ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ 14 ਸਤੰਬਰ ਨੂੰ ਅਲੀਗੜ੍ਹ ਵਿੱਚ ਰਾਜਾ ਮਹੇਂਦਰ ਪ੍ਰਤਾਪ ਸਿੰਘ ਸਟੇਟ ਯੂਨੀਵਰਸਿਟੀ ਦਾ ਨੀਂਹ ਪੱਧਰ ਰੱਖਣਗੇ

ਪ੍ਰਧਾਨ ਮੰਤਰੀ ਉੱਤਰ ਪ੍ਰਦੇਸ਼ ਰੱਖਿਆ ਉਦਯੋਗਿਕ ਗਲਿਆਰੇ ਦੇ ਅਲੀਗੜ੍ਹ ਨੋਡ ਅਤੇ ਰਾਜਾ ਮਹੇਂਦਰ ਪ੍ਰਤਾਪ ਸਿੰਘ ਸਟੇਟ ਯੂਨੀਵਰਸਿਟੀ ਦੇ ਮਾਡਲਾਂ ਦੀ ਪ੍ਰਦਰਸ਼ਨੀ ਦਾ ਦੌਰਾ ਵੀ ਕਰਨਗੇ

Posted On: 13 SEP 2021 11:20AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 14 ਸਤੰਬਰ, 2021 ਨੂੰ ਦੁਪਹਿਰ ਲਗਭਗ 12 ਵਜੇ ਅਲੀਗੜ੍ਹ ਵਿੱਚ ਰਾਜਾ ਮਹੇਂਦਰ ਪ੍ਰਤਾਪ ਸਿੰਘ ਸਟੇਟ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਣਗੇ। ਇਸ ਅਵਸਰ ਤੇ ਪ੍ਰਧਾਨ ਮੰਤਰੀ ਦਾ ਸੰਬੋਧਨ ਵੀ ਹੋਵੇਗਾ। ਪ੍ਰਧਾਨ ਮੰਤਰੀ ਉੱਤਰ ਪ੍ਰਦੇਸ਼ ਰੱਖਿਆ ਉਦਯੋਗਿਕ ਗਲਿਆਰੇ ਦੇ ਅਲੀਗੜ੍ਹ ਨੋਡ ਅਤੇ ਰਾਜਾ ਮਹੇਂਦਰ ਪ੍ਰਤਾਪ ਸਿੰਘ ਸਟੇਟ ਯੂਨੀਵਰਸਿਟੀ ਦੇ ਮਾਡਲਾਂ ਦੀ ਪ੍ਰਦਰਸ਼ਨੀ ਦਾ ਦੌਰਾ ਵੀ ਕਰਨਗੇ।

 

ਰਾਜਾ ਮਹੇਂਦਰ ਪ੍ਰਤਾਪ ਸਿੰਘ ਸਟੇਟ ਯੂਨੀਵਰਸਿਟੀ ਬਾਰੇ

 

ਇਸ ਯੂਨੀਵਰਸਿਟੀ ਨੂੰ ਰਾਜ ਸਰਕਾਰ ਮਹਾਨ ਸੁਤੰਤਰਤਾ ਸੈਨਾਨੀ, ਸਿੱਖਿਆ-ਸਾਸ਼ਤਰੀ ਅਤੇ ਸਮਾਜ ਸੁਧਾਰਕ ਰਾਜਾ ਮਹੇਂਦਰ ਪ੍ਰਤਾਪ ਸਿੰਘ ਜੀ ਦੇ ਸਨਮਾਨ ਵਿੱਚ ਸਥਾਪਿਤ ਕਰ ਰਹੀ ਹੈ। ਯੂਨੀਵਰਸਿਟੀ ਦੀ ਸਥਾਪਨਾ ਅਲੀਗੜ੍ਹ ਦੀ ਕੋਲ ਤਹਿਸੀਲ ਦੇ ਪਿੰਡ ਲੋਧਾ ਅਤੇ ਪਿੰਡ ਮੂਸੇਪੁਰ ਕਰੀਮ ਜਰੌਲੀ ਵਿੱਚ 92 ਏਕੜ ਤੋਂ ਅਧਿਕ ਰਕਬੇ ਦੀ ਜ਼ਮੀਨ ਤੇ ਹੋਵੇਗੀ। ਅਲੀਗੜ੍ਹ ਡਿਵੀਜ਼ਨ ਦੇ 395 ਕਾਲਜ ਇਸ ਯੂਨੀਵਰਸਿਟੀ ਨਾਲ ਸਬੰਧਿਤ ਹੋਣਗੇ।

 

ਉੱਤਰ ਪ੍ਰਦੇਸ਼ ਰੱਖਿਆ ਉਦਯੋਗਿਕ ਗਲਿਆਰੇ ਬਾਰੇ

 

ਉੱਤਰ ਪ੍ਰਦੇਸ਼ ਵਿੱਚ ਰੱਖਿਆ ਗਲਿਆਰੇ ਦੀ ਸਥਾਪਨਾ ਦਾ ਐਲਾਨ ਪ੍ਰਧਾਨ ਮੰਤਰੀ ਨੇ 21 ਫਰਵਰੀ, 2018 ਨੂੰ ਲਖਨਊ ਵਿੱਚ ਆਯੋਜਿਤ ਉੱਤਰ ਪ੍ਰਦੇਸ਼ ਨਿਵੇਸ਼ਕ ਸਿਖਰ ਸੰਮੇਲਨ ਦਾ ਉਦਘਾਟਨ ਕਰਨ ਦੇ ਦੌਰਾਨ ਕੀਤਾ ਸੀ। ਰੱਖਿਆ ਉਦਯੋਗਿਕ ਗਲਿਆਰੇ ਦੇ 6 ਨੋਡ-ਅਲੀਗੜ੍ਹ, ਆਗਰਾ, ਕਾਨਪੁਰ, ਚਿੱਤ੍ਰਕੂਟ, ਝਾਂਸੀ ਅਤੇ ਲਖਨਊ ਦੀ ਯੋਜਨਾ ਬਣਾਈ ਗਈ ਹੈ। ਅਲੀਗੜ੍ਹ-ਨੋਡ ਦੇ ਸਿਲਸਿਲੇ ਵਿੱਚ ਜ਼ਮੀਨ ਅਲਾਟ ਕਰਨ ਦੀ ਪ੍ਰਕਿਰਿਆ ਪੂਰੀ ਕਰ ਲਈ ਗਈ ਹੈ ਅਤੇ 19 ਫਰਮਾਂ ਨੂੰ ਜ਼ਮੀਨ ਅਲਾਟ ਕਰ ਦਿੱਤੀ ਗਈ ਹੈ, ਜੋ ਇਸ ਦੇ ਵਿਕਾਸ ਦੇ ਲਈ 1245 ਕਰੋੜ ਰੁਪਏ ਦਾ ਨਿਵੇਸ਼ ਕਰਨਗੀਆਂ।

 

ਉੱਤਰ ਪ੍ਰਦੇਸ਼ ਦੇ ਰੱਖਿਆ ਉਦਯੋਗਿਕ ਗਲਿਆਰੇ ਨਾਲ ਦੇਸ਼ ਨੂੰ ਰੱਖਿਆ ਉਤਪਾਦਨ ਦੇ ਖੇਤਰ ਵਿੱਚ ਆਤਮਨਿਰਭਰ ਬਣਾਉਣ ਅਤੇ ਮੇਕ ਇਨ ਇੰਡੀਆਨੂੰ ਹੁਲਾਰਾ ਦੇਣ ਵਿੱਚ ਮਦਦ ਮਿਲੇਗੀ।

 

ਇਸ ਅਵਸਰ ਤੇ ਉੱਤਰ ਪ੍ਰਦੇਸ਼ ਦੇ ਰਾਜਪਾਲ ਅਤੇ ਮੁੱਖ ਮੰਤਰੀ ਵੀ ਮੌਜੂਦ ਰਹਿਣਗੇ।

 

**********

 

 

ਡੀਐੱਸ/ਏਕੇਜੇ(Release ID: 1754520) Visitor Counter : 48