ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਯੂਰਪੀ ਪਰਿਸ਼ਦ ਦੇ ਪ੍ਰਧਾਨ, ਚਾਰਲਸ ਮਿਸ਼ੇਲ ਦੇ ਦਰਮਿਆਨ ਟੈਲੀਫੋਨ ‘ਤੇ ਗੱਲਬਾਤ
प्रविष्टि तिथि:
31 AUG 2021 8:46PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਯੂਰਪੀ ਪਰਿਸ਼ਦ ਦੇ ਪ੍ਰਧਾਨ, ਚਾਰਲਸ ਮਿਸ਼ੇਲ ਦੇ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ।
ਦੋਹਾਂ ਨੇਤਾਵਾਂ ਨੇ ਅਫ਼ਗ਼ਾਨਿਸਤਾਨ ਦੇ ਤਾਜ਼ਾ ਘਟਨਾਕ੍ਰਮ ਅਤੇ ਖੇਤਰ ਤੇ ਦੁਨੀਆ ‘ਤੇ ਇਸ ਦੇ ਪ੍ਰਭਾਵਾਂ ਦੇ ਸਬੰਧ ਵਿੱਚ ਚਰਚਾ ਕੀਤੀ। ਉਨ੍ਹਾਂ ਨੇ ਕਾਬੁਲ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਹੋਏ ਭਿਆਨਕ ਆਤੰਕੀ ਹਮਲੇ ਦੀ ਸਖ਼ਤ ਨਿੰਦਾ ਕੀਤੀ ਜਿਸ ਵਿੱਚ ਕਈ ਲੋਕ ਮਾਰੇ ਗਏ ਸਨ। ਉਨ੍ਹਾਂ ਨੇ ਇੱਕ ਸਥਿਰ ਅਤੇ ਸੁਰੱਖਿਅਤ ਅਫ਼ਗ਼ਾਨਿਸਤਾਨ ਦੇ ਮਹੱਤਵ ‘ਤੇ ਜ਼ੋਰ ਦਿੱਤਾ ਅਤੇ ਇਸ ਸੰਦਰਭ ਵਿੱਚ ਭਾਰਤ ਅਤੇ ਯੂਰਪੀ ਸੰਘ ਦੀ ਸੰਭਾਵਿਤ ਭੂਮਿਕਾ ‘ਤੇ ਵੀ ਚਰਚਾ ਕੀਤੀ।
ਦੋਵੇਂ ਨੇਤਾ ਦੁਵੱਲੇ ਅਤੇ ਆਲਮੀ ਮੁੱਦਿਆਂ, ਖਾਸ ਤੌਰ ‘ਤੇ ਅਫ਼ਗ਼ਾਨਿਸਤਾਨ ਦੀ ਸਥਿਤੀ ‘ਤੇ ਸੰਪਰਕ ਵਿੱਚ ਰਹਿਣ ‘ਤੇ ਸਹਿਮਤ ਹੋਏ।
***
ਡੀਐੱਸ/ਐੱਸਐੱਚ
(रिलीज़ आईडी: 1751054)
आगंतुक पटल : 166
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam