ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਭਾਰਤ ਨੇ ਪਿਛਲੇ 24 ਘੰਟਿਆਂ ਵਿੱਚ 1.13 ਕਰੋੜ ਤੋਂ ਵੱਧ ਟੀਕੇ ਦੀਆਂ ਖੁਰਾਕਾਂ ਦਾ ਪ੍ਰਬੰਧ ਕੀਤਾ
ਭਾਰਤ ਵਿੱਚ ਕੋਵਿਡ -19 ਟੀਕਾਕਰਣ ਕਵਰੇਜ ਨੇ 69.90 ਕਰੋੜ ਨੂੰ ਪਾਰ ਕਰ ਲਿਆ ਹੈ
ਰਿਕਵਰੀ ਦਰ ਇਸ ਸਮੇਂ 97.48 ਫੀਸਦ ਹੈ
ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 31,222 ਨਵੇਂ ਕੇਸ ਸਾਹਮਣੇ ਆਏ
ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 3,92,864 ਹੋਈ; ਕੁੱਲ ਮਾਮਲਿਆਂ ਦਾ 1.19 ਫੀਸਦ
ਹਫ਼ਤਾਵਰੀ ਪੌਜ਼ੀਟਿਵਿਟੀ ਦਰ 2.56 ਫੀਸਦ ਹੋਈ; ਪਿਛਲੇ 74 ਦਿਨਾਂ ਤੋਂ 3 ਫੀਸਦ ਤੋਂ ਘੱਟ
Posted On:
07 SEP 2021 9:53AM by PIB Chandigarh
ਭਾਰਤ ਵਿੱਚ ਕੋਵਿਡ -19 ਟੀਕਾਕਰਣ ਯਤਨਾਂ ਤਹਿਤ ਇੱਕ ਮਹੱਤਵਪੂਰਨ ਪ੍ਰਾਪਤੀ
ਦਰਜ ਕਰਦੇ ਹੋਏ, ਕੱਲ੍ਹ 1.13 ਕਰੋੜ ਤੋਂ ਵੱਧ ਕੋਵਿਡ -19 ਟੀਕੇ ਦੀਆਂ ਖੁਰਾਕਾਂ
ਦਿੱਤੀਆਂ ਗਈਆਂ ਹਨ। ਪਿਛਲੇ 11 ਦਿਨਾਂ ਵਿੱਚ ਇਹ ਉਪਲਬਧੀ ਤੀਜੀ ਵਾਰ ਹਾਸਲ ਕੀਤੀ ਗਈ ਹੈ। ਪਿਛਲੇ 24 ਘੰਟਿਆਂ ਵਿੱਚ 1,13,53,571 ਵੈਕਸੀਨ ਖੁਰਾਕਾਂ ਦੇ
ਪ੍ਰਬੰਧ ਨਾਲ, ਦੇਸ਼ ਦੀ ਕੋਵਿਡ -19 ਟੀਕਾਕਰਣ ਕਵਰੇਜ ਆਰਜ਼ੀ ਰਿਪੋਰਟਾਂ
ਅਨੁਸਾਰ ਅੱਜ ਸਵੇਰੇ 7 ਵਜੇ ਤੱਕ 69.90 ਕਰੋੜ (69,90,62,776) ਦੇ ਕੁੱਲ ਅੰਕੜੇ
ਨੂੰ ਪਾਰ ਕਰ ਗਈ ਹੈ । ਇਹ ਅੰਕੜਾ 72,26,439 ਸੈਸ਼ਨਾਂ ਰਾਹੀਂ ਪ੍ਰਾਪਤ ਕੀਤਾ
ਗਿਆ ਹੈ ।
ਆਰਜ਼ੀ ਰਿਪੋਰਟ ਦੇ ਅਨੁਸਾਰ, ਅੱਜ ਸਵੇਰੇ 7 ਵਜੇ ਤੱਕ ਕੁੱਲ ਇਕੱਤਰ ਕੀਤੇ ਗਏ ਅੰਕੜੇ
ਹੇਠਾਂ ਦਿੱਤੇ ਗਏ ਹਨ:
ਸਿਹਤ ਸੰਭਾਲ ਵਰਕਰ
|
ਪਹਿਲੀ ਖੁਰਾਕ
|
1,03,61,392
|
ਦੂਜੀ ਖੁਰਾਕ
|
85,01,490
|
ਫਰੰਟ ਲਾਈਨ ਵਰਕਰ
|
ਪਹਿਲੀ ਖੁਰਾਕ
|
1,83,31,433
|
ਦੂਜੀ ਖੁਰਾਕ
|
1,36,58,274
|
18 ਤੋਂ 44 ਉਮਰ ਵਰਗ ਦੇ ਅਧੀਨ
|
ਪਹਿਲੀ ਖੁਰਾਕ
|
27,76,44,784
|
ਦੂਜੀ ਖੁਰਾਕ
|
3,59,16,927
|
45 ਤੋਂ 59 ਸਾਲ ਤਕ ਉਮਰ ਵਰਗ ਦੇ ਅਧੀਨ
|
ਪਹਿਲੀ ਖੁਰਾਕ
|
13,80,26,694
|
ਦੂਜੀ ਖੁਰਾਕ
|
5,89,70,434
|
60 ਸਾਲ ਤੋਂ ਵੱਧ ਉਮਰ ਵਰਗ
|
ਪਹਿਲੀ ਖੁਰਾਕ
|
9,03,51,520
|
ਦੂਜੀ ਖੁਰਾਕ
|
4,72,99,828
|
ਕੁੱਲ
|
69,90,62,776
|
ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ 19 ਟੀਕਾਕਰਣ ਦੇ ਦਾਇਰੇ ਦਾ ਵਿਸਥਾਰ ਕਰਨ ਅਤੇ
ਗਤੀ ਵਧਾਉਣ ਲਈ ਵਚਨਬੱਧ ਹੈ।
ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 3,22,24,937 ਵਿਅਕਤੀ
ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 42,942
ਮਰੀਜ਼ ਠੀਕ ਹੋਏ ਹਨ।
ਸਿੱਟੇ ਵਜੋਂ, ਭਾਰਤ ਦੀ ਰਿਕਵਰੀ ਦਰ 97.48 ਫੀਸਦ ਹੋ ਗਈ ਹੈ ।
ਦੇਸ਼ ਵਿੱਚ ਪਿਛਲੇ 72 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ।
ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ
ਦਾ ਹੀ ਨਤੀਜਾ ਹੈ।
ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 31,222 ਨਵੇਂ ਕੇਸ ਸਾਹਮਣੇ ਆਏ ਹਨ।
ਐਕਟਿਵ ਮਾਮਲਿਆਂ ਦੀ ਗਿਣਤੀ ਇਸ ਵੇਲੇ 3,92,864 ਹੈ I ਮੌਜੂਦਾ ਐਕਟਿਵ
ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦੇ 1.19 ਫੀਸਦ ਬਣਦੇ ਹਨ I
ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ
ਦੌਰਾਨ ਕੁੱਲ 15,26,056 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ
53.31 ਕਰੋੜ ਤੋਂ ਵੱਧ (53,31,89,348) ਟੈਸਟ ਕੀਤੇ ਗਏ ਹਨ।
ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ,
ਹਫਤਾਵਾਰੀ ਪੌਜ਼ੀਟੀਵਿਟੀ ਦਰ ਪਿਛਲੇ 74 ਦਿਨਾਂ ਤੋਂ ਲਗਾਤਾਰ 3 ਫੀਸਦ ਤੋਂ ਘੱਟ ਹੈ
ਇਸ ਸਮੇਂ 2.56 ਫੀਸਦ 'ਤੇ ਖੜੀ ਹੈ , ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ ਅੱਜ 2.05 ਫੀਸਦ ‘ਤੇ ਹੈ।
ਰੋਜ਼ਾਨਾ ਪੌਜ਼ੀਟੀਵਿਟੀ ਦਰ ਹੁਣ ਪਿਛਲੇ 92 ਦਿਨਾਂ ਤੋਂ 5 ਫੀਸਦ ਤੋਂ ਹੇਠਾਂ ਹੈ ਅਤੇ ਪਿਛਲੇ
8 ਦਿਨਾਂ ਤੋਂ 3 ਫੀਸਦ ਤੋਂ ਹੇਠਾਂ ਰਹਿ ਰਹੀ ਹੈ ।
********
ਐਮ.ਵੀ.
(Release ID: 1752878)
Visitor Counter : 213