PIB Headquarters
ਕੋਵਿਡ-19 ਬਾਰੇ ਪੀਆਈਬੀ ਦਾ ਬੁਲੇਟਿਨ
Posted On:
13 SEP 2021 5:04PM by PIB Chandigarh
• ਰਾਸ਼ਟਰੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 74.38 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ
• ਪਿਛਲੇ 24 ਘੰਟਿਆਂ ਵਿੱਚ 27,254 ਨਵੇਂ ਮਾਮਲੇ ਸਾਹਮਣੇ ਆਏ
• ਐਕਟਿਵ ਮਾਮਲੇ ਕੁੱਲ ਮਾਮਲਿਆਂ ਦਾ 1.13% ਹਨ
• ਭਾਰਤ ਵਿੱਚ ਐਕਟਿਵ ਕੇਸਲੋਡ 3,74,269 ‘ਤੇ ਹੈ
• ਵਰਤਮਾਨ ਵਿੱਚ ਰਿਕਵਰੀ ਦਰ97.54%
• ਪਿਛਲੇ 24 ਘੰਟਿਆਂ ਦੌਰਾਨ 37,687 ਰਿਕਵਰੀ ਹੋਈ, ਕੁੱਲ ਰਿਕਵਰੀਆਂ 3,24,47,032 ਹਨ
• ਹਫ਼ਤਾਵਾਰੀ ਸਕਾਰਾਤਮਕਤਾ ਦਰ ਇਸ ਵੇਲੇ 2.11% ਹੈ; ਪਿਛਲੇ 80ਦਿਨਾਂ ਲਈ 3% ਤੋਂ ਹੇਠਾਂ,
• 2.26% ਦੀ ਰੋਜ਼ਾਨਾ ਸਕਾਰਾਤਮਕਤਾ ਦਰ; ਪਿਛਲੇ 14 ਦਿਨਾਂ ਲਈ 3% ਤੋਂ ਹੇਠਾਂ
• ਟੈਸਟਿੰਗ ਸਮਰੱਥਾ ਵਿੱਚ ਕਾਫ਼ੀ ਵਾਧਾ ਹੋਇਆ 54.30 ਕਰੋੜ ਟੈਸਟ ਕੀਤੇ ਗਏ (ਕੁੱਲ)
#Unite2FightCorona
#IndiaFightsCorona
ਪੱਤਰ ਸੂਚਨਾ ਦਫ਼ਤਰ
ਸੂਚਨਾ ਤੇ ਪ੍ਰਸਾਰਣ ਮੰਤਰਾਲਾ
ਭਾਰਤ ਸਰਕਾਰ
ਕੋਵਿਡ-19 ਅੱਪਡੇਟ
ਭਾਰਤ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਨੇ 74.38 ਕਰੋੜ ਨੂੰ ਪਾਰ ਕਰ ਲਿਆ ਹੈ
ਰਿਕਵਰੀ ਦਰ ਇਸ ਸਮੇਂ 97.54 ਫੀਸਦੀ ਹੈ
ਪਿਛਲੇ 24 ਘੰਟਿਆਂ ਦੌਰਾਨ 27,254 ਨਵੇਂ ਕੇਸ ਸਾਹਮਣੇ ਆਏ
ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 3, 74, 269 ਹੋਈ; ਕੁੱਲ ਮਾਮਲਿਆਂ ਦਾ 1.13ਫੀਸਦੀ
ਹਫ਼ਤਾਵਰੀ ਪਾਜ਼ਿਟਿਵਿਟੀ ਦਰ 2.11 ਫੀਸਦੀ ਹੋਈ; ਪਿਛਲੇ 80 ਦਿਨਾਂ ਤੋਂ 3 ਫੀਸਦੀ ਤੋਂ ਘੱਟ
ਪਿਛਲੇ 24 ਘੰਟਿਆਂ ਵਿੱਚ 53,38,945 ਵੈਕਸੀਨ ਖੁਰਾਕਾਂ ਦੇ ਪ੍ਰਬੰਧ ਦੇ ਨਾਲ, ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ ਨੇ ਅੱਜ ਸਵੇਰੇ 7 ਵਜੇ ਤੱਕ ਆਰਜ਼ੀ ਰਿਪੋਰਟਾਂ ਦੇ ਅਨੁਸਾਰ 74.38 ਕਰੋੜ (74,38,37,643) ਦੇ ਕੁੱਲ ਅੰਕੜੇ ਨੂੰ ਪਾਰ ਕਰ ਲਿਆ ਹੈ। ਇਹ 75,64,949 ਸੈਸ਼ਨਾਂ ਰਾਹੀਂ ਪ੍ਰਾਪਤ ਕੀਤਾ ਗਿਆ ਹੈ।
ਆਰਜ਼ੀ ਰਿਪੋਰਟ ਦੇ ਅਨੁਸਾਰ, ਅੱਜ ਸਵੇਰੇ 7 ਵਜੇ ਤੱਕ ਕੁੱਲ ਇਕੱਤਰ ਕੀਤੇ ਗਏ ਅੰਕੜੇ ਹੇਠਾਂ ਦਿੱਤੇ ਗਏ ਹਨ:
ਸਿਹਤ ਸੰਭਾਲ ਵਰਕਰ
|
ਪਹਿਲੀ ਖੁਰਾਕ
|
1,03,64,261
|
ਦੂਜੀ ਖੁਰਾਕ
|
85,98,485
|
ਫ੍ਰੰਟਲਾਈਨ ਵਰਕਰ
|
ਪਹਿਲੀ ਖੁਰਾਕ
|
1,83,37,884
|
ਦੂਜੀ ਖੁਰਾਕ
|
1,40,44,281
|
18 ਤੋਂ 44 ਉਮਰ ਵਰਗ
|
ਪਹਿਲੀ ਖੁਰਾਕ
|
29,92,22,651
|
ਦੂਜੀ ਖੁਰਾਕ
|
4,37,98,076
|
45 ਤੋਂ 59 ਸਾਲ ਤਕ ਉਮਰ ਵਰਗ
|
ਪਹਿਲੀ ਖੁਰਾਕ
|
14,37,03,736
|
ਦੂਜੀ ਖੁਰਾਕ
|
6,31,16,459
|
60 ਸਾਲ ਤੋਂ ਵੱਧ ਉਮਰ ਵਰਗ
|
ਪਹਿਲੀ ਖੁਰਾਕ
|
9,32,06,216
|
ਦੂਜੀ ਖੁਰਾਕ
|
4,94,45,594
|
ਕੁੱਲ
|
74,38,37,643
|
ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ-19 ਟੀਕਾਕਰਣ ਦੇ ਦਾਇਰੇ ਦਾ ਵਿਸਤਾਰ ਕਰਨ ਅਤੇ ਗਤੀ ਵਧਾਉਣ ਲਈ ਵਚਨਬੱਧ ਹੈ।
ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕ੍ਰਮਿਤ ਲੋਕਾਂ ਵਿੱਚੋਂ 3, 24, 47, 032 ਵਿਅਕਤੀ ਪਹਿਲਾਂ ਹੀ ਕੋਵਿਡ-19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 37,687 ਮਰੀਜ਼ ਠੀਕ ਹੋਏ ਹਨ।
ਸਿੱਟੇ ਵਜੋਂ, ਭਾਰਤ ਦੀ ਰਿਕਵਰੀ ਦਰ 97.54 ਫੀਸਦੀ ਹੈ ਗਈ ਹੈ।
ਦੇਸ਼ ਵਿੱਚ ਪਿਛਲੇ 78 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ। ਇਹ ਕੇਂਦਰ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ ਦਾ ਹੀ ਨਤੀਜਾ ਹੈ।
ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 27,254 ਨਵੇਂ ਕੇਸ ਸਾਹਮਣੇ ਆਏ ਹਨ।
ਐਕਟਿਵ ਮਾਮਲਿਆਂ ਦੀ ਗਿਣਤੀ ਇਸ ਵੇਲੇ 3, 74, 269 ਹੈI ਮੌਜੂਦਾ ਐਕਟਿਵ ਦੇਸ਼ ਦੇ ਕੁੱਲ ਪਾਜ਼ਿਟਿਵ ਮਾਮਲਿਆਂ ਦੇ 1.13 ਫੀਸਦੀ ਬਣਦੇ ਹਨI
ਦੇਸ਼ ਭਰ ਵਿੱਚ ਵੱਡੇ ਪੱਧਰ ਉੱਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੁੱਲ 12,08,247 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ 54.30 ਕਰੋੜ ਤੋਂ ਵੱਧ (54,30,14,076) ਟੈਸਟ ਕੀਤੇ ਗਏ ਹਨ।
ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਹਫ਼ਤਾਵਾਰੀ ਪਾਜ਼ਿਟਿਵਿਟੀ ਦਰ ਪਿਛਲੇ 80 ਦਿਨਾਂ ਤੋਂ ਲਗਾਤਾਰ 3 ਫੀਸਦੀ ਤੋਂ ਘੱਟ ਰਹਿ ਰਹੀ ਹੈ,ਇਸ ਸਮੇਂ 2.11 ਫੀਸਦੀ ਹੈ, ਜਦਕਿ ਰੋਜ਼ਾਨਾ ਪਾਜ਼ਿਟਿਵਿਟੀ ਦਰ ਅੱਜ 2.26 ਫੀਸਦੀ ‘ਤੇ ਹੈ। ਰੋਜ਼ਾਨਾ ਪਾਜ਼ਿਟਿਵਿਟੀ ਦਰ ਹੁਣ ਪਿਛਲੇ 97ਦਿਨਾਂ ਤੋਂ 5 ਫੀਸਦੀ ਤੋਂ ਹੇਠਾਂ ਰਹਿ ਰਹੀ ਹੈ।
https://pib.gov.in/PressReleseDetail.aspx?PRID=1754414
ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਕੋਵਿਡ-19 ਟੀਕੇ ਦੀ ਉਪਲਬਧਤਾ ਸਬੰਧੀ ਤਾਜ਼ਾ ਜਾਣਕਾਰੀ
ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕਿਆਂ ਦੀਆਂ 72.70 ਕਰੋੜ ਤੋਂ ਵੱਧ ਖੁਰਾਕਾਂ ਮੁਹੱਈਆ ਕਰਵਾਈਆਂ ਗਈਆਂ
4.90 ਕਰੋੜ ਤੋਂ ਵੱਧ ਖੁਰਾਕਾਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਕੋਲ ਅਜੇ ਵੀ ਪ੍ਰਬੰਧਨ ਲਈ ਉਪਲਬਧ ਹਨ ਅਤੇ 8 ਲੱਖ ਤੋਂ ਵੱਧ ਖੁਰਾਕਾਂ ਪਾਈਪਲਾਈਨ ਵਿੱਚ ਹਨ
ਦੇਸ਼ ਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਵਜੋਂ, ਭਾਰਤ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਕੋਵਿਡ ਟੀਕੇ ਮੁਫ਼ਤ ਮੁਹੱਈਆ ਕਰਵਾ ਕੇ ਸਹਾਇਤਾ ਕਰ ਰਹੀ ਹੈ। ਕੋਵਿਡ 19 ਟੀਕਾਕਰਣ ਮੁਹਿੰਮ ਦੇ ਸਰਬਵਿਆਪੀਕਰਣ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਦੇਸ਼ ਵਿੱਚ ਟੀਕੇ ਨਿਰਮਾਤਾਵਾਂ ਵੱਲੋਂ ਤਿਆਰ ਕੀਤੇ ਜਾ ਰਹੇ 75 ਪ੍ਰਤੀਸ਼ਤ ਟੀਕੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ (ਬਿਨਾਂ ਕਿਸੇਕੀਮਤ ਦੀ) ਖਰੀਦ ਮਗਰੋਂ ਮੁਫ਼ਤ ਮੁਹੱਈਆ ਕਰਵਾਏਗੀ।
ਟੀਕਿਆਂ ਦੀਆਂ ਖੁਰਾਕਾਂ
|
(13 ਸਤੰਬਰ 2021 ਤੱਕ)
|
ਸਪਲਾਈ ਕੀਤੀਆਂ ਗਈਆਂ ਖੁਰਾਕਾਂ
|
72,70,48,325
|
ਖੁਰਾਕਾਂ ਪਾਈਪ ਲਾਈਨ ਵਿੱਚ
|
8,25,000
|
ਬੈਲੰਸ ਉਪਲਬਧ
|
4,90,36,525
|
ਸਾਰੇ ਸਰੋਤਾਂ ਵੱਲੋਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਹੁਣ ਤੱਕ 72.70 ਕਰੋੜ ਤੋਂ ਵੀ ਜ਼ਿਆਦਾ (72,70,48,325) ਟੀਕਿਆਂ ਦੀਆਂ ਖੁਰਾਕਾਂ ਭਾਰਤ ਸਰਕਾਰ (ਮੁਫ਼ਤ ਚੈਨਲ) ਅਤੇ ਸਿੱਧੀ ਰਾਜ ਖਰੀਦ ਸ਼੍ਰੇਣੀ ਦੁਆਰਾ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। ਇਸ ਤੋਂ ਇਲਾਵਾ, 8 ਲੱਖ ਤੋਂ ਵੱਧ ਖੁਰਾਕਾਂ (8,25,000) ਪਾਈਪਲਾਈਨ ਵਿੱਚ ਹਨ।
ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਨਿਜੀ ਹਸਪਤਾਲਾਂ ਕੋਲ ਪ੍ਰਬੰਧਨ ਲਈ ਅਜੇ ਵੀ4.90ਕਰੋੜ (4,90,36,525) ਤੋਂ ਵੀ ਜ਼ਿਆਦਾ ਕੋਵਿਡ ਟੀਕਾਕਰਣ ਖੁਰਾਕਾਂ ਉਪਲਬਧ ਹਨ।
https://pib.gov.in/PressReleseDetail.aspx?PRID=1754409
ਮਹੱਤਵਪੂਰਨ ਟਵੀਟ
*********
ਏਐੱਸ
(Release ID: 1754745)
Visitor Counter : 146