PIB Headquarters

ਕੋਵਿਡ-19 ਬਾਰੇ ਪੀਆਈਬੀ ਦਾ ਬੁਲੇਟਿਨ

Posted On: 11 SEP 2021 5:14PM by PIB Chandigarh

 

https://static.pib.gov.in/WriteReadData/userfiles/image/image0020FX3.png

https://static.pib.gov.in/WriteReadData/userfiles/image/image001BPSF.jpg

 

• ਰਾਸ਼ਟਰੀ ਵੈਕਸੀਨੇਸ਼ਨ ਮੁਹਿੰਮ ਦੇ ਤਹਿਤ ਹੁਣ ਤੱਕ 73.05 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ

• ਪਿਛਲੇ 24 ਘੰਟਿਆਂ ਵਿੱਚ 33,376 ਨਵੇਂ ਮਾਮਲੇ ਸਾਹਮਣੇ ਆਏ

• ਐਕਟਿਵ ਮਾਮਲੇ ਕੁੱਲ ਮਾਮਲਿਆਂ ਦਾ 1.18% ਹਨ

• ਭਾਰਤ ਵਿੱਚ ਐਕਟਿਵ ਕੇਸ ਲੋਡ 3,91,516‘ਤੇ ਹੈ

• ਵਰਤਮਾਨ ਵਿੱਚ ਰਿਕਵਰੀ ਦਰ 97.49%

• ਪਿਛਲੇ 24 ਘੰਟਿਆਂ ਦੌਰਾਨ 32,198 ਰਿਕਵਰੀ ਹੋਈ, ਕੁੱਲ ਰਿਕਵਰੀਆਂ 3,23,74,497 ਹਨ

• ਹਫ਼ਤਾਵਾਰੀ ਸਕਾਰਾਤਮਕਤਾ ਦਰ ਇਸ ਵੇਲੇ 2.26% ਹੈ; ਪਿਛਲੇ 78ਦਿਨਾਂ ਲਈ 3% ਤੋਂ ਹੇਠਾਂ, 

• 2.10% ਦੀ ਰੋਜ਼ਾਨਾ ਸਕਾਰਾਤਮਕਤਾ ਦਰ; ਪਿਛਲੇ 12 ਦਿਨਾਂ ਲਈ 3% ਤੋਂ ਹੇਠਾਂ

• ਟੈਸਟਿੰਗ ਸਮਰੱਥਾ ਵਿੱਚ ਕਾਫ਼ੀ ਵਾਧਾ ਹੋਇਆ 54.01ਕਰੋੜ ਟੈਸਟ ਕੀਤੇ ਗਏ (ਕੁੱਲ)

 

#Unite2FightCorona 

#IndiaFightsCorona 

 

ਪੱਤਰ ਸੂਚਨਾ ਦਫ਼ਤਰ

ਸੂਚਨਾ ਤੇ ਪ੍ਰਸਾਰਣ ਮੰਤਰਾਲਾ

ਭਾਰਤ ਸਰਕਾਰ

 

 

 

Image

 

Image

 

Image

Image

 

 

ਕੋਵਿਡ-19 ਅੱਪਡੇਟ

 

ਭਾਰਤ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਨੇ ਪਿਛਲੇ 24 ਘੰਟੇ ਵਿੱਚ 73 ਕਰੋੜ ਨੂੰ ਪਾਰ ਕਰ ਲਿਆ ਹੈ

 

ਰਿਕਵਰੀ ਦਰ ਇਸ ਸਮੇਂ 97.49 ਫੀਸਦੀ ਹੈ

 

ਪਿਛਲੇ 24 ਘੰਟਿਆਂ ਦੌਰਾਨ 33,376 ਨਵੇਂ ਕੇਸ ਸਾਹਮਣੇ ਆਏ

 

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 3,91,516 ਹੋਈ; ਕੁੱਲ ਮਾਮਲਿਆਂ ਦਾ 1.18 ਫੀਸਦੀ

 

ਹਫ਼ਤਾਵਰੀ ਪਾਜ਼ਿਟਿਵਿਟੀ ਦਰ 2.26 ਫੀਸਦੀ ਹੋਈ; ਪਿਛਲੇ 78ਦਿਨਾਂ ਤੋਂ 3 ਫੀਸਦੀ ਤੋਂ ਘੱਟ

 

 

ਪਿਛਲੇ 24 ਘੰਟਿਆਂ ਵਿੱਚ 65,27,175 ਵੈਕਸੀਨ ਖੁਰਾਕਾਂ ਦੇ ਪ੍ਰਬੰਧ ਦੇ ਨਾਲ, ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ ਨੇ ਅੱਜ ਸਵੇਰੇ 7 ਵਜੇ ਤੱਕ ਆਰਜ਼ੀ ਰਿਪੋਰਟਾਂ ਦੇ ਅਨੁਸਾਰ 73ਕਰੋੜ (73,05,89,688) ਦੇ ਕੁੱਲ ਅੰਕੜੇ ਨੂੰ ਪਾਰ ਕਰ ਲਿਆ ਹੈ। ਇਹ 74,70,363ਸੈਸ਼ਨਾਂ ਰਾਹੀਂ ਪ੍ਰਾਪਤ ਕੀਤਾ ਗਿਆ ਹੈ।

ਆਰਜ਼ੀ ਰਿਪੋਰਟ ਦੇ ਅਨੁਸਾਰ, ਅੱਜ ਸਵੇਰੇ 7 ਵਜੇ ਤੱਕ ਕੁੱਲ ਇਕੱਤਰ ਕੀਤੇ ਗਏ ਅੰਕੜੇ ਹੇਠਾਂ ਦਿੱਤੇ ਗਏ ਹਨ:

 

 

ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

1,03,63,329

ਦੂਜੀ ਖੁਰਾਕ

85,70,340

 ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,83,35,452

ਦੂਜੀ ਖੁਰਾਕ

1,39,10,387

 18 ਤੋਂ 44 ਉਮਰ ਵਰਗ 

ਪਹਿਲੀ ਖੁਰਾਕ

29,34,35,121

ਦੂਜੀ ਖੁਰਾਕ

4,11,03,253

45 ਤੋਂ 59 ਸਾਲ ਤਕ ਉਮਰ ਵਰਗ 

ਪਹਿਲੀ ਖੁਰਾਕ

14,20,96,089

ਦੂਜੀ ਖੁਰਾਕ

6,16,92,121

 

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

9,23,11,436

ਦੂਜੀ ਖੁਰਾਕ

4,87,72,160

ਕੁੱਲ

73,05,89,688

 

ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ-19 ਟੀਕਾਕਰਣ ਦੇ ਦਾਇਰੇ ਦਾ ਵਿਸਤਾਰ ਕਰਨ ਅਤੇ ਗਤੀ ਵਧਾਉਣ ਲਈ ਵਚਨਬੱਧ ਹੈ।

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕ੍ਰਮਿਤ ਲੋਕਾਂ ਵਿੱਚੋਂ 3,23,74,497ਵਿਅਕਤੀ ਪਹਿਲਾਂ ਹੀ ਕੋਵਿਡ-19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 32,198ਮਰੀਜ਼ ਠੀਕ ਹੋਏ ਹਨ।

ਸਿੱਟੇ ਵਜੋਂ, ਭਾਰਤ ਦੀ ਰਿਕਵਰੀ ਦਰ 97.49 ਫੀਸਦੀ ਹੋ ਗਈ ਹੈ।

 

https://static.pib.gov.in/WriteReadData/userfiles/image/image00202M1.jpg

 

ਦੇਸ਼ ਵਿੱਚ ਪਿਛਲੇ 76 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ। ਇਹ ਕੇਂਦਰ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ ਦਾ ਹੀ ਨਤੀਜਾ ਹੈ।

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 33,376 ਨਵੇਂ ਕੇਸ ਸਾਹਮਣੇ ਆਏ ਹਨ।

 

https://static.pib.gov.in/WriteReadData/userfiles/image/image003MXL6.jpg

.

ਐਕਟਿਵ ਮਾਮਲਿਆਂ ਦੀ ਗਿਣਤੀ ਇਸ ਵੇਲੇ 3,91,516 ਹੈI ਮੌਜੂਦਾ ਐਕਟਿਵ ਦੇਸ਼ ਦੇ ਕੁੱਲ ਪਾਜ਼ਿਟਿਵ ਮਾਮਲਿਆਂ ਦੇ 1.18 ਫੀਸਦੀ ਬਣਦੇ ਹਨI

 

https://static.pib.gov.in/WriteReadData/userfiles/image/image0049PFP.jpg

ਦੇਸ਼ ਭਰ ਵਿੱਚ ਵੱਡੇ ਪੱਧਰ ਉੱਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੁੱਲ 15,92,135ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ 54.01 ਕਰੋੜ ਤੋਂ ਵੱਧ  (54,01,96,989)ਟੈਸਟ ਕੀਤੇ ਗਏ ਹਨ।

ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਹਫਤਾਵਾਰੀ ਪਾਜ਼ਿਟਿਵਿਟੀ ਦਰ ਪਿਛਲੇ 78 ਦਿਨਾਂ ਤੋਂ ਲਗਾਤਾਰ 3 ਫੀਸਦੀ ਤੋਂ ਘੱਟ ਰਹਿ ਰਹੀ ਹੈ। ਇਸ ਸਮੇਂ 2.26 ਫੀਸਦੀ ਹੈ, ਜਦਕਿ ਰੋਜ਼ਾਨਾ ਪਾਜ਼ਿਟਿਵਿਟੀ ਦਰ ਅੱਜ 2.10ਫੀਸਦੀ ‘ਤੇ ਹੈ। ਰੋਜ਼ਾਨਾ ਪਾਜ਼ਿਟਿਵਿਟੀ ਦਰ ਹੁਣ  ਪਿਛਲੇ 96ਦਿਨਾਂ ਤੋਂ 5 ਫੀਸਦੀ ਤੋਂ ਹੇਠਾਂ ਰਹਿ ਰਹੀ ਹੈ।

https://pib.gov.in/PressReleseDetail.aspx?PRID=1754062  

 

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਕੋਵਿਡ-19 ਟੀਕੇ ਦੀ ਉਪਲਬਧਤਾ ਸਬੰਧੀ ਤਾਜ਼ਾ ਜਾਣਕਾਰੀ

 

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕਿਆਂ ਦੀਆਂ 72.01 ਕਰੋੜ ਤੋਂ ਵੱਧ ਖੁਰਾਕਾਂ ਮੁਹੱਈਆ ਕਰਵਾਈਆਂ ਗਈਆਂ

 

5.75 ਕਰੋੜ ਤੋਂ ਵੱਧ ਖੁਰਾਕਾਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਕੋਲ ਅਜੇ ਵੀ ਪ੍ਰਬੰਧਨ ਲਈ ਉਪਲਬਧ ਹਨ 

ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ-19 ਟੀਕਾਕਰਣ ਦੇ ਦਾਇਰੇ ਨੂੰ ਤੇਜ਼ ਕਰਨ ਅਤੇਵਧਾਉਣ ਲਈ ਵਚਨਬੱਧ ਹੈ। ਕੋਵਿਡ-19 ਟੀਕਾਕਰਣ ਦਾ ਨਵਾਂ ਸਰਵਵਿਆਪੀਕਰਣ ਪੜਾਅ 21 ਜੂਨ 2021 ਤੋਂ ਸ਼ੁਰੂ ਕੀਤਾ ਗਿਆ ਹੈ। ਟੀਕੇ ਲਗਾਉਣ ਦੀ ਮੁਹਿੰਮ ਸੁਚੱਜੇ ਢੰਗ ਨਾਲ ਚਲਾਉਣਲਈ ਹੋਰ ਟੀਕਿਆਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ, ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂਨੂੰ ਵੈਕਸੀਨ ਦੀ ਉਪਲਬਧਤਾ ਬਾਰੇ ਪਹਿਲਾਂ ਸੂਚਨਾ ਦਿਤੀ ਗਈ ਤਾਂ ਜੋ ਉਹ ਬੇਹਤਰ ਯੋਜਨਾ ਨਾਲਟੀਕੇ ਲਗਾਉਣ ਦਾ ਇੰਤਜਾਮ ਕਰ ਸਕਣ ਅਤੇ ਟੀਕੇ ਦੀ ਸਪਲਾਈ ਲੜੀ ਨੂੰ ਸੁਚਾਰੂ ਕੀਤਾ ਜਾ ਸਕੇ I

ਦੇਸ਼ ਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਵਜੋਂ, ਭਾਰਤ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂਨੂੰ ਕੋਵਿਡ ਟੀਕੇ ਮੁਫ਼ਤ ਮੁਹੱਈਆ ਕਰਵਾ ਕੇ ਸਹਾਇਤਾ ਕਰ ਰਹੀ ਹੈ। ਕੋਵਿਡ 19 ਟੀਕਾਕਰਣ ਮੁਹਿੰਮ ਦੇ ਸਰਬਵਿਆਪੀਕਰਣ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਦੇਸ਼ ਵਿੱਚ ਟੀਕੇ ਨਿਰਮਾਤਾਵਾਂ ਵੱਲੋਂ ਤਿਆਰ ਕੀਤੇ ਜਾ ਰਹੇ 75 ਪ੍ਰਤੀਸ਼ਤ ਟੀਕੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ (ਬਿਨਾਂ ਕਿਸੇਕੀਮਤ ਦੀ) ਖਰੀਦ ਮਗਰੋਂ ਮੁਫ਼ਤ ਮੁਹੱਈਆ ਕਰਵਾਏਗੀ।

 

ਟੀਕਿਆਂ ਦੀਆਂ ਖੁਰਾਕਾਂ

 (11 ਸਤੰਬਰ 2021 ਤੱਕ)

ਸਪਲਾਈ ਕੀਤੀਆਂ ਗਈਆਂ ਖੁਰਾਕਾਂ

 

72,01,73,325

ਬੈਲੰਸ ਉਪਲਬਧ 

5,75,43,795

 

ਸਾਰੇ ਸਰੋਤਾਂ ਵੱਲੋਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਹੁਣ ਤੱਕ 72.01ਕਰੋੜ ਤੋਂ ਵੀ ਜ਼ਿਆਦਾ (72,01,73,325) ਟੀਕਿਆਂ ਦੀਆਂ ਖੁਰਾਕਾਂ ਭਾਰਤ ਸਰਕਾਰ (ਮੁਫ਼ਤ ਚੈਨਲ) ਅਤੇ ਸਿੱਧੀ ਰਾਜ ਖਰੀਦ ਸ਼੍ਰੇਣੀ ਦੁਆਰਾ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। 

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਨਿਜੀ ਹਸਪਤਾਲਾਂ ਕੋਲ ਪ੍ਰਬੰਧਨ ਲਈ ਅਜੇ ਵੀ5.75ਕਰੋੜ (5,75,43,795) ਤੋਂ ਵੀ ਜ਼ਿਆਦਾ ਕੋਵਿਡ ਟੀਕਾਕਰਣ ਖੁਰਾਕਾਂ ਉਪਲਬਧ ਹਨ।  

https://pib.gov.in/PressReleseDetail.aspx?PRID=1754064

 

 

ਪ੍ਰਧਾਨ ਮੰਤਰੀ ਨੇ ਕੋਵਿਡ-19 ਅਤੇ ਟੀਕਾਕਰਣ ਨਾਲ ਸਬੰਧਿਤ ਹਾਲਾਤ ਦੀ ਸਮੀਖਿਆ ਦੇ ਲਈ ਉੱਚ ਪੱਧਰੀ ਬੈਠਕ ਕੀਤੀ

 

ਪ੍ਰਧਾਨ ਮੰਤਰੀ ਨੂੰ ਸਿਹਤ ਸਬੰਧੀ ਬੁਨਿਆਦੀ ਢਾਂਚੇ ਵਿੱਚ ਵਾਧੇ ਬਾਰੇ ਜਾਣਕਾਰੀ ਦਿੱਤੀ ਗਈ

 

ਰਾਜਾਂ ਨੂੰ ਹਰ ਜ਼ਿਲ੍ਹੇ ਵਿੱਚ ਦਵਾਈਆਂ ਦਾ ਬਫ਼ਰ ਸਟੌਕ ਰੱਖਣ ਨੂੰ ਕਿਹਾ ਗਿਆ ਹੈ

 

ਪ੍ਰਧਾਨ ਮੰਤਰੀ ਨੇ ਅਗਲੇ ਕੁਝ ਮਹੀਨਿਆਂ ਦੇ ਲਈ ਟੀਕਿਆਂ ਦੇ ਉਤਪਾਦਨ ਅਤੇ ਸਪਲਾਈ ਦੀ ਸਮੀਖਿਆ ਕੀਤੀ

 

ਪ੍ਰਧਾਨ ਮੰਤਰੀ ਨੇ ਵਾਇਰਸ ਦੇ ਸਰੂਪ ਦੇ ਉਭਰਣ ਦੀ ਨਿਗਰਾਨੀ ਦੇ ਲਈ ਲਗਾਤਾਰ ਜੀਨੋਮ ਸੀਕਿਉਐਂਸਿੰਗ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ

 

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਇੱਕ ਉੱਚ ਪੱਧਰੀ ਬੈਠਕ ਕਰਕੇ ਕੋਵਿਡ-19 ਨਾਲ  ਸਬੰਧਿਤ ਹਾਲਾਤ ਦੀ ਸਮੀਖਿਆ ਕੀਤੀ। ਇਸ ਦੌਰਾਨ ਦੇਸ਼ ਵਿੱਚ ਇਸ ਗੱਲ ਦੀ ਵੀ ਚਰਚਾ ਹੋਈ ਕਿ ਦੁਨੀਆ ਭਰ ਵਿੱਚ ਕਈ ਅਜਿਹੇ ਦੇਸ਼ ਹਨ ਜਿੱਥੇ ਕੋਵਿਡ ਦੇ ਇਲਾਜ ਅਧੀਨ ਮਾਮਲਿਆਂ ਦੀ ਸੰਖਿਆ ਅਧਿਕ ਬਣੀ ਹੋਈ ਹੈ। 

ਭਾਰਤ ਵਿੱਚ ਵੀ, ਮਹਾਰਾਸ਼ਟਰ ਅਤੇ ਕੇਰਲ ਜਿਹੇ ਰਾਜਾਂ ਦੇ ਅੰਕੜੇ ਦੱਸਦੇ ਹਨ ਕਿ ਅਲਗਰਜ਼ੀ ਦੇ ਲਈ ਕੋਈ ਜਗ੍ਹਾ ਨਹੀਂ ਹੋ ਸਕਦੀ ਹੈ। ਹਾਲਾਂਕਿ, ਲਗਾਤਾਰ 10ਵੇਂ ਹਫ਼ਤੇ ਸਪਤਾਹਿਕ ਸੰਕ੍ਰਮਣ ਦਰ 3 ਪ੍ਰਤੀਸ਼ਤ ਤੋਂ ਘੱਟ ਰਹੀ ਹੈ।

ਪ੍ਰਧਾਨ ਮੰਤਰੀ ਨੂੰ ਕੁਝ ਭੂਗੋਲਿਕ ਖੇਤਰਾਂ ਵਿੱਚ ਸੰਕ੍ਰਮਣ ਦੇ ਪ੍ਰਸਾਰ, ਜ਼ਿਆਦਾ ਸੰਕ੍ਰਮਣ ਵਾਲੇ ਜ਼ਿਲ੍ਹਿਆਂ ਅਤੇ ਦੇਸ਼ ਵਿੱਚ ਸਪਤਾਹ ਦਰ ਸਪਤਾਹ ਸੰਕ੍ਰਮਣ ਦਰ ਬਾਰੇ ਜਾਣਕਾਰੀ ਦਿੱਤੀ ਗਈ। ਕੋਵਿਡ-19 ਦੇ  ਹਾਲਾਤ, ਪ੍ਰਤੀਕਿਰਿਆ ਦੇ ਲਈ ਸਿਹਤ ਪ੍ਰਣਾਲੀਆਂ ਦੀ ਤਿਆਰੀ, ਚਿਕਿਤਸਾ ਆਕਸੀਜਨ ਦੀ ਉਪਲਬਧਤਾ ਅਤੇ ਕੋਵਿਡ-19 ਟੀਕੇ ਦੇ ਉਤਪਾਦਨ, ਸਪਲਾਈ ਅਤੇ ਵੰਡ ਨਾਲ ਸਬੰਧਿਤ ਵਿਸ਼ਿਆਂ ’ਤੇ ਚਰਚਾ ਕੀਤੀ ਗਈ।

ਪ੍ਰਧਾਨ ਮੰਤਰੀ ਨੇ ਵਾਇਰਸ ਦੇ ਸਰੂਪ ਦੇ ਉੱਭਰਣ ਦੀ ਨਿਗਰਾਨੀ ਦੇ ਲਈ ਲਗਾਤਾਰ ਜੀਨੋਮ ਸੀਕਿਉਐਂਸਿੰਗ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ। ਅਧਿਕਾਰੀਆਂ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਆਈਐੱਨਐੱਸਏਸੀਓਜੀ (INSACOG) ਦੇ ਤਹਿਤ ਹੁਣ ਦੇਸ਼ ਭਰ ਵਿੱਚ 28 ਪ੍ਰਯੋਗਸ਼ਾਲਾਵਾਂ ਹਨ। ਕਲੀਨਿਕਲ ਸਬੰਧ ਦੇ ਲਈ ਲੈਬ ਨੈੱਟਵਰਕ ਨੂੰ ਹਸਪਤਾਲ ਨੈੱਟਵਰਕ ਨਾਲ ਵੀ ਜੋੜਿਆ ਗਿਆ ਹੈ।  ਜੀਨੋਮਿਕ ਸਰਵੀਲੈਂਸ ਦੇ ਲਈ ਸੀਵੇਜ ਸੈਂਪਲਿੰਗ ਵੀ ਕੀਤੀ ਜਾ ਰਹੀ ਹੈ। ਪ੍ਰਧਾਨ ਮੰਤਰੀ ਨੂੰ ਦੱਸਿਆ ਗਿਆ ਕਿ ਰਾਜਾਂ ਨੂੰ ਬੇਨਤੀ ਕੀਤੀ ਗਈ ਹੈ ਕਿ ਉਹ ਸਾਰਸ ਕੋਵ2 ਦੇ ਪਾਜ਼ਿਟਿਵ ਸੈਂਪਲ ਆਈਐੱਨਐੱਸਏਸੀਓਜੀ ਦੇ ਨਾਲ ਨਿਯਮਿਤ ਰੂਪ ਨਾਲ ਸਾਂਝਾ ਕਰਨ।


https://pib.gov.in/PressReleasePage.aspx?PRID=1753972

 

ਪ੍ਰਧਾਨ ਮੰਤਰੀ ਨੇ ਪਹਿਲੀ ਖੁਰਾਕ ਦੇ 100% ਟੀਕਾਕਰਣ ਦੇ ਲਈ ਗੋਆ ਦੀ ਸ਼ਲਾਘਾ ਕੀਤੀ

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੋਆ ਦੀ 100 ਪ੍ਰਤੀਸ਼ਤ ਪਾਤਰ ਆਬਾਦੀ ਨੂੰ ਕੋਵਿਡ-19 ਟੀਕੇ ਦੀ ਪਹਿਲੀ ਖੁਰਾਕ ਲਗਾਉਣ ਦੇ ਲਈ ਗੋਆ ਦੀ ਸ਼ਲਾਘਾ ਕੀਤੀ ਹੈ।

ਗੋਆ ਦੇ ਮੁੱਖ ਮੰਤਰੀ ਡਾ. ਪ੍ਰਮੋਦ ਸਾਵੰਤ ਦੇ ਇੱਕ ਟਵੀਟ ਨੂੰ ਸਾਂਝਾ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ, “ਸ਼ਾਬਾਸ਼ ਗੋਆ! ਇੱਕ ਸ਼ਾਨਦਾਰ ਕੋਸ਼ਿਸ਼ ਜਿਸ ਵਿੱਚ ਸਭ ਦੀ ਸਮੂਹਿਕ ਭਾਵਨਾ ਲਗੀ, ਅਤੇ ਜੋ ਸਾਡੇ ਡਾਕਟਰਸ ਅਤੇ ਇਨੋਵੇਟਰਸ ਦੇ ਕੌਸ਼ਲ ਤੋਂ ਸੰਚਾਲਿਤ ਰਹੀ।”

https://pib.gov.in/PressReleseDetail.aspx?PRID=1753974

 

ਮਹੱਤਵਪੂਰਨ ਟਵੀਟ

https://twitter.com/HardeepSPuri/status/1436556807757914117

https://twitter.com/COVIDNewsByMIB/status/1436642597112451073

https://twitter.com/COVIDNewsByMIB/status/1436637789123080195

https://twitter.com/COVIDNewsByMIB/status/1436624355220279301

https://twitter.com/COVIDNewsByMIB/status/1436610425676701704

https://twitter.com/COVIDNewsByMIB/status/1436580052905312260

https://twitter.com/COVIDNewsByMIB/status/1436576135052087299

https://twitter.com/COVIDNewsByMIB/status/1436551008528650244

 

*********

ਏਐੱਸ



(Release ID: 1754225) Visitor Counter : 113