ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਭਾਰਤ ਨੇ 1.33 ਕਰੋੜ ਤੋਂ ਵੱਧ ਖੁਰਾਕਾਂ ਦੇ ਪ੍ਰੰਬਧ ਨਾਲ ਹੁਣ ਤੱਕ ਦੀ ਸਭ ਤੋਂ ਵੱਧ ਸਿੰਗਲ-ਡੇ ਟੀਕਾਕਰਣ ਕਵਰੇਜ ਹਾਸਲ ਕੀਤੀ


ਭਾਰਤ ਦੀ ਕੁੱਲ ਕੋਵਿਡ -19 ਟੀਕਾਕਰਣ ਕਵਰੇਜ ਹੁਣ 65.41 ਕਰੋੜ ਤੋਂ ਪਾਰ ਹੋਈ


ਰਿਕਵਰੀ ਦਰ ਇਸ ਵੇਲੇ 97.51 ਫੀਸਦ ਹੈ


ਪਿਛਲੇ 24 ਘੰਟਿਆਂ ਦੌਰਾਨ 41,965 ਨਵੇਂ ਕੇਸ ਸਾਹਮਣੇ ਆਏ


ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 3,78,181 ਹੋਈ; ਕੁੱਲ ਮਾਮਲਿਆਂ ਦਾ 1.15 ਫੀਸਦ


ਹਫ਼ਤਾਵਰੀ ਪੌਜ਼ੀਟਿਵਿਟੀ ਦਰ 2.58 ਫੀਸਦ ਹੋਈ; ਪਿਛਲੇ 68 ਦਿਨਾਂ ਤੋਂ 3 ਫੀਸਦ ਤੋਂ ਘੱਟ

Posted On: 01 SEP 2021 10:13AM by PIB Chandigarh

ਇੱਕ ਮਹੱਤਵਪੂਰਣ ਪ੍ਰਾਪਤੀ ਤਹਿਤ, ਭਾਰਤ ਨੇ ਕੱਲ੍ਹ 1 ਕਰੋੜ ਤੋਂ ਵੱਧ ਕੋਵਿਡ -19 ਟੀਕਿਆਂ

ਦੀਆਂ ਖੁਰਾਕਾਂ ਦਾ ਪ੍ਰਬੰਧ ਕੀਤਾ ਹੈ । ਇਹ ਕਾਰਨਾਮਾ ਪਿਛਲੇ 5 ਦਿਨਾਂ ਵਿੱਚ ਦੋ ਵਾਰ

ਹਾਸਲ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ 1,33,18,718 ਟੀਕਿਆਂ ਦੀਆਂ

ਖੁਰਾਕਾਂ ਦੇ ਪ੍ਰਬੰਧ ਦੇ ਨਾਲ, ਭਾਰਤ ਦੀ ਕੋਵਿਡ -19 ਟੀਕਾਕਰਣ ਕਵਰੇਜ ਨੇ ਅੱਜ

ਸਵੇਰੇ 7 ਵਜੇ ਤੱਕ ਆਰਜ਼ੀ ਰਿਪੋਰਟਾਂ ਦੇ ਅਨੁਸਾਰ 65.41 ਕਰੋੜ (65,41,13,508)

ਦੇ ਕੁੱਲ ਅੰਕੜੇ ਨੂੰ ਪਾਰ ਕਰ ਲਿਆ ਹੈ। ਇਹ ਅਂਕੜਾ 69,06,357 ਸੈਸ਼ਨਾਂ ਰਾਹੀਂ

ਹਾਸਲ ਕੀਤਾ ਗਿਆ ਹੈ।

 

ਆਰਜ਼ੀ ਰਿਪੋਰਟ ਦੇ ਅਨੁਸਾਰ, ਅੱਜ ਸਵੇਰੇ 7 ਵਜੇ ਤੱਕ ਕੁੱਲ ਇਕੱਤਰ ਕੀਤੇ ਗਏ ਅੰਕੜੇ

ਹੇਠਾਂ ਦਿੱਤੇ ਗਏ ਹਨ:

 

 

 

ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

1,03,58,781

ਦੂਜੀ ਖੁਰਾਕ

83,94,433

ਫਰੰਟ ਲਾਈਨ ਵਰਕਰ

ਪਹਿਲੀ ਖੁਰਾਕ

1,83,24,133

ਦੂਜੀ ਖੁਰਾਕ

1,32,40,353

18 ਤੋਂ 44 ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

25,49,87,186

ਦੂਜੀ ਖੁਰਾਕ

2,87,15,564

45 ਤੋਂ 59 ਸਾਲ ਤਕ ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

13,21,30,747

ਦੂਜੀ ਖੁਰਾਕ

5,51,36,560

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

8,75,30,680

ਦੂਜੀ ਖੁਰਾਕ

4,52,95,071

ਕੁੱਲ

65,41,13,508

 

 

 

 

ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ 19 ਟੀਕਾਕਰਣ ਦੇ ਦਾਇਰੇ ਦਾ ਵਿਸਥਾਰ ਕਰਨ ਅਤੇ 

ਗਤੀ ਵਧਾਉਣ ਲਈ ਵਚਨਬੱਧ ਹੈ।

 

 

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 3,19,93,644 ਵਿਅਕਤੀ

ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 33,964

ਮਰੀਜ਼ ਠੀਕ ਹੋਏ ਹਨ।

 

 

ਸਿੱਟੇ ਵਜੋਂ, ਭਾਰਤ ਦੀ ਰਿਕਵਰੀ ਦਰ 97.51 ਫੀਸਦ ਹੈ ਗਈ ਹੈ ।

 

 

 

ਦੇਸ਼ ਵਿੱਚ ਪਿਛਲੇ 66 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ। 

ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ 

ਦਾ ਹੀ ਨਤੀਜਾ ਹੈ।

 

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 41,965 ਨਵੇਂ ਕੇਸ ਸਾਹਮਣੇ ਆਏ ਹਨ।  

 

 

ਐਕਟਿਵ ਮਾਮਲਿਆਂ ਦੀ ਗਿਣਤੀ ਇਸ ਵੇਲੇ 3,78,181 ਹੈ I ਮੌਜੂਦਾ ਐਕਟਿਵ ਦੇਸ਼ ਦੇ ਕੁੱਲ  ਪੌਜ਼ੀਟਿਵ  ਮਾਮਲਿਆਂ  ਦੇ  1.15  ਫੀਸਦ ਬਣਦੇ ਹਨ I.

 

 

ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ

ਦੌਰਾਨ ਕੁੱਲ 16,06,785 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ

52.31 ਕਰੋੜ ਤੋਂ ਵੱਧ  (52,31,84,293)  ਟੈਸਟ ਕੀਤੇ ਗਏ ਹਨ।

 

ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, 

ਹਫਤਾਵਾਰੀ ਪੌਜ਼ੀਟੀਵਿਟੀ ਦਰ ਪਿਛਲੇ 68 ਦਿਨਾਂ ਤੋਂ ਲਗਾਤਾਰ 3 ਫੀਸਦ ਤੋਂ ਘੱਟ  ਰਹਿ ਰਹੀ ਹੈ

ਇਸ ਸਮੇਂ 2.58 ਫੀਸਦ 'ਤੇ ਖੜੀ ਹੈ , ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ ਅੱਜ 2.61 ਫੀਸਦ ‘ਤੇ ਹੈ। 

ਰੋਜ਼ਾਨਾ ਪੌਜ਼ੀਟੀਵਿਟੀ ਦਰ ਹੁਣ  ਪਿਛਲੇ 86 ਦਿਨਾਂ ਤੋਂ 5 ਫੀਸਦ ਤੋਂ ਹੇਠਾਂ ਰਹਿ ਰਹੀ ਹੈ।

 

 

 

 

****

ਐਮ.ਵੀ.



(Release ID: 1751277) Visitor Counter : 182