PIB Headquarters
azadi ka amrit mahotsav

ਕੋਵਿਡ-19 ਬਾਰੇ ਪੀਆਈਬੀ ਦਾ ਬੁਲੇਟਿਨ

Posted On: 04 SEP 2021 4:28PM by PIB Chandigarh

 

https://static.pib.gov.in/WriteReadData/userfiles/image/image001BPSF.jpg

 

• ਰਾਸ਼ਟਰੀ ਵੈਕਸੀਨੇਸ਼ਨ ਮੁਹਿੰਮ ਦੇ ਤਹਿਤ ਹੁਣ ਤੱਕ 67.72 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ

• ਪਿਛਲੇ 24 ਘੰਟਿਆਂ ਵਿੱਚ 42,618 ਨਵੇਂ ਮਾਮਲੇ ਸਾਹਮਣੇ ਆਏ

• ਐਕਟਿਵ ਮਾਮਲੇ ਕੁੱਲ ਮਾਮਲਿਆਂ ਦਾ 1.23% ਹਨ

• ਭਾਰਤ ਵਿੱਚ ਐਕਟਿਵ ਕੇਸ ਲੋਡ 4,05,681 ‘ਤੇ ਹੈ

• ਵਰਤਮਾਨ ਵਿੱਚ ਰਿਕਵਰੀ ਦਰ97.43%

• ਪਿਛਲੇ 24 ਘੰਟਿਆਂ ਦੌਰਾਨ 36,385 ਰਿਕਵਰੀ ਹੋਈ, ਕੁੱਲ ਰਿਕਵਰੀਆਂ 3,21,00,001ਹਨ

• ਹਫ਼ਤਾਵਾਰੀ ਸਕਾਰਾਤਮਕਤਾ ਦਰਇਸ ਵੇਲੇ 2.63% ਹੈ; ਪਿਛਲੇ 71ਦਿਨਾਂ ਲਈ 3% ਤੋਂ ਹੇਠਾਂ, 

• 2.50% ਦੀ ਰੋਜ਼ਾਨਾ ਸਕਾਰਾਤਮਕਤਾ ਦਰ

• ਟੈਸਟਿੰਗ ਸਮਰੱਥਾ ਵਿੱਚ ਕਾਫ਼ੀ ਵਾਧਾ ਹੋਇਆ –52.82 ਕਰੋੜ ਟੈਸਟ ਕੀਤੇ ਗਏ (ਕੁੱਲ)

 

#Unite2FightCorona

#IndiaFightsCorona

 

ਪੱਤਰ ਸੂਚਨਾ ਦਫ਼ਤਰ

ਸੂਚਨਾ ਤੇ ਪ੍ਰਸਾਰਣ ਮੰਤਰਾਲਾ

ਭਾਰਤ ਸਰਕਾਰ

 

 

Image

 

 

ਕੋਵਿਡ-19 ਅੱਪਡੇਟ

 

ਭਾਰਤ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਨੇ 67.72 ਕਰੋੜ ਨੂੰ ਪਾਰ ਕਰ ਲਿਆ ਹੈ

 

ਪਿਛਲੇ 24 ਘੰਟਿਆਂ ਵਿੱਚ 58 ਲੱਖ ਤੋਂ ਵੱਧ ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ ਹੈ

 

ਰਿਕਵਰੀ ਦਰ ਇਸ ਸਮੇਂ 97.43 ਫੀਸਦੀ ਹੈ

 

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 42,618 ਨਵੇਂ ਕੇਸ ਸਾਹਮਣੇ ਆਏ

 

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 4,05,681 ਹੋਈ;ਕੁੱਲ ਮਾਮਲਿਆਂ ਦਾ 1.23 ਫੀਸਦੀ

 

ਹਫ਼ਤਾਵਰੀ ਪਾਜ਼ਿਟਿਵਿਟੀ ਦਰ 2.63 ਫੀਸਦੀ ਹੋਈ; ਪਿਛਲੇ 71 ਦਿਨਾਂ ਤੋਂ 3 ਫੀਸਦੀ ਤੋਂ ਘੱਟ

 

ਪਿਛਲੇ 24 ਘੰਟਿਆਂ ਵਿੱਚ 58,85,687 ਵੈਕਸੀਨ ਖੁਰਾਕਾਂ ਦੇ ਪ੍ਰਬੰਧ ਦੇ ਨਾਲ, ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ ਨੇ ਅੱਜ ਸਵੇਰੇ 7 ਵਜੇ ਤੱਕ ਆਰਜ਼ੀ ਰਿਪੋਰਟਾਂ ਦੇ ਅਨੁਸਾਰ 67.72 ਕਰੋੜ (67,72,11,205) ਦੇ ਕੁੱਲ ਅੰਕੜੇ ਨੂੰਪਾਰ ਕਰ ਲਿਆ ਹੈ। ਇਹ 70,88,424 ਸੈਸ਼ਨਾਂ ਰਾਹੀਂ ਪ੍ਰਾਪਤ ਕੀਤਾ ਗਿਆ ਹੈ।

ਆਰਜ਼ੀ ਰਿਪੋਰਟ ਦੇ ਅਨੁਸਾਰ, ਅੱਜ ਸਵੇਰੇ 7 ਵਜੇ ਤੱਕ ਕੁੱਲ ਇਕੱਤਰ ਕੀਤੇ ਗਏ ਅੰਕੜੇਹੇਠਾਂ ਦਿੱਤੇ ਗਏ ਹਨ:

 

ਸਿਹਤ ਸੰਭਾਲ਼ ਵਰਕਰ

ਪਹਿਲੀ ਖੁਰਾਕ

1,03,60,248

ਦੂਜੀ ਖੁਰਾਕ

84,49,196

 ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,83,28,477

ਦੂਜੀ ਖੁਰਾਕ

1,34,55,994

 18 ਤੋਂ 44 ਉਮਰ ਵਰਗ 

ਪਹਿਲੀ ਖੁਰਾਕ

26,70,05,166

ਦੂਜੀ ਖੁਰਾਕ

3,20,99,433

45 ਤੋਂ 59 ਸਾਲ ਤਕ ਉਮਰ ਵਰਗ 

ਪਹਿਲੀ ਖੁਰਾਕ

13,52,11,337

ਦੂਜੀ ਖੁਰਾਕ

5,70,43,478

 60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

8,89,60,985

ਦੂਜੀ ਖੁਰਾਕ

4,62,96,891

ਕੁੱਲ

67,72,11,205

 

ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ-19 ਟੀਕਾਕਰਣ ਦੇ ਦਾਇਰੇ ਦਾ ਵਿਸਤਾਰ ਕਰਨ ਅਤੇ ਗਤੀ ਵਧਾਉਣ ਲਈ ਵਚਨਬੱਧ ਹੈ।

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕ੍ਰਮਿਤ ਲੋਕਾਂ ਵਿੱਚੋਂ 3,21,00,001 ਵਿਅਕਤੀ ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 36,385ਮਰੀਜ਼ ਠੀਕ ਹੋਏ ਹਨ।

ਸਿੱਟੇ ਵਜੋਂ, ਭਾਰਤ ਦੀ ਰਿਕਵਰੀ ਦਰ 97.43 ਫੀਸਦੀ ਹੋ ਗਈ ਹੈ।

 

https://static.pib.gov.in/WriteReadData/userfiles/image/image002NRY9.jpg

 

ਦੇਸ਼ ਵਿੱਚ ਪਿਛਲੇ 69 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ। ਇਹ ਕੇਂਦਰ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ ਦਾ ਹੀ ਨਤੀਜਾ ਹੈ।

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 42,618 ਨਵੇਂ ਕੇਸ ਸਾਹਮਣੇ ਆਏ ਹਨ।

https://static.pib.gov.in/WriteReadData/userfiles/image/image003W6V9.jpg

ਐਕਟਿਵ ਮਾਮਲਿਆਂ ਦੀ ਗਿਣਤੀ ਇਸ ਵੇਲੇ 4,05,681 ਹੈI ਮੌਜੂਦਾ ਐਕਟਿਵ ਦੇਸ਼ ਦੇ ਕੁੱਲ ਪਾਜ਼ਿਟਿਵ ਮਾਮਲਿਆਂ ਦੇ 1.23  ਫੀਸਦੀ ਬਣਦੇ ਹਨI

 

https://static.pib.gov.in/WriteReadData/userfiles/image/image004IQHB.jpg

ਦੇਸ਼ ਭਰ ਵਿੱਚ ਵੱਡੇ ਪੱਧਰ ਉੱਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੁੱਲ 17,04,970 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ52.82 ਕਰੋੜ ਤੋਂ ਵੱਧ  (52,82,40,038)  ਟੈਸਟ ਕੀਤੇ ਗਏ ਹਨ।

ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ,ਹਫਤਾਵਾਰੀ ਪਾਜ਼ਿਟਿਵਿਟੀਦਰ ਪਿਛਲੇ 71 ਦਿਨਾਂ ਤੋਂ ਲਗਾਤਾਰ 3 ਫੀਸਦੀ ਤੋਂ ਘੱਟ ਰਹਿ ਰਹੀ ਹੈਇਸ ਸਮੇਂ 2.63 ਫੀਸਦੀ 'ਤੇ ਖੜੀ ਹੈ , ਜਦੋਂ ਕਿ ਰੋਜ਼ਾਨਾ ਪਾਜ਼ਿਟਿਵਿਟੀਦਰ ਅੱਜ 2.50 ਫੀਸਦੀ ‘ਤੇ ਹੈ। ਰੋਜ਼ਾਨਾ ਪਾਜ਼ਿਟਿਵਿਟੀ ਦਰ ਹੁਣ  ਪਿਛਲੇ 89 ਦਿਨਾਂ ਤੋਂ 5 ਫੀਸਦੀ ਤੋਂ ਹੇਠਾਂ ਰਹਿ ਰਹੀ ਹੈ।

 https://pib.gov.in/PressReleasePage.aspx?PRID=1751897

 

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਕੋਵਿਡ-19 ਟੀਕੇ ਦੀ ਉਪਲਬਧਤਾ ਸਬੰਧੀ ਤਾਜ਼ਾ ਜਾਣਕਾਰੀ

 

ਰਾਜਾਂ / ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕਿਆਂ ਦੀਆਂ 66.07 ਕਰੋੜ ਤੋਂ ਵੱਧ ਖੁਰਾਕਾਂ ਮੁਹੱਈਆ ਕਰਵਾਈਆਂ ਗਈਆਂ

 

4.49 ਕਰੋੜ ਤੋਂ ਵੱਧ ਖੁਰਾਕਾਂ ਰਾਜਾਂ / ਕੇਂਦਰ ਸ਼ਾਸਿਤ ਪ੍ਰਦੇਸ਼ਾਂ ਕੋਲ ਅਜੇ ਵੀ ਪ੍ਰਬੰਧਨ ਲਈ ਉਪਲਬਧ ਹਨ; 85 ਲੱਖ ਤੋਂ ਵੱਧ ਖੁਰਾਕਾਂ ਪਾਈਪਲਾਈਨ ਵਿੱਚ ਹਨ 

 

ਦੇਸ਼ ਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਵਜੋਂ, ਭਾਰਤ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਕੋਵਿਡ ਟੀਕੇ ਮੁਫ਼ਤ ਮੁਹੱਈਆ ਕਰਵਾ ਕੇ ਸਹਾਇਤਾ ਕਰ ਰਹੀ ਹੈ। ਕੋਵਿਡ-19 ਟੀਕਾਕਰਣ ਮੁਹਿੰਮ ਦੇ ਸਰਬਵਿਆਪੀਕਰਣ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਦੇਸ਼ ਵਿੱਚ ਟੀਕੇ ਨਿਰਮਾਤਾਵਾਂ ਵੱਲੋਂ ਤਿਆਰ ਕੀਤੇ ਜਾ ਰਹੇ 75 ਪ੍ਰਤੀਸ਼ਤ ਟੀਕੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ (ਬਿਨਾ ਕਿਸੇ ਕੀਮਤ ਦੀ) ਖਰੀਦ ਮਗਰੋਂ ਮੁਫ਼ਤ ਮੁਹੱਈਆ ਕਰਵਾਏਗੀ।

 

 ਟੀਕਿਆਂ ਦੀਆਂ ਖੁਰਾਕਾਂ

  (04 ਸਤੰਬਰ 2021 ਤੱਕ )

 ਸਪਲਾਈ ਕੀਤੀਆਂ ਗਈਆਂ ਖੁਰਾਕਾਂ

 66,07,19,455

 ਖੁਰਾਕਾਂ ਪਾਈਪ ਲਾਈਨ ਵਿੱਚ

 85,63,780

 ਬੈਲੰਸ ਉਪਲਬਧ

 

 4,49,68,620

 

ਸਾਰੇ ਸਰੋਤਾਂ ਵੱਲੋਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਹੁਣ ਤੱਕ 66.07 ਕਰੋੜ ਤੋਂ ਵੀ ਜ਼ਿਆਦਾ (66,07,19,455) ਟੀਕਿਆਂ ਦੀਆਂ ਖੁਰਾਕਾਂ ਭਾਰਤ ਸਰਕਾਰ (ਮੁਫ਼ਤ ਚੈਨਲ) ਅਤੇ ਸਿੱਧੀ ਰਾਜ ਖਰੀਦ ਸ਼੍ਰੇਣੀ ਦੁਆਰਾ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। ਇਸ ਤੋਂ ਇਲਾਵਾ,85 ਤੋਂ ਵੱਧ ਖੁਰਾਕਾਂ (85,63,780) ਪਾਈਪਲਾਈਨ ਵਿੱਚ ਹਨ।

 ਰਾਜਾਂ/ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਨਿਜੀ ਹਸਪਤਾਲਾਂ ਕੋਲ ਪ੍ਰਬੰਧਨ ਲਈ ਅਜੇ ਵੀ 4.49 ਕਰੋੜ (4,49,68,620) ਤੋਂ ਵੀ ਜ਼ਿਆਦਾ ਕੋਵਿਡ ਟੀਕਾਕਰਣ ਖੁਰਾਕਾਂ ਉਪਲਬਧ ਹਨ।  

https://pib.gov.in/PressReleasePage.aspx?PRID=1751944

 

ਮਹੱਤਵਪੂਰਨ ਟਵੀਟ

 

*********

 

ਏਐੱਸ


(Release ID: 1752694) Visitor Counter : 171