ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੀਐੱਮ ਜਨ ਧਨ ਯੋਜਨਾ ਦੇ ਸੱਤ ਸਾਲ ਪੂਰੇ ਹੋਣ 'ਤੇ ਪ੍ਰਸੰਨਤਾ ਪ੍ਰਗਟਾਈ ਅਤੇ ਇਸ ਨੂੰ ਭਾਰਤ ਦੇ ਵਿਕਾਸ ਦੀ ਦਿਸ਼ਾ ਹਮੇਸ਼ਾ ਲਈ ਬਦਲਣ ਵਾਲੀ ਪਹਿਲ ਦੱਸਿਆ
प्रविष्टि तिथि:
28 AUG 2021 11:18AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੀਐੱਮ ਜਨ ਧਨ ਯੋਜਨਾ ਦੇ ਸੱਤ ਵਰ੍ਹੇ ਪੂਰੇ ਹੋਣ 'ਤੇ ਪ੍ਰਸੰਨਤਾ ਪ੍ਰਗਟਾਈ ਹੈ। ਪ੍ਰਧਾਨ ਮੰਤਰੀ ਨੇ ਉਨ੍ਹਾਂ ਸਾਰੇ ਲੋਕਾਂ ਦੇ ਅਣਥੱਕ ਪ੍ਰਯਤਨਾਂ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਜਨ ਧਨ ਯੋਜਨਾ ਨੂੰ ਸਫ਼ਲ ਬਣਾਉਣ ਲਈ ਕੰਮ ਕੀਤਾ ਹੈ।
ਟਵੀਟਾਂ ਦੀ ਇੱਕ ਲੜੀ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਅੱਜ ਭਾਰਤ ਦੇ ਵਿਕਾਸ ਦੀ ਦਿਸ਼ਾ ਨੂੰ ਹਮੇਸ਼ਾ ਦੇ ਲਈ ਬਦਲਣ ਵਾਲੀ ਇੱਕ ਪਹਿਲ #PMJanDhan ਦੇ ਸੱਤ ਸਾਲ ਪੂਰੇ ਹੋ ਰਹੇ ਹਨ। ਇਸ ਨੇ ਵਿੱਤੀ ਸਮਾਵੇਸ਼ਨ ਅਤੇ ਸਨਮਾਨ ਦੇ ਜੀਵਨ ਦੇ ਨਾਲ ਅਣਗਿਣਤ ਭਾਰਤੀਆਂ ਦਾ ਸਸ਼ਕਤੀਕਰਣ ਸੁਨਿਸ਼ਚਿਤ ਕੀਤਾ ਹੈ। ਜਨ ਧਨ ਯੋਜਨਾ ਨਾਲ ਪਾਰਦਰਸ਼ਤਾ ਵਧਾਉਣ ਵਿੱਚ ਵੀ ਸਹਾਇਤਾ ਮਿਲੀ ਹੈ।
ਮੈਂ ਉਨ੍ਹਾਂ ਸਾਰੇ ਲੋਕਾਂ ਦੇ ਅਣਥੱਕ ਪ੍ਰਯਤਨਾਂ ਦੀ ਸ਼ਲਾਘਾ ਕਰਦਾ ਹਾਂ, ਜਿਨ੍ਹਾਂ ਨੇ #PMJanDhan ਨੂੰ ਸਫ਼ਲ ਬਣਾਉਣ ਦੇ ਲਈ ਕੰਮ ਕੀਤਾ ਹੈ। ਉਨ੍ਹਾਂ ਦੇ ਪ੍ਰਯਤਨਾਂ ਨੇ ਭਾਰਤੀਆਂ ਦੇ ਜੀਵਨ ਨੂੰ ਜ਼ਿਆਦਾ ਗੁਣਵੱਤਾਪੂਰਨ ਬਣਾਉਣਾ ਸੁਨਿਸ਼ਚਿਤ ਕੀਤਾ ਹੈ।"
*** *** *** *** ***
ਡੀਐੱਸ/ਐੱਚ
(रिलीज़ आईडी: 1749961)
आगंतुक पटल : 244
इस विज्ञप्ति को इन भाषाओं में पढ़ें:
Malayalam
,
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada