ਘੱਟ ਗਿਣਤੀ ਮਾਮਲੇ ਮੰਤਰਾਲਾ

ਸਰਦਾਰ ਇਕਬਾਲ ਸਿੰਘ ਲਾਲਪੁਰਾ ਨੇ ਘੱਟ ਗਿਣਤੀ ਬਾਰੇ ਕੌਮੀ ਕਮਿਸ਼ਨ ਦੇ ਚੇਅਰਮੈਨ ਦਾ ਕਾਰਜਭਾਰ ਸੰਭਾਲਿਆ


ਸਾਰੇ ਵਰਗਾਂ ਦੇ ਸਸ਼ਕਤੀਕਰਨ ਲਈ ਸਰਕਾਰੀ ਯਤਨਾਂ ਨੇ ਜ਼ਮੀਨੀ ਪੱਧਰ ਤੇ ਨਤੀਜੇ ਦਿਖਾਏ ਹਨ : ਮੁਖ਼ਤਾਰ ਅੱਬਾਸ ਨਕਵੀ

Posted On: 10 SEP 2021 3:49PM by PIB Chandigarh

ਸਰਦਾਰ ਇਕਬਾਲ ਸਿੰਘ ਲਾਲਪੁਰਾ ਨੇ ਘੱਟ ਗਿਣਤੀ ਮਾਮਲਿਆਂ ਬਾਰੇ ਕੇਂਦਰੀ ਮੰਤਰੀ ਸ਼੍ਰੀ ਮੁਖ਼ਤਾਰ ਅੱਬਾਸ ਨਕਵੀ ਦੀ ਹਾਜ਼ਰੀ ਵਿੱਚ ਅੱਜ ਨਵੀਂ ਦਿੱਲੀ ਵਿੱਚ ਘੱਟ ਗਿਣਤੀਆਂ ਲਈ ਕੌਮੀ ਕਮਿਸ਼ਨ ਦੇ ਚੇਅਰਮੈਨ ਦਾ ਕਾਰਜਭਾਰ ਸੰਭਾਲਿਆ ਹੈ ।

ਇਸ ਮੌਕੇ ਬੋਲਦਿਆਂ ਸ਼੍ਰੀ ਨਕਵੀ ਨੇ ਸਰਦਾਰ ਇਕਬਾਲ ਸਿੰਘ ਨੂੰ ਉਨ੍ਹਾਂ ਦੀ ਨਵੀਂ ਜਿ਼ੰਮੇਵਾਰੀ ਲਈ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਉਨ੍ਹਾਂ ਦਾ ਪ੍ਰਸ਼ਾਸਨ , ਸਮਾਜ ਅਤੇ ਸਾਹਿਤਿਕ ਖੇਤਰਾਂ ਵਿੱਚ ਵੱਡਾ ਤਜ਼ਰਬਾ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ “ਸਭ ਕਾ ਸਾਥ , ਸਭ ਕਾ ਵਿਕਾਸ , ਸਭ ਕਾ ਵਿਸ਼ਵਾਸ , ਸਭ ਕਾ ਪ੍ਰਯਾਸ” ਦੀ ਵਚਨਬੱਧਤਾ ਨੂੰ ਮਜ਼ਬੂਤ ਕਰਨ ਵਿੱਚ ਸਹਾਇਤਾ ਦੇਵੇਗਾ । ਉਨ੍ਹਾਂ ਕਿਹਾ ਕਿ ਸਾਰੇ ਵਰਗਾਂ ਦੇ ਸਸ਼ਕਤੀਕਰਨ ਲਈ ਸਰਕਾਰੀ ਯਤਨਾਂ ਨੇ ਜ਼ਮੀਨੀ ਪੱਧਰ ਤੇ ਨਤੀਜੇ ਦਿਖਾਏ ਹਨ । ਸ਼੍ਰੀ ਨਕਵੀ ਨੇ ਕਿਹਾ ਕਿ ਸਰਕਾਰ ਨੇ ਐੱਸ ਆਈ ਟੀ ਗਠਤ ਕਰਕੇ 1984 ਦੰਗਿਆਂ ਦੇ ਸਿ਼ਕਾਰ ਹੋਏ ਵਿਅਕਤੀਆਂ ਲਈ ਨਿਆਂ ਯਕੀਨੀ ਬਣਾਇਆ ਹੈ ।

ਮੰਤਰੀ ਨੇ ਕਿਹਾ ਕਿ ਕਰਤਾਰਪੁਰ ਲਾਂਘੇ ਦੀ ਚਿਰਾਂ ਤੋਂ ਲੰਬਿਤ ਮੰਗ ਪੂਰੀ ਕੀਤੀ ਗਈ ਹੈ ਅਤੇ ਸਰਕਾਰ ਨੇ “ਗੁਰਦੁਆਰਾ ਸਰਕਟ ਟ੍ਰੇਨ” ਚਲਾਉਣ ਦਾ ਵੀ ਫ਼ੈਸਲਾ ਕੀਤਾ ਹੈ , ਜੋ ਯਾਤਰੀਆਂ ਨੂੰ ਦੇਸ਼ ਭਰ ਦੀ ਤੀਰਥ ਯਾਤਰਾ ਕਰਵਾਏਗੀ ।

ਸ਼੍ਰੀ ਲਾਲਪੁਰਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਉਹ ਹਰ ਤਰ੍ਹਾਂ ਨਾਲ ਆਪਣੇ ਵੱਲੋਂ ਵਧੀਆ ਤਰੀਕੇ ਨਾਲ ਸਮਾਜ ਦੀ ਸੇਵਾ ਕਰਨ ਦੀ ਕੋਸਿ਼ਸ਼ ਕਰਨਗੇ ।

 

********************


ਐੱਨ ਏ ਓ / (ਐੱਮ ਓ ਐੱਮ ਏ ਬਿਆਨ )



(Release ID: 1753883) Visitor Counter : 177