ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਭਾਰਤ ਦੀ ਕੁੱਲ ਕੋਵਿਡ -19 ਟੀਕਾਕਰਣ ਕਵਰੇਜ ਨੇ 73 ਕਰੋੜ ਦੇ ਮੀਲਪਥਰ ਨੂੰ ਪਾਰ ਕੀਤਾ


ਰਿਕਵਰੀ ਦਰ ਇਸ ਸਮੇਂ 97.49 ਫੀਸਦ ਹੈ

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 33,376 ਨਵੇਂ ਕੇਸ ਸਾਹਮਣੇ ਆਏ

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 3,91,516 ;ਕੁੱਲ ਮਾਮਲਿਆਂ ਦਾ 1.18 ਫੀਸਦ

ਹਫ਼ਤਾਵਰੀ ਪੌਜ਼ੀਟਿਵਿਟੀ ਦਰ 2.26 ਫੀਸਦ ; ਪਿਛਲੇ 78 ਦਿਨਾਂ ਤੋਂ 3 ਫੀਸਦ ਤੋਂ ਘੱਟ

Posted On: 11 SEP 2021 10:29AM by PIB Chandigarh

ਪਿਛਲੇ 24 ਘੰਟਿਆਂ ਵਿੱਚ 65,27,175 ਟੀਕੇ ਦੀਆਂ ਖੁਰਾਕਾਂ ਦੇ ਪ੍ਰਬੰਧ ਦੇ ਨਾਲ,

ਭਾਰਤ ਦੀ ਕੋਵਿਡ -19 ਟੀਕਾਕਰਣ ਕਵਰੇਜ ਨੇ ਅੱਜ ਸਵੇਰੇ 7 ਵਜੇ ਤੱਕ ਆਰਜ਼ੀ ਰਿਪੋਰਟਾਂ

ਦੇ ਅਨੁਸਾਰ 73 ਕਰੋੜ (73,05,89,688ਦੇ ਮਹੱਤਵਪੂਰਨ ਮੀਲਪੱਥਰ

 ਨੂੰ ਪਾਰ ਕਰ ਲਿਆ ਹੈ। ਇਹ 74,70,363 ਸੈਸ਼ਨਾਂ ਰਾਹੀਂ ਪ੍ਰਾਪਤ ਕੀਤਾ ਗਿਆ ਹੈ 

ਆਰਜ਼ੀ ਰਿਪੋਰਟ ਦੇ ਅਨੁਸਾਰਅੱਜ ਸਵੇਰੇ 7 ਵਜੇ ਤੱਕ ਕੁੱਲ ਇਕੱਤਰ ਕੀਤੇ ਗਏ ਅੰਕੜੇ

ਹੇਠਾਂ ਦਿੱਤੇ ਗਏ ਹਨ:

 

ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

1,03,63,329

ਦੂਜੀ ਖੁਰਾਕ

85,70,340

ਫਰੰਟ ਲਾਈਨ ਵਰਕਰ

ਪਹਿਲੀ ਖੁਰਾਕ

1,83,35,452

ਦੂਜੀ ਖੁਰਾਕ

1,39,10,387

18 ਤੋਂ 44 ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

29,34,35,121

ਦੂਜੀ ਖੁਰਾਕ

4,11,03,253

45 ਤੋਂ 59 ਸਾਲ ਤਕ ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

14,20,96,089

ਦੂਜੀ ਖੁਰਾਕ

6,16,92,121

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

9,23,11,436

ਦੂਜੀ ਖੁਰਾਕ

4,87,72,160

ਕੁੱਲ

73,05,89,688

 

 

 

ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ 19 ਟੀਕਾਕਰਣ ਦੇ ਦਾਇਰੇ ਦਾ ਵਿਸਥਾਰ ਕਰਨ ਅਤੇ 

ਗਤੀ ਵਧਾਉਣ ਲਈ ਵਚਨਬੱਧ ਹੈ

 

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 3,23,74,497 ਵਿਅਕਤੀ

ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 32,198

ਮਰੀਜ਼ ਠੀਕ ਹੋਏ ਹਨ

 

ਸਿੱਟੇ ਵਜੋਂਭਾਰਤ ਦੀ ਰਿਕਵਰੀ ਦਰ 97.49 ਫੀਸਦ ਹੋ ਗਈ ਹੈ 

 https://static.pib.gov.in/WriteReadData/userfiles/image/image00202M1.jpg

 

ਦੇਸ਼ ਵਿੱਚ ਪਿਛਲੇ 76 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ  ਰਹੇ ਹਨ। 

ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ 

ਦਾ ਹੀ ਨਤੀਜਾ ਹੈ

 

 

 

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 33,376 ਨਵੇਂ ਕੇਸ ਸਾਹਮਣੇ ਆਏ ਹਨ

 https://static.pib.gov.in/WriteReadData/userfiles/image/image003MXL6.jpg

 

ਐਕਟਿਵ ਮਾਮਲਿਆਂ ਦੀ ਗਿਣਤੀ ਇਸ ਵੇਲੇ 3,91,516 ਹੈ I ਮੌਜੂਦਾ ਐਕਟਿਵ

ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦੇ 1.18  ਫੀਸਦ ਬਣਦੇ ਹਨ I

 https://static.pib.gov.in/WriteReadData/userfiles/image/image0049PFP.jpg

 

ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲਦੇਸ਼ ਵਿੱਚ ਪਿਛਲੇ 24 ਘੰਟਿਆਂ

ਦੌਰਾਨ ਕੁੱਲ 15,92,135 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ

54.01 ਕਰੋੜ ਤੋਂ ਵੱਧ  (54,01,96,989)  ਟੈਸਟ ਕੀਤੇ ਗਏ ਹਨ

 

ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, 

ਹਫਤਾਵਾਰੀ ਪੌਜ਼ੀਟੀਵਿਟੀ ਦਰ ਪਿਛਲੇ 78 ਦਿਨਾਂ ਤੋਂ ਲਗਾਤਾਰ 3 ਫੀਸਦ ਤੋਂ ਘੱਟ ਹੈ,

ਇਸ ਸਮੇਂ 2.26 ਫੀਸਦ 'ਤੇ ਖੜੀ ਹੈ  ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ ਅੱਜ 2.10 ਫੀਸਦ ‘ਤੇ ਹੈ। 

ਰੋਜ਼ਾਨਾ ਪੌਜ਼ੀਟੀਵਿਟੀ ਦਰ ਹੁਣ  ਪਿਛਲੇ 96 ਦਿਨਾਂ ਤੋਂ 5 ਫੀਸਦ ਤੋਂ ਹੇਠਾਂ ਰਹਿ ਰਹੀ ਹੈ ਅਤੇ ਪਿਛਲੇ 

12 ਦਿਨਾਂ ਤੋਂ 3 ਫੀਸਦ ਤੋਂ ਹੇਠਾਂ ਰਹਿ ਰਹੀ ਹੈ  

 

https://static.pib.gov.in/WriteReadData/userfiles/image/image0058RG1.jpg 

 

****

ਐੱਮ ਵੀ


(Release ID: 1754223) Visitor Counter : 179