ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅਤੇ ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ, ਸ਼ੇਖ ਮੁਹੰਮਦ ਬਿਨ ਜਾਯਦ ਅਲ ਨਾਹਯਾਨ ਦੇ ਦਰਮਿਆਨ ਟੈਲੀਫ਼ੋਨ ਉੱਤੇ ਗੱਲਬਾਤ

Posted On: 03 SEP 2021 10:34PM by PIB Chandigarh

 

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੁਪਹਿਰ ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ, ਸ਼ੇਖ ਮੁਹੰਮਦ ਬਿਨ ਜਾਯਦ ਅਲ ਨਾਹਯਾਨ ਦੇ ਨਾਲ ਟੈਲੀਫ਼ੋਨ ਤੇ ਗੱਲਬਾਤ ਕੀਤੀ। ਦੋਹਾਂ ਨੇਤਾਵਾਂ ਨੇ ਭਾਰਤ-ਸੰਯੁਕਤ ਅਰਬ ਅਮੀਰਾਤ ਵਿਆਪਕ ਰਣਨੀਤਕ ਸਾਂਝੇਦਾਰੀ ਦੇ ਤਹਿਤ ਵਿਭਿੰਨ ਖੇਤਰਾਂ ਵਿੱਚ ਦੁਵੱਲੇ ਸਹਿਯੋਗ ਵਿੱਚ ਨਿਰੰਤਰ ਪ੍ਰਗਤੀ ਦਾ ਸਕਾਰਾਤਮਕ ਤੌਰ ਤੇ ਮੁੱਲਾਂਕਣ ਕੀਤਾ। ਪ੍ਰਧਾਨ ਮੰਤਰੀ ਨੇ ਕੋਵਿਡ-19 ਮਹਾਮਾਰੀ ਦੇ ਦੌਰਾਨ ਭਾਰਤੀ ਸਮੁਦਾਇ ਦੇ ਲਈ ਸੰਯੁਕਤ ਅਰਬ ਅਮੀਰਾਤ ਦੇ ਸਮਰਥਨ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ 1 ਅਕਤੂਬਰ, 2021 ਤੋਂ ਦੁਬਈ ਵਿੱਚ ਆਯੋਜਿਤ ਹੋਣ ਵਾਲੇ ਐਕਸਪੋ -2020 ਦੇ ਲਈ ਵੀ ਸ਼ੁਭਕਾਮਨਾਵਾਂ ਦਿੱਤੀਆਂ।

 

ਦੋਹਾਂ ਨੇਤਾਵਾਂ ਨੇ ਸਾਂਝੇ ਹਿਤ ਨਾਲ ਜੁੜੇ ਖੇਤਰੀ ਮੁੱਦਿਆਂ 'ਤੇ ਵੀ ਚਰਚਾ ਕਰਦੇ ਹੋਏ ਇਸ ਗੱਲ 'ਤੇ ਵੀ ਸਹਿਮਤੀ ਜਤਾਈ ਕਿ ਦੁਨੀਆ ਵਿੱਚ ਆਤੰਕਵਾਦ ਅਤੇ ਅਤਿਵਾਦ ਦੇ ਲਈ ਕੋਈ ਜਗ੍ਹਾ ਨਹੀਂ ਹੈ। ਦੋਨਾਂ ਨੇਤਾਵਾਂ ਨੇ ਇਸ ਤਰ੍ਹਾਂ ਦੀਆਂ ਤਾਕਤਾਂ ਦੇ ਖ਼ਿਲਾਫ਼ ਅੰਤਰਰਾਸ਼ਟਰੀ ਸਮੁਦਾਇ ਦੇ ਨਾਲ ਮਿਲ ਕੇ ਖੜ੍ਹੇ ਹੋਣ ਦੀ ਮਹੱਤਵ 'ਤੇ ਜ਼ੋਰ ਦਿੱਤਾ।

 

 

*****

 

ਡੀਐੱਸ/ਏਕੇਜੇ



(Release ID: 1752262) Visitor Counter : 143