ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਭਾਰਤ ਵਿੱਚ ਕੋਵਿਡ -19 ਟੀਕਾਕਰਣ ਕਵਰੇਜ ਨੇ 66 ਕਰੋੜ ਦੇ ਮੀਲਪਥਰ ਨੂੰ ਪਾਰ ਲਿਆ ਹੈ
ਪਿਛਲੇ 24 ਘੰਟਿਆਂ ਵਿੱਚ 81 ਲੱਖ ਤੋਂ ਵੱਧ ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ ਹੈ
ਰਿਕਵਰੀ ਦਰ ਇਸ ਸਮੇਂ 97.48 ਫੀਸਦ ਹੈ
ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 47,092 ਨਵੇਂ ਕੇਸ ਸਾਹਮਣੇ ਆਏ
ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 3,89,583 ਹੋਈ; ਕੁੱਲ ਮਾਮਲਿਆਂ 1.19 ਫੀਸਦ
ਹਫ਼ਤਾਵਰੀ ਪੌਜ਼ੀਟਿਵਿਟੀ ਦਰ 2.62 ਫੀਸਦ ਹੋਈ; ਪਿਛਲੇ 69 ਦਿਨਾਂ ਤੋਂ 3 ਫੀਸਦ ਤੋਂ ਘੱਟ
Posted On:
02 SEP 2021 9:56AM by PIB Chandigarh
ਇੱਕ ਮਹੱਤਵਪੂਰਣ ਪ੍ਰਾਪਤੀ ਤਹਿਤ, ਭਾਰਤ ਦੀ ਸੰਚਤ ਟੀਕਾਕਰਣ ਕਵਰੇਜ ਨੇ
ਕੱਲ੍ਹ 66 ਕਰੋੜ ਦੇ ਮੀਲਪਥਰ ਨੂੰ ਪਾਰ ਲਿਆ ਹੈ । ਪਿਛਲੇ 24 ਘੰਟਿਆਂ ਵਿੱਚ
81,09,244 ਵੈਕਸੀਨ ਖੁਰਾਕਾਂ ਦੇ ਪ੍ਰਬੰਧ ਦੇ ਨਾਲ, ਭਾਰਤ ਦੀ ਕੋਵਿਡ -19
ਟੀਕਾਕਰਣ ਕਵਰੇਜ 66.30 ਕਰੋੜ (66,30,37,334) ਦੇ ਕੁੱਲ ਅੰਕੜੇ ਨੂੰ
ਪਾਰ ਕਰ ਲਿਆ ਹੈ ) ਅੱਜ ਸਵੇਰੇ 7 ਵਜੇ ਤੱਕ ਆਰਜ਼ੀ ਰਿਪੋਰਟਾਂ ਅਨੁਸਾਰ.
ਇਹ ਅੰਕੜਾ 69,60,983 ਸੈਸ਼ਨਾਂ ਰਾਹੀਂ ਹਾਸਲ ਕੀਤਾ ਗਿਆ ਹੈ ।
ਆਰਜ਼ੀ ਰਿਪੋਰਟ ਦੇ ਅਨੁਸਾਰ, ਅੱਜ ਸਵੇਰੇ 7 ਵਜੇ ਤੱਕ ਕੁੱਲ ਇਕੱਤਰ ਕੀਤੇ ਗਏ ਅੰਕੜੇ
ਹੇਠਾਂ ਦਿੱਤੇ ਗਏ ਹਨ:
ਸਿਹਤ ਸੰਭਾਲ ਵਰਕਰ
|
ਪਹਿਲੀ ਖੁਰਾਕ
|
1,03,59,391
|
ਦੂਜੀ ਖੁਰਾਕ
|
84,14,897
|
ਫਰੰਟ ਲਾਈਨ ਵਰਕਰ
|
ਪਹਿਲੀ ਖੁਰਾਕ
|
1,83,25,922
|
ਦੂਜੀ ਖੁਰਾਕ
|
1,33,20,833
|
18 ਤੋਂ 44 ਉਮਰ ਵਰਗ ਦੇ ਅਧੀਨ
|
ਪਹਿਲੀ ਖੁਰਾਕ
|
25,97,17,695
|
ਦੂਜੀ ਖੁਰਾਕ
|
2,98,87,208
|
45 ਤੋਂ 59 ਸਾਲ ਤਕ ਉਮਰ ਵਰਗ ਦੇ ਅਧੀਨ
|
ਪਹਿਲੀ ਖੁਰਾਕ
|
13,33,18,523
|
ਦੂਜੀ ਖੁਰਾਕ
|
5,59,07,199
|
60 ਸਾਲ ਤੋਂ ਵੱਧ ਉਮਰ ਵਰਗ
|
ਪਹਿਲੀ ਖੁਰਾਕ
|
8,80,78,095
|
ਦੂਜੀ ਖੁਰਾਕ
|
4,57,07,571
|
ਕੁੱਲ
|
66,30,37,334
|
ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ 19 ਟੀਕਾਕਰਣ ਦੇ ਦਾਇਰੇ ਦਾ ਵਿਸਥਾਰ ਕਰਨ ਅਤੇ
ਗਤੀ ਵਧਾਉਣ ਲਈ ਵਚਨਬੱਧ ਹੈ।
ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 3,20,28,825 ਵਿਅਕਤੀ
ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 35,181
ਮਰੀਜ਼ ਠੀਕ ਹੋਏ ਹਨ।
ਸਿੱਟੇ ਵਜੋਂ, ਭਾਰਤ ਦੀ ਰਿਕਵਰੀ ਦਰ 97.48 ਫੀਸਦ ਹੋ ਗਈ ਹੈ I
ਦੇਸ਼ ਵਿੱਚ ਪਿਛਲੇ 67 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ।
ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ
ਦਾ ਹੀ ਨਤੀਜਾ ਹੈ।
ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 47,092 ਨਵੇਂ ਕੇਸ ਸਾਹਮਣੇ ਆਏ ਹਨ।
The Active Caseload is presently3,89,583. Active cases presently constitute 1.19% of the country's total Positive Cases.
ਐਕਟਿਵ ਮਾਮਲਿਆਂ ਦੀ ਗਿਣਤੀ ਇਸ ਵੇਲੇ 3,89,583 ਹੈ I ਮੌਜੂਦਾ ਐਕਟਿਵ ਕੇਸ
ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦੇ 1.19 ਫੀਸਦ ਬਣਦੇ ਹਨ I
ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ
ਦੌਰਾਨ ਕੁੱਲ 16,84,441 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ
52.48 ਕਰੋੜ ਤੋਂ ਵੱਧ (52,48,68,734) ਟੈਸਟ ਕੀਤੇ ਗਏ ਹਨ।
ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ,
ਹਫਤਾਵਾਰੀ ਪੌਜ਼ੀਟੀਵਿਟੀ ਦਰ ਪਿਛਲੇ 69 ਦਿਨਾਂ ਤੋਂ ਲਗਾਤਾਰ 3 ਫੀਸਦ ਤੋਂ ਘੱਟ ਰਹਿ ਰਹੀ ਹੈ
ਇਸ ਸਮੇਂ 2.62 ਫੀਸਦ 'ਤੇ ਖੜੀ ਹੈ , ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ ਅੱਜ 2.80 ਫੀਸਦ ‘ਤੇ ਹੈ।
ਰੋਜ਼ਾਨਾ ਪੌਜ਼ੀਟੀਵਿਟੀ ਦਰ ਹੁਣ ਪਿਛਲੇ 87 ਦਿਨਾਂ ਤੋਂ 5 ਫੀਸਦ ਤੋਂ ਹੇਠਾਂ ਰਹਿ ਰਹੀ ਹੈ।
****
ਐਮ.ਵੀ.
(Release ID: 1751556)
Visitor Counter : 257