ਸਿੱਖਿਆ ਮੰਤਰਾਲਾ
ਵਿਦਿਆਰਥੀ ਦੀਆਂ ਪੁਸ਼ਤੈਨੀ ਪ੍ਰਤਿਭਾਵਾਂ ਦਾ ਸੁਮੇਲ ਕਰਨਾ ਅਧਿਆਪਕਾਂ ਦੀ ਮੁੱਖ ਜ਼ਿੰਮੇਵਾਰੀ; ਇੱਕ ਚੰਗਾ ਅਧਿਆਪਕ ਸ਼ਖ਼ਸੀਅਤ–ਨਿਰਮਾਤਾ, ਸਮਾਜ–ਨਿਰਮਾਤਾ ਤੇ ਰਾਸ਼ਟਰ–ਨਿਰਮਾਤਾ ਹੁੰਦਾ ਹੈ: ਰਾਸ਼ਟਰਪਤੀ ਕੋਵਿੰਦ
ਰਾਸ਼ਟਰਪਤੀ ਕੋਵਿੰਦ ਨੇ ਅਧਿਆਪਕਾਂ ਨੂੰ ਰਾਸ਼ਟਰੀ ਪੁਰਸਕਾਰ ਦਿੱਤੇ
21ਵੀਂ ਸਦੀ ਦੇ ਭਾਰਤ ਦੀ ਕਿਸਮਤ ਨੂੰ ਅਧਿਆਪਕ ਆਕਾਰ ਦੇਣਗੇ: ਸ਼੍ਰੀ ਧਰਮੇਂਦਰ ਪ੍ਰਧਾਨ
Posted On:
05 SEP 2021 1:48PM by PIB Chandigarh
ਭਾਰਤ ਦੇ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਨੇ ਕਿਹਾ ਹੈ ਕਿ ਵਿਦਿਆਰਥੀਆਂ ਦੀ ਅੰਦਰਲੀ ਪ੍ਰਤਿਭਾ ਦੇ ਸੰਯੋਜਨ ਦੀ ਮੁਢਲੀ ਜ਼ਿੰਮੇਵਾਰੀ ਅਧਿਆਪਕਾਂ ਦੀ ਹੁੰਦੀ ਹੈ; ਇੱਕ ਵਧੀਆ ਅਧਿਆਪਕ, ਸ਼ਖ਼ਸੀਅਤ–ਨਿਰਮਾਤਾ, ਸਮਾਜ–ਨਿਰਮਾਤਾ ਤੇ ਰਾਸ਼ਟਰ–ਨਿਰਮਾਤਾ ਹੁੰਦਾ ਹੈ। ਉਹ ਅਧਿਆਪਕ ਦਿਵਸ ਮੌਕੇ ਅੱਜ (5 ਸਤੰਬਰ, 2021) ਵਰਚੁਅਲ ਪੁਰਸਕਾਰ ਸਮਾਰੋਹ ਨੂੰ ਸੰਬੋਧਨ ਕਰ ਰਹੇ ਸਨ। ਸਮਾਰੋਹ ’ਚ ਦੇਸ਼ ਭਰ ਦੇ 44 ਅਧਿਆਪਕਾਂ ਨੂੰ ਰਾਸ਼ਟਰੀ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ।
ਕੇਂਦਰੀ ਸਿੱਖਿਆ ਮੰਤਰੀ ਸ਼੍ਰੀ ਧਰਮੇਂਦਰ ਪ੍ਰਧਾਨ ਤੇ ਸਿੱਖਿਆ ਰਾਜ ਮੰਤਰੀ ਸ਼੍ਰੀ ਸੁਭਾਸ ਸਰਕਾਰ, ਰਾਜ ਮੰਤਰੀ ਸ਼੍ਰੀ ਰਾਜ ਕੁਮਾਰ ਰੰਜਨ ਸਿੰਘ ਅਤੇ ਸ਼੍ਰੀਮਤੀ ਅੰਨਪੂਰਣਾ ਦੇਵੀ ਨੇ ਵੀ ਇਸ ਮੌਕੇ ਸ਼ੋਭਾ ਵਧਾਈ। ਸਕੂਲ ਸਿੱਖਿਆ ਤੇ ਸਾਖਰਤਾ ਵਿਭਾਗ ਦੇ ਸਕੱਤਰ ਸ਼੍ਰੀਮਤੀ ਅਨੀਤਾ ਕਰਵਾਲ ਤੇ ਉੱਚ–ਸਿੱਖਿਆ ਵਿਭਾਗ ਦੇ ਦੇ ਸਕੱਤਰ ਸ਼੍ਰੀ ਅਮਿਤ ਖਰੇ ਅਤੇ ਹੋਰ ਸੀਨੀਅਰ ਅਧਿਕਾਰੀ ਇਸ ਮੌਕੇ ਮੌਜੂਦ ਸਨ।
https://twitter.com/dpradhanbjp/status/1434381768216305666?ref_src=twsrc%5Etfw%7Ctwcamp%5Etweetembed%7Ctwterm%5E1434381768216305666%7Ctwgr%5E%7Ctwcon%5Es1_&ref_url=https%3A%2F%2Fpib.gov.in%2FPressReleasePage.aspx%3FPRID%3D1752290
ਰਾਸ਼ਟਰਪਤੀ ਨੇ ਪੁਰਸਕਾਰ ਹਾਸਲ ਕਰਨ ਵਾਲੇ ਸਾਰੇ ਅਧਿਆਪਕਾਂ ਨੂੰ ਉਨ੍ਹਾਂ ਦੇ ਖ਼ਾਸ ਯੋਗਦਾਨ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਅਧਿਆਪਕ, ਉਨ੍ਹਾਂ ਦੇ ਇਸ ਵਿਸ਼ਵਾਸ ਨੂੰ ਮਜ਼ਬੂਤ ਕਰਦੇ ਹਨ ਕਿ ਆਉਣ ਵਾਲੀ ਪੀੜ੍ਹੀ ਦਾ ਭਵਿੱਖ ਸਾਡੇ ਯੋਗ ਅਧਿਆਪਕਾਂ ਦੇ ਹੱਥਾਂ ’ਚ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਦੇ ਜੀਵਨ ਵਿੱਚ ਅਧਿਆਪਕਾਂ ਦਾ ਅਹਿਮ ਸਥਾਨ ਹੁੰਦਾ ਹੈ। ਲੋਕ ਆਪਣੈ ਅਧਿਆਪਕਾਂ ਨੂੰ ਜੀਵਨ ਭਰ ਚੇਤੇ ਕਰਦੇ ਹਨ। ਜੋ ਅਧਿਆਪਕ ਆਪਣੇ ਵਿਦਿਆਰਥੀਆਂ ਦਾ ਪਿਆਰ ਤੇ ਸਮਰਪਣ ਨਾਲ ਮਾਰਗ–ਦਰਸ਼ਨ ਕਰਦੇ ਹਨ, ਉਨ੍ਹਾਂ ਨੂੰ ਆਪਣੇ ਵਿਦਿਆਰਥੀਆਂ ਤੋਂ ਸਦਾ ਸਨਮਾਨ ਮਿਲਦਾ ਹੈ।
ਰਾਸ਼ਟਰਪਤੀ ਨੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਦੀ ਕਲਪਨਾ ਕਰਨ ਅਤੇ ਉਨ੍ਹਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਲੋੜੀਂਦੇ ਹੁਨਰ ਹਾਸਲ ਕਰਨ ਹਿਤ ਪ੍ਰੇਰਿਤ ਕਰਨ ਅਤੇ ਸਮਰੱਥ ਬਣਾਉਣ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦਾ ਫਰਜ਼ ਬਣਦਾ ਹੈ ਕਿ ਉਹ ਆਪਣੇ ਵਿਦਿਆਰਥੀਆਂ ਵਿੱਚ ਪੜ੍ਹਾਈ ਵਿੱਚ ਦਿਲਚਸਪੀ ਪੈਦਾ ਕਰਨ। ਸੰਵੇਦਨਸ਼ੀਲ ਅਧਿਆਪਕ ਆਪਣੇ ਵਿਵਹਾਰ, ਆਚਰਣ ਅਤੇ ਅਧਿਆਪਨ ਨਾਲ ਵਿਦਿਆਰਥੀਆਂ ਦੇ ਭਵਿੱਖ ਨੂੰ ਇੱਕ ਨਵੀਂ ਅਤੇ ਬਿਹਤਰ ਸ਼ਕਲ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਇਸ ਗੱਲ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ਕਿ ਹਰੇਕ ਵਿਦਿਆਰਥੀ ਦੀਆਂ ਵੱਖੋ–ਵੱਖਰੀਆਂ ਯੋਗਤਾਵਾਂ, ਪ੍ਰਤਿਭਾਵਾਂ, ਮਨੋਵਿਗਿਆਨ ਅਤੇ ਸਮਾਜਿਕ ਪਿਛੋਕੜ ਹੁੰਦੇ ਹਨ। ਸਰਬਪੱਖੀ ਵਿਕਾਸ ਲਈ ਹਰੇਕ ਬੱਚੇ ਦੀਆਂ ਵਿਸ਼ੇਸ਼ ਜ਼ਰੂਰਤਾਂ, ਰੁਚੀਆਂ ਅਤੇ ਯੋਗਤਾਵਾਂ 'ਤੇ ਜ਼ੋਰ ਦਿੱਤਾ ਜਾਣਾ ਚਾਹੀਦਾ ਹੈ।
ਰਾਸ਼ਟਰਪਤੀ ਨੇ ਕਿਹਾ ਕਿ ਸਿੱਖਿਆ ਬਾਰੇ ਰਾਸ਼ਟਰੀ ਨੀਤੀ, ਜੋ ਪਿਛਲੇ ਸਾਲ ਲਾਗੂ ਕੀਤੀ ਗਈ ਸੀ, ਨੇ ਭਾਰਤ ਨੂੰ ਇੱਕ ਵਿਸ਼ਵਵਿਆਪੀ ਗਿਆਨ ਮਹਾ–ਸ਼ਕਤੀ ਦੇ ਰੂਪ ਵਿੱਚ ਸਥਾਪਿਤ ਕਰਨ ਦਾ ਉਦੇਸ਼ਮੁਖੀ ਟੀਚਾ ਰੱਖਿਆ ਹੈ। ਸਾਨੂੰ ਵਿਦਿਆਰਥੀਆਂ ਨੂੰ ਅਜਿਹੀ ਸਿੱਖਿਆ ਦੇਣੀ ਪਵੇਗੀ, ਜੋ ਗਿਆਨ ਦੇ ਅਧਾਰ ’ਤੇ ਇੱਕ ਨਿਆਂਪੂਰਨ ਸਮਾਜ ਦੀ ਉਸਾਰੀ ਵਿੱਚ ਸਹਾਇਕ ਹੋਵੇ। ਸਾਡੀ ਸਿੱਖਿਆ ਪ੍ਰਣਾਲੀ ਅਜਿਹੀ ਹੋਣੀ ਚਾਹੀਦੀ ਹੈ ਕਿ ਵਿਦਿਆਰਥੀ ਸੰਵਿਧਾਨਕ ਕਦਰਾਂ-ਕੀਮਤਾਂ ਅਤੇ ਬੁਨਿਆਦੀ ਫਰਜ਼ਾਂ ਪ੍ਰਤੀ ਵਚਨਬੱਧਤਾ ਵਿਕਸਤ ਕਰਨ, ਦੇਸ਼ ਭਗਤੀ ਦੀ ਭਾਵਨਾ ਨੂੰ ਮਜ਼ਬੂਤ ਕਰਨ ਅਤੇ ਬਦਲਦੇ ਆਲਮੀ ਦ੍ਰਿਸ਼ ਵਿੱਚ ਉਨ੍ਹਾਂ ਦੀ ਭੂਮਿਕਾ ਬਾਰੇ ਜਾਗਰੂਕ ਕਰਨ।
ਰਾਸ਼ਟਰਪਤੀ ਨੇ ਕਿਹਾ ਕਿ ਕੇਂਦਰੀ ਸਿੱਖਿਆ ਮੰਤਰਾਲੇ ਨੇ ਅਧਿਆਪਕਾਂ ਨੂੰ ਸਮਰੱਥ ਬਣਾਉਣ ਲਈ ਕੁਝ ਮਹੱਤਵਪੂਰਨ ਕਦਮ ਚੁੱਕੇ ਹਨ। ਮੰਤਰਾਲੇ ਨੇ 'ਨਿਸ਼ਠਾ' ਨਾਮ ਦਾ ਏਕੀਕ੍ਰਿਤ ਅਧਿਆਪਕ ਸਿਖਲਾਈ ਪ੍ਰੋਗਰਾਮ ਸ਼ੁਰੂ ਕੀਤਾ ਹੈ, ਜਿਸ ਅਧੀਨ ਅਧਿਆਪਕਾਂ ਲਈ 'ਔਨਲਾਈਨ ਸਮਰੱਥਾ ਨਿਰਮਾਣ' ਲਈ ਯਤਨ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ, 'ਪ੍ਰਗਤੀ' (ਭਾਵ ਪਿਛਲੇ ਸਾਲ ਜਾਰੀ ਕੀਤੀ ਗਈ ਡਿਜੀਟਲ ਸਿੱਖਿਆ ਬਾਰੇ ਦਿਸ਼ਾ ਨਿਰਦੇਸ਼) ਕੋਵਿਡ ਮਹਾਮਾਰੀ ਦੇ ਸੰਕਟ ਦੇ ਦੌਰਾਨ ਵੀ ਸਿੱਖਿਆ ਦੀ ਗਤੀ ਨੂੰ ਜਾਰੀ ਰੱਖਣ ਲਈ ਇੱਕ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਨੇ ਮੁਸ਼ਕਲ ਹਾਲਾਤ ਵਿੱਚ ਵੀ ਨਵੇਂ ਰਾਹ ਲੱਭਣ ਲਈ ਕੇਂਦਰੀ ਸਿੱਖਿਆ ਮੰਤਰਾਲੇ ਦੀ ਸਮੁੱਚੀ ਟੀਮ ਦੀ ਸ਼ਲਾਘਾ ਕੀਤੀ।
ਇਸ ਮੌਕੇ ਬੋਲਦਿਆਂ ਸ਼੍ਰੀ ਪ੍ਰਧਾਨ ਨੇ ਕਿਹਾ ਕਿ ਰਾਸ਼ਟਰ ਦੇ ਮਜ਼ਬੂਤ ਵਿਕਾਸ ਲਈ ਅਧਿਆਪਕ ਵੱਲੋਂ ਨਿਭਾਈ ਜਾਣ ਵਾਲੀ ਭੂਮਿਕਾ ਅਹਿਮ ਹੈ। ਉਨ੍ਹਾਂ ਕਿਹਾ ਕਿ ਉਹ ਸਾਡੀ ਨਵੀਂ ਪੀੜ੍ਹੀ ਦੇ ਮਨਾਂ ਨੂੰ ਆਕਾਰ ਦੇਣ ਵਿੱਚ ਸਹਾਇਕ ਹਨ। ਸ਼੍ਰੀ ਪ੍ਰਧਾਨ ਨੇ ਉਨ੍ਹਾਂ ਸਾਰੇ ਅਧਿਆਪਕਾਂ ਦਾ ਧੰਨਵਾਦ ਕੀਤਾ, ਜੋ 21 ਵੀਂ ਸਦੀ ਦੇ ਭਾਰਤ ਦੀ ਕਿਸਮਤ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੇ ਹਨ।
ਮੰਤਰੀ ਨੇ 28 ਰਾਜਾਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਉਨ੍ਹਾਂ ਸਾਰੇ 44 ਅਧਿਆਪਕਾਂ ਨੂੰ ਵਧਾਈ ਦਿੱਤੀ, ਜਿਨ੍ਹਾਂ ਨੇ ਮਿਸਾਲੀ ਕੰਮ ਕੀਤਾ ਹੈ ਅਤੇ ਜਿਨ੍ਹਾਂ ਨੂੰ ਰਾਸ਼ਟਰੀ ਪੁਰਸਕਾਰਾਂ ਨਾਲ ਨਿਵਾਜ਼ਿਆ ਗਿਆ ਹੈ। ਉਨ੍ਹਾਂ ਨੇ ਓਡੀਸ਼ਾ ਦੇ ਪਦਮ ਸ਼੍ਰੀ ਮਰਹੂਮ ਸ਼੍ਰੀ ਪ੍ਰਕਾਸ਼ ਰਾਓ ਅਤੇ ਉਨ੍ਹਾਂ ਵਰਗੇ ਅਣਗਿਣਤ ਹੋਰਾਂ ਨੂੰ ਵੀ ਯਾਦ ਕੀਤਾ ਜਿਨ੍ਹਾਂ ਨੇ ਸਿੱਖਿਆ ਦੁਆਰਾ ਬੱਚਿਆਂ ਨੂੰ ਸ਼ਕਤੀ ਪ੍ਰਦਾਨ ਕੀਤੀ ਹੈ।
ਸ਼੍ਰੀ ਪ੍ਰਧਾਨ ਨੇ ਕਿਹਾ ਕਿ ਉਹ ਭਾਰਤ ਦੇ ਸਰਬੋਤਮ ਅਧਿਆਪਕਾਂ ਦੇ ਯਤਨਾਂ ਨੂੰ ਮਾਨਤਾ ਦੇਣ ਲਈ ਸਮਾਰੋਹ ਵਿੱਚ ਸ਼ਾਮਲ ਹੋਣ ’ਤੇ ਮਾਣ ਮਹਿਸੂਸ ਕਰਦੇ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਕੋਵਿਡ -19 ਦੌਰਾਨ ਸਿੱਖਿਆ ਦੀ ਨਿਰੰਤਰਤਾ ਨੂੰ ਯਕੀਨੀ ਬਣਾਉਣ ਵਿੱਚ ਮੁੱਖ ਭੂਮਿਕਾ ਨਿਭਾਈ ਹੈ।
ਸਿੱਖਿਆ ਰਾਜ ਮੰਤਰੀ ਸ਼੍ਰੀਮਤੀ ਅੰਨਪੂਰਣਾ ਦੇਵੀ ਨੇ ਸਭ ਦਾ ਧੰਨਵਾਦ ਕੀਤਾ।
*****
ਐੱਮਜੇਪੀਐੱਸ/ਏਕੇ
(Release ID: 1752338)
Visitor Counter : 146