PIB Headquarters
azadi ka amrit mahotsav

ਕੋਵਿਡ-19 ਬਾਰੇ ਪੀਆਈਬੀ ਦਾ ਬੁਲੇਟਿਨ

Posted On: 06 SEP 2021 7:57PM by PIB Chandigarh

 

 


• ਰਾਸ਼ਟਰੀ ਵੈਕਸੀਨੇਸ਼ਨ ਮੁਹਿੰਮ ਦੇ ਤਹਿਤ ਹੁਣ ਤੱਕ 68.75 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ

• ਪਿਛਲੇ 24 ਘੰਟਿਆਂ ਵਿੱਚ 38,948 ਨਵੇਂ ਮਾਮਲੇ ਸਾਹਮਣੇ ਆਏ

• ਐਕਟਿਵ ਮਾਮਲੇ ਕੁੱਲ ਮਾਮਲਿਆਂ ਦਾ 1.23% ਹਨ

• ਭਾਰਤ ਵਿੱਚ ਐਕਟਿਵ ਕੇਸਲੋਡ 4,04,874 ‘ਤੇ ਹੈ

• ਵਰਤਮਾਨ ਵਿੱਚ ਰਿਕਵਰੀ ਦਰ 97.44%

• ਪਿਛਲੇ 24 ਘੰਟਿਆਂ ਦੌਰਾਨ 43,903 ਰਿਕਵਰੀ ਹੋਈ, ਕੁੱਲ ਰਿਕਵਰੀਆਂ 3,21,81,995 ਹਨ

• ਹਫ਼ਤਾਵਾਰੀ ਸਕਾਰਾਤਮਕਤਾ ਦਰ ਇਸ ਵੇਲੇ 2.58% ਹੈ; ਪਿਛਲੇ 73 ਦਿਨਾਂ ਲਈ 3% ਤੋਂ ਹੇਠਾਂ, 

• 2.76% ਦੀ ਰੋਜ਼ਾਨਾ ਸਕਾਰਾਤਮਕਤਾ ਦਰ; ਪਿਛਲੇ 7 ਦਿਨਾਂ ਲਈ 3% ਤੋਂ ਹੇਠਾਂ

• ਟੈਸਟਿੰਗ ਸਮਰੱਥਾ ਵਿੱਚ ਕਾਫ਼ੀ ਵਾਧਾ ਹੋਇਆ 53.14 ਕਰੋੜ ਟੈਸਟ ਕੀਤੇ ਗਏ (ਕੁੱਲ)

 

#Unite2FightCorona

#IndiaFightsCorona

  

ਪੱਤਰ ਸੂਚਨਾ ਦਫ਼ਤਰ

ਸੂਚਨਾ ਤੇ ਪ੍ਰਸਾਰਣ ਮੰਤਰਾਲਾ

ਭਾਰਤ ਸਰਕਾਰ

Image

 

Image

 

Image

 

 

ਕੋਵਿਡ-19 ਅੱਪਡੇਟ

 

ਭਾਰਤ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਨੇ 68.75 ਕਰੋੜ ਨੂੰ ਪਾਰ ਕਰ ਲਿਆ ਹੈ

 

ਰਿਕਵਰੀ ਦਰ ਇਸ ਸਮੇਂ 97.44 ਫੀਸਦੀ ਹੈ

 

ਪਿਛਲੇ 24 ਘੰਟਿਆਂ ਦੌਰਾਨ 38,948 ਨਵੇਂ ਕੇਸ ਸਾਹਮਣੇ ਆਏ

 

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 4,04,874 ਹੋਈ; ਕੁੱਲ ਮਾਮਲਿਆਂ ਦਾ 1.23 ਫੀਸਦੀ

 

ਹਫ਼ਤਾਵਰੀ ਪਾਜ਼ਿਟਿਵਿਟੀ ਦਰ 2.58 ਫੀਸਦੀ ਹੋਈ; ਪਿਛਲੇ 73 ਦਿਨਾਂ ਤੋਂ 3 ਫੀਸਦੀ ਤੋਂ ਘੱਟ

 

ਪਿਛਲੇ 24 ਘੰਟਿਆਂ ਵਿੱਚ 25,23,089 ਵੈਕਸੀਨ ਖੁਰਾਕਾਂ ਦੇ ਪ੍ਰਬੰਧ ਦੇ ਨਾਲ, ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ ਨੇ ਅੱਜ ਸਵੇਰੇ 7 ਵਜੇ ਤੱਕ ਆਰਜ਼ੀ ਰਿਪੋਰਟਾਂ ਦੇ ਅਨੁਸਾਰ 68.75 ਕਰੋੜ (68,75,41,762) ਦੇ ਕੁੱਲ ਅੰਕੜੇ ਨੂੰ ਪਾਰ ਕਰ ਲਿਆ ਹੈ। ਇਹ 71,77,219 ਸੈਸ਼ਨਾਂ ਰਾਹੀਂ ਪ੍ਰਾਪਤ ਕੀਤਾ ਗਿਆ ਹੈ।

ਆਰਜ਼ੀ ਰਿਪੋਰਟ ਦੇ ਅਨੁਸਾਰ, ਅੱਜ ਸਵੇਰੇ 7 ਵਜੇ ਤੱਕ ਕੁੱਲ ਇਕੱਤਰ ਕੀਤੇ ਗਏ ਅੰਕੜੇ ਹੇਠਾਂ ਦਿੱਤੇ ਗਏ ਹਨ:

 

 ਸਿਹਤ ਸੰਭਾਲ਼ ਵਰਕਰ

ਪਹਿਲੀ ਖੁਰਾਕ

1,03,60,805

ਦੂਜੀ ਖੁਰਾਕ

84,80,456

 ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,83,29,867

ਦੂਜੀ ਖੁਰਾਕ

1,35,76,562

 18 ਤੋਂ 44 ਉਮਰ ਵਰਗ 

ਪਹਿਲੀ ਖੁਰਾਕ

27,17,37,284

ਦੂਜੀ ਖੁਰਾਕ

3,43,00,303

 

45 ਤੋਂ 59 ਸਾਲ ਤਕ ਉਮਰ ਵਰਗ 

ਪਹਿਲੀ ਖੁਰਾਕ

13,64,12,519

ਦੂਜੀ ਖੁਰਾਕ

5,80,07,647

 60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

8,95,41,322

ਦੂਜੀ ਖੁਰਾਕ

4,67,94,997

ਕੁੱਲ

68,75,41,762

 

ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ-19 ਟੀਕਾਕਰਣ ਦੇ ਦਾਇਰੇ ਦਾ ਵਿਸਤਾਰ ਕਰਨ ਅਤੇ ਗਤੀ ਵਧਾਉਣ ਲਈ ਵਚਨਬੱਧ ਹੈ।

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕ੍ਰਮਿਤ ਲੋਕਾਂ ਵਿੱਚੋਂ 3,21,81,995 ਵਿਅਕਤੀ ਪਹਿਲਾਂ ਹੀ ਕੋਵਿਡ-19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 43,903 ਮਰੀਜ਼ ਠੀਕ ਹੋਏ ਹਨ।

ਸਿੱਟੇ ਵਜੋਂ, ਭਾਰਤ ਦੀ ਰਿਕਵਰੀ ਦਰ 97.44 ਫੀਸਦੀ ਹੈ ਗਈ ਹੈ।

 

https://static.pib.gov.in/WriteReadData/userfiles/image/image002UNQW.jpg

ਦੇਸ਼ ਵਿੱਚ ਪਿਛਲੇ 71 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ। ਇਹ ਕੇਂਦਰ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ ਦਾ ਹੀ ਨਤੀਜਾ ਹੈ।

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 38,948 ਨਵੇਂ ਕੇਸ ਸਾਹਮਣੇ ਆਏ ਹਨ।

 

https://static.pib.gov.in/WriteReadData/userfiles/image/image003YYM4.jpg

ਐਕਟਿਵ ਮਾਮਲਿਆਂ ਦੀ ਗਿਣਤੀ ਇਸ ਵੇਲੇ 4,04,874 ਹੈI ਮੌਜੂਦਾ ਐਕਟਿਵ ਦੇਸ਼ ਦੇ ਕੁੱਲ ਪਾਜ਼ਿਟਿਵ ਮਾਮਲਿਆਂ ਦੇ 1.23 ਫੀਸਦੀ ਬਣਦੇ ਹਨI

 

https://static.pib.gov.in/WriteReadData/userfiles/image/image00432OV.jpg

ਦੇਸ਼ ਭਰ ਵਿੱਚ ਵੱਡੇ ਪੱਧਰ ਉੱਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੁੱਲ 14,10,649 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ 53.14 ਕਰੋੜ ਤੋਂ ਵੱਧ  (53,14,68,867) ਟੈਸਟ ਕੀਤੇ ਗਏ ਹਨ।

ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਹਫ਼ਤਾਵਾਰੀ ਪਾਜ਼ਿਟਿਵਿਟੀ ਦਰ ਪਿਛਲੇ 73 ਦਿਨਾਂ ਤੋਂ ਲਗਾਤਾਰ 3 ਫੀਸਦੀ ਤੋਂ ਘੱਟ ਰਹਿ ਰਹੀ ਹੈਇਸ ਸਮੇਂ 2.58 ਫੀਸਦੀ 'ਤੇ ਖੜੀ ਹੈ , ਜਦੋਂ ਕਿ ਰੋਜ਼ਾਨਾ ਪਾਜ਼ਿਟਿਵਿਟੀ ਦਰ ਅੱਜ 2.76 ਫੀਸਦੀ ‘ਤੇ ਹੈ। ਰੋਜ਼ਾਨਾ ਪਾਜ਼ਿਟਿਵਿਟੀ ਦਰ ਹੁਣ  ਪਿਛਲੇ 91ਦਿਨਾਂ ਤੋਂ 5 ਫੀਸਦੀ ਤੋਂ ਹੇਠਾਂ ਰਹਿ ਰਹੀ ਹੈ।

https://pib.gov.in/PressReleseDetail.aspx?PRID=1752432

 

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਕੋਵਿਡ-19 ਟੀਕੇ ਦੀ ਉਪਲਬਧਤਾ ਸਬੰਧੀ ਤਾਜ਼ਾ ਜਾਣਕਾਰੀ

 

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕਿਆਂ ਦੀਆਂ 68 ਕਰੋੜ ਤੋਂ ਵੱਧ ਖੁਰਾਕਾਂ ਮੁਹੱਈਆ ਕਰਵਾਈਆਂ ਗਈਆਂ

 

5.08 ਕਰੋੜ ਤੋਂ ਵੱਧ ਖੁਰਾਕਾਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਕੋਲ ਅਜੇ ਵੀ ਪ੍ਰਬੰਧਨ ਲਈ ਉਪਲਬਧ ਹਨ; 1.44 ਕਰੋੜ ਤੋਂ ਵੱਧ ਖੁਰਾਕਾਂ ਪਾਈਪਲਾਈਨ ਵਿੱਚ ਹਨ

ਦੇਸ਼ ਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਵਜੋਂ, ਭਾਰਤ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂਨੂੰ ਕੋਵਿਡ ਟੀਕੇ ਮੁਫ਼ਤ ਮੁਹੱਈਆ ਕਰਵਾ ਕੇ ਸਹਾਇਤਾ ਕਰ ਰਹੀ ਹੈ। ਕੋਵਿਡ 19 ਟੀਕਾਕਰਣ ਮੁਹਿੰਮ ਦੇ ਸਰਬਵਿਆਪੀਕਰਣ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਦੇਸ਼ ਵਿੱਚ ਟੀਕੇ ਨਿਰਮਾਤਾਵਾਂ ਵੱਲੋਂ ਤਿਆਰ ਕੀਤੇ ਜਾ ਰਹੇ 75 ਪ੍ਰਤੀਸ਼ਤ ਟੀਕੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ (ਬਿਨਾਂ ਕਿਸੇਕੀਮਤ ਦੀ) ਖਰੀਦ ਮਗਰੋਂ ਮੁਫ਼ਤ ਮੁਹੱਈਆ ਕਰਵਾਏਗੀ।

 ਟੀਕਿਆਂ ਦੀਆਂ ਖੁਰਾਕਾਂ

  (06 ਸਤੰਬਰ 2021 ਤੱਕ)

 

ਸਪਲਾਈ ਕੀਤੀਆਂ ਗਈਆਂ ਖੁਰਾਕਾਂ

 

68,04,93,215

 ਖੁਰਾਕਾਂ ਪਾਈਪ ਲਾਈਨ ਵਿੱਚ

 1,44,80,110

 ਬੈਲੰਸ ਉਪਲਬਧ

 5,08,76,490

 

ਸਾਰੇ ਸਰੋਤਾਂ ਵੱਲੋਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਹੁਣ ਤੱਕ 68 ਕਰੋੜ ਤੋਂ ਵੀ ਜ਼ਿਆਦਾ (68,04,93,215) ਟੀਕਿਆਂ ਦੀਆਂ ਖੁਰਾਕਾਂ ਭਾਰਤ ਸਰਕਾਰ (ਮੁਫ਼ਤ ਚੈਨਲ) ਅਤੇ ਸਿੱਧੀ ਰਾਜ ਖਰੀਦ ਸ਼੍ਰੇਣੀ ਦੁਆਰਾ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। ਇਸ ਤੋਂ ਇਲਾਵਾ, 1.44 ਕਰੋੜ ਤੋਂ ਵੱਧ ਖੁਰਾਕਾਂ (1,44,80,110) ਪਾਈਪਲਾਈਨ ਵਿੱਚ ਹਨ।

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਨਿਜੀ ਹਸਪਤਾਲਾਂ ਕੋਲ ਪ੍ਰਬੰਧਨ ਲਈ ਅਜੇ ਵੀ5.08 ਕਰੋੜ (5,08,76,490) ਤੋਂ ਵੀ ਜ਼ਿਆਦਾ ਕੋਵਿਡ ਟੀਕਾਕਰਣ ਖੁਰਾਕਾਂ ਉਪਲਬਧ ਹਨ।  

https://pib.gov.in/PressReleseDetail.aspx?PRID=1752431

 

ਅਪਰੇਸ਼ਨ ‘ਸਮੁਦਰ ਸੇਤੂ’ ਅਤੇ ‘ਮਿਸ਼ਨ ਸਾਗਰ’ ਜਿਹੀਆਂ ਮਿਸ਼ਨਾਂ ਨਾਲ ਭਾਰਤੀ ਜਲ ਸੈਨਾ ਭਾਰਤ ਦੀ ਕੋਵਿਡ ਪਹੁੰਚ ਦਾ ਮੁੱਖ ਜ਼ਰੀਆ ਬਣੀ ਰਹੀ ਸੀ: ਰਾਸ਼ਟਰਪਤੀ ਕੋਵਿੰਦ

 

ਭਾਰਤ ਦੇ ਰਾਸ਼ਟਰਪਤੀ ਨੇ ਭਾਰਤੀ ਨੇਵਲ ਏਵੀਏਸ਼ਨ ਨੂੰ ਰਾਸ਼ਟਰਪਤੀ ਦਾ ਝੰਡਾ (President’s Colour) ਪ੍ਰਦਾਨ ਕੀਤਾ

 

ਭਾਰਤ ਦੇ ਰਾਸ਼ਟਰਪਤੀ, ਸ਼੍ਰੀ ਰਾਮ ਨਾਥ ਕੋਵਿੰਦ ਨੇ ਕਿਹਾ ਹੈ ਕਿ ਭਾਰਤੀ ਜਲ ਸੈਨਾ ਨੇ ਸਾਰੀਆਂ ਖੇਤਰੀ ਪ੍ਰਤੀਬੱਧਤਾਵਾਂ ਪੂਰੀਆਂ ਕਰਨ ਅਤੇ ਹਿੰਦ–ਪ੍ਰਸ਼ਾਂਤ ਮਹਾਸਾਗਰਾਂ ਦੇ ਖੇਤਰ ਵਿੱਚ ਮਿੱਤਰ ਤੇ ਭਾਈਵਾਲ ਦੇਸ਼ਾਂ ਨਾਲ ਕੂਟਨੀਤਕ ਸਬੰਧ ਮਜ਼ਬੂਤ ਕਰਨ ਦੀ ਅਹਿਮ ਕੋਸ਼ਿਸ਼ ਕੀਤੀ ਹੈ। ਅਪਰੇਸ਼ਨ ‘ਸਮੁਦਰ ਸੇਤੂ’ ਅਤੇ ‘ਮਿਸ਼ਨ ਸਾਗਰ’ ਜਿਹੀਆਂ ਮਿਸ਼ਨਾਂ ਨਾਲ ਜਲ ਸੈਨਾ ਭਾਰਤ ਦੀ ਕੋਵਿਡ ਪਹੁੰਚ, ਹਿੰਦ ਮਹਾਸਾਗਰ ਖੇਤਰ ਵਿੱਚ ਮੌਜੂਦ ਸਾਡੇ ਗੁਆਂਢੀ ਦੇਸ਼ਾਂ ਨੂੰ ਸਹਾਇਤਾ ਤੇ ਹੋਰ ਮਦਦ ਮੁਹੱਈਆ ਕਰਵਾਉਣ ਦਾ ਮੁੱਖ ਜ਼ਰੀਆ ਬਣੀ ਰਹੀ ਸੀ। ਸੰਕਟ ਦੇ ਸਮੇਂ ਭਾਰਤੀ ਜਲ ਸੈਨਾ ਦੀ ਹਿੰਦ ਮਹਾਸਾਗਰ ਖੇਤਰ ‘ਚ ਤੁਰੰਤ ਤੇ ਪ੍ਰਭਾਵਸ਼ਾਲੀ ਤੈਨਾਤੀ ਨੇ ਭਾਰਤ ਦੀ ‘ਪਸੰਦੀਦਾ ਸੁਰੱਖਿਆ ਭਾਗੀਦਾਰ’ ਅਤੇ ‘ਫ਼ਸਟ ਰਿਸਪਾਂਡਰ’ ਹੋਣ ਦੀ ਦੂਰ–ਦ੍ਰਿਸ਼ਟੀ ਨੂੰ ਉਜਾਗਰ ਕੀਤਾ ਹੈ।

https://pib.gov.in/PressReleasePage.aspx?PRID=1752540

 

ਪ੍ਰਧਾਨ ਮੰਤਰੀ ਨੇ ਹਿਮਾਚਲ ਪ੍ਰਦੇਸ਼ ’ਚ ਹੈਲਥਕੇਅਰ ਵਰਕਰਾਂ ਅਤੇ ਕੋਵਿਡ ਵੈਕਸੀਨੇਸ਼ਨ ਪ੍ਰੋਗਰਾਮ ਦੇ ਲਾਭਾਰਥੀਆਂ ਨਾਲ ਗੱਲਬਾਤ ਕੀਤੀ

 

ਹਿਮਾਚਲ ਭਾਰਤ ਦਾ ਪਹਿਲਾ ਰਾਜ ਬਣ ਗਿਆ ਹੈ, ਜਿਸ ਦੀ ਸਮੁੱਚੀ ਯੋਗ ਆਬਾਦੀ ਨੂੰ ਕੋਰੋਨਾ ਵੈਕਸੀਨ ਦੀ ਘੱਟੋ–ਘੱਟ ਇੱਕ ਡੋਜ਼ ਲਗ ਚੁੱਕੀ ਹੈ

 

ਹਿਮਾਚਲ ਇਸ ਤੱਥ ਦਾ ਸਬੂਤ ਹੈ ਕਿ ਦੇਸ਼ ਦਾ ਗ੍ਰਾਮੀਣ ਸਮਾਜ ਕਿਵੇਂ ਵਿਸ਼ਵ ਦੀ ਸਭ ਤੋਂ ਵਿਸ਼ਾਲ ਤੇ ਤੇਜ਼ ਟੀਕਾਕਰਣ ਮੁਹਿੰਮ ਨੂੰ ਸਸ਼ਕਤ ਕਰ ਰਿਹਾ ਹੈ: ਪ੍ਰਧਾਨ ਮੰਤਰੀ

 

ਨਵੇਂ ਡ੍ਰੋਨ ਨਿਯਮ ਸਿਹਤ ਤੇ ਖੇਤੀਬਾੜੀ ਜਿਹੇ ਬਹੁਤ ਸਾਰੇ ਖੇਤਰਾਂ ’ਚ ਮਦਦ ਕਰਨਗੇ: ਪ੍ਰਧਾਨ ਮੰਤਰੀ

 

ਮਹਿਲਾ ਸੈਲਫ ਹੈਲਪ ਗਰੁੱਪਾਂ ਲਈ ਵਿਸ਼ੇਸ਼ ਔਨਲਾਈਨ ਪਲੈਟਫਾਰਮ ਦੇਸ਼ ਤੇ ਵਿਦੇਸ਼ ’ਚ ਆਪਣੇ ਉਤਪਾਦ ਵੇਚਣ ’ਚ ਸਾਡੀਆਂ ਭੈਣਾਂ ਦੀ ਮਦਦ ਕਰਨਗੇ: ਪ੍ਰਧਾਨ ਮੰਤਰੀ

 

ਹਿਮਾਚਲ ਦੀ ਮਿੱਟੀ ਨੂੰ ਰਸਾਇਣਾਂ ਤੋਂ ਮੁਕਤ ਕਰਨ, ਕਿਸਾਨਾਂ ਅਤੇ ਬਾਗ਼ਬਾਨ ਕਰਮੀਆਂ ਨੂੰ ‘ਅੰਮ੍ਰਿਤ ਕਾਲ’ਦੇ ਦੌਰਾਨ ਹਿਮਾਚਲ ਨੂੰ ਜੈਵਿਕ ਖੇਤੀ ਦੇ ਵੱਲ ਲਿਜਾਣ ਦਾ ਸੱਦਾ ਦਿੱਤਾ

 

ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ 100 ਸਾਲਾਂ ਵਿੱਚ ਸਭ ਤੋਂ ਵੱਡੀ ਮਹਾਮਾਰੀ ਵਿਰੁੱਧ ਲੜਾਈ ਵਿੱਚ ਇੱਕ ਚੈਂਪੀਅਨ ਵਜੋਂ ਉੱਭਰਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਹਿਮਾਚਲ ਭਾਰਤ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਆਪਣੀ ਪੂਰੀ ਯੋਗ ਆਬਾਦੀ ਨੂੰ ਕੋਰੋਨਾ ਵੈਕਸੀਨ ਦੀ ਘੱਟੋ ਘੱਟ ਇੱਕ ਖੁਰਾਕ ਦੇ ਦਿੱਤੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਸਫ਼ਲਤਾ ਨੇ ਆਤਮ ਵਿਸ਼ਵਾਸ ਅਤੇ ਆਤਮਨਿਰਭਰਤਾ ਦੇ ਮਹੱਤਵ ਨੂੰ ਉਜਾਗਰ ਕੀਤਾ ਹੈ।

ਉਨ੍ਹਾਂ ਕਿਹਾ ਕਿ ਭਾਰਤ ਵਿੱਚ ਟੀਕਾਕਰਣ ਦੀ ਸਫ਼ਲਤਾ ਆਪਣੇ ਨਾਗਰਿਕਾਂ ਦੀ ਭਾਵਨਾ ਅਤੇ ਸਖਤ ਮਿਹਨਤ ਦਾ ਨਤੀਜਾ ਹੈ। ਭਾਰਤ ਹਰ ਰੋਜ਼ 1.25 ਕਰੋੜ ਟੀਕਿਆਂ ਦੀ ਰਿਕਾਰਡ ਗਤੀ ਨਾਲ ਟੀਕਾਕਰਣ ਕਰ ਰਿਹਾ ਹੈ। ਇਸ ਦਾ ਮਤਲਬ ਇਹ ਹੈ ਕਿ ਭਾਰਤ ਵਿੱਚ ਇੱਕ ਦਿਨ ਵਿੱਚ ਟੀਕੇ ਲਗਾਉਣ ਦੀ ਗਿਣਤੀ ਬਹੁਤ ਸਾਰੇ ਦੇਸ਼ਾਂ ਦੀ ਆਬਾਦੀ ਨਾਲੋਂ ਜ਼ਿਆਦਾ ਹੈ। ਪ੍ਰਧਾਨ ਮੰਤਰੀ ਨੇ ਟੀਕਾਕਰਣ ਮੁਹਿੰਮ ਵਿੱਚ ਯੋਗਦਾਨ ਲਈ ਡਾਕਟਰਾਂ, ਆਸ਼ਾ ਵਰਕਰਾਂ, ਆਂਗਨਵਾੜੀ ਵਰਕਰਾਂ, ਮੈਡੀਕਲ ਕਰਮਚਾਰੀਆਂ, ਅਧਿਆਪਕਾਂ ਅਤੇ ਮਹਿਲਾਵਾਂ ਦੀ ਤਾਰੀਫ਼ ਕੀਤੀ। ਪ੍ਰਧਾਨ ਮੰਤਰੀ ਨੇ ਚੇਤੇ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸੁਤੰਤਰਤਾ ਦਿਵਸ ਦੇ ਮੌਕੇ ‘ਸਬਕਾ ਪ੍ਰਯਾਸ’ ਦੀ ਗੱਲ ਕੀਤੀ ਸੀ, ਉਨ੍ਹਾਂ ਕਿਹਾ ਕਿ ਇਹ ਸਫ਼ਲਤਾ ਇਸੇ ਦਾ ਪ੍ਰਗਟਾਵਾ ਹੈ। ਉਨ੍ਹਾਂ ਹਿਮਾਚਲ ਦੇ ਦੇਵਤਿਆਂ ਦੀ ਧਰਤੀ (ਦੇਵ–ਭੂਮੀ) ਹੋਣ ਦੇ ਤੱਥ ਦਾ ਵੀ ਜ਼ਿਕਰ ਕੀਤਾ ਅਤੇ ਇਸ ਬਾਰੇ ਗੱਲਬਾਤ ਅਤੇ ਤਾਲਮੇਲ ਮਾਡਲ ਦੀ ਸ਼ਲਾਘਾ ਕੀਤੀ।

https://pib.gov.in/PressReleasePage.aspx?PRID=1752487

 

ਹਿਮਾਚਲ ਪ੍ਰਦੇਸ਼ ਵਿੱਚ ਹੈਲਥਕੇਅਰ ਵਰਕਰਾਂ ਅਤੇ ਕੋਵਿਡ ਵੈਕਸੀਨੇਸ਼ਨ ਪ੍ਰੋਗਰਾਮ ਦੇ ਲਾਭਾਰਥੀਆਂ ਨਾਲ ਗੱਲਬਾਤ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ- ਪਾਠ

 https://pib.gov.in/PressReleasePage.aspx?PRID=1752504

 

ਕੋਵਿਡ 19 - ਮਿੱਥ ਬਨਾਮ ਤੱਥ

 

ਇੰਸਾਕੋਗ ਵੱਲੋਂ ਨਮੂਨੇ ਦੀ ਸੀਕੂਐਂਸਿੰਗ ਵਿੱਚ ਹੌਲ਼ੀ-ਹੌਲ਼ੀ ਵਾਧਾ ਹੋਇਆ ਹੈ

 

ਸ਼ੁਰੂਆਤੀ ਹਿੱਸੇ ਦੀ ਸੀਕੂਐਂਸਿੰਗ ਆਉਣ ਵਾਲੇ ਅੰਤਰਰਾਸ਼ਟਰੀ ਯਾਤਰੀਆਂ ਵਿੱਚ ਚਿੰਤਾ ਵਾਲੀਆਂ ਕਿਸਮਾਂ (ਵੀਓਸੀ) ਦਾ ਪਤਾ ਲਗਾਉਣ ਦੇ ਉਦੇਸ਼ ਨਾਲ ਹੈ

 

ਰਾਜਾਂ ਨੂੰ ਬਾਰ-ਬਾਰ ਸਲਾਹ ਦਿੱਤੀ ਜਾ ਰਹੀ ਹੈ ਕਿ ਸੀਕੂਐਂਸਿੰਗ ਲਈ ਢੁਕਵੀਂ ਗਿਣਤੀ ਦੇ ਨਮੂਨੇ ਭੇਜੇ ਜਾਣ

 

ਇਹ ਸਪਸ਼ਟ ਕੀਤਾ ਗਿਆ ਹੈ ਕਿ ਰਿਪੋਰਟ ਵਿੱਚ ਦਿੱਤੇ ਗਏ ਸਿਕੂਐਂਸਾਂ ਦੀ ਗਿਣਤੀ, ਭਾਰਤੀ ਕੋਵਿਡ  19 ਜੀਨੋਮ ਨਿਗਰਾਨੀ ਪੋਰਟਲ (http://clingen.igib.res.in/covid19genomes/) ਤੋਂ ਲਈ ਗਈ ਜਾਪਦੀ ਹੈ।  ਆਈਜੀਆਈਬੀ ਐੱਸਐੱਫਟੀਪੀ ਵਿੱਚ ਵਿਸ਼ਲੇਸ਼ਣ ਕੀਤੇ ਗਏ ਸੀਕੂਐਂਸ ਨਮੂਨੇ ਇਕੱਤਰ ਕਰਨ ਦੀ ਮਿਤੀ ਦੇ ਅਨੁਸਾਰ ਹਨ ਅਤੇ ਕਿਸੇ ਖਾਸ ਮਹੀਨੇ ਵਿੱਚ ਸੀਕੂਐਂਸ ਨਮੂਨਿਆਂ ਦੀ ਸੰਖਿਆ ਨੂੰ ਨਹੀਂ ਦਰਸਾਉਂਦੇ। ਇੰਸਾਕੋਗ ਕੰਸੋਰਟੀਅਮ ਦੀਆਂ ਲੈਬਾਂ ਵੱਲੋਂ ਸੀਕੂਐਂਸ ਨਮੂਨੇ ਸਬੰਧਤ ਰਾਜਾਂ ਵੱਲੋਂ ਭੇਜੇ ਗਏ ਨਮੂਨਿਆਂ 'ਤੇ ਵੀ ਨਿਰਭਰ ਕਰਦੇ ਹਨ। 

ਮਹੀਨਾਵਾਰ ਸੀਕੂਐਂਸ ਕੀਤੇ ਗਏ ਨਮੂਨਿਆਂ ਦੀ ਗਿਣਤੀ ਹੇਠਾਂ ਦਿੱਤੇ ਅਨੁਸਾਰ ਹੈ:

 

https://static.pib.gov.in/WriteReadData/userfiles/image/image001H92O.jpg

 

ਇਸ ਤੋਂ ਇਲਾਵਾ, ਇੰਸਾਕੋਗ ਲੈਬਾਂ ਵੱਲੋਂ ਨਮੂਨਿਆਂ ਦੇ ਸ਼ੁਰੂਆਤੀ ਹਿੱਸੇ ਦੀ ਸੀਕੂਐਂਸਿੰਗ ਆਉਣ ਵਾਲੇ ਅੰਤਰਰਾਸ਼ਟਰੀ ਯਾਤਰੀਆਂ ਵਿੱਚ ਚਿੰਤਾ ਦੇ ਰੂਪਾਂ (ਵੀਓਸੀ) ਦਾ ਪਤਾ ਲਗਾਉਣ ਅਤੇ ਇਹ ਵੇਖਣ ਲਈ ਸੀ ਕਿ, ਕੀ ਵੀਓਸੀ ਵਾਲਾ ਕੋਈ ਵੀ ਵਿਅਕਤੀ ਪਿਛਲੇ ਇੱਕ ਮਹੀਨੇ ਵਿੱਚ ਦੇਸ਼ ਵਿੱਚ ਦਾਖਲ ਹੋਇਆ ਹੈ (28 ਦਿਨਾਂ ਦੀ ਇੰਕੁਬੇਸ਼ਨ ਅਵਧੀ ਤੋਂ ਦੋਗੁਣਾ), ਜੋ ਇੰਸਾਕੋਗ ਦੀ ਸਥਾਪਨਾ ਦੀ ਮਿਤੀ ਤੋਂ (26 ਦਸੰਬਰ, 2020) ਹੈ। ਦੇਸ਼ ਅੰਦਰ ਵੀਓਸੀ ਦੀ ਮੌਜੂਦਗੀ ਦਾ ਪਤਾ ਲਗਾਉਣ ਲਈ, 5%  ਸਕਾਰਾਤਮਕ (ਆਰਟੀ-ਪੀਸੀਆਰ ਰਾਹੀਂ) ਸੀਕੁਐਂਸਿੰਗ ਕਰਨ ਦਾ ਟੀਚਾ ਰੱਖਿਆ ਗਿਆ ਸੀ। ਦੋਵੇਂ ਉਦੇਸ਼ ਜਨਵਰੀ, 2021 ਦੇ ਅੰਤ ਤੱਕ ਹਾਸਲ ਕਰ ਲਏ ਗਏ ਸਨ। 

https://pib.gov.in/PressReleasePage.aspx?PRID=1752464

 

ਮਹੱਤਵਪੂਰਨ ਟਵੀਟ

 

*********

ਏਐੱਸ


(Release ID: 1752692) Visitor Counter : 162