ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
                
                
                
                
                
                    
                    
                        ਰਾਜਾਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਕੋਵਿਡ -19 ਟੀਕਿਆਂ ਦੀ ਉਪਲਬਧਤਾ ਸਬੰਧੀ ਤਾਜ਼ਾ ਜਾਣਕਾਰੀ
                    
                    
                        
ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਟੀਕਿਆਂ ਦੀਆਂ 69.51 ਕਰੋੜ ਤੋਂ ਵੱਧ ਖੁਰਾਕਾਂ ਮੁਹੱਈਆ ਕਰਵਾਈਆਂ ਗਈ
 
5.31 ਕਰੋੜ ਤੋਂ ਵੱਧ ਖੁਰਾਕਾਂ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਕੋਲ ਅਜੇ ਵੀ ਪ੍ਰਬੰਧਨ ਲਈ ਉਪਲਬਧ ਹਨ; ਲਗਭਗ
78 ਲੱਖ ਖੁਰਾਕਾਂ ਪਾਈਪਲਾਈਨ ਵਿੱਚ ਹਨ
                    
                
                
                    प्रविष्टि तिथि:
                07 SEP 2021 9:26AM by PIB Chandigarh
                
                
                
                
                
                
                ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ -19 ਟੀਕਾਕਰਣ ਦੇ ਦਾਇਰੇ ਨੂੰ ਤੇਜ਼ ਕਰਨ ਅਤੇ
ਵਧਾਉਣ ਲਈ ਵਚਨਬੱਧ ਹੈ। ਕੋਵਿਡ 19 ਟੀਕਾਕਰਣ ਦਾ ਨਵਾਂ ਸਰਵਵਿਆਪੀਕਰਣ ਪੜਾਅ
21 ਜੂਨ 2021 ਤੋਂ ਸ਼ੁਰੂ ਕੀਤਾ ਗਿਆ ਹੈ। ਟੀਕੇ ਲਗਾਉਣ ਦੀ ਮੁਹਿੰਮ ਸੁਚੱਜੇ ਢੰਗ ਨਾਲ ਚਲਾਉਣ
ਲਈ ਹੋਰ ਟੀਕਿਆਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ, ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ
ਨੂੰ ਵੈਕਸੀਨ ਦੀ ਉਪਲਬਧਤਾ ਬਾਰੇ ਪਹਿਲਾਂ ਸੂਚਨਾ ਦਿਤੀ ਗਈ ਤਾਂ ਜੋ ਉਹ ਬੇਹਤਰ ਯੋਜਨਾ ਨਾਲ
ਟੀਕੇ ਲਗਾਉਣ ਦਾ ਇੰਤਜਾਮ ਕਰ ਸਕਣ ਅਤੇ ਟੀਕੇ ਦੀ ਸਪਲਾਈ ਲੜੀ ਨੂੰ ਸੁਚਾਰੂ ਕੀਤਾ ਜਾ ਸਕੇ I 
ਦੇਸ਼ ਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਵਜੋਂ, ਭਾਰਤ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ
ਨੂੰ ਕੋਵਿਡ ਟੀਕੇ ਮੁਫਤ ਮੁਹੱਈਆ ਕਰਵਾ ਕੇ ਸਹਾਇਤਾ ਕਰ ਰਹੀ ਹੈ। ਕੋਵਿਡ 19 ਟੀਕਾਕਰਣ
ਮੁਹਿੰਮ ਦੇ ਸਰਵਵਿਆਪੀਕਰਣ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਦੇਸ਼ ਵਿੱਚ ਟੀਕੇ ਨਿਰਮਾਤਾਵਾਂ
ਵੱਲੋਂ ਤਿਆਰ ਕੀਤੇ ਜਾ ਰਹੇ 75 ਪ੍ਰਤੀਸ਼ਤ ਟੀਕੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ (ਬਿਨਾਂ ਕਿਸੇ
ਕੀਮਤ ਦੀ) ਖਰੀਦ ਮਗਰੋਂ ਮੁਫਤ ਮੁਹੱਈਆ ਕਰਵਾਏਗੀ ।
 
	
		
			| 
			 ਟੀਕਿਆਂ ਦੀਆਂ ਖੁਰਾਕਾਂ 
			 | 
			
			 (07 ਸਤੰਬਰ 2021 ਤੱਕ ) 
			 | 
			  | 
		
		
			|   | 
		
		
			|   | 
		
		
			| 
			   
			 | 
			
			   
			 | 
			  | 
		
		
			| 
			 ਸਪਲਾਈ ਕੀਤੀਆਂ ਗਈਆਂ ਖੁਰਾਕਾਂ 
			 | 
			
			 69,51,79,965 
			 | 
			  | 
		
		
			| 
			   
			 | 
			
			   
			77,93,360 
			 | 
			  | 
		
		
			| 
			 ਖੁਰਾਕਾਂ ਪਾਈਪ ਲਾਈਨ ਵਿੱਚ 
			 | 
			  | 
		
		
			| 
			   
			 | 
			
			 5,31,15,610 
			 | 
			  | 
		
		
			| 
			 ਖੁਰਾਕਾਂ ਪ੍ਰਬੰਧ ਲਈ ਅਜੇ ਵੀ ਉਪਲੱਬਧ 
			 | 
			  | 
		
	
 
 
 
ਸਾਰੇ ਸਰੋਤਾਂ ਵੱਲੋਂ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਹੁਣ ਤੱਕ 69.51 ਕਰੋੜ ਤੋਂ ਵੀ ਜ਼ਿਆਦਾ
(69,51,79,965) ਟੀਕਿਆਂ ਦੀਆਂ ਖੁਰਾਕਾਂ ਭਾਰਤ ਸਰਕਾਰ (ਮੁਫਤ ਚੈਨਲ) ਅਤੇ ਸਿੱਧੀ
ਰਾਜ ਖਰੀਦ ਸ਼੍ਰੇਣੀ ਦੁਆਰਾ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ । ਇਸ ਤੋਂ ਇਲਾਵਾ,
ਲਗਭਗ 78 ਲੱਖ ਖੁਰਾਕਾਂ (77,93,360) ਪਾਈਪਲਾਈਨ ਵਿੱਚ ਹਨ। 
ਰਾਜਾਂ/ ਕੇਂਦਰ ਸ਼ਾਸਤ ਪ੍ਰਦੇਸ਼ਾਂ ਅਤੇ ਨਿੱਜੀ ਹਸਪਤਾਲਾਂ ਕੋਲ ਪ੍ਰਬੰਧਨ ਲਈ ਅਜੇ ਵੀ
5.31 ਕਰੋੜ (5,31,15,610) ਤੋਂ ਵੀ ਜ਼ਿਆਦਾ ਕੋਵਿਡ ਟੀਕਾਕਰਣ ਖੁਰਾਕਾਂ ਉਪਲਬੱਧ ਹਨ ।  
 
****
ਐਮ.ਵੀ.
                
                
                
                
                
                (रिलीज़ आईडी: 1752852)
                	आगंतुक पटल  : 237