PIB Headquarters

ਕੋਵਿਡ-19 ਬਾਰੇ ਪੀਆਈਬੀ ਦਾ ਬੁਲੇਟਿਨ

Posted On: 07 SEP 2021 5:30PM by PIB Chandigarh

 

 

 

 

• ਰਾਸ਼ਟਰੀ ਵੈਕਸੀਨੇਸ਼ਨ ਮੁਹਿੰਮ ਦੇ ਤਹਿਤ ਹੁਣ ਤੱਕ 70 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ

• ਪਿਛਲੇ 24 ਘੰਟਿਆਂ ਵਿੱਚ 1.13 ਕਰੋੜ ਤੋਂ ਵੱਧ ਟੀਕਿਆਂ ਦੀਆਂ ਖੁਰਾਕਾਂ ਦਿੱਤੀਆਂ ਗਈਆਂ

• ਪਿਛਲੇ 24 ਘੰਟਿਆਂ ਵਿੱਚ 31,222 ਨਵੇਂ ਮਾਮਲੇ ਸਾਹਮਣੇ ਆਏ

• ਐਕਟਿਵ ਮਾਮਲੇ ਕੁੱਲ ਮਾਮਲਿਆਂ ਦਾ 1.19% ਹਨ

• ਭਾਰਤ ਵਿੱਚ ਐਕਟਿਵ ਕੇਸ ਲੋਡ 3,92,864 ‘ਤੇ ਹੈ

• ਵਰਤਮਾਨ ਵਿੱਚ ਰਿਕਵਰੀ ਦਰ97.44%

• ਪਿਛਲੇ 24 ਘੰਟਿਆਂ ਦੌਰਾਨ 42,942 ਰਿਕਵਰੀ ਹੋਈ, ਕੁੱਲ ਰਿਕਵਰੀਆਂ 3,22,24,937 ਹਨ

• ਹਫ਼ਤਾਵਾਰੀ ਸਕਾਰਾਤਮਕਤਾ ਦਰ ਇਸ ਵੇਲੇ 2.56% ਹੈ; ਪਿਛਲੇ 74ਦਿਨਾਂ ਲਈ 3% ਤੋਂ ਹੇਠਾਂ, 

• 2.05% ਦੀ ਰੋਜ਼ਾਨਾ ਸਕਾਰਾਤਮਕਤਾ ਦਰ;ਪਿਛਲੇ 8 ਦਿਨਾਂ ਲਈ 3% ਤੋਂ ਹੇਠਾਂ

• ਟੈਸਟਿੰਗ ਸਮਰੱਥਾ ਵਿੱਚ ਕਾਫ਼ੀ ਵਾਧਾ ਹੋਇਆ 53.31 ਕਰੋੜ ਟੈਸਟ ਕੀਤੇ ਗਏ (ਕੁੱਲ)

 

 

#Unite2FightCorona

#IndiaFightsCorona

 

ਪੱਤਰ ਸੂਚਨਾ ਦਫ਼ਤਰ

ਸੂਚਨਾ ਤੇ ਪ੍ਰਸਾਰਣ ਮੰਤਰਾਲਾ

ਭਾਰਤ ਸਰਕਾਰ

 

Image

 

ਕੋਵਿਡ-19 ਅੱਪਡੇਟ

 

ਭਾਰਤ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਨੇ ਪਿਛਲੇ 24 ਘੰਟੇ ਵਿੱਚ 1.13 ਕਰੋੜ ਨੂੰ ਪਾਰ ਕਰ ਲਿਆ ਹੈ

 

ਸੰਚਤ ਕੋਵਿਡ-19 ਟੀਕਾਕਰਣ ਕਵਰੇਜ 70 ਕਰੋੜ ਤੋਂ ਵੱਧ ਹੈ

 

ਰਿਕਵਰੀ ਦਰ ਇਸ ਸਮੇਂ 97.48ਫੀਸਦੀ ਹੈ

 

ਪਿਛਲੇ 24 ਘੰਟਿਆਂ ਦੌਰਾਨ 31,222 ਨਵੇਂ ਕੇਸ ਸਾਹਮਣੇ ਆਏ

 

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 3,92,864 ਹੋਈ; ਕੁੱਲ ਮਾਮਲਿਆਂ ਦਾ 1.19ਫੀਸਦੀ

 

ਹਫ਼ਤਾਵਰੀ ਪਾਜ਼ਿਟਿਵਿਟੀ ਦਰ 2.56 ਫੀਸਦੀ ਹੋਈ; ਪਿਛਲੇ 74 ਦਿਨਾਂ ਤੋਂ 3 ਫੀਸਦੀ ਤੋਂ ਘੱਟ

 

ਭਾਰਤ ਦੇ ਕੋਵਿਡ-19 ਟੀਕਾਕਰਣ ਦੇ ਯਤਨਾਂ ਦੀ ਇੱਕ ਮਹੱਤਵਪੂਰਨ ਪ੍ਰਾਪਤੀ ਵਜੋਂ, ਕੱਲ੍ਹ 1.13 ਕਰੋੜ ਤੋਂ ਵੱਧ ਕੋਵਿਡ-19 ਟੀਕਿਆਂ ਦੀਆਂ ਖੁਰਾਕਾਂ ਦਿੱਤੀਆਂ ਗਈਆਂ ਸਨ। ਇਹ ਉਪਲਬਧੀ ਪਿਛਲੇ 11 ਦਿਨਾਂ ਵਿੱਚ ਤਿੰਨ ਵਾਰ ਹਾਸਲ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ 1,13,53,571 ਵੈਕਸੀਨ ਖੁਰਾਕਾਂ ਦੇ ਪ੍ਰਬੰਧ ਦੇ ਨਾਲ, ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ ਨੇ ਅੱਜ ਸਵੇਰੇ 7 ਵਜੇ ਤੱਕ ਆਰਜ਼ੀ ਰਿਪੋਰਟਾਂ ਦੇ ਅਨੁਸਾਰ 69.90ਕਰੋੜ (69,90,62,776) ਦੇ ਕੁੱਲ ਅੰਕੜੇ ਨੂੰ ਪਾਰ ਕਰ ਲਿਆ ਹੈ। ਇਹ 72,26,439ਸੈਸ਼ਨਾਂ ਰਾਹੀਂ ਪ੍ਰਾਪਤ ਕੀਤਾ ਗਿਆ ਹੈ। ਦੁਪਹਿਰ ਤੱਕ, ਕੋਵਿਡ-19 ਟੀਕਾਕਰਣ ਕਵਰੇਜ 70 ਕਰੋੜ ਦੇ ਸੰਚਤ ਅੰਕੜੇ ਨੂੰ ਪਾਰ ਕਰ ਗਈ।

ਆਰਜ਼ੀ ਰਿਪੋਰਟ ਦੇ ਅਨੁਸਾਰ, ਅੱਜ ਸਵੇਰੇ 7 ਵਜੇ ਤੱਕ ਕੁੱਲ ਇਕੱਤਰ ਕੀਤੇ ਗਏ ਅੰਕੜੇ ਹੇਠਾਂ ਦਿੱਤੇ ਗਏ ਹਨ:

 

 ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

1,03,61,392

ਦੂਜੀ ਖੁਰਾਕ

85,01,490

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,83,31,433

ਦੂਜੀ ਖੁਰਾਕ

1,36,58,274

 18 ਤੋਂ 44 ਉਮਰ ਵਰਗ 

ਪਹਿਲੀ ਖੁਰਾਕ

27,76,44,784

ਦੂਜੀ ਖੁਰਾਕ

3,59,16,927

 

45 ਤੋਂ 59 ਸਾਲ ਤਕ ਉਮਰ ਵਰਗ 

ਪਹਿਲੀ ਖੁਰਾਕ

13,80,26,694

ਦੂਜੀ ਖੁਰਾਕ

5,89,70,434

 

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

9,03,51,520

ਦੂਜੀ ਖੁਰਾਕ

4,72,99,828

ਕੁੱਲ

69,90,62,776

 

ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ-19 ਟੀਕਾਕਰਣ ਦੇ ਦਾਇਰੇ ਦਾ ਵਿਸਤਾਰ ਕਰਨ ਅਤੇ ਗਤੀ ਵਧਾਉਣ ਲਈ ਵਚਨਬੱਧ ਹੈ।

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕ੍ਰਮਿਤ ਲੋਕਾਂ ਵਿੱਚੋਂ 3,22,24,937 ਵਿਅਕਤੀ ਪਹਿਲਾਂ ਹੀ ਕੋਵਿਡ-19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 42,942 ਮਰੀਜ਼ ਠੀਕ ਹੋਏ ਹਨ।

ਸਿੱਟੇ ਵਜੋਂ, ਭਾਰਤ ਦੀ ਰਿਕਵਰੀ ਦਰ 97.48 ਫੀਸਦੀ ਹੈ ਗਈ ਹੈ

 

https://static.pib.gov.in/WriteReadData/userfiles/image/image0021JR4.jpg

 

ਦੇਸ਼ ਵਿੱਚ ਪਿਛਲੇ 72 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ। ਇਹ ਕੇਂਦਰ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ ਦਾ ਹੀ ਨਤੀਜਾ ਹੈ।

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 31,222 ਨਵੇਂ ਕੇਸ ਸਾਹਮਣੇ ਆਏ ਹਨ।

 

https://static.pib.gov.in/WriteReadData/userfiles/image/image0036Q2N.jpg

ਐਕਟਿਵ ਮਾਮਲਿਆਂ ਦੀ ਗਿਣਤੀ ਇਸ ਵੇਲੇ 3,92,864 ਹੈI ਮੌਜੂਦਾ ਐਕਟਿਵ ਦੇਸ਼ ਦੇ ਕੁੱਲ ਪਾਜ਼ਿਟਿਵ ਮਾਮਲਿਆਂ ਦੇ 1.19 ਫੀਸਦੀ ਬਣਦੇ ਹਨI

 

https://static.pib.gov.in/WriteReadData/userfiles/image/image0044UMZ.jpg

ਦੇਸ਼ ਭਰ ਵਿੱਚ ਵੱਡੇ ਪੱਧਰ ਉੱਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੁੱਲ 15,26,056 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ 53.31 ਕਰੋੜ ਤੋਂ ਵੱਧ  (53,31,89,348) ਟੈਸਟ ਕੀਤੇ ਗਏ ਹਨ।

ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਹਫਤਾਵਾਰੀ ਪਾਜ਼ਿਟਿਵਿਟੀ ਦਰ ਪਿਛਲੇ 74 ਦਿਨਾਂ ਤੋਂ ਲਗਾਤਾਰ 3 ਫੀਸਦੀ ਤੋਂ ਘੱਟ ਰਹਿ ਰਹੀ ਹੈਇਸ ਸਮੇਂ 2.56ਫੀਸਦੀ 'ਤੇ ਖੜੀ ਹੈ , ਜਦੋਂ ਕਿ ਰੋਜ਼ਾਨਾ ਪਾਜ਼ਿਟਿਵਿਟੀ ਦਰ ਅੱਜ 2.05 ਫੀਸਦੀ ‘ਤੇ ਹੈ। ਰੋਜ਼ਾਨਾ ਪਾਜ਼ਿਟਿਵਿਟੀ ਦਰ ਹੁਣ  ਪਿਛਲੇ 92ਦਿਨਾਂ ਤੋਂ 5 ਫੀਸਦੀ ਤੋਂ ਹੇਠਾਂ ਰਹਿ ਰਹੀ ਹੈ।

https://pib.gov.in/PressReleasePage.aspx?PRID=1752719

 

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਕੋਵਿਡ-19 ਟੀਕੇ ਦੀ ਉਪਲਬਧਤਾ ਸਬੰਧੀ ਤਾਜ਼ਾ ਜਾਣਕਾਰੀ

 

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕਿਆਂ ਦੀਆਂ 69.51 ਕਰੋੜ ਤੋਂ ਵੱਧ ਖੁਰਾਕਾਂ ਮੁਹੱਈਆ ਕਰਵਾਈਆਂ ਗਈਆਂ

 

5.31 ਕਰੋੜ ਤੋਂ ਵੱਧ ਖੁਰਾਕਾਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਕੋਲ ਅਜੇ ਵੀ ਪ੍ਰਬੰਧਨ ਲਈ ਉਪਲਬਧ ਹਨ; 78ਲੱਖ ਤੋਂ ਵੱਧ ਖੁਰਾਕਾਂ ਪਾਈਪਲਾਈਨ ਵਿੱਚ ਹਨ

 

ਦੇਸ਼ ਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਵਜੋਂ, ਭਾਰਤ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਕੋਵਿਡ ਟੀਕੇ ਮੁਫ਼ਤ ਮੁਹੱਈਆ ਕਰਵਾ ਕੇ ਸਹਾਇਤਾ ਕਰ ਰਹੀ ਹੈ। ਕੋਵਿਡ 19 ਟੀਕਾਕਰਣ ਮੁਹਿੰਮ ਦੇ ਸਰਬਵਿਆਪੀਕਰਣ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਦੇਸ਼ ਵਿੱਚ ਟੀਕੇ ਨਿਰਮਾਤਾਵਾਂ ਵੱਲੋਂ ਤਿਆਰ ਕੀਤੇ ਜਾ ਰਹੇ 75 ਪ੍ਰਤੀਸ਼ਤ ਟੀਕੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ (ਬਿਨਾਂ ਕਿਸੇ ਕੀਮਤ ਦੀ) ਖਰੀਦ ਮਗਰੋਂ ਮੁਫ਼ਤ ਮੁਹੱਈਆ ਕਰਵਾਏਗੀ।

 

ਟੀਕਿਆਂ ਦੀਆਂ ਖੁਰਾਕਾਂ

  (07 ਸਤੰਬਰ 2021 ਤੱਕ)

ਸਪਲਾਈ ਕੀਤੀਆਂ ਗਈਆਂ ਖੁਰਾਕਾਂ

 

69,51,79,965

ਖੁਰਾਕਾਂ ਪਾਈਪ ਲਾਈਨ ਵਿੱਚ

 

77,93,360

ਬੈਲੰਸ ਉਪਲਬਧ

 

5,31,15,610

 

ਸਾਰੇ ਸਰੋਤਾਂ ਵੱਲੋਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਹੁਣ ਤੱਕ 69.51 ਕਰੋੜ ਤੋਂ ਵੀ ਜ਼ਿਆਦਾ (69,51,79,965) ਟੀਕਿਆਂ ਦੀਆਂ ਖੁਰਾਕਾਂ ਭਾਰਤ ਸਰਕਾਰ (ਮੁਫ਼ਤ ਚੈਨਲ) ਅਤੇ ਸਿੱਧੀ ਰਾਜ ਖਰੀਦ ਸ਼੍ਰੇਣੀ ਦੁਆਰਾ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। ਇਸ ਤੋਂ ਇਲਾਵਾ, 78 ਕਰੋੜ ਤੋਂ ਵੱਧ ਖੁਰਾਕਾਂ (77,93,360) ਪਾਈਪਲਾਈਨ ਵਿੱਚ ਹਨ।

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਨਿਜੀ ਹਸਪਤਾਲਾਂ ਕੋਲ ਪ੍ਰਬੰਧਨ ਲਈ ਅਜੇ ਵੀ5.31 ਕਰੋੜ (5,31,15,610) ਤੋਂ ਵੀ ਜ਼ਿਆਦਾ ਕੋਵਿਡ ਟੀਕਾਕਰਣ ਖੁਰਾਕਾਂ ਉਪਲਬਧ ਹਨ।  

https://pib.gov.in/PressReleasePage.aspx?PRID=1752707

 

ਕੋਵਿਡ-19 ਟੀਕਾਕਰਣ ਮੁਹਿੰਮ ਇੱਕ ਲੋਕ ਲਹਿਰ ਬਣਨੀ ਚਾਹੀਦੀ ਹੈ: ਉਪ ਰਾਸ਼ਟਰਪਤੀ

 

ਉਪ ਰਾਸ਼ਟਰਪਤੀ ਨੇ ਲੋਕਾਂ ਦੇ ਨੁਮਾਇੰਦਿਆਂ, ਫਿਲਮ ਅਤੇ ਖੇਡ ਸ਼ਖ਼ਸੀਅਤਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨੂੰ ਟੀਕਾਕਰਣ ਲਈ ਉਤਸ਼ਾਹਿਤ ਕਰਨ ਵਿੱਚ ਅਗਵਾਈ ਕਰਨ

 

ਉਪ ਰਾਸ਼ਟਰਪਤੀ ਨੇ ਕਿਹਾ ਕਿ ਭਾਰਤ ਨੂੰ ਕੋਵਿਡ ਵਿਰੁੱਧ ਆਪਣੀ ਜ਼ੋਰਦਾਰ ਅਤੇ ਸਮੂਹਿਕ ਲੜਾਈ ਵਿੱਚ ਗਤੀ ਨਹੀਂ ਗੁਆਉਣੀ ਚਾਹੀਦੀ

 

ਟੀਕਾਕਰਣ ਤੋਂ ਬਾਅਦ ਵੀ ਕੋਵਿਡ ਦੇ ਉਚਿਤ ਵਿਵਹਾਰ ਦੀ ਪਾਲਣਾ ਕਰੋ: ਉਪ ਰਾਸ਼ਟਰਪਤੀ

 

ਉਨ੍ਹਾਂ ਤਾਕੀਦ ਕੀਤੀ ਕਿ ਹਰੇਕ ਵਿਅਕਤੀ ਨੂੰ ਜ਼ਿੰਮੇਵਾਰੀ ਨਾਲ ਵਿਵਹਾਰ ਕਰਨਾ ਚਾਹੀਦਾ ਹੈ

 

ਉਪ ਰਾਸ਼ਟਰਪਤੀ ਨੇ ਹੈਦਰਾਬਾਦ, ਵਿਜੈਵਾੜਾ ਅਤੇ ਨੇਲੌਰ ਵਿੱਚ ਸਵਰਣ ਭਾਰਤ ਟਰੱਸਟ ਦਾ ਮੁਫ਼ਤ ਟੀਕਾਕਰਣ ਪ੍ਰੋਗਰਾਮ ਸ਼ੁਰੂ ਕੀਤਾ

 

ਉਪ ਰਾਸ਼ਟਰਪਤੀ, ਸ਼੍ਰੀ ਐੱਮ ਵੈਂਕਈਆ ਨਾਇਡੂ ਨੇ ਅੱਜ ਕਿਹਾ ਕਿ ਕੋਵਿਡ -19 ਟੀਕਾਕਰਣ ਮੁਹਿੰਮ ਇੱਕ ਲੋਕ ਲਹਿਰ ਬਣਨੀ ਚਾਹੀਦੀ ਹੈ ਅਤੇ ਉਨ੍ਹਾਂ ਹਰੇਕ ਪਾਤਰ ਵਿਅਕਤੀ ਨੂੰ ਬਿਨਾ ਕਿਸੇ ਡਰ ਜਾਂ ਝਿਜਕ ਦੇ ਲੋੜੀਂਦੀ ਖੁਰਾਕ ਲੈਣ ਦੀ ਅਪੀਲ ਕੀਤੀ।

ਹੈਦਰਾਬਾਦ ਵਿੱਚ ਸਵਰਣ ਭਾਰਤ ਟਰੱਸਟ ਵੱਲੋਂ ਭਾਰਤ ਬਾਇਓਟੈੱਕ ਇੰਟਰਨੈਸ਼ਨਲ ਲਿਮਿਟਿਡ ਅਤੇ ਮੈਡੀਸਿਟੀ ਹਸਪਤਾਲਾਂ ਦੇ ਸਹਿਯੋਗ ਨਾਲ ਆਯੋਜਿਤ ਇੱਕ ਮੁਫ਼ਤ ਟੀਕਾਕਰਣ ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਸ਼੍ਰੀ ਨਾਇਡੂ ਨੇ ਕਿਹਾ ਕਿ ਵੈਕਸੀਨ ਤੋਂ ਇਲਾਵਾ ਕੋਈ ਹੋਰ ਬਦਲ ਨਹੀਂ ਹੈ।

ਵੈਕਸੀਨ ਟੀਕਿਆਂ ਬਾਰੇ ਗਲਤ ਜਾਣਕਾਰੀ ਦਾ ਮੁਕਾਬਲਾ ਕਰਨ ਦਾ ਸੱਦਾ ਦਿੰਦਿਆਂ, ਉਨ੍ਹਾਂ ਨੇ ਲੋਕਾਂ ਦੇ ਨੁਮਾਇੰਦਿਆਂ, ਫਿਲਮ ਅਤੇ ਖੇਡ ਸ਼ਖਸ਼ੀਅਤਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ -19 ਟੀਕਾਕਰਣ ਬਾਰੇ ਮਿੱਥਾਂ ਅਤੇ ਡਰ ਨੂੰ ਦੂਰ ਕਰਨ ਵਿੱਚ ਅਗਵਾਈ ਕਰਨ।

https://pib.gov.in/PressReleasePage.aspx?PRID=1752774

 

ਡਬਲਿਊਐੱਚਓ ਸੀਈਏਆਰਓ ਵਿਖੇ ਭਾਰਤ

 

ਡਾ. ਭਾਰਤੀ ਪ੍ਰਵੀਨ ਪਵਾਰ ਨੇ ਡਬਲਿਊਐੱਚਓ ਸੀਈਏਆਰਓ ਮੰਤਰੀ ਮੰਡਲ ਰਾਊਂਡਟੇਬਲ ਵਿੱਚ ਕੋਵਿਡ -19 ਮਹਾਮਾਰੀ ਦੇ ਦੌਰਾਨ ਭਾਰਤ ਦੀਆਂ ਚੁਣੌਤੀਆਂ ਅਤੇ ਮੌਕਿਆਂ ਦੀ ਚਰਚਾ ਕੀਤੀ

 

"ਇੱਕ ਵਿਕੇਂਦਰੀਕ੍ਰਿਤ ਪਰ ਏਕੀਕ੍ਰਿਤ, ਪੂਰੀ ਸਰਕਾਰੀ ਪਹੁੰਚ ਦੇ ਨਾਲ, ਅਸੀਂ ਤੇਜ਼ੀ ਨਾਲ ਕੋਵਿਡ ਸਮਰਪਿਤ ਬੁਨਿਆਦੀ ਢਾਂਚਾ ਬਣਾਉਣ ਅਤੇ ਸਾਡੇ ਸਿਹਤ ਸੰਭਾਲ ਕਰਮਚਾਰੀਆਂ ਨੂੰ ਉੱਚਾ ਚੁੱਕਣ 'ਤੇ ਧਿਆਨ ਕੇਂਦ੍ਰਿਤ ਕੀਤਾ"

 

ਸਿਹਤ ਅਤੇ ਪਰਿਵਾਰ ਭਲਾਈ ਰਾਜ ਮੰਤਰੀ ਡਾ. ਭਾਰਤੀ ਪ੍ਰਵੀਨ ਪਵਾਰ ਨੇ ਅੱਜ ਵੀਡੀਓ-ਕਾਨਫਰੰਸ ਰਾਹੀਂ ਵਿਸ਼ਵ ਸਿਹਤ ਸੰਗਠਨ-ਦੱਖਣ ਪੂਰਬੀ ਏਸ਼ੀਆ ਖੇਤਰੀ ਦਫਤਰ (ਡਬਲਿਊਐੱਚਓ-ਸੀਈਏਆਰਓ) ਵਿੱਚ ਭਾਰਤ ਦੀ ਨੁਮਾਇੰਦਗੀ ਕੀਤੀ। ਉਨ੍ਹਾਂ ਨੇ ਦੱਖਣ-ਪੂਰਬੀ ਏਸ਼ੀਆ ਲਈ ਡਬਲਿਊਐੱਚਓ ਖੇਤਰੀ ਕਮੇਟੀ ਦੇ 74ਵੇਂ ਸੈਸ਼ਨ ਦੇ ਮੰਤਰੀ ਮੰਡਲ ਰਾਊਂਡਟੇਬਲ ਵਿੱਚ ਭਾਰਤ ਦੀ ਤਰਫੋਂ ਦਖਲ ਦੀ ਪੇਸ਼ਕਸ਼ ਕੀਤੀ।

ਇਹ ਮੰਨਦੇ ਹੋਏ ਕਿ ਕੋਵਿਡ-19 ਮਹਾਮਾਰੀ ਨੇ ਜੀਵਨ ਅਤੇ ਰੋਜ਼ੀ-ਰੋਟੀ ਨੂੰ ਪ੍ਰਭਾਵਤ ਕਰਨ ਵਾਲੇ ਜੀਵਨ ਦੇ ਲਗਭਗ ਹਰ ਖੇਤਰ ਨੂੰ ਪ੍ਰਭਾਵਤ ਕੀਤਾ ਹੈ, ਇਸ ਤੋਂ ਇਲਾਵਾ ਬਹੁਤ ਜ਼ਿਆਦਾ ਜਾਨਾਂ ਦਾ ਨੁਕਸਾਨ ਹੋਇਆ ਹੈ, ਉਸਨੇ ਕਿਹਾ, “ਭਾਰਤ ਦੇ ਮਾਣਯੋਗ ਪ੍ਰਧਾਨ ਮੰਤਰੀ ਦੁਆਰਾ ਨਿਰਦੇਸ਼ਤ, ਦੇਸ਼ ਨੇ ਇੱਕ ਸਰਗਰਮ, ਪੂਰਵ-ਪ੍ਰਭਾਵਸ਼ਾਲੀ ਰੰਗ ਅਪਣਾਇਆ, ਮਹਾਮਾਰੀ ਦੇ ਪ੍ਰਬੰਧਨ ਲਈ ਸਮੁੱਚੀ ਸਰਕਾਰ, ਸਮੁੱਚਾ ਸਮਾਜ ਅਤੇ ਲੋਕ-ਕੇਂਦ੍ਰਿਤ ਪਹੁੰਚ। ਸਾਡੀਆਂ ਤਿਆਰੀਆਂ ਅਤੇ ਪ੍ਰਤੀਕਿਰਿਆ ਰਣਨੀਤੀਆਂ ਨੇ ਜਨਤਕ ਸਿਹਤ ਸੰਕਟਕਾਲੀਨ ਸਥਿਤੀਆਂ ਦੇ ਪ੍ਰਬੰਧਨ ਦੇ ਸਾਡੇ ਪਿਛਲੇ ਤਜ਼ਰਬਿਆਂ ਅਤੇ ਰੋਗ ਦੀ ਉੱਭਰ ਰਹੀ ਪ੍ਰਕਿਰਤੀ ਬਾਰੇ ਸਮਕਾਲੀ ਵਿਗਿਆਨਕ ਗਿਆਨ ਦੀ ਵਰਤੋਂ ਜਨਤਕ ਸਿਹਤ ਦੇ ਲੋੜੀਂਦੇ ਦਖਲਅੰਦਾਜ਼ੀ ਦਾ ਫੈਸਲਾ ਕਰਨ ਲਈ ਕੀਤੀ। ਮਹਾਮਾਰੀ ਨਾਲ ਲੜਨ ਲਈ ਭਾਰਤ ਦੀ ਰਣਨੀਤੀ ਪੰਜ ਥੰਮਾਂ - ਟੈਸਟ, ਟ੍ਰੈਕ, ਇਲਾਜ, ਟੀਕਾਕਰਣ ਅਤੇ ਕੋਵਿਡ ਅਨੁਕੂਲ ਵਿਵਹਾਰ ਦੀ ਪਾਲਣਾ 'ਤੇ ਬਣੀ ਹੈ। ਇੱਕ ਵਿਕੇਂਦਰੀਕ੍ਰਿਤ ਪਰ ਏਕੀਕ੍ਰਿਤ, ਪੂਰੀ ਸਰਕਾਰੀ ਪਹੁੰਚ ਦੇ ਨਾਲ, ਅਸੀਂ ਤੇਜ਼ੀ ਨਾਲ ਕੋਵਿਡ ਸਮਰਪਿਤ ਬੁਨਿਆਦੀ ਢਾਂਚਾ ਬਣਾਉਣ ਅਤੇ ਸਾਡੇ ਸਿਹਤ ਸੰਭਾਲ ਕਰਮਚਾਰੀਆਂ ਨੂੰ ਉੱਚਾ ਚੁੱਕਣ 'ਤੇ ਧਿਆਨ ਕੇਂਦ੍ਰਿਤ ਕੀਤਾ।"

https://pib.gov.in/PressReleseDetail.aspx?PRID=1752822

 

ਕੇਵੀਆਈਸੀ ਨੇ ਗੋਆ ਵਿੱਚ 9 ਕੋਵਿਡ ਪ੍ਰਭਾਵਿਤ ਮਹਿਲਾਵਾਂ ਨੂੰ ਸਵੈ—ਰੋਜ਼ਗਾਰ ਦੇ ਕੇ ਮੁੜ ਵਸਾਇਆ 

 

ਇੱਕ ਵਿਲੱਖਣ ਪਹਿਲਕਦਮੀ ਜਿਸ ਦੇ ਬਹੁਤ ਦੂਰਗਾਮੀ ਫਾਇਦੇ ਮਿਲਣਗੇ। ਖਾਲੀ ਤੇ ਪੇਂਡੂ ਉਦਯੋਗ ਕਮਿਸ਼ਨ ਕੇ ਵੀ ਆਈ ਸੀ ਨੇ ਗੋਆ ਵਿੱਚ 9 ਮਹਿਲਾਵਾਂ ਨੂੰ ਟਿਕਾਉਣਯੋਗ ਸਵੈ ਰੋਜ਼ਗਾਰ ਦੇ ਕੇ ਇੱਕ ਰਸਤਾ ਬਣਾਇਆ ਹੈ। ਇਹ 9 ਮਹਿਲਾਵਾਂ ਕੋਵਿਡ 19 ਮਹਾਮਾਰੀ ਕਾਰਨ ਆਪਣੇ ਨਜ਼ਦੀਕੀਆਂ ਦੀ ਮੌਤ ਕਾਰਨ ਬੇਹੱਦ ਦਬਾਅ ਹੇਠ ਸਨ। ਦੁੱਖ , ਨਿਰਾਸ਼ਾ ਅਤੇ ਰੋਜ਼ੀ ਰੋਟੀ ਦੇ ਸੰਕਟ ਦੇ ਚੱਲਦਿਆਂ ਇਹਨਾਂ ਮਹਿਲਾਵਾਂ ਦੇ ਪਰਿਵਾਰਕ ਕਮਾਉ ਮੈਂਬਰਾਂ ਦੀ ਮੌਤ ਤੋਂ ਬਾਅਦ ਕੇ ਵੀ ਆਈ ਸੀ ਨੇ ਇਹਨਾਂ ਮਹਿਲਾਵਾਂ ਨੂੰ ਆਪਣੀ ਫਲੈਗਸ਼ਿਪ ਸਕੀਮ ਪ੍ਰਧਾਨ ਮੰਤਰੀ ਰੋਜ਼ਗਾਰ ਜਨਰੇਸ਼ਨ ਪ੍ਰੋਗਰਾਮ (ਪੀਐੱਮਈਜੀਪੀ) ਤਹਿਤ ਆਪਣੇ ਮੈਨੂਫੈਕਚਰਿੰਗ ਯੁਨਿਟ ਸਥਾਪਿਤ ਕਰਨ ਲਈ ਵਿੱਤੀ ਸਹਾਇਤਾ ਮੁਹੱਈਆ ਕੀਤੀ ਹੈ। ਇਹ ਦੇਸ਼ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਇੱਕ ਸਰਕਾਰੀ ਏਜੰਸੀ ਨੇ ਮਹਾਮਾਰੀ ਤੋਂ ਪ੍ਰਭਾਵਿਤ ਕਮਜ਼ੋਰ ਲੋਕਾਂ ਨੂੰ ਰੋਜ਼ੀ ਰੋਟੀ ਕਮਾਉਣ ਲਈ ਸਹਾਇਤਾ ਕੀਤੀ ਹੈ।  

https://pib.gov.in/PressReleasePage.aspx?PRID=1752824

 

ਮਹੱਤਵਪੂਰਨ ਟਵੀਟ

 

 

*********

ਏਐੱਸ



(Release ID: 1753008) Visitor Counter : 174