ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਨਾਗੌਰ ਸੜਕ ਦੁਰਘਟਨਾ ਦੇ ਪੀੜਤਾਂ ਦੇ ਲਈ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਨੂੰ ਪ੍ਰਵਾਨਗੀ ਦਿੱਤੀ

Posted On: 31 AUG 2021 12:06PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਨਾਗੌਰ ਵਿੱਚ ਹੋਏ ਸੜਕ ਹਾਦਸੇ ਦੇ ਪੀੜਤਾਂ ਦੇ ਲਈ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;

“ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਨਾਗੌਰ ਵਿੱਚ ਦੁਰਘਟਨਾ ਵਿੱਚ ਜਾਨ ਗਵਾਉਣ ਵਾਲੇ ਵਿਅਕਤੀਆਂ ਦੇ ਨਿਕਟ ਸਬੰਧੀਆਂ ਦੇ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਹਰੇਕ ਨੂੰ 2-2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਨੂੰ ਪ੍ਰਵਾਨਗੀ ਦਿੱਤੀ ਹੈ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।”

***

ਡੀਐੱਸ/ਐੱਸਐੱਚ


(Release ID: 1750735) Visitor Counter : 146