PIB Headquarters
azadi ka amrit mahotsav

ਕੋਵਿਡ-19 ਬਾਰੇ ਪੀਆਈਬੀ ਦਾ ਬੁਲੇਟਿਨ

Posted On: 14 SEP 2021 6:18PM by PIB Chandigarh

 

https://static.pib.gov.in/WriteReadData/userfiles/image/image0020FX3.pnghttps://static.pib.gov.in/WriteReadData/userfiles/image/image001BPSF.jpg

 

• ਰਾਸ਼ਟਰੀ ਵੈਕਸੀਨੇਸ਼ਨ ਮੁਹਿੰਮ ਦੇ ਤਹਿਤ ਹੁਣ ਤੱਕ 75.22 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ

• ਪਿਛਲੇ 24 ਘੰਟਿਆਂ ਵਿੱਚ 25,404 ਨਵੇਂ ਮਾਮਲੇ ਸਾਹਮਣੇ ਆਏ

• ਐਕਟਿਵ ਮਾਮਲੇ ਕੁੱਲ ਮਾਮਲਿਆਂ ਦਾ 1.09% ਹਨ

• ਭਾਰਤ ਵਿੱਚ ਐਕਟਿਵ ਕੇਸਲੋਡ 3,62,207‘ਤੇ ਹੈ

• ਵਰਤਮਾਨ ਵਿੱਚ ਰਿਕਵਰੀ ਦਰ97.58%

• ਪਿਛਲੇ 24 ਘੰਟਿਆਂ ਦੌਰਾਨ 37,127 ਰਿਕਵਰੀ ਹੋਈ, ਕੁੱਲ ਰਿਕਵਰੀਆਂ 3,24,84,159 ਹਨ

• ਹਫ਼ਤਾਵਾਰੀ ਸਕਾਰਾਤਮਕਤਾ ਦਰ ਇਸ ਵੇਲੇ 2.07% ਹੈ; ਪਿਛਲੇ 81ਦਿਨਾਂ ਲਈ 3% ਤੋਂ ਹੇਠਾਂ, 

• 1.78% ਦੀ ਰੋਜ਼ਾਨਾ ਸਕਾਰਾਤਮਕਤਾ ਦਰ; ਪਿਛਲੇ 15 ਦਿਨਾਂ ਲਈ 3% ਤੋਂ ਹੇਠਾਂ

• ਟੈਸਟਿੰਗ ਸਮਰੱਥਾ ਵਿੱਚ ਕਾਫ਼ੀ ਵਾਧਾ ਹੋਇਆ 54.44 ਕਰੋੜ ਟੈਸਟ ਕੀਤੇ ਗਏ (ਕੁੱਲ)

 

#Unite2FightCorona

#IndiaFightsCorona 

 

ਪੱਤਰ ਸੂਚਨਾ ਦਫ਼ਤਰ

ਸੂਚਨਾ ਤੇ ਪ੍ਰਸਾਰਣ ਮੰਤਰਾਲਾ

ਭਾਰਤ ਸਰਕਾਰ

 

Image

Image

Image

ਕੋਵਿਡ-19 ਅੱਪਡੇਟ

 

ਭਾਰਤ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਨੇ 75 ਕਰੋੜ ਨੂੰ ਪਾਰ ਕਰ ਲਿਆ ਹੈ

 

ਰਿਕਵਰੀ ਦਰ ਇਸ ਸਮੇਂ 97.58 ਫੀਸਦੀ ਹੈ

 

ਪਿਛਲੇ 24 ਘੰਟਿਆਂ ਦੌਰਾਨ 25,404 ਨਵੇਂ ਕੇਸ ਸਾਹਮਣੇ ਆਏ

 

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 3,62,207 ਹੋਈ; ਕੁੱਲ ਮਾਮਲਿਆਂ ਦਾ 1.09 ਫੀਸਦੀ

 

ਹਫ਼ਤਾਵਰੀ ਪਾਜ਼ਿਟਿਵਿਟੀ ਦਰ 2.07 ਫੀਸਦੀ ਹੋਈ; ਪਿਛਲੇ 81 ਦਿਨਾਂ ਤੋਂ 3 ਫੀਸਦੀ ਤੋਂ ਘੱਟ

 

ਪਿਛਲੇ 24 ਘੰਟਿਆਂ ਵਿੱਚ 78,66,950 ਵੈਕਸੀਨ ਖੁਰਾਕਾਂ ਦੇ ਪ੍ਰਬੰਧ ਦੇ ਨਾਲ, ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ ਨੇ ਅੱਜ ਸਵੇਰੇ 7 ਵਜੇ ਤੱਕ ਆਰਜ਼ੀ ਰਿਪੋਰਟਾਂ ਦੇ ਅਨੁਸਾਰ 75.22 ਕਰੋੜ (75,22,38,324) ਦੇ ਕੁੱਲ ਅੰਕੜੇ ਨੂੰ ਪਾਰ ਕਰ ਲਿਆ ਹੈ। ਇਹ 76,12,687ਸੈਸ਼ਨਾਂ ਰਾਹੀਂ ਪ੍ਰਾਪਤ ਕੀਤਾ ਗਿਆ ਹੈ।

ਆਰਜ਼ੀ ਰਿਪੋਰਟ ਦੇ ਅਨੁਸਾਰ, ਅੱਜ ਸਵੇਰੇ 7 ਵਜੇ ਤੱਕ ਕੁੱਲ ਇਕੱਤਰ ਕੀਤੇ ਗਏ ਅੰਕੜੇ ਹੇਠਾਂ ਦਿੱਤੇ ਗਏ ਹਨ:

 

 ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

1,03,64,718

ਦੂਜੀ ਖੁਰਾਕ

86,13,207

 ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,83,38,867

ਦੂਜੀ ਖੁਰਾਕ

1,41,07,030

 18 ਤੋਂ 44 ਉਮਰ ਵਰਗ 

ਪਹਿਲੀ ਖੁਰਾਕ

30,32,52,342

ਦੂਜੀ ਖੁਰਾਕ

4,54,19,375

 

45 ਤੋਂ 59 ਸਾਲ ਤਕ ਉਮਰ ਵਰਗ 

ਪਹਿਲੀ ਖੁਰਾਕ

14,47,82,266

ਦੂਜੀ ਖੁਰਾਕ

6,38,06,413

 

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

9,37,73,048

ਦੂਜੀ ਖੁਰਾਕ

4,97,81,058

ਕੁੱਲ

75,22,38,324

 

ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ-19 ਟੀਕਾਕਰਣ ਦੇ ਦਾਇਰੇ ਦਾ ਵਿਸਤਾਰ ਕਰਨ ਅਤੇ ਗਤੀ ਵਧਾਉਣ ਲਈ ਵਚਨਬੱਧ ਹੈ।

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕ੍ਰਮਿਤ ਲੋਕਾਂ ਵਿੱਚੋਂ 3,24,84,159 ਵਿਅਕਤੀ ਪਹਿਲਾਂ ਹੀ ਕੋਵਿਡ-19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 37,127 ਮਰੀਜ਼ ਠੀਕ ਹੋਏ ਹਨ।

ਸਿੱਟੇ ਵਜੋਂ, ਭਾਰਤ ਦੀ ਰਿਕਵਰੀ ਦਰ 97.58 ਫੀਸਦੀ ਹੈ ਗਈ ਹੈ।

 

https://static.pib.gov.in/WriteReadData/userfiles/image/image001TM4T.jpg

ਦੇਸ਼ ਵਿੱਚ ਪਿਛਲੇ 79ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ। ਇਹ ਕੇਂਦਰ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ ਦਾ ਹੀ ਨਤੀਜਾ ਹੈ।

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 25,404 ਨਵੇਂ ਕੇਸ ਸਾਹਮਣੇ ਆਏ ਹਨ।

 

https://static.pib.gov.in/WriteReadData/userfiles/image/image0023415.jpg

 

ਐਕਟਿਵ ਮਾਮਲਿਆਂ ਦੀ ਗਿਣਤੀ ਇਸ ਵੇਲੇ 3,62,207 ਹੈI ਮੌਜੂਦਾ ਐਕਟਿਵ ਦੇਸ਼ ਦੇ ਕੁੱਲ ਪਾਜ਼ਿਟਿਵ ਮਾਮਲਿਆਂ ਦੇ 1.09 ਫੀਸਦੀ ਬਣਦੇ ਹਨI

 

https://static.pib.gov.in/WriteReadData/userfiles/image/image003WA7L.jpg

ਦੇਸ਼ ਭਰ ਵਿੱਚ ਵੱਡੇ ਪੱਧਰ ਉੱਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੁੱਲ 14,30,891ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ 54.44 ਕਰੋੜ ਤੋਂ ਵੱਧ  (54,44,44,967) ਟੈਸਟ ਕੀਤੇ ਗਏ ਹਨ।

ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਹਫਤਾਵਾਰੀ ਪਾਜ਼ਿਟਿਵਿਟੀ ਦਰ ਪਿਛਲੇ 81ਦਿਨਾਂ ਤੋਂ ਲਗਾਤਾਰ 3 ਫੀਸਦੀ ਤੋਂ ਘੱਟ ਰਹਿ ਰਹੀ ਹੈ,ਇਸ ਸਮੇਂ 2.07 ਫੀਸਦੀ ਹੈ, ਜਦਕਿ ਰੋਜ਼ਾਨਾ ਪਾਜ਼ਿਟਿਵਿਟੀ ਦਰ ਅੱਜ 1.78 ਫੀਸਦੀ ‘ਤੇ ਹੈ। ਰੋਜ਼ਾਨਾ ਪਾਜ਼ਿਟਿਵਿਟੀ ਦਰ ਹੁਣ  ਪਿਛਲੇ 98ਦਿਨਾਂ ਤੋਂ 5 ਫੀਸਦੀ ਤੋਂ ਹੇਠਾਂ ਰਹਿ ਰਹੀ ਹੈ।

https://pib.gov.in/PressReleasePage.aspx?PRID=1754674

 

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਕੋਵਿਡ-19 ਟੀਕੇ ਦੀ ਉਪਲਬਧਤਾ ਸਬੰਧੀ ਤਾਜ਼ਾ ਜਾਣਕਾਰੀ

 

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕਿਆਂ ਦੀਆਂ 72.77 ਕਰੋੜ ਤੋਂ ਵੱਧ ਖੁਰਾਕਾਂ ਮੁਹੱਈਆ ਕਰਵਾਈਆਂ ਗਈਆਂ

 

4.49 ਕਰੋੜ ਤੋਂ ਵੱਧ ਖੁਰਾਕਾਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਕੋਲ ਅਜੇ ਵੀ ਪ੍ਰਬੰਧਨ ਲਈ ਉਪਲਬਧ ਹਨ ਅਤੇ 1.6 ਕਰੋੜ ਤੋਂ ਵੱਧ ਖੁਰਾਕਾਂ ਪਾਈਪਲਾਈਨ ਵਿੱਚ ਹਨ 

 

ਦੇਸ਼ ਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਵਜੋਂ, ਭਾਰਤ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂਨੂੰ ਕੋਵਿਡ ਟੀਕੇ ਮੁਫ਼ਤ ਮੁਹੱਈਆ ਕਰਵਾ ਕੇ ਸਹਾਇਤਾ ਕਰ ਰਹੀ ਹੈ। ਕੋਵਿਡ 19 ਟੀਕਾਕਰਣ ਮੁਹਿੰਮ ਦੇ ਸਰਬਵਿਆਪੀਕਰਣ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਦੇਸ਼ ਵਿੱਚ ਟੀਕੇ ਨਿਰਮਾਤਾਵਾਂ ਵੱਲੋਂ ਤਿਆਰ ਕੀਤੇ ਜਾ ਰਹੇ 75 ਪ੍ਰਤੀਸ਼ਤ ਟੀਕੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ (ਬਿਨਾਂ ਕਿਸੇਕੀਮਤ ਦੀ) ਖਰੀਦ ਮਗਰੋਂ ਮੁਫ਼ਤ ਮੁਹੱਈਆ ਕਰਵਾਏਗੀ।

 

 ਟੀਕਿਆਂ ਦੀਆਂ ਖੁਰਾਕਾਂ

  (14 ਸਤੰਬਰ 2021 ਤੱਕ)

ਸਪਲਾਈ ਕੀਤੀਆਂ ਗਈਆਂ ਖੁਰਾਕਾਂ

 72,77,98,325

 ਖੁਰਾਕਾਂ ਪਾਈਪ ਲਾਈਨ ਵਿੱਚ

 1,60,75,000

 ਬੈਲੰਸ ਉਪਲਬਧ

 

 4,49,03,025

 

ਸਾਰੇ ਸਰੋਤਾਂ ਵੱਲੋਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਹੁਣ ਤੱਕ 72.77ਕਰੋੜ ਤੋਂ ਵੀ ਜ਼ਿਆਦਾ (72,77,98,325) ਟੀਕਿਆਂ ਦੀਆਂ ਖੁਰਾਕਾਂ ਭਾਰਤ ਸਰਕਾਰ (ਮੁਫ਼ਤ ਚੈਨਲ) ਅਤੇ ਸਿੱਧੀ ਰਾਜ ਖਰੀਦ ਸ਼੍ਰੇਣੀ ਦੁਆਰਾ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। ਇਸ ਤੋਂ ਇਲਾਵਾ, 1.6 ਕਰੋੜ ਤੋਂ ਵੱਧ ਖੁਰਾਕਾਂ (1,60,75,000) ਪਾਈਪਲਾਈਨ ਵਿੱਚ ਹਨ।

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਨਿਜੀ ਹਸਪਤਾਲਾਂ ਕੋਲ ਪ੍ਰਬੰਧਨ ਲਈ ਅਜੇ ਵੀ4.49ਕਰੋੜ (4,49,03,025) ਤੋਂ ਵੀ ਜ਼ਿਆਦਾ ਕੋਵਿਡ ਟੀਕਾਕਰਣ ਖੁਰਾਕਾਂ ਉਪਲਬਧ ਹਨ।  

https://pib.gov.in/PressReleasePage.aspx?PRID=1754668

 

ਮਹੱਤਵਪੂਰਨ ਟਵੀਟ

 

https://twitter.com/COVIDNewsByMIB/status/1437644996019056643

https://twitter.com/COVIDNewsByMIB/status/1437648444336730114

https://twitter.com/COVIDNewsByMIB/status/1437658855035457536

https://twitter.com/COVIDNewsByMIB/status/1437673739638902794

https://twitter.com/COVIDNewsByMIB/status/1437665770419286020

https://twitter.com/COVIDNewsByMIB/status/1437742009364541443

https://twitter.com/ICMRDELHI/status/1437618269045723138

 

*********

ਏਐੱਸ


(Release ID: 1754994) Visitor Counter : 155