PIB Headquarters

ਕੋਵਿਡ-19 ਬਾਰੇ ਪੀਆਈਬੀ ਦਾ ਬੁਲੇਟਿਨ

Posted On: 05 SEP 2021 4:27PM by PIB Chandigarh

 

https://static.pib.gov.in/WriteReadData/userfiles/image/image001BPSF.jpg

 

 

• ਰਾਸ਼ਟਰੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 68.46 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ

• ਪਿਛਲੇ 24 ਘੰਟਿਆਂ ਵਿੱਚ 42,766 ਨਵੇਂ ਮਾਮਲੇ ਸਾਹਮਣੇ ਆਏ

• ਐਕਟਿਵ ਮਾਮਲੇ ਕੁੱਲ ਮਾਮਲਿਆਂ ਦਾ 1.24% ਹਨ

• ਭਾਰਤ ਵਿੱਚ ਐਕਟਿਵ ਕੇਸਲੋਡ 4,10,048 ‘ਤੇ ਹੈ

• ਵਰਤਮਾਨ ਵਿੱਚ ਰਿਕਵਰੀ ਦਰ97.42%

• ਪਿਛਲੇ 24 ਘੰਟਿਆਂ ਦੌਰਾਨ 38,091 ਰਿਕਵਰੀ ਹੋਈ, ਕੁੱਲ ਰਿਕਵਰੀਆਂ 3,21,38,092ਹਨ

• ਹਫ਼ਤਾਵਾਰੀ ਸਕਾਰਾਤਮਕਤਾ ਦਰ ਇਸ ਵੇਲੇ 2.62% ਹੈ; ਪਿਛਲੇ 72 ਦਿਨਾਂ ਲਈ 3% ਤੋਂ ਹੇਠਾਂ, 

• 2.45% ਦੀ ਰੋਜ਼ਾਨਾ ਸਕਾਰਾਤਮਕਤਾ ਦਰ

• ਟੈਸਟਿੰਗ ਸਮਰੱਥਾ ਵਿੱਚ ਕਾਫ਼ੀ ਵਾਧਾ ਹੋਇਆ –53.00 ਕਰੋੜ ਟੈਸਟ ਕੀਤੇ ਗਏ (ਕੁੱਲ)

 

#Unite2FightCorona#IndiaFightsCorona

 

ਪੱਤਰ ਸੂਚਨਾ ਦਫ਼ਤਰ

ਸੂਚਨਾ ਤੇ ਪ੍ਰਸਾਰਣ ਮੰਤਰਾਲਾ

ਭਾਰਤ ਸਰਕਾਰ

 

Image

 

Image

 

 

ਕੋਵਿਡ-19 ਅੱਪਡੇਟ

 

ਭਾਰਤ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਨੇ 68.46 ਕਰੋੜ ਨੂੰ ਪਾਰ ਕਰ ਲਿਆ ਹੈ

 

ਪਿਛਲੇ 24 ਘੰਟਿਆਂ ਵਿੱਚ 71 ਲੱਖ ਤੋਂ ਵੱਧ ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ ਹੈ

 

ਰਿਕਵਰੀ ਦਰ ਇਸ ਸਮੇਂ 97.42 ਫੀਸਦੀ ਹੈ

 

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 42,766 ਨਵੇਂ ਕੇਸ ਸਾਹਮਣੇ ਆਏ

 

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 4,10,048 ਹੋਈ; ਕੁੱਲ ਮਾਮਲਿਆਂ ਦਾ 1.24ਫੀਸਦੀ

 

ਹਫ਼ਤਾਵਰੀ ਪਾਜ਼ਿਟਿਵਿਟੀ ਦਰ 2.62 ਫੀਸਦੀ ਹੋਈ; ਪਿਛਲੇ 72 ਦਿਨਾਂ ਤੋਂ 3 ਫੀਸਦੀ ਤੋਂ ਘੱਟ

 

ਇੱਕ ਮਹੱਤਵਪੂਰਣ ਪ੍ਰਾਪਤੀ ਵਿੱਚ, ਭਾਰਤ ਦੀ ਸੰਚਤ ਟੀਕਾਕਰਣ ਕਵਰੇਜ ਨੇ ਕੱਲ੍ਹ 68 ਕਰੋੜ ਮੀਲ ਪੱਥਰ ਦਾ ਅੰਕੜਾ ਪਾਰ ਕਰ ਲਿਆ ਹੈ। ਪਿਛਲੇ 24 ਘੰਟਿਆਂ ਵਿੱਚ 71,61,760 ਵੈਕਸੀਨ ਖੁਰਾਕਾਂ ਦੇ ਪ੍ਰਬੰਧ ਦੇ ਨਾਲ, ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ ਨੇ ਅੱਜ ਸਵੇਰੇ 7 ਵਜੇ ਤੱਕ ਆਰਜ਼ੀ ਰਿਪੋਰਟਾਂ ਦੇ ਅਨੁਸਾਰ 68.46 ਕਰੋੜ (68,46,69,521) ਦੇ ਕੁੱਲ ਅੰਕੜੇ ਨੂੰ ਪਾਰ ਕਰ ਲਿਆ ਹੈ। ਇਹ 71,39,683 ਸੈਸ਼ਨਾਂ ਰਾਹੀਂ ਪ੍ਰਾਪਤ ਕੀਤਾ ਗਿਆ ਹੈ।

ਆਰਜ਼ੀ ਰਿਪੋਰਟ ਦੇ ਅਨੁਸਾਰ, ਅੱਜ ਸਵੇਰੇ 7 ਵਜੇ ਤੱਕ ਕੁੱਲ ਇਕੱਤਰ ਕੀਤੇ ਗਏ ਅੰਕੜੇ ਹੇਠਾਂ ਦਿੱਤੇ ਗਏ ਹਨ:

 

 

ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

1,03,60,742

ਦੂਜੀ ਖੁਰਾਕ

84,73,611

 

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,83,29,504

ਦੂਜੀ ਖੁਰਾਕ

1,35,42,999

 

18 ਤੋਂ 44 ਉਮਰ ਵਰਗ 

ਪਹਿਲੀ ਖੁਰਾਕ

27,04,12,926

ਦੂਜੀ ਖੁਰਾਕ

3,36,97,606

 

45 ਤੋਂ 59 ਸਾਲ ਤਕ ਉਮਰ ਵਰਗ 

ਪਹਿਲੀ ਖੁਰਾਕ

13,60,64,549

ਦੂਜੀ ਖੁਰਾਕ

5,77,46,049

 

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

8,93,79,209

ਦੂਜੀ ਖੁਰਾਕ

4,66,62,326

ਕੁੱਲ

68,46,69,521

 

ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ-19 ਟੀਕਾਕਰਣ ਦੇ ਦਾਇਰੇ ਦਾ ਵਿਸਤਾਰ ਕਰਨ ਅਤੇ ਗਤੀ ਵਧਾਉਣ ਲਈ ਵਚਨਬੱਧ ਹੈ।

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕ੍ਰਮਿਤ ਲੋਕਾਂ ਵਿੱਚੋਂ 3,21,38,092 ਵਿਅਕਤੀ ਪਹਿਲਾਂ ਹੀ ਕੋਵਿਡ-19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 38,091 ਮਰੀਜ਼ ਠੀਕ ਹੋਏ ਹਨ।

ਸਿੱਟੇ ਵਜੋਂ, ਭਾਰਤ ਦੀ ਰਿਕਵਰੀ ਦਰ 97.42 ਫੀਸਦੀ ਹੈ ਗਈ ਹੈ

 

https://static.pib.gov.in/WriteReadData/userfiles/image/image002OE6W.jpg

 

ਦੇਸ਼ ਵਿੱਚ ਪਿਛਲੇ 70 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ। ਇਹ ਕੇਂਦਰ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ ਦਾ ਹੀ ਨਤੀਜਾ ਹੈ।

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 42,766 ਨਵੇਂ ਕੇਸ ਸਾਹਮਣੇ ਆਏ ਹਨ।

 

https://static.pib.gov.in/WriteReadData/userfiles/image/image003BTDL.jpg

ਐਕਟਿਵ ਮਾਮਲਿਆਂ ਦੀ ਗਿਣਤੀ ਇਸ ਵੇਲੇ 4,10,048 ਹੈI ਮੌਜੂਦਾ ਐਕਟਿਵ ਦੇਸ਼ ਦੇ ਕੁੱਲ ਪਾਜ਼ਿਟਿਵ ਮਾਮਲਿਆਂ ਦੇ 1.24 ਫੀਸਦੀ ਬਣਦੇ ਹਨI

 

https://static.pib.gov.in/WriteReadData/userfiles/image/image004ZI1W.jpg

ਦੇਸ਼ ਭਰ ਵਿੱਚ ਵੱਡੇ ਪੱਧਰ ਉੱਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੁੱਲ 17,47,476ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ 53ਕਰੋੜ ਤੋਂ ਵੱਧ  (53,00,58,218) ਟੈਸਟ ਕੀਤੇ ਗਏ ਹਨ।

ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਹਫਤਾਵਾਰੀ ਪਾਜ਼ਿਟਿਵਿਟੀ ਦਰ ਪਿਛਲੇ 72 ਦਿਨਾਂ ਤੋਂ ਲਗਾਤਾਰ 3 ਫੀਸਦੀ ਤੋਂ ਘੱਟ ਰਹਿ ਰਹੀ ਹੈਇਸ ਸਮੇਂ 2.62ਫੀਸਦੀ 'ਤੇ ਖੜੀ ਹੈ , ਜਦੋਂ ਕਿ ਰੋਜ਼ਾਨਾ ਪਾਜ਼ਿਟਿਵਿਟੀ ਦਰ ਅੱਜ 2.45 ਫੀਸਦੀ ‘ਤੇ ਹੈ। ਰੋਜ਼ਾਨਾ ਪਾਜ਼ਿਟਿਵਿਟੀ ਦਰ ਹੁਣ  ਪਿਛਲੇ 90 ਦਿਨਾਂ ਤੋਂ 5 ਫੀਸਦੀ ਤੋਂ ਹੇਠਾਂ ਰਹਿ ਰਹੀ ਹੈ।

https://pib.gov.in/PressReleasePage.aspx?PRID=1752212

 

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਕੋਵਿਡ-19 ਟੀਕੇ ਦੀ ਉਪਲਬਧਤਾ ਸਬੰਧੀ ਤਾਜ਼ਾ ਜਾਣਕਾਰੀ

 

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕਿਆਂ ਦੀਆਂ 66.89 ਕਰੋੜ ਤੋਂ ਵੱਧ ਖੁਰਾਕਾਂ ਮੁਹੱਈਆ ਕਰਵਾਈਆਂ ਗਈਆਂ

 

4.37 ਕਰੋੜ ਤੋਂ ਵੱਧ ਖੁਰਾਕਾਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਕੋਲ ਅਜੇ ਵੀ ਪ੍ਰਬੰਧਨ ਲਈ ਉਪਲਬਧ ਹਨ; 1.56 ਕਰੋੜ ਤੋਂ ਵੱਧ ਖੁਰਾਕਾਂ ਪਾਈਪਲਾਈਨ ਵਿੱਚ ਹਨ 

 

ਦੇਸ਼ ਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਵਜੋਂ, ਭਾਰਤ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂਨੂੰ ਕੋਵਿਡ ਟੀਕੇ ਮੁਫ਼ਤ ਮੁਹੱਈਆ ਕਰਵਾ ਕੇ ਸਹਾਇਤਾ ਕਰ ਰਹੀ ਹੈ। ਕੋਵਿਡ 19 ਟੀਕਾਕਰਣ ਮੁਹਿੰਮ ਦੇ ਸਰਬਵਿਆਪੀਕਰਣ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਦੇਸ਼ ਵਿੱਚ ਟੀਕੇ ਨਿਰਮਾਤਾਵਾਂ ਵੱਲੋਂ ਤਿਆਰ ਕੀਤੇ ਜਾ ਰਹੇ 75 ਪ੍ਰਤੀਸ਼ਤ ਟੀਕੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ (ਬਿਨਾਂ ਕਿਸੇਕੀਮਤ ਦੀ) ਖਰੀਦ ਮਗਰੋਂ ਮੁਫ਼ਤ ਮੁਹੱਈਆ ਕਰਵਾਏਗੀ।

 

 ਟੀਕਿਆਂ ਦੀਆਂ ਖੁਰਾਕਾਂ

  (05  ਸਤੰਬਰ 2021 ਤੱਕ )

 ਸਪਲਾਈ ਕੀਤੀਆਂ ਗਈਆਂ ਖੁਰਾਕਾਂ

 

66,89,80,635

ਖੁਰਾਕਾਂ ਪਾਈਪ ਲਾਈਨ ਵਿੱਚ

 

1,56,96,450

 

ਬੈਲੰਸ ਉਪਲਬਧ

 

 

4,37,83,160

 

ਸਾਰੇ ਸਰੋਤਾਂ ਵੱਲੋਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਹੁਣ ਤੱਕ 66.89ਕਰੋੜ ਤੋਂ ਵੀ ਜ਼ਿਆਦਾ (66,89,80,635) ਟੀਕਿਆਂ ਦੀਆਂ ਖੁਰਾਕਾਂ ਭਾਰਤ ਸਰਕਾਰ (ਮੁਫ਼ਤ ਚੈਨਲ) ਅਤੇ ਸਿੱਧੀ ਰਾਜ ਖਰੀਦ ਸ਼੍ਰੇਣੀ ਦੁਆਰਾ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। ਇਸ ਤੋਂ ਇਲਾਵਾ, 1.56 ਕਰੋੜ ਤੋਂ ਵੱਧ ਖੁਰਾਕਾਂ (1,56,96,450) ਪਾਈਪਲਾਈਨ ਵਿੱਚ ਹਨ।

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਨਿਜੀ ਹਸਪਤਾਲਾਂ ਕੋਲ ਪ੍ਰਬੰਧਨ ਲਈ ਅਜੇ ਵੀ4.37ਕਰੋੜ (4,37,83,160) ਤੋਂ ਵੀ ਜ਼ਿਆਦਾ ਕੋਵਿਡ ਟੀਕਾਕਰਣ ਖੁਰਾਕਾਂ ਉਪਲਬਧ ਹਨ।  

 

https://pib.gov.in/PressReleasePage.aspx?PRID=1752206

 

ਮਹੱਤਵਪੂਰਨ ਟਵੀਟ 

 

https://twitter.com/narendramodi/status/1434339125985902601

https://twitter.com/ICMRDELHI/status/1434372832729853955

https://twitter.com/mygovindia/status/1434359247106502663

https://twitter.com/COVIDNewsByMIB/status/1434389395897929730

https://twitter.com/COVIDNewsByMIB/status/1434385690377158661

https://twitter.com/COVIDNewsByMIB/status/1434379704786554886

https://twitter.com/COVIDNewsByMIB/status/1434443085006712834

https://twitter.com/COVIDNewsByMIB/status/1434452035751972877

 

*********

ਏਐੱਸ



(Release ID: 1752435) Visitor Counter : 135