ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ ‘ਤੇ ਭੂਪੇਂਦਰ ਪਟੇਲ ਨੂੰ ਵਧਾਈਆਂ ਦਿੱਤੀਆਂ

Posted On: 13 SEP 2021 2:57PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ ‘ਤੇ ਸ਼੍ਰੀ ਭੂਪੇਂਦਰ ਪਟੇਲ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਵਿਜੈ ਰੁਪਾਣੀ ਜੀ ਦੀ ਵੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਮੁੱਖ ਮੰਤਰੀ ਦੇ ਰੂਪ ਵਿੱਚ ਆਪਣੇ ਪੰਜ ਵਰ੍ਹਿਆਂ ਦੇ ਕਾਰਜਕਾਲ ਦੌਰਾਨ ਦੇ, ਵਿਜੈ ਰੁਪਾਣੀ ਜੀ ਨੇ ਕਈ ਲੋਕ-ਪੱਖੀ ਉਪਾਅ ਕੀਤੇ ਹਨ। ਉਨ੍ਹਾਂ ਨੇ ਸਮਾਜ ਦੇ ਸਾਰੇ ਵਰਗਾਂ ਦੇ ਲਈ ਅਣਥੱਕ ਮਿਹਨਤ ਕੀਤੀ।

 

ਟਵੀਟਾਂ ਦੀ ਇੱਕ ਲੜੀ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

ਭੂਪੇਂਦਰ ਭਾਈ ਨੂੰ ਗੁਜਰਾਤ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ ‘ਤੇ ਵਧਾਈਆਂ। ਮੈਂ ਉਨ੍ਹਾਂ ਨੂੰ ਵਰ੍ਹਿਆਂ ਤੋਂ ਜਾਣਦਾ ਹਾਂ ਅਤੇ ਉਨ੍ਹਾਂ ਦੇ ਮਿਸਾਲੀ ਕਾਰਜਾਂ ਨੂੰ ਦੇਖਿਆ ਹੈ, ਚਾਹੇ ਇਹ ਕਾਰਜ ਬੀਜੇਪੀ ਸੰਗਠਨ ਵਿੱਚ ਕੀਤੇ ਗਏ ਹੋਣ ਜਾਂ ਨਾਗਰਿਕ ਪ੍ਰਸ਼ਾਸਨ ਅਤੇ ਸਮੁਦਾਇਕ ਸੇਵਾ ਦੇ ਲਈ ਕੀਤੇ ਗਏ ਹੋਣ। ਉਹ ਨਿਸ਼ਚਿਤ ਤੌਰ ‘ਤੇ ਗੁਜਰਾਤ ਦੇ ਵਿਕਾਸ ਕਾਰਜ ਵਿੱਚ ਆਪਣਾ ਯੋਗਦਾਨ ਦਿੰਦੇ ਰਹਿਣਗੇ। @Bhupendrapbjp

ਮੁੱਖ ਮੰਤਰੀ ਦੇ ਰੂਪ ਵਿੱਚ ਆਪਣੇ ਪੰਜ ਵਰ੍ਹਿਆਂ ਦੇ ਕਾਰਜਕਾਲ ਦੇ ਦੌਰਾਨ, ਵਿਜੈ ਰੁਪਾਣੀ ਜੀ ਨੇ ਕਈ ਲੋਕ-ਪੱਖੀ ਉਪਾਅ ਕੀਤੇ ਹਨ। ਉਨ੍ਹਾਂ ਨੇ ਸਮਾਜ ਦੇ ਸਾਰੇ ਵਰਗਾਂ ਦੇ ਲਈ ਅਣਥੱਕ ਮਿਹਨਤ ਕੀਤੀ। ਮੈਨੂੰ ਵਿਸ਼ਵਾਸ ਹੈ ਕਿ ਉਹ ਆਉਣ ਵਾਲੇ ਸਮੇਂ ਵਿੱਚ ਵੀ ਜਨ ਸੇਵਾ ਵਿੱਚ ਆਪਣਾ ਯੋਗਦਾਨ ਦਿੰਦੇ ਰਹਿਣਗੇ। @vijayrupanibjp"

 

***

ਡੀਐੱਸ/ਐੱਸਐੱਚ(Release ID: 1754623) Visitor Counter : 152