ ਵਰਗੇ ਉਪਾਵਾਂ ਦੁਆਰਾ ਵਧੇਰੇ ਲਾਗ ਵਾਲੇ ਭੂਗੋਲਿਕ ਖੇਤਰਾਂ ਵਿੱਚ ਲੋੜੀਂਦੀ ਦਖਲਅੰਦਾਜ਼ੀ ਦੀ ਜ਼ਰੂਰਤ ਹੋਵੇਗੀ। ਉਨ੍ਹਾਂ ਨੇ ਇਹ ਵੀ ਸੁਝਾਅ ਦਿੱਤਾ ਕਿ ਰਾਜ ਸਰਕਾਰਾਂ ਨੂੰ ਉੱਚ ਸਕਾਰਾਤਮਕਤਾ ਵਾਲੇ ਖੇਤਰਾਂ ਵਿੱਚ ਰਾਤ ਦਾ ਕਰਫਿਊ ਲਗਾਉਣ ਦੀ ਸੰਭਾਵਨਾ ਦਾ ਪਤਾ ਲਗਾਉਣਾ ਚਾਹੀਦਾ ਹੈ।

https://pib.gov.in/PressReleasePage.aspx?PRID=1739145

 

ਮਹੱਤਵਪੂਰਨ ਟਵੀਟ

 

 

*********

ਐੱਮਵੀ/ਏਐੱਸ


(Release ID: 1749769) ਵਿਜ਼ੀਟਰ ਕਾਊਂਟਰ : 147