ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਭਾਰਤ ਵਿੱਚ ਕੋਵਿਡ -19 ਦੀ ਕੁੱਲ ਟੀਕਾਕਰਣ ਕਵਰੇਜ ਨੇ 74.38 ਕਰੋੜ ਨੂੰ ਪਾਰ ਕਰ ਲਿਆ ਹੈ


ਰਿਕਵਰੀ ਦਰ ਇਸ ਸਮੇਂ 97.54 ਫੀਸਦ ਹੈ


ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 27,254 ਨਵੇਂ ਕੇਸ ਸਾਹਮਣੇ ਆਏ


ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 3,74,269 ਹੋਈ; ਕੁੱਲ ਮਾਮਲਿਆਂ ਦਾ 1.13 ਫੀਸਦ

ਹਫ਼ਤਾਵਰੀ ਪੌਜ਼ੀਟਿਵਿਟੀ ਦਰ 2.11 ਫੀਸਦ ਹੋਈ; ਪਿਛਲੇ 80 ਦਿਨਾਂ ਤੋਂ 3 ਫੀਸਦ ਤੋਂ ਘੱਟ

Posted On: 13 SEP 2021 10:23AM by PIB Chandigarh

ਪਿਛਲੇ 24 ਘੰਟਿਆਂ ਵਿੱਚ 53,38,945 ਟੀਕਿਆਂ ਦੀਆਂ ਖੁਰਾਕਾਂ ਦੇ ਪ੍ਰਬੰਧ ਦੇ ਨਾਲ,
ਭਾਰਤ ਦੀ ਕੋਵਿਡ -19 ਟੀਕਾਕਰਣ ਕਵਰੇਜ ਨੇ ਅੱਜ ਸਵੇਰੇ 7 ਵਜੇ ਤੱਕ ਆਰਜ਼ੀ ਰਿਪੋਰਟਾਂ
ਦੇ ਅਨੁਸਾਰ 74.38 ਕਰੋੜ (74,38,37,643) ਦੇ ਕੁੱਲ ਅੰਕੜੇ ਨੂੰ ਪਾਰ ਕਰ ਲਿਆ ਹੈ।
ਇਹ 75,64,949 ਸੈਸ਼ਨਾਂ ਰਾਹੀਂ ਪ੍ਰਾਪਤ ਕੀਤਾ ਗਿਆ ਹੈ ।
 
 ਆਰਜ਼ੀ ਰਿਪੋਰਟ ਦੇ ਅਨੁਸਾਰ, ਅੱਜ ਸਵੇਰੇ 7 ਵਜੇ ਤੱਕ ਕੁੱਲ ਇਕੱਤਰ ਕੀਤੇ ਗਏ ਅੰਕੜੇ
ਹੇਠਾਂ ਦਿੱਤੇ ਗਏ ਹਨ:
 
ਸਿਹਤ ਸੰਭਾਲ ਵਰਕਰ ਪਹਿਲੀ ਖੁਰਾਕ 1,03,64,261
ਦੂਜੀ ਖੁਰਾਕ 85,98,485
ਫਰੰਟ ਲਾਈਨ ਵਰਕਰ ਪਹਿਲੀ ਖੁਰਾਕ 1,83,37,884
ਦੂਜੀ ਖੁਰਾਕ 1,40,44,281
18 ਤੋਂ 44 ਉਮਰ ਵਰਗ ਦੇ ਅਧੀਨ ਪਹਿਲੀ ਖੁਰਾਕ 29,92,22,651
ਦੂਜੀ ਖੁਰਾਕ 4,37,98,076
45 ਤੋਂ 59 ਸਾਲ ਤਕ ਉਮਰ ਵਰਗ ਦੇ ਅਧੀਨ ਪਹਿਲੀ ਖੁਰਾਕ 14,37,03,736
ਦੂਜੀ ਖੁਰਾਕ 6,31,16,459
60 ਸਾਲ ਤੋਂ ਵੱਧ ਉਮਰ ਵਰਗ ਪਹਿਲੀ ਖੁਰਾਕ 9,32,06,216
ਦੂਜੀ ਖੁਰਾਕ 4,94,45,594
ਕੁੱਲ 74,38,37,643
 
 
ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ 19 ਟੀਕਾਕਰਣ ਦੇ ਦਾਇਰੇ ਦਾ ਵਿਸਥਾਰ ਕਰਨ ਅਤੇ
ਗਤੀ ਵਧਾਉਣ ਲਈ ਵਚਨਬੱਧ ਹੈ।
 
 
ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 3,24,47,032 ਵਿਅਕਤੀ
ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 37,687
ਮਰੀਜ਼ ਠੀਕ ਹੋਏ ਹਨ।
 
ਸਿੱਟੇ ਵਜੋਂ, ਭਾਰਤ ਦੀ ਰਿਕਵਰੀ ਦਰ 97.54 ਫੀਸਦ ਹੋ ਗਈ ਹੈ ।
 
https://static.pib.gov.in/WriteReadData/userfiles/image/image002T63F.jpg
 
ਦੇਸ਼ ਵਿੱਚ ਪਿਛਲੇ 78 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ।
ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ
ਦਾ ਹੀ ਨਤੀਜਾ ਹੈ।
 
 
ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 27,254 ਨਵੇਂ ਕੇਸ ਸਾਹਮਣੇ ਆਏ ਹਨ।
 
 
https://static.pib.gov.in/WriteReadData/userfiles/image/image0039S6F.jpg
 
ਐਕਟਿਵ ਮਾਮਲਿਆਂ ਦੀ ਗਿਣਤੀ ਇਸ ਵੇਲੇ 3,74,269 ਹੈ I ਮੌਜੂਦਾ ਐਕਟਿਵ
ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦੇ 1.13  ਫੀਸਦ ਬਣਦੇ ਹਨ I

https://static.pib.gov.in/WriteReadData/userfiles/image/image004QCCO.jpg
 
ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ
ਦੌਰਾਨ ਕੁੱਲ 12,08,247 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ
54.30 ਕਰੋੜ ਤੋਂ ਵੱਧ  (54,30,14,076)  ਟੈਸਟ ਕੀਤੇ ਗਏ ਹਨ।
 
 
ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ,
ਹਫਤਾਵਾਰੀ ਪੌਜ਼ੀਟੀਵਿਟੀ ਦਰ ਪਿਛਲੇ 80 ਦਿਨਾਂ ਤੋਂ ਲਗਾਤਾਰ 3 ਫੀਸਦ ਤੋਂ ਘੱਟ  ਰਹਿ ਰਹੀ ਹੈ
ਇਸ ਸਮੇਂ 2.11 ਫੀਸਦ 'ਤੇ ਖੜੀ ਹੈ , ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ ਅੱਜ 2.26 ਫੀਸਦ ‘ਤੇ ਹੈ।
ਰੋਜ਼ਾਨਾ ਪੌਜ਼ੀਟੀਵਿਟੀ ਦਰ ਹੁਣ  ਪਿਛਲੇ 97 ਦਿਨਾਂ ਤੋਂ 5 ਫੀਸਦ ਤੋਂ ਹੇਠਾਂ ਰਹਿ ਰਹੀ ਹੈ ਅਤੇ ਪਿਛਲੇ
14 ਦਿਨਾਂ ਤੋਂ 3 ਫੀਸਦ ਤੋਂ ਹੇਠਾਂ  ਹੈ  ।
 
https://static.pib.gov.in/WriteReadData/userfiles/image/image0052QHT.jpg
 

****


 ਐੱਮ ਵੀ



(Release ID: 1754526) Visitor Counter : 133