ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਭਾਰਤ ਦੀ ਕੁੱਲ ਕੋਵਿਡ -19 ਟੀਕਾਕਰਣ ਕਵਰੇਜ 64 ਕਰੋੜ ਦੇ ਮੀਲਪੱਥਰ ਤੋਂ ਪਾਰ
ਪਿਛਲੇ 24 ਘੰਟਿਆਂ ਵਿੱਚ 59 ਲੱਖ ਤੋਂ ਵੱਧ ਟੀਕਿਆਂ ਦੀਆਂ ਖੁਰਾਕਾਂ ਦਿੱਤੀਆਂ ਗਈਆਂ
ਰਿਕਵਰੀ ਦਰ ਵਧ ਕੇ 97.53 ਫੀਸਦ ਹੋਈ
ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 30,941 ਨਵੇਂ ਕੇਸ ਸਾਹਮਣੇ ਆਏ
ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 3,70,640 ਹੋਈ; ਕੁੱਲ ਮਾਮਲਿਆਂ ਦਾ 1.13 ਫੀਸਦ ਬਣਦੇ ਹਨ
ਹਫ਼ਤਾਵਰੀ ਪੌਜ਼ੀਟਿਵਿਟੀ ਦਰ 2.51 ਫੀਸਦ ਹੋਈ; ਪਿਛਲੇ 67 ਦਿਨਾਂ ਤੋਂ3 ਫੀਸਦ ਤੋੰ ਘੱਟ ਰਹਿ ਰਹੀ ਹੈ
Posted On:
31 AUG 2021 9:35AM by PIB Chandigarh
ਭਾਰਤ ਦੀ ਕੋਵਿਡ 19 ਟੀਕਾਕਰਣ ਦੀ ਕੁੱਲ ਕਵਰੇਜ ਨੇ ਕੱਲ੍ਹ 64 ਕਰੋੜ ਟੀਕਿਆਂ ਦਾ
ਅੰਕੜਾ ਪਾਰ ਕਰ ਲਿਆ ਹੈ। ਪਿਛਲੇ 24 ਘੰਟਿਆਂ ਵਿੱਚ 59,62,286 ਟੀਕਿਆਂ ਦੀਆਂ
ਖੁਰਾਕਾਂ ਦੇ ਪ੍ਰਬੰਧ ਦੇ ਨਾਲ, ਭਾਰਤ ਦੀ ਕੋਵਿਡ -19 ਟੀਕਾਕਰਣ ਕਵਰੇਜ ਨੇ ਅੱਜ
ਸਵੇਰੇ 7 ਵਜੇ ਤੱਕ ਆਰਜ਼ੀ ਰਿਪੋਰਟਾਂ ਦੇ ਅਨੁਸਾਰ 64.05 ਕਰੋੜ (64,05,28,644)
ਦੇ ਕੁੱਲ ਅੰਕੜੇ ਨੂੰ ਪਾਰ ਕਰ ਲਿਆ ਹੈ। ਇਹ 68,50,464 ਸੈਸ਼ਨਾਂ ਰਾਹੀਂ ਪ੍ਰਾਪਤ
ਕੀਤਾ ਗਿਆ ਹੈ.
ਆਰਜ਼ੀ ਰਿਪੋਰਟ ਦੇ ਅਨੁਸਾਰ, ਅੱਜ ਸਵੇਰੇ 7 ਵਜੇ ਤੱਕ ਕੁੱਲ ਇਕੱਤਰ ਕੀਤੇ ਗਏ ਅੰਕੜੇ
ਹੇਠਾਂ ਦਿੱਤੇ ਗਏ ਹਨ:
ਸਿਹਤ ਸੰਭਾਲ ਵਰਕਰ
|
ਪਹਿਲੀ ਖੁਰਾਕ
|
1,03,57,727
|
ਦੂਜੀ ਖੁਰਾਕ
|
83,70,851
|
ਫਰੰਟ ਲਾਈਨ ਵਰਕਰ
|
ਪਹਿਲੀ ਖੁਰਾਕ
|
1,83,20,921
|
ਦੂਜੀ ਖੁਰਾਕ
|
1,31,39,739
|
18 ਤੋਂ 44 ਉਮਰ ਵਰਗ ਦੇ ਅਧੀਨ
|
ਪਹਿਲੀ ਖੁਰਾਕ
|
24,75,08,226
|
ਦੂਜੀ ਖੁਰਾਕ
|
2,72,63,275
|
45 ਤੋਂ 59 ਸਾਲ ਤਕ ਉਮਰ ਵਰਗ ਦੇ ਅਧੀਨ
|
ਪਹਿਲੀ ਖੁਰਾਕ
|
13,02,09,298
|
ਦੂਜੀ ਖੁਰਾਕ
|
5,40,22,975
|
60 ਸਾਲ ਤੋਂ ਵੱਧ ਉਮਰ ਵਰਗ
|
ਪਹਿਲੀ ਖੁਰਾਕ
|
8,66,24,593
|
ਦੂਜੀ ਖੁਰਾਕ
|
4,47,11,039
|
ਕੁੱਲ
|
64,05,28,644
|
ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ 19 ਟੀਕਾਕਰਣ ਦੇ ਦਾਇਰੇ ਦਾ ਵਿਸਥਾਰ ਕਰਨ ਅਤੇ
ਗਤੀ ਵਧਾਉਣ ਲਈ ਵਚਨਬੱਧ ਹੈ।
ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 3,19,59,680 ਵਿਅਕਤੀ
ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 36,275
ਮਰੀਜ਼ ਠੀਕ ਹੋਏ ਹਨ।
ਭਾਰਤ ਵਿੱਚ ਰਿਕਵਰੀ ਦਰ ਵਧ ਕੇ 97.53 ਫੀਸਦ ਹੋਈ।
ਦੇਸ਼ ਵਿੱਚ ਪਿਛਲੇ 65 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ।
ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ
ਦਾ ਹੀ ਨਤੀਜਾ ਹੈ।
ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 30,941 ਨਵੇਂ ਕੇਸ ਸਾਹਮਣੇ ਆਏ ਹਨ।
ਐਕਟਿਵ ਮਾਮਲਿਆਂ ਦੀ ਗਿਣਤੀ ਇਸ ਵੇਲੇ 3,70,640 ਹੈ I ਮੌਜੂਦਾ ਐਕਟਿਵ
ਦੇਸ਼ ਦੇ ਕੁੱਲ ਐਕਟਿਵ ਮਾਮਲਿਆਂ ਦੇ 1.13 ਫੀਸਦ ਤੋਂ ਘੱਟ ਬਣਦੇ ਹਨ I.
ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ
ਦੌਰਾਨ ਕੁੱਲ 13,94,573 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ
52.15 ਕਰੋੜ ਤੋਂ ਵੱਧ (52,15,41,098) ਟੈਸਟ ਕੀਤੇ ਗਏ ਹਨ।
ਇਕ ਪਾਸੇ, ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ ।
ਹਫਤਾਵਾਰੀ ਪੌਜ਼ੀਟੀਵਿਟੀ ਦਰ ਪਿਛਲੇ 67 ਦਿਨਾਂ ਤੋਂ ਲਗਾਤਾਰ 3 ਫੀਸਦ ਤੋਂ ਘੱਟ ਰਹਿ ਰਹੀ ਹੈ
ਇਸ ਸਮੇਂ 2.51 ਫੀਸਦ 'ਤੇ ਖੜੀ ਹੈ , ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ ਅੱਜ 2.22 ਫੀਸਦ ‘ਤੇ ਹੈ।
ਰੋਜ਼ਾਨਾ ਪੌਜ਼ੀਟੀਵਿਟੀ ਦਰ ਹੁਣ ਪਿਛਲੇ 85 ਦਿਨਾਂ ਤੋਂ 5 ਫੀਸਦ ਤੋਂ ਹੇਠਾਂ ਰਹਿ ਰਹੀ ਹੈ।
****
ਐਮ.ਵੀ.
(Release ID: 1750770)
Visitor Counter : 179