ਇਲੈਕਟ੍ਰੌਨਿਕਸ ਅਤੇ ਸੂਚਨਾ ਟੈਕਨੋਲੋਜੀ ਮੰਤਰਾਲਾ
ਇਲੈਕਟ੍ਰੌਨਿਕਸ ਅਤੇ ਆਈਟੀ ਮੰਤਰਾਲੇ ਪਿਛਲੇ 75 ਸਾਲਾਂ ਵਿੱਚ ਇਲੈਕਟ੍ਰੌਨਿਕਸ ਅਤੇ ਆਈਟੀ ਦੇ ਖੇਤਰ ਵਿੱਚ ਯੋਗਦਾਨ ਲਈ ਟੈੱਕ ਚੈਂਪੀਅਨਾਂ ਨੂੰ ਸਨਮਾਨਤ ਕਰੇਗਾ
ਭਵਿੱਖ ਦੀਆਂ ਤਕਨਾਲੋਜੀਆਂ ਨੂੰ ਪ੍ਰਫੁੱਲਤ ਕਰਨ ਦੀ ਪਹਿਲ
Posted On:
15 SEP 2021 6:45PM by PIB Chandigarh
ਅਜ਼ਾਦੀ ਕਾ ਅਮ੍ਰਿਤ ਮਹੋਤਸਵ ਸਮਾਗਮਾਂ ਦੇ ਹਿੱਸੇ ਵਜੋਂ, ਇਲੈਕਟ੍ਰੌਨਿਕਸ ਅਤੇ ਸੂਚਨਾ ਤਕਨਾਲੋਜੀ ਰਾਜ ਮੰਤਰੀ ਸ਼੍ਰੀ ਰਾਜੀਵ ਚੰਦਰਸ਼ੇਖਰ ਨੇ ਇਲੈਕਟ੍ਰੌਨਿਕਸ ਅਤੇ ਆਈਟੀ ਦੇ ਖੇਤਰ ਵਿੱਚ ਵਿਗਿਆਨੀਆਂ/ ਟੈਕਨੌਲੋਜਿਸਟਾਂ ਵਲੋਂ ਪਾਏ ਗਏ ਸ਼ਾਨਦਾਰ ਯੋਗਦਾਨ ਦੇ ਸਨਮਾਨ ਲਈ ਇੱਕ ਸਮਾਗਮ ਦੀ ਸ਼ੁਰੂਆਤ ਕੀਤੀ। ਇਲੈਕਟ੍ਰੌਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ (ਮੀਟੀਵਾਈ) ਨੇ ਇਲੈਕਟ੍ਰੌਨਿਕਸ ਅਤੇ ਆਈਟੀ ਦੇ ਖੇਤਰ ਵਿੱਚ ਪਿਛਲੇ 75 ਸਾਲਾਂ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੇ ਵਿਗਿਆਨੀਆਂ/ਟੈਕਨੋਲੋਜਿਸਟਾਂ ਦੀਆਂ ਨਾਮਜ਼ਦਗੀਆਂ ਨੂੰ ਸੱਦਾ ਦਿੱਤਾ ਹੈ। ਵੈੱਬ ਪੋਰਟਲ www.innovateindia.mygov.in 'ਤੇ ਦੇਸ਼ ਭਰ ਦੇ ਲੋਕਾਂ ਤੋਂ ਇਹ ਨਾਮਜ਼ਦਗੀਆਂ ਮੰਗੀਆਂ ਜਾ ਰਹੀਆਂ ਹਨ।
ਸਮਾਗਮ ਨੂੰ ਸੰਬੋਧਨ ਕਰਦਿਆਂ, ਸ਼੍ਰੀ ਚੰਦਰਸ਼ੇਖਰ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਉਸ ਦ੍ਰਿਸ਼ਟੀਕੋਣ ਬਾਰੇ ਗੱਲ ਕੀਤੀ, ਜੋ ਇਸ ਦੇਸ਼ ਦੇ ਨੌਜਵਾਨਾਂ ਵਿੱਚ ਵਿਗਿਆਨਕ ਸੁਭਾਅ ਨੂੰ ਉਤਸ਼ਾਹਤ ਕਰਨ ਵਿੱਚ ਦ੍ਰਿੜ ਵਿਸ਼ਵਾਸ ਰੱਖਦਾ ਹੈ। ਪ੍ਰਧਾਨ ਮੰਤਰੀ ਨੇ ਭਾਰਤ ਨੂੰ ਆਤਮਨਿਰਭਰ ਭਾਰਤ ਵਿੱਚ ਬਦਲਣ ਲਈ ਸੱਦਾ ਦਿੱਤਾ ਹੈ। ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਗਿਆਨ ਅਤੇ ਨਵੀਨਤਾਕਾਰੀ ਦੀ ਇੱਕ ਮਜ਼ਬੂਤ ਵਾਤਾਵਰਣ ਪ੍ਰਣਾਲੀ ਲਾਜ਼ਮੀ ਹੈ ਅਤੇ ਇਹ ਪ੍ਰਧਾਨ ਮੰਤਰੀ ਦਾ ਵਿਜ਼ਨ ਹੈ।
ਸ਼੍ਰੀ ਚੰਦਰਸ਼ੇਖਰ ਨੇ ਕਿਹਾ ਕਿ ਕੋਵਿਡ ਤੋਂ ਬਾਅਦ ਦਾ ਆਲਮੀ ਮੰਚ ਭਾਰਤ ਲਈ ਬਹੁਤ ਵੱਡਾ ਮੌਕਾ ਪ੍ਰਦਾਨ ਕਰਦਾ ਹੈ ਕਿਉਂਕਿ ਦੇਸ਼ ਆਪਣੀ ਤਕਨਾਲੌਜੀ ਸਪਲਾਈ ਚੇਨ ਨੂੰ ਦੁਬਾਰਾ ਇਕਸਾਰ ਕਰਨ ਦੀ ਕੋਸ਼ਿਸ਼ ਕਰਦੇ ਹਨ। ਭਾਰਤ, ਪਿਛਲੇ 75 ਸਾਲਾਂ ਵਿੱਚ ਸੂਚਨਾ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਆਪਣੀ ਸ਼ਕਤੀ ਨੂੰ ਸਾਬਤ ਕਰ ਚੁੱਕਾ ਹੈ ਅਤੇ ਅਗਲੇ 25 ਸਾਲਾਂ ਵਿੱਚ ਇਲੈਕਟ੍ਰੌਨਿਕਸ ਅਤੇ ਆਈਟੀ ਸੈਕਟਰ ਵਲੋਂ ਵਿਕਾਸ ਦੇ ਰਾਹ ਨੂੰ ਜ਼ੋਰਦਾਰ ਢੰਗ ਨਾਲ ਅੱਗੇ ਵਧਾਇਆ ਜਾਵੇਗਾ।
ਸ੍ਰੀ ਚੰਦਰਸ਼ੇਖਰ ਨੇ ਅੱਗੇ ਕਿਹਾ ਕਿ ਮੰਤਰਾਲਾ ਇਸ ਮੌਕੇ ਦਾ ਲਾਭ ਉਠਾਉਣ ਅਤੇ ਮਾਨਯੋਗ ਪ੍ਰਧਾਨ ਮੰਤਰੀ ਦੇ ਵਿਜ਼ਨ ਨੂੰ ਅਮਲੀ ਜਾਮਾ ਪਹਿਨਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਅਨੁਸਾਰ, ਇਲੈਕਟ੍ਰੌਨਿਕਸ ਅਤੇ ਆਈਟੀ ਮੰਤਰਾਲੇ ਨੇ ਆਜ਼ਾਦੀ ਤੋਂ ਬਾਅਦ ਇਲੈਕਟ੍ਰੌਨਿਕਸ ਅਤੇ ਆਈਟੀ ਦੇ ਖੇਤਰ ਵਿੱਚ ਪਾਏ ਗਏ ਸ਼ਾਨਦਾਰ ਯੋਗਦਾਨ ਨੂੰ ਮਾਨਤਾ ਦੇਣ ਲਈ ਇੱਕ ਨਵੀਂ ਪਹਿਲਕਦਮੀ ਕੀਤੀ ਹੈ। ਇਹ ਪਹਿਲ ਵਿਗਿਆਨੀਆਂ/ ਟੈਕਨੌਲੋਜਿਸਟਾਂ ਦੇ ਵਿਗਿਆਨਕ ਕੰਮ ਅਤੇ ਪ੍ਰਤਿਭਾ ਨੂੰ ਉਜਾਗਰ ਕਰੇਗੀ, ਜੋ ਬਦਲੇ ਵਿੱਚ ਵਿਗਿਆਨੀਆਂ ਅਤੇ ਟੈੱਕ ਇਨੋਵੇਟਰਾਂ ਦੀ ਮੌਜੂਦਾ ਅਤੇ ਭਵਿੱਖ ਦੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰੇਗੀ।
ਅੱਜ ਤੋਂ ਨਾਮਜ਼ਦਗੀਆਂ ਮੰਗੀਆਂ ਜਾਣਗੀਆਂ ਅਤੇ ਨਾਮਜ਼ਦਗੀਆਂ ਦਾਖਲ ਕਰਨ ਦੀ ਆਖ਼ਰੀ ਤਰੀਕ 07 ਨਵੰਬਰ, 2021 ਹੋਵੇਗੀ।
ਚੋਣ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਚੁਣੇ ਗਏ ਵਿਗਿਆਨੀਆਂ/ ਟੈਕਨਾਲੋਜਿਸਟਾਂ ਦੇ ਨਾਵਾਂ ਦਾ ਐਲਾਨ ਮੰਤਰਾਲੇ ਵਲੋਂ ਕੀਤਾ ਜਾਵੇਗਾ।
ਇਸ ਸਮਾਗਮ ਵਿੱਚ ਮੰਤਰਾਲੇ ਦੇ ਸਕੱਤਰ, ਵਧੀਕ ਸਕੱਤਰ ਅਤੇ ਪ੍ਰੋਫੈਸਰ ਐੱਸ ਸਦਾਗੋਪਨ, ਪ੍ਰੋਫੈਸਰ ਯੂਬੀ ਦੇਸਾਈ, ਪ੍ਰੋ: ਭਾਸਕਰ ਵਰਗੇ ਉੱਘੇ ਵਿਦਵਾਨ ਸ਼ਾਮਲ ਹੋਏ।
****
ਆਰਕੇਜੇ/ਐੱਮ
(Release ID: 1755280)
Visitor Counter : 181