ਮਹਿਲਾ ਤੇ ਬਾਲ ਵਿਕਾਸ ਮੰਤਰਾਲਾ
ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ਼੍ਰੀਮਤੀ ਸਮ੍ਰਿਤੀ ਜੁਬਿਨ ਈਰਾਨੀ ਨੇ ਆਸਟ੍ਰੇਲੀਆ ਦੀ ਵਿਦੇਸ਼ ਮੰਤਰੀ ਅਤੇ ਮਹਿਲਾ ਮੰਤਰੀ ਸੁਸ਼੍ਰੀ ਮਾਰਿਸ ਪਾਯਨੇ ਨਾਲ ਮੁਲਾਕਾਤ ਕੀਤੀ
ਦੋਨੋਂ ਮੰਤਰੀਆਂ ਨੇ ਲਿੰਗ ਸਮਾਨਤਾ ਅਤੇ ਮਹਿਲਾ ਸੁਰੱਖਿਆ ਦੇ ਖੇਤਰਾਂ ਵਿੱਚ ਭਾਰਤ ਅਤੇ ਆਸਟ੍ਰੇਲੀਆ ਦਰਮਿਆਨ ਸਹਿਯੋਗ ਵਧਾਉਣ ਦੇ ਤਰੀਕਿਆਂ ਅਤੇ ਉਪਾਵਾਂ ‘ਤੇ ਚਰਚਾ ਕੀਤੀ
Posted On:
10 SEP 2021 10:43PM by PIB Chandigarh
ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ਼੍ਰੀਮਤੀ ਸਮ੍ਰਿਤੀ ਜੁਬਿਨ ਈਰਾਨੀ ਨੇ ਅੱਜ ਆਸਟ੍ਰੇਲੀਆ ਦੀ ਵਿਦੇਸ਼ ਮੰਤਰੀ ਅਤੇ ਮਹਿਲਾ ਮੰਤਰੀ ਸੁਸ਼੍ਰੀ ਮਾਰਿਸ ਪਾਯਨੇ ਨਾਲ ਮੁਲਾਕਾਤ ਕੀਤੀ। ਬੈਠਕ ਦੇ ਦੌਰਾਨ ਮਹਿਲਾ ਅਤੇ ਬਾਲ ਵਿਕਾਸ ਸਕੱਤਰ ਸੁਸ਼੍ਰੀ ਇੰਦੇਵਰ ਪਾਂਡੇ ਅਤੇ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਦੋਵੇਂ ਮੰਤਰੀਆਂ ਨੇ ਲਿੰਗ ਸਮਾਨਤਾ ਅਤੇ ਮਹਿਲਾ ਸੁਰੱਖਿਆ ਦੇ ਖੇਤਰਾਂ ਵਿੱਚ ਭਾਰਤ ਅਤੇ ਆਸਟ੍ਰੇਲੀਆ ਦਰਮਿਆਨ ਸਹਿਯੋਗ ਵਧਾਉਣ ਦੇ ਤਰੀਕਿਆਂ ਅਤੇ ਉਪਾਵਾਂ ‘ਤੇ ਚਰਚਾ ਕੀਤੀ।
ਸੁਸ਼੍ਰੀ ਮਾਰਿਸ ਪਾਯਨੇ 11 ਸਤੰਬਰ 2021 ਨੂੰ ਨਵੀਂ ਦਿੱਲੀ ਵਿੱਚ ਸ਼ੁਰੂ ਹੋ ਰਹੀ ਭਾਰਤ- ਆਸਟ੍ਰੇਲੀਆ 2+2 ਮੰਤਰੀ ਪੱਧਰੀ ਗੱਲਬਾਤ ਵਿੱਚ ਭਾਗ ਲੈਣ ਲਈ ਭਾਰਤ ਯਾਤਰਾ ‘ਤੇ ਆਏ ਹਨ।
********
ਬੀਵਾਈ/ਏਐਐੱਸ
(Release ID: 1754417)