ਸੈਰ ਸਪਾਟਾ ਮੰਤਰਾਲਾ
ਉੱਤਰ ਪੂਰਬ ਰਾਜਾਂ ਦੇ ਸੈਰ-ਸਪਾਟਾ ਅਤੇ ਸੰਸਕ੍ਰਿਤੀ ਮੰਤਰੀਆਂ ਦਾ ਦੋ ਦਿਨਾਂ ਸੰਮੇਲਨ ਅੱਜ ਤੋਂ ਗੁਵਾਹਾਟੀ ਵਿੱਚ ਸ਼ੁਰੂ ਹੋਇਆ
ਸੈਰ-ਸਪਾਟਾ ਇੱਕ ਬਹੁਤ ਵੱਡਾ ਪਰਿਵਰਤਨਕਾਰੀ ਸਾਬਿਤ ਹੋ ਸਕਦਾ ਹੈ ਜੋ ਦੇਸ਼ ਵਿੱਚ, ਵਿਸ਼ਸ਼ੇ ਰੂਪ ਤੋਂ ਉੱਤਰ ਪੂਰਬ ਖੇਤਰ ਵਿੱਚ ਸਮਾਜਿਕ ਅਰਥਿਕ ਬਦਲਾਅ ਲਿਆ ਸਕਦਾ ਹੈ: ਸ਼੍ਰੀ ਜੀ.ਕਿਸ਼ਨ ਰੈੱਡੀ
ਖੇਤਰ ਵਿੱਚ ਕਈ ਪ੍ਰੋਜੈਕਟਾਂ ਲਈ ਪ੍ਰਸ਼ਾਦ ਯੋਜਨਾ ਦੇ ਤਹਿਤ 200 ਕਰੋੜ ਰੁਪਏ ਮੰਜ਼ੂਰ ਕੀਤੇ ਗਏ ਹਨ: ਸ਼੍ਰੀ ਜੀ. ਕਿਸ਼ਨ ਰੈੱਡੀ
ਉੱਤਰ ਪੂਰਵ ਵਿੱਚ ਢਾਂਚਾਗਤ ਵਿਕਾਸ ਨਾਲ ਸੈਰ-ਸਪਾਟਾ ਸਮਰੱਥਾ ਵਧੇਗੀ: ਸ਼੍ਰੀ ਅਰਜੁਨ ਰਾਮ ਮੇਘਵਾਲ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਅਗਵਾਈ ਹੇਠ ਦੇਸ਼ ਦੇ ਹਰ ਖੇਤਰ ਵਿੱਚ ਵਿਕਾਸ ਹੋ ਰਿਹਾ ਹੈ: ਸੈਰ-ਸਪਾਟਾ ਰਾਜ ਮੰਤਰੀ ਸ਼੍ਰੀ ਅਜੈ ਭੱਟ
Posted On:
13 SEP 2021 6:34PM by PIB Chandigarh
ਕੇਂਦਰੀ ਸੈਰ-ਸਪਾਟਾ, ਸੰਸਕ੍ਰਿਤੀ ਅਤੇ ਉੱਤਰ ਪੂਰਬ ਖੇਤਰ ਵਿਕਾਸ ਮੰਤਰੀ ਸ਼੍ਰੀ ਜੀ. ਕਿਸ਼ਨ ਰੈੱਡੀ ਨੇ ਅੱਜ ਗੁਵਾਹਾਟੀ ਵਿੱਚ ਇੱਕ ਸੰਮੇਲਨ ਦੇ ਉਦਘਾਟਨ ਸੈਸ਼ਨ ਨੂੰ ਸੰਬੋਧਿਤ ਕਰਦੇ ਹੋਏ ਕਿਹਾ, ਸੈਰ-ਸਪਾਟਾ ਇੱਕ ਬਹੁਤ ਵੱਡਾ ਪਰਿਵਰਤਨਕਾਰੀ ਸਾਬਿਤ ਹੋ ਸਕਦਾ ਹੈ ਜੋ ਦੇਸ਼ ਵਿੱਚ ਵਿਸ਼ੇਸ਼ ਰੂਪ ਤੋਂ ਉੱਤਰ-ਪੂਰਬ ਖੇਤਰ ਵਿੱਚ ਸਮਾਜਿਕ-ਅਰਥਿਕ ਬਦਲਾਅ ਲਿਆ ਸਕਦਾ ਹੈ। ਉੱਤਰ ਪੂਰਬ ਖੇਤਰ ਵਿੱਚ ਸੈਰ-ਸਪਾਟੇ ਦੇ ਵਿਕਾਸ ਅਤੇ ਸੰਪਰਕ ਨਾਲ ਜੁੜੇ ਮੁੱਦਿਆਂ ‘ਤੇ ਚਰਚਾ ਕਰਨ ਲਈ
ਸੈਰ-ਸਪਾਟਾ, ਸੰਸਕ੍ਰਿਤੀ ਅਤੇ ਉੱਤਰ ਪੂਰਬ ਖੇਤਰ ਵਿਕਾਸ ਮੰਤਰੀ ਦੀ ਪ੍ਰਧਾਨਗੀ ਵਿੱਚ ਉੱਤਰ ਪੂਰਬ ਰਾਜਾਂ ਦੇ ਸੈਰ-ਸਪਾਟਾ ਅਤੇ ਸੰਸਕ੍ਰਿਤੀ ਮੰਤਰੀਆਂ ਦੇ ਦੋ ਦਿਨਾਂ ਸੰਮੇਲਨ ਦਾ ਆਯੋਜਨ ਗੁਵਾਹਾਟੀ ਵਿੱਚ ਕੀਤਾ ਗਿਆ ਹੈ। ਅਸਾਮ ਦੇ ਮੁੱਖ ਮੰਤਰੀ ਸ਼੍ਰੀ ਹਿਮੰਤ ਬਿਸਵਾ ਸਰਮਾ, ਕੇਂਦਰੀ ਸੰਸਕ੍ਰਿਤੀ ਅਤੇ ਸੰਸਦੀ ਮਾਮਲੇ ਰਾਜ ਮੰਤਰੀ ਸ਼੍ਰੀ ਅਰਜੁਨ ਰਾਮ ਮੇਘਵਾਲ ਅਤੇ ਕੇਂਦਰੀ ਸੈਰ-ਸਪਾਟਾ ਅਤੇ ਰੱਖਿਆ ਰਾਜ ਮੰਤਰੀ ਸ਼੍ਰੀ ਅਜੈ ਭੱਟ ਨੇ ਵੀ ਸੰਮੇਲਨ ਦੇ ਉਦਘਾਟਨ ਸੈਸ਼ਨ ਵਿੱਚ ਹਿੱਸਾ ਲਿਆ।
ਸੰਮੇਲਨ ਨੂੰ ਸੰਬੋਧਿਤ ਕਰਦੇ ਹੋਏ, ਸ਼੍ਰੀ ਜੀ.ਕਿਸ਼ਨ ਰੈੱਡੀ ਨੇ ਕਿਹਾ ਕਿ ਥੀਮ ਅਧਾਰਿਤ ਸੈਰ-ਸਪਾਟਾ ਸਰਕਿਟ ਦੇ ਏਕੀਕ੍ਰਿਤ ਵਿਕਾਸ ‘ਤੇ ਕੇਂਦ੍ਰਿਤ ਆਪਣੇ ਸਵਦੇਸ਼ ਦਰਸ਼ਨ ਯੋਜਨਾ ਦੇ ਅਨੁਸਾਰ, ਮੰਤਰਾਲੇ ਨੇ ਉੱਤਰ ਪੂਰਬ ਖੇਤਰ ਵਿੱਚ 16 ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦਾ ਮੰਤਰਾਲਾ ਉੱਤਰ ਪੂਰਬ ਖੇਤਰ ਵਿੱਚ ਬੁਨਿਆਦੀ ਢਾਂਚੇ, ਵਾਸਤਵਿਕ ਸਮਰੱਥਾ ਅਤੇ ਕੌਸ਼ਲ ਵਿਕਾਸ ‘ਤੇ ਵਿਸ਼ੇਸ਼ ਜੋਰ ਦੇ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸੈਰ-ਸਪਾਟਾ ਮੰਤਰਾਲਾ ਆਪਣੀ ਵੱਖ-ਵੱਖ ਯੋਜਨਾਵਾਂ ਅਤੇ ਪ੍ਰਮੁੱਖ ਪਹਿਲਾਂ ਦੇ ਰਾਹੀਂ ਉੱਤਰ ਪੂਰਬ ਖੇਤਰ ਨੂੰ ਬ੍ਰਾਂਡਿੰਗ ਅਤੇ ਮਾਰਕੀਟਿੰਗ ਸਹਾਇਤਾ ਵੀ ਪ੍ਰਦਾਨ ਕਰ ਰਿਹਾ ਹੈ।
ਸ਼੍ਰੀ ਰੈੱਡੀ ਨੇ ਦੱਸਿਆ ਕਿ ਪ੍ਰਸ਼ਾਦ ਯੋਜਨਾਵਾਂ ਦੇ ਤਹਿਤ ਮੰਤਰਾਲੇ ਨੇ ਉੱਤਰ ਪੂਰਬ ਖੇਤਰ ਵਿੱਚ ਕਈ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਲਈ ਕਰੀਬ 200 ਕਰੋੜ ਰੁਪਏ ਮੰਜ਼ੂਰ ਕੀਤੇ ਗਏ ਹਨ।
ਮੰਤਰੀ ਮਹੋਦਯ ਨੇ ਉੱਤਰ ਪੂਰਬ ਖੇਤਰ ਵਿਕਾਸ ਮੰਤਰਾਲੇ ਦੇ ਤਹਿਤ ਪਹਿਲ ਦੇ ਬਾਰੇ ਵਿੱਚ ਗੱਲ ਕਰਦੇ ਹੋਏ ਕਿਹਾ ਕਿ 2021-22 ਦੇ ਬਜਟ ਵਿੱਚ, ਉੱਤਰ ਪੂਰਬ ਰਾਜਾਂ ਲਈ ਬਜਟ ਆਵੰਟਨ 68,020 ਕਰੋੜ ਰੁਪਏ ਰੱਖਿਆ ਗਿਆ ਹੈ। ਉਨ੍ਹਾਂ ਨੇ ਉੱਤਰ ਪੂਰਬ ਖੇਤਰ ਦੇ ਸਾਰੇ ਰਾਜ ਸਰਕਾਰਾਂ ਤੋਂ ਵਿਵਹਾਰਿਕ ਪ੍ਰਸਤਾਵ ਪੇਸ਼ ਕਰਨ ਦੀ ਤਾਕੀਦ ਕੀਤੀ ਤਾਕਿ ਵੱਖ-ਵੱਖ ਮੰਤਰਾਲਿਆ ਵਿੱਚ ਆਵੰਟਿਤ ਪੂਰੀ ਰਾਸ਼ੀ ਦਾ ਸਫਲਤਾਪੂਰਵਕ ਉਪਯੋਗ ਕੀਤਾ ਜਾ ਸਕੇ।
ਅਸਾਮ ਦੇ ਮੁੱਖ ਮੰਤਰੀ ਸ਼੍ਰੀ ਹਿਮੰਤ ਬਿਸਵਾ ਸਰਮਾ ਨੇ ਕਿਹਾ ਕਿ ਉੱਤਰ ਪੂਰਬ ਇਲਾਕੇ ਵਿੱਚ ਸੈਰ-ਸਪਾਟਾ ਖੇਤਰ ਦੇ ਵਿਕਾਸ ਲਈ ਸਮੁੱਚਾ ਦ੍ਰਿਸ਼ਟੀਕੋਣ ਅਪਨਾਉਣ ਦੀ ਜ਼ਰੂਰਤ ਹੈ। ਉਨ੍ਹਾਂ ਨੇ ਕਿਹਾ ਕਿ ਸਮੁੱਚੇ ਰੂਪ ਤੋਂ ਇੱਕ ਬ੍ਰਾਂਡ ਦੇ ਰੂਪ ਵਿੱਚ ਉੱਤਰ ਪੂਰਬ ਨੂੰ ਹੁਲਾਰਾ ਦੇਣਾ ਹੋਵੇਗਾ ਅਤੇ ਸੰਪਰਕ ਅਤੇ ਬੁਨਿਆਦੀ ਸੁਵਿਧਾਵਾਂ ਨੂੰ ਵਿਕਸਿਤ ਕਰਨ ਦੀ ਜ਼ਰੂਰਤ ਹੈ।
ਕੇਂਦਰੀ ਸੰਸਕ੍ਰਿਤੀ ਅਤੇ ਸੰਸਦੀ ਮਾਮਲੇ ਰਾਜ ਮੰਤਰੀ ਸ਼੍ਰੀ ਅਰਜੁਨ ਰਾਮ ਮੇਘਵਾਲ ਨੇ ਸੰਮੇਲਨ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਸੈਰ-ਸਪਾਟੇ ਦਾ ਵਿਕਾਸ ਇਸ ਸੰਮੇਲਨ ਦਾ ਮੁੱਖ ਵਿਸ਼ਾ ਹੈ ਅਤੇ ਉੱਤਰ ਪੂਰਬ ਵਿੱਚ ਇਸ ਦੀ ਪੂਰੀ ਸੰਭਾਵਨਾ ਹੈ। ਉਨ੍ਹਾਂ ਨੇ ਕਿਹਾ ਕਿ ਉੱਤਰ ਪੂਰਬ ਰਾਜਾਂ ਨੇ ਵੱਖ-ਵੱਖ ਖੇਤਰਾਂ ਵਿੱਚ ਆਪਣੀ ਅਲੱਗ ਪਹਿਚਾਣ ਬਣਾਈ ਹੈ ਅਤੇ ਹਰੇਕ ਰਾਜ ਵਿੱਚ ਵਿਲੱਖਣ ਪ੍ਰਤਿਭਾ ਅਤੇ ਸਮਰੱਥਾ ਹੈ।
ਇਹ ਕਹਿੰਦੇ ਹੋਏ ਕਿ ਉੱਤਰ ਪੂਰਬ ਖੇਤਰ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਨਾਲ ਸੈਰ-ਸਪਾਟੇ ਦੇ ਵਿਕਾਸ ਵਿੱਚ ਵੀ ਵਾਧਾ ਹੋਵੇਗਾ, ਮੰਤਰੀ ਮਹੋਦਯ ਨੇ ਕਿਹਾ ਕਿ ਸੈਰ-ਸਪਾਟਾ ਖੇਤਰ ਵਿੱਚ ਵਿਕਾਸ ਸਵੈਚਾਲਿਤ ਰੂਪ ਤੋਂ ਹੋਰ ਸੰਬੰਧਿਤ ਖੇਤਰਾਂ ਨੂੰ ਵਿਕਸਿਤ ਕਰਨ ਵਿੱਚ ਮਦਦ ਕਰੇਗਾ ਅਤੇ ਇਸ ਨਾਲ ਰਾਸ਼ਟਰ ਦੇ ਵਿਕਾਸ ਵਿੱਚ ਮਦਦ ਮਿਲੇਗੀ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਦ੍ਰਿਸ਼ਟੀਕੋਣ ਦੇ ਬਾਰੇ ਵਿੱਚ ਗੱਲ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਸਾਡੇ ਪ੍ਰਧਾਨ ਮੰਤਰੀ ਦੇ ਅਨੁਸਾਰ ਉੱਤਰ ਪੂਰਬ ਭਾਰਤ ਦੇ ਵਿਕਾਸ ਦੇ ਬਿਨਾ ਦੇਸ਼ ਦਾ ਸਮਰੱਥ ਵਿਕਾਸ ਸੰਭਵ ਨਹੀਂ ਹੈ।
ਕੇਂਦਰੀ ਸੈਰ-ਸਪਾਟਾ ਅਤੇ ਰੱਖਿਆ ਰਾਜ ਮੰਤਰੀ ਸ਼੍ਰੀ ਅਜੈ ਭੱਟ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਦੇਸ਼ ਦੇ ਹਰ ਖੇਤਰ ਵਿੱਚ ਵਿਕਾਸ ਹੋ ਰਿਹਾ ਹੈ।
ਅੱਜ ਦੇ ਪ੍ਰੋਗਰਾਮ ਵਿੱਚ ਘਰੇਲੂ ਸੈਰ-ਸਪਾਟੇ ਨੂੰ ਹੁਲਾਰਾ ਦੇਣ ਅਤੇ ਨਵੇਂ ਸੈਰ-ਸਪਾਟਾ ਉਤਪਾਦਾਂ ਦੇ ਵਿਕਾਸ ਵਿੱਚ ਸਹਿਯੋਗ ਲਈ ਸੈਰ-ਸਪਾਟਾ ਮੰਤਰਾਲੇ ਅਤੇ ਆਈਆਰਸੀਟੀਸੀ ਦਰਮਿਆਨ ਇੱਕ ਸਹਿਮਤੀ ਪੱਤਰ ‘ਤੇ ਹਸਤਾਖਰ ਕੀਤੇ ਗਏ।
ਸੰਮੇਲਨ ਵਿੱਚ ਵੱਖ-ਵੱਖ ਕੇਂਦਰੀ ਮੰਤਰਾਲੇ, ਰਾਜ ਸਰਕਾਰਾਂ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ-ਨਾਲ ਉਦਯੋਗ ਜਗਤ ਪ੍ਰਤਿਨਿਧੀਆਂ ਨੇ ਹਿੱਸਾ ਲਿਆ। ਸੰਮੇਲਨ ਦਾ ਉਦੇਸ਼ ਪ੍ਰਤੀਭਾਗੀਆਂ ਨੂੰ ਉੱਤਰ ਪੂਰਬ ਖੇਤਰ ਦੇ ਵਿਕਾਸ ਲਈ ਕੇਂਦਰ ਸਰਕਾਰ ਦੁਆਰਾ ਕੀਤੇ ਜਾ ਰਹੇ ਕਈ ਪ੍ਰੋਜੈਕਟਾਂ ਅਤੇ ਪਹਿਲਾਂ ਤੋਂ ਜਾਗਰੂਕ ਕਰਾਉਣਾ ਸੀ।
******
ਐੱਨਬੀ/ਓਏ
(Release ID: 1754813)
Visitor Counter : 197