ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਟਲੀ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਮਾਰੀਓ ਦ੍ਰਾਗੀ ਨਾਲ ਫ਼ੋਨ ’ਤੇ ਗੱਲਬਾਤ ਕੀਤੀ
Posted On:
27 AUG 2021 10:50PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਟਲੀ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਮਾਰੀਓ ਦ੍ਰਾਗੀ ਨਾਲ ਫ਼ੋਨ ’ਤੇ ਗੱਲਬਾਤ ਕੀਤੀ ਹੈ।
ਦੋਵੇਂ ਆਗੂਆਂ ਨੇ ਅਫ਼ਗ਼ਾਨਿਸਤਾਨ ਵਿੱਚ ਹਾਲੀਆ ਘਟਨਾਕ੍ਰਮ ਅਤੇ ਇਸ ਖੇਤਰ ਅਤੇ ਦੁਨੀਆ ਉੱਤੇ ਇਸ ਦੇ ਪ੍ਰਭਾਵਾਂ ਬਾਰੇ ਚਰਚਾ ਕੀਤੀ ਹੈ।
ਦੋਵੇਂ ਆਗੂਆਂ ਨੇ ਕੱਲ੍ਹ ਕਾਬੁਲ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਹੋਏ ਭਿਆਨਕ ਆਤੰਕੀ ਹਮਲੇ ਦੀ ਸਖਤ ਨਿੰਦਾ ਕੀਤੀ ਅਤੇ ਉੱਥੇ ਫਸੇ ਲੋਕਾਂ ਦੀ ਸੁਰੱਖਿਅਤ ਵਾਪਸੀ ਸੁਨਿਸ਼ਚਿਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।
ਉਨ੍ਹਾਂ ਨੇ ਮਾਨਵੀ ਸੰਕਟ ਅਤੇ ਅਫ਼ਗ਼ਾਨਿਸਤਾਨ ਦੇ ਘਟਨਾਕ੍ਰਮ ਤੋਂ ਪੈਦਾ ਹੋਈਆਂ ਲੰਬੇ ਸਮੇਂ ਦੀਆਂ ਸੁਰੱਖਿਆ ਚਿੰਤਾਵਾਂ ਦੇ ਹੱਲ ਲਈ ਜੀ-20 ਦੇ ਪੱਧਰ ਸਮੇਤ ਅੰਤਰਰਾਸ਼ਟਰੀ ਸਹਿਯੋਗ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ।
ਦੋਵਾਂ ਆਗੂਆਂ ਨੇ ਜੀ-20 ਦੇ ਏਜੰਡੇ ਤਹਿਤ ਹੋਰ ਅਹਿਮ ਮੁੱਦਿਆਂ, ਜਿਵੇਂ ਕਿ ਜਲਵਾਯੂ ਪਰਿਵਰਤਨ ’ਤੇ ਵੀ ਚਰਚਾ ਕੀਤੀ। ਇਸ ਸੰਦਰਭ ਵਿੱਚ, ਉਨ੍ਹਾਂ ਨੇ ਆਉਣ ਵਾਲੇ ਹੋਰ ਬਹੁ-ਪੱਖੀ ਰੁਝੇਵਿਆਂ, ਜਿਵੇਂ ਕਿ ਸੀਓਪੀ-26 ਬਾਰੇ ਵੀ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ।
ਪ੍ਰਧਾਨ ਮੰਤਰੀ ਨੇ ਜੀ-20 ਦੇ ਅੰਦਰ ਲਾਭਦਾਇਕ ਵਿਚਾਰ-ਵਟਾਂਦਰੇ ਵਿੱਚ ਇਟਲੀ ਦੀ ਗਤੀਸ਼ੀਲ ਅਗਵਾਈ ਦੀ ਸ਼ਲਾਘਾ ਕੀਤੀ।
ਦੋਹਾਂ ਆਗੂਆਂ ਨੇ ਦੁਵੱਲੇ ਅਤੇ ਆਲਮੀ ਮੁੱਦਿਆਂ, ਖਾਸ ਕਰਕੇ ਅਫ਼ਗ਼ਾਨਿਸਤਾਨ ਦੀ ਸਥਿਤੀ ’ਤੇ ਸੰਪਰਕ ਵਿੱਚ ਰਹਿਣ ’ਤੇ ਸਹਿਮਤੀ ਜਤਾਈ ਹੈ।
*********
ਡੀਐੱਸ/ ਐੱਸਐੱਚ
(Release ID: 1749819)
Visitor Counter : 155
Read this release in:
English
,
Urdu
,
Marathi
,
Hindi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam