PIB Headquarters
ਕੋਵਿਡ-19 ਬਾਰੇ ਪੀਆਈਬੀ ਦਾ ਬੁਲੇਟਿਨ
Posted On:
29 AUG 2021 5:49PM by PIB Chandigarh


•ਪਿਛਲੇ 24 ਘੰਟਿਆਂ ਵਿੱਚ 73.8 ਲੱਖ ਤੋਂ ਵੱਧ ਖੁਰਾਕਾਂ ਦਿੱਤੀਆਂ ਗਈਆਂ ਹਨ
• ਰਾਸ਼ਟਰੀ ਵੈਕਸੀਨੇਸ਼ਨ ਮੁਹਿੰਮ ਤਹਿਤਹੁਣ ਤੱਕ 63.09 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ
• ਪਿਛਲੇ 24 ਘੰਟਿਆਂ ਵਿੱਚ ਭਾਰਤ ਵਿੱਚ 45,083 ਨਵੇਂ ਮਾਮਲੇ ਸਾਹਮਣੇ ਆਏ
• ਐਕਟਿਵ ਮਾਮਲੇ ਕੁੱਲ ਮਾਮਲਿਆਂ ਦਾ 1.13% ਹਨ
• ਭਾਰਤ ਵਿੱਚ ਐਕਟਿਵ ਕੇਸ ਲੋਡ 3,68,558 ‘ਤੇ ਹੈ
• ਸਭ ਤੋਂ ਉੱਚੀ ਰਿਕਵਰੀ ਦਰ; ਵਰਤਮਾਨ ਵਿੱਚ 97.53%
• ਪਿਛਲੇ 24 ਘੰਟਿਆਂ ਦੌਰਾਨ 35,840 ਰਿਕਵਰੀ ਹੋਈ, ਕੁੱਲ ਰਿਕਵਰੀਆਂ 3,18,88,642 ਹਨ
• ਹਫ਼ਤਾਵਾਰੀ ਸਕਾਰਾਤਮਕਤਾ ਦਰਇਸ ਵੇਲੇ 2.28% ਹੈ; ਪਿਛਲੇ 65 ਦਿਨਾਂ ਲਈ 3% ਤੋਂ ਹੇਠਾਂ,
• 2.57% ਦੀ ਰੋਜ਼ਾਨਾ ਸਕਾਰਾਤਮਕਤਾ ਦਰ; ਪਿਛਲੇ 34ਦਿਨਾਂ ਲਈ 3% ਤੋਂ ਘੱਟ
• ਟੈਸਟਿੰਗ ਸਮਰੱਥਾ ਵਿੱਚ ਕਾਫ਼ੀ ਵਾਧਾ ਹੋਇਆ –51.86 ਕਰੋੜ ਟੈਸਟ ਕੀਤੇ ਗਏ (ਕੁੱਲ)
#Unite2FightCorona
#IndiaFightsCorona
ਪੱਤਰ ਸੂਚਨਾ ਦਫ਼ਤਰ
ਸੂਚਨਾ ਤੇ ਪ੍ਰਸਾਰਣ ਮੰਤਰਾਲਾ
ਭਾਰਤ ਸਰਕਾਰ

ਕੋਵਿਡ-19 ਅੱਪਡੇਟ
ਭਾਰਤ ਦੀ ਕੁੱਲ ਕੋਵਿਡ-19 ਟੀਕਾਕਰਣ ਕਵਰੇਜ 63 ਕਰੋੜ ਦੇ ਮੀਲਪੱਥਰ ਤੋਂ ਪਾਰ
ਪਿਛਲੇ 24 ਘੰਟਿਆਂ ਵਿੱਚ 73 ਲੱਖ ਤੋਂ ਵੱਧ ਟੀਕਿਆਂ ਦੀਆਂ ਖੁਰਾਕਾਂ ਦਿੱਤੀਆਂ ਗਈਆਂ
ਰਿਕਵਰੀ ਦਰ ਵਧ ਕੇ 97.53 ਫੀਸਦੀ ਹੋਈ
ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 45,083 ਨਵੇਂ ਕੇਸ ਸਾਹਮਣੇ ਆਏ
ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 3,68,558 ਹੋਈ;ਕੁੱਲ ਮਾਮਲਿਆਂ ਦਾ 1.13ਫੀਸਦੀ ਬਣਦੇ ਹਨ
ਰੋਜ਼ਾਨਾ ਪੌਜ਼ੀਟਿਵਿਟੀ ਦਰ 2.57ਫੀਸਦੀ ਹੋਈ; ਪਿਛਲੇ 34 ਦਿਨਾਂ ਤੋਂ ਲਗਾਤਾਰ 3 ਫੀਸਦੀ ਤੋਂ ਘੱਟ
ਭਾਰਤ ਦੀ ਕੋਵਿਡ-19 ਟੀਕਾਕਰਣ ਦੀ ਕੁੱਲ ਕਵਰੇਜ ਨੇ ਕੱਲ੍ਹ 63 ਕਰੋੜ ਟੀਕਿਆਂ ਦਾਅੰਕੜਾ ਪਾਰ ਕਰ ਲਿਆ ਹੈ। ਪਿਛਲੇ 24 ਘੰਟਿਆਂ ਵਿੱਚ 73,85,866 ਟੀਕਿਆਂ ਦੀਆਂ ਖੁਰਾਕਾਂ ਦੇ ਪ੍ਰਬੰਧ ਦੇ ਨਾਲ, ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ ਨੇ ਅੱਜ ਸਵੇਰੇ 7 ਵਜੇ ਤੱਕ ਆਰਜ਼ੀ ਰਿਪੋਰਟਾਂ ਦੇ ਅਨੁਸਾਰ 63.09 ਕਰੋੜ (63,09,17,927) ਦੇ ਕੁੱਲ ਅੰਕੜੇ ਨੂੰ ਪਾਰ ਕਰ ਲਿਆ ਹੈ। ਇਹ 67,80,301ਸੈਸ਼ਨਾਂ ਰਾਹੀਂ ਪ੍ਰਾਪਤ ਕੀਤਾ ਗਿਆ ਹੈ।
ਆਰਜ਼ੀ ਰਿਪੋਰਟ ਦੇ ਅਨੁਸਾਰ, ਅੱਜ ਸਵੇਰੇ 8 ਵਜੇ ਤੱਕ ਕੁੱਲ ਇਕੱਤਰ ਕੀਤੇ ਗਏ ਅੰਕੜੇ ਹੇਠਾਂ ਦਿੱਤੇ ਗਏ ਹਨ:
|
ਹੈਲਥਕੇਅਰ ਵਰਕਰ
|
ਪਹਿਲੀ ਖੁਰਾਕ
|
1,03,57,335
|
|
ਦੂਜੀ ਖੁਰਾਕ
|
83,48,055
|
|
ਫ੍ਰੰਟਲਾਈਨ ਵਰਕਰ
|
ਪਹਿਲੀ ਖੁਰਾਕ
|
1,83,18,644
|
|
ਦੂਜੀ ਖੁਰਾਕ
|
1,30,57,806
|
|
18 ਤੋਂ 44 ਉਮਰ ਵਰਗ
|
ਪਹਿਲੀ ਖੁਰਾਕ
|
24,22,90,397
|
|
ਦੂਜੀ ਖੁਰਾਕ
|
2,60,65,825
|
|
45 ਤੋਂ 59 ਸਾਲ ਤਕ ਉਮਰ ਵਰਗ
|
ਪਹਿਲੀ ਖੁਰਾਕ
|
12,89,66,672
|
|
ਦੂਜੀ ਖੁਰਾਕ
|
5,31,54,542
|
|
60 ਸਾਲ ਤੋਂ ਵੱਧ ਉਮਰ ਵਰਗ
|
ਪਹਿਲੀ ਖੁਰਾਕ
|
8,60,95,654
|
|
ਦੂਜੀ ਖੁਰਾਕ
|
4,42,62,997
|
|
ਕੁੱਲ
|
63,09,17,927
|
ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ-19 ਟੀਕਾਕਰਣ ਦੇ ਦਾਇਰੇ ਦਾ ਵਿਸਤਾਰ ਕਰਨ ਅਤੇ ਗਤੀ ਵਧਾਉਣ ਲਈ ਵਚਨਬੱਧ ਹੈ।
ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕ੍ਰਮਿਤ ਲੋਕਾਂ ਵਿੱਚੋਂ 3,18,88,642 ਵਿਅਕਤੀਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 35,840 ਮਰੀਜ਼ ਠੀਕ ਹੋਏ ਹਨ। ਭਾਰਤ ਵਿੱਚ ਰਿਕਵਰੀ ਦਰ ਵਧ ਕੇ 97.53 ਫੀਸਦੀ ਹੋਈ।

ਦੇਸ਼ ਵਿੱਚ ਪਿਛਲੇ 59 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ। ਇਹ ਕੇਂਦਰ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ ਦਾ ਹੀ ਨਤੀਜਾ ਹੈ।ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 45,083ਨਵੇਂ ਕੇਸ ਸਾਹਮਣੇ ਆਏ ਹਨ।

ਐਕਟਿਵ ਮਾਮਲਿਆਂ ਦੀ ਗਿਣਤੀ ਇਸ ਵੇਲੇ 3,68,558 ਹੈI ਮੌਜੂਦਾ ਐਕਟਿਵ ਮਾਮਲੇ ਕੁੱਲ ਪਾਜ਼ਿਟਿਵ ਮਾਮਲਿਆਂ ਦੇ ਸਿਰਫ 1.13 ਫੀਸਦੀ ‘ਤੇ ਹਨ, ਐਕਟਿਵ ਕੇਸ ਵਰਤਮਾਨ ਵਿੱਚ ਦੇਸ਼ ਦੇ ਕੁੱਲ ਐਕਟਿਵ ਮਾਮਲਿਆਂ ਦੇ 1 ਫੀਸਦੀ ਤੋਂ ਘੱਟ ਬਣਦੇ ਹਨI

ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੁੱਲ 17,55,327 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ 51.86 ਕਰੋੜ ਤੋਂ ਵੱਧ (51,86,42,929) ਟੈਸਟ ਕੀਤੇ ਗਏ ਹਨ।
ਇੱਕ ਪਾਸੇ, ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ। ਹਫਤਾਵਾਰੀ ਪਾਜ਼ਿਟਿਵਿਟੀ ਦਰ ਪਿਛਲੇ 65 ਦਿਨਾਂ ਤੋਂ ਲਗਾਤਾਰ 3 ਫੀਸਦੀ ਤੋਂ ਘੱਟ ਰਹਿ ਰਹੀ ਹੈ। ਇਸ ਸਮੇਂ 2.28 ਫੀਸਦੀ 'ਤੇ ਖੜੀ ਹੈ, ਜਦੋਂ ਕਿ ਰੋਜ਼ਾਨਾ ਪਾਜ਼ਿਟਿਵਿਟੀ ਦਰ ਅੱਜ 2.57 ਫੀਸਦੀ ‘ਤੇ ਹੈ। ਰੋਜ਼ਾਨਾ ਪਾਜ਼ਿਟਿਵਿਟੀ ਦਰ ਹੁਣ ਪਿਛਲੇ 34 ਦਿਨਾਂ ਤੋਂ ਲਗਾਤਾਰ 3 ਫੀਸਦੀ ਤੋਂ ਘੱਟ ਅਤੇ 83 ਦਿਨਾਂਤੋਂ 5 ਫੀਸਦੀ ਤੋਂ ਹੇਠਾਂ ਰਹਿ ਰਹੀ ਹੈ।
https://pib.gov.in/PressReleasePage.aspx?PRID=1750076
ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਅਤੇ ਰਸਾਇਣ ਅਤੇ ਖਾਦ ਮੰਤਰੀ, ਸ਼੍ਰੀ ਮਨਸੁਖ ਮਾਂਡਵੀਯਾ ਨੇ ਅੰਕਲੇਸ਼ਵਰ, ਗੁਜਰਾਤ ਵਿੱਚ ਨਿਰਮਿਤ ਕੋਵੈਕਸਿਨ ਦਾ ਪਹਿਲਾ ਵਪਾਰਕ ਬੈਚ ਜਾਰੀ ਕੀਤਾ
ਅੰਕਲੇਸ਼ਵਰ ਪਲਾਂਟ ਦੀ ਨਿਰਮਾਣ ਸਮਰੱਥਾ ਪ੍ਰਤੀ ਮਹੀਨਾ 1 ਕਰੋੜ ਤੋਂ ਵੱਧ ਖੁਰਾਕਾਂ ਦੀ ਹੈ ਜੋ ਅੱਜ ਤੋਂ ਸ਼ੁਰੂ ਹੋ ਰਹੀ ਹੈ: ਸ਼੍ਰੀ ਮਨਸੁਖ ਮਾਂਡਵੀਯਾ
ਮਾਣਯੋਗ ਪ੍ਰਧਾਨ ਮੰਤਰੀ ਦੇ ਵਿਜ਼ਨ ਦੇ ਕਾਰਨ, ਭਾਰਤ ਆਪਣੀ ਪਹਿਲੀ ਸਵਦੇਸ਼ੀ ਟੀਕਾ ਵਿਕਸਤ ਕਰਨ ਦੇ ਯੋਗ ਹੋਇਆ: ਕੇਂਦਰੀ ਸਿਹਤ ਮੰਤਰੀ
ਭਾਰਤ ਬਾਇਓਟੈਕ ਹੈਦਰਾਬਾਦ, ਮਲੂਰ, ਅੰਕਲੇਸ਼ਵਰ ਅਤੇ ਪੁਣੇ ਵਿੱਚ ਵਿਸ਼ੇਸ਼ ਬਾਇਓਸੈਫਟੀ ਕੰਟੇਨਮੈਂਟ ਸਹੂਲਤਾਂ ਦੇ ਨਾਲ, ਸਾਲਾਨਾ ਸਮਰੱਥਾ ਦੀ 1 ਬਿਲੀਅਨ ਖੁਰਾਕਾਂ ਦੇ ਆਪਣੇ ਟੀਚੇ ਵੱਲ ਲਗਾਤਾਰ ਵਧ ਰਿਹਾ ਹੈ
ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਅਤੇ ਰਸਾਇਣਕ ਅਤੇ ਖਾਦ ਮੰਤਰੀ ਸ਼੍ਰੀ ਮਨਸੁਖ ਮਾਂਡਵੀਯਾ ਨੇ ਅੱਜ ਗੁਜਰਾਤ ਦੇ ਅੰਕਲੇਸ਼ਵਰ ਵਿੱਚ ਭਾਰਤ ਬਾਇਓਟੈਕ ਦੀ ਚਿਰੋਨ ਬੇਹਰਿੰਗ ਵੈਕਸੀਨਸ ਸੁਵਿਧਾ ਤੋਂ ਕੋਵਾਕਸਿਨ ਦਾ ਪਹਿਲਾ ਵਪਾਰਕ ਬੈਚ ਜਾਰੀ ਕੀਤਾ। ਸ਼੍ਰੀ ਸੀ ਆਰ ਪਾਟਿਲ, ਐੱਮ ਪੀ, ਨਵਸਾਰੀ, ਸ਼੍ਰੀ ਈਸ਼ਵਰਸਿੰਘ ਪਟੇਲ, ਵਿਧਾਇਕ, ਅੰਕਲੇਸ਼ਵਰ, ਸ਼੍ਰੀ. ਦੁਸ਼ਯੰਤ ਪਟੇਲ, ਵਿਧਾਇਕ ਅਤੇ ਡਾ: ਕ੍ਰਿਸ਼ਨਾ ਈਲਾ, ਚੇਅਰਮੈਨ ਅਤੇ ਪ੍ਰਬੰਧ ਨਿਰਦੇਸ਼ਕ, ਭਾਰਤ ਬਾਇਓਟੈਕ ਵੀ ਇਸ ਸਮਾਗਮ ਵਿੱਚ ਮੌਜੂਦ ਸਨ।
https://pib.gov.in/PressReleasePage.aspx?PRID=1750124
*********
ਐੱਮਵੀ/ਏਐੱਸ
(Release ID: 1750483)
ਵਿਜ਼ੀਟਰ ਕਾਊਂਟਰ : 185