PIB Headquarters
azadi ka amrit mahotsav g20-india-2023

ਕੋਵਿਡ-19 ਬਾਰੇ ਪੀਆਈਬੀ ਦਾ ਬੁਲੇਟਿਨ

Posted On: 17 SEP 2021 6:53PM by PIB Chandigarh

 

 

• ਰਾਸ਼ਟਰੀ ਵੈਕਸੀਨੇਸ਼ਨ ਮੁਹਿੰਮ ਦੇ ਤਹਿਤ ਹੁਣ ਤੱਕ 77.24 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ

• ਪਿਛਲੇ 24 ਘੰਟਿਆਂ ਵਿੱਚ 34,403 ਨਵੇਂ ਮਾਮਲੇ ਸਾਹਮਣੇ ਆਏ

• ਐਕਟਿਵ ਮਾਮਲੇ ਕੁੱਲ ਮਾਮਲਿਆਂ ਦਾ 1.02% ਹਨ

• ਭਾਰਤ ਵਿੱਚ ਐਕਟਿਵ ਕੇਸਲੋਡ 3,39,056 ‘ਤੇ ਹੈ

• ਵਰਤਮਾਨ ਵਿੱਚ ਰਿਕਵਰੀ ਦਰ97.65%

• ਪਿਛਲੇ 24 ਘੰਟਿਆਂ ਦੌਰਾਨ 37,950 ਰਿਕਵਰੀ ਹੋਈ, ਕੁੱਲ ਰਿਕਵਰੀਆਂ 3,25,98,424 ਹਨ

• ਹਫ਼ਤਾਵਾਰੀ ਸਕਾਰਾਤਮਕਤਾ ਦਰ ਇਸ ਵੇਲੇ 1.97% ਹੈ; ਪਿਛਲੇ 84 ਦਿਨਾਂ ਲਈ 3% ਤੋਂ ਹੇਠਾਂ, 

• 2.25% ਦੀ ਰੋਜ਼ਾਨਾ ਸਕਾਰਾਤਮਕਤਾ ਦਰ; ਪਿਛਲੇ 18 ਦਿਨਾਂ ਲਈ 3% ਤੋਂ ਹੇਠਾਂ

• ਟੈਸਟਿੰਗ ਸਮਰੱਥਾ ਵਿੱਚ ਕਾਫ਼ੀ ਵਾਧਾ ਹੋਇਆ 54.92ਕਰੋੜ ਟੈਸਟ ਕੀਤੇ ਗਏ (ਕੁੱਲ)

 

#Unite2FightCorona

#IndiaFightsCorona

 

ਪੱਤਰ ਸੂਚਨਾ ਦਫ਼ਤਰ

ਸੂਚਨਾ ਤੇ ਪ੍ਰਸਾਰਣ ਮੰਤਰਾਲਾ

ਭਾਰਤ ਸਰਕਾਰ

 

Image

 

ਕੋਵਿਡ-19 ਅੱਪਡੇਟ

 

ਭਾਰਤ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਨੇ 77.24 ਕਰੋੜ ਨੂੰ ਪਾਰ ਕਰ ਲਿਆ ਹੈ

 

ਪਿਛਲੇ 24 ਘੰਟਿਆਂ ਵਿੱਚ 63.97 ਲੱਖ ਤੋਂ ਵੱਧ ਖੁਰਾਕਾਂ ਦਿੱਤੀਆਂ ਗਈਆਂ

 

ਰਿਕਵਰੀ ਦਰ ਇਸ ਸਮੇਂ 97.65ਫੀਸਦੀ ਹੈ

 

ਪਿਛਲੇ 24 ਘੰਟਿਆਂ ਦੌਰਾਨ 34,403 ਨਵੇਂ ਕੇਸ ਸਾਹਮਣੇ ਆਏ

 

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 3,39,056 ਹੋਈ; ਕੁੱਲ ਮਾਮਲਿਆਂ ਦਾ 1.02 ਫੀਸਦੀ

 

ਹਫ਼ਤਾਵਰੀ ਪਾਜ਼ਿਟਿਵਿਟੀ ਦਰ 1.97 ਫੀਸਦੀ ਹੋਈ; ਪਿਛਲੇ 84 ਦਿਨਾਂ ਤੋਂ 3 ਫੀਸਦੀ ਤੋਂ ਘੱਟ

 

ਪਿਛਲੇ 24 ਘੰਟਿਆਂ ਵਿੱਚ 63,97,972 ਵੈਕਸੀਨ ਖੁਰਾਕਾਂ ਦੇ ਪ੍ਰਬੰਧ ਦੇ ਨਾਲ, ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ ਨੇ ਅੱਜ ਸਵੇਰੇ 7 ਵਜੇ ਤੱਕ ਆਰਜ਼ੀ ਰਿਪੋਰਟਾਂ ਦੇ ਅਨੁਸਾਰ 77.24 ਕਰੋੜ (77,24,25,744) ਦੇ ਕੁੱਲ ਅੰਕੜੇ ਨੂੰ ਪਾਰ ਕਰ ਲਿਆ ਹੈ। ਇਹ 77,78,319 ਸੈਸ਼ਨਾਂ ਰਾਹੀਂ ਪ੍ਰਾਪਤ ਕੀਤਾ ਗਿਆ ਹੈ।

ਆਰਜ਼ੀ ਰਿਪੋਰਟ ਦੇ ਅਨੁਸਾਰ, ਅੱਜ ਸਵੇਰੇ 7 ਵਜੇ ਤੱਕ ਕੁੱਲ ਇਕੱਤਰ ਕੀਤੇ ਗਏ ਅੰਕੜੇ ਹੇਠਾਂ ਦਿੱਤੇ ਗਏ ਹਨ:

 

 ਸਿਹਤ ਸੰਭਾਲ਼ ਵਰਕਰ

ਪਹਿਲੀ ਖੁਰਾਕ

1,03,66,108

ਦੂਜੀ ਖੁਰਾਕ

86,55,036

 ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,83,41,064

ਦੂਜੀ ਖੁਰਾਕ

1,42,56,730

 18 ਤੋਂ 44 ਉਮਰ ਵਰਗ 

ਪਹਿਲੀ ਖੁਰਾਕ

31,20,61,294

ਦੂਜੀ ਖੁਰਾਕ

5,05,68,273

 45 ਤੋਂ 59 ਸਾਲ ਤਕ ਉਮਰ ਵਰਗ 

ਪਹਿਲੀ ਖੁਰਾਕ

14,69,74,803

ਦੂਜੀ ਖੁਰਾਕ

6,56,47,680

 

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

9,48,63,636

ਦੂਜੀ ਖੁਰਾਕ

5,06,91,120

ਕੁੱਲ

77,24,25,744

 

ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ-19 ਟੀਕਾਕਰਣ ਦੇ ਦਾਇਰੇ ਦਾ ਵਿਸਤਾਰ ਕਰਨ ਅਤੇ ਗਤੀ ਵਧਾਉਣ ਲਈ ਵਚਨਬੱਧ ਹੈ।

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕ੍ਰਮਿਤ ਲੋਕਾਂ ਵਿੱਚੋਂ 3,25,98,424 ਵਿਅਕਤੀ ਪਹਿਲਾਂ ਹੀ ਕੋਵਿਡ-19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 37,950 ਮਰੀਜ਼ ਠੀਕ ਹੋਏ ਹਨ।

ਸਿੱਟੇ ਵਜੋਂ, ਭਾਰਤ ਦੀ ਰਿਕਵਰੀ ਦਰ 97.65ਫੀਸਦੀ ਹੈ ਗਈ ਹੈ।

 

https://static.pib.gov.in/WriteReadData/userfiles/image/image002SL1S.jpg

ਦੇਸ਼ ਵਿੱਚ ਪਿਛਲੇ 82 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ। ਇਹ ਕੇਂਦਰ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ ਦਾ ਹੀ ਨਤੀਜਾ ਹੈ।

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 34,403 ਨਵੇਂ ਕੇਸ ਸਾਹਮਣੇ ਆਏ ਹਨ।

 

https://static.pib.gov.in/WriteReadData/userfiles/image/image003O8U1.jpg

 

ਐਕਟਿਵ ਮਾਮਲਿਆਂ ਦੀ ਗਿਣਤੀ ਇਸ ਵੇਲੇ 3,39,056 ਹੈI ਮੌਜੂਦਾ ਐਕਟਿਵ ਦੇਸ਼ ਦੇ ਕੁੱਲ ਪਾਜ਼ਿਟਿਵ ਮਾਮਲਿਆਂ ਦੇ 1.02 ਫੀਸਦੀ ਬਣਦੇ ਹਨI

 

https://static.pib.gov.in/WriteReadData/userfiles/image/image004SVI3.jpg

ਦੇਸ਼ ਭਰ ਵਿੱਚ ਵੱਡੇ ਪੱਧਰ ਉੱਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੁੱਲ 15,27,420 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ 54.92 ਕਰੋੜ ਤੋਂ ਵੱਧ  (54,92,29,149) ਟੈਸਟ ਕੀਤੇ ਗਏ ਹਨ।

ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਹਫਤਾਵਾਰੀ ਪਾਜ਼ਿਟਿਵਿਟੀ ਦਰ ਪਿਛਲੇ 84 ਦਿਨਾਂ ਤੋਂ ਲਗਾਤਾਰ 3 ਫੀਸਦੀ ਤੋਂ ਘੱਟ ਰਹਿ ਰਹੀ ਹੈ,ਇਸ ਸਮੇਂ 1.97 ਫੀਸਦੀ ਹੈ, ਜਦਕਿ ਰੋਜ਼ਾਨਾ ਪਾਜ਼ਿਟਿਵਿਟੀ ਦਰ ਅੱਜ 2.25 ਫੀਸਦੀ ‘ਤੇ ਹੈ। ਰੋਜ਼ਾਨਾ ਪਾਜ਼ਿਟਿਵਿਟੀ ਦਰ ਹੁਣ  ਪਿਛਲੇ 101 ਦਿਨਾਂ ਤੋਂ 5 ਫੀਸਦੀ ਤੋਂ ਹੇਠਾਂ ਰਹਿ ਰਹੀ ਹੈ।

https://pib.gov.in/PressReleasePage.aspx?PRID=1755637

 

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਕੋਵਿਡ-19 ਟੀਕੇ ਦੀ ਉਪਲਬਧਤਾ ਸਬੰਧੀ ਤਾਜ਼ਾ ਜਾਣਕਾਰੀ

 

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕਿਆਂ ਦੀਆਂ 77.77ਕਰੋੜ ਤੋਂ ਵੱਧ ਖੁਰਾਕਾਂ ਮੁਹੱਈਆ ਕਰਵਾਈਆਂ ਗਈਆਂ

 

6.17 ਕਰੋੜ ਤੋਂ ਵੱਧ ਖੁਰਾਕਾਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਕੋਲ ਅਜੇ ਵੀ ਪ੍ਰਬੰਧਨ ਲਈ ਉਪਲਬਧ ਹਨ  

 

ਦੇਸ਼ਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਵਜੋਂ, ਭਾਰਤ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਕੋਵਿਡ ਟੀਕੇ ਮੁਫ਼ਤ ਮੁਹੱਈਆ ਕਰਵਾ ਕੇ ਸਹਾਇਤਾ ਕਰ ਰਹੀ ਹੈ। ਕੋਵਿਡ 19 ਟੀਕਾਕਰਣ ਮੁਹਿੰਮ ਦੇ ਸਰਬਵਿਆਪੀਕਰਣ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਦੇਸ਼ ਵਿੱਚ ਟੀਕੇ ਨਿਰਮਾਤਾਵਾਂ ਵੱਲੋਂ ਤਿਆਰ ਕੀਤੇ ਜਾ ਰਹੇ 75 ਪ੍ਰਤੀਸ਼ਤ ਟੀਕੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ (ਬਿਨਾ ਕਿਸੇ ਕੀਮਤ ਦੀ) ਖਰੀਦ ਮਗਰੋਂ ਮੁਫ਼ਤ ਮੁਹੱਈਆ ਕਰਵਾਏਗੀ।

 

 ਟੀਕਿਆਂ ਦੀਆਂ ਖੁਰਾਕਾਂ

  (17 ਸਤੰਬਰ 2021 ਤੱਕ)

 ਸਪਲਾਈ ਕੀਤੀਆਂ ਗਈਆਂ ਖੁਰਾਕਾਂ

 77,77,26,335

 ਬੈਲੰਸ ਉਪਲਬਧ 

 6,17,22,315

 

ਸਾਰੇ ਸਰੋਤਾਂ ਵੱਲੋਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਹੁਣ ਤੱਕ 77.77ਕਰੋੜ ਤੋਂ ਵੀ ਜ਼ਿਆਦਾ (77,77,26,335) ਟੀਕਿਆਂ ਦੀਆਂ ਖੁਰਾਕਾਂ ਭਾਰਤ ਸਰਕਾਰ (ਮੁਫ਼ਤ ਚੈਨਲ) ਅਤੇ ਸਿੱਧੀ ਰਾਜ ਖਰੀਦ ਸ਼੍ਰੇਣੀ ਦੁਆਰਾ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ।

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਨਿਜੀ ਹਸਪਤਾਲਾਂ ਕੋਲ ਪ੍ਰਬੰਧਨ ਲਈ ਅਜੇ ਵੀ6.17ਕਰੋੜ (6,17,22,315) ਤੋਂ ਵੀ ਜ਼ਿਆਦਾ ਕੋਵਿਡ ਟੀਕਾਕਰਣ ਖੁਰਾਕਾਂ ਉਪਲਬਧ ਹਨ।  

https://pib.gov.in/PressReleasePage.aspx?PRID=1755631

 

ਪ੍ਰਧਾਨ ਮੰਤਰੀ 18 ਸਤੰਬਰ ਨੂੰ ਗੋਆ ਵਿੱਚ ਹੈਲਥ ਵਰਕਰਸ ਅਤੇ ਕੋਵਿਡ ਵੈਕਸੀਨੇਸ਼ਨ ਪ੍ਰੋਗਰਾਮ ਦੇ ਲਾਭਾਰਥੀਆਂ ਨਾਲ ਸੰਵਾਦ ਕਰਨਗੇ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਗੋਆ ਵਿੱਚ ਬਾਲ਼ਗ ਜਨਸੰਖਿਆ ਦੇ ਲਈ ਪਹਿਲੇ ਟੀਕੇ ਦਾ 100% ਕਵਰੇਜ ਪੂਰਾ ਹੋਣ ‘ਤੇ 18 ਸਤੰਬਰ, 2021 ਨੂੰ ਸਵੇਰੇ 10.30 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਹੈਲਥ ਵਰਕਰਸ ਅਤੇ ਕੋਵਿਡ ਵੈਕੇਸੀਨੇਸ਼ਨ ਪ੍ਰੋਗਰਾਮ ਦੇ ਲਾਭਾਰਥੀਆਂ ਦੇ ਨਾਲ ਸੰਵਾਦ ਕਰਨਗੇ।

ਸਫ਼ਲ ਵੈਕੇਸੀਨੇਸ਼ਨ ਕਵਰੇਜ ਦੇ ਲਈ ਰਾਜ ਸਰਕਾਰ ਦੁਆਰਾ ਕੀਤੇ ਗਏ ਪ੍ਰਯਤਨਾਂ ਵਿੱਚ ਸਮੁਦਾਇਕ ਇਕਜੁੱਟਤਾ ਅਤੇ ਜ਼ਮੀਨੀ ਪੱਧਰ ‘ਤੇ ਪਹੁੰਚ ਦੇ ਲਈ ਟੀਕਾਉਤਸਵ (TikaUtasvs) ਦਾ ਸਫ਼ਲ ਆਯੋਜਨ, ਕਾਰਜਸਥਲਾਂ ‘ਤੇ ਵੈਕੇਸੀਨੇਸ਼ਨ, ਬਿਰਧ ਆਸ਼ਰਮਾਂ, ਦਿੱਵਯਾਂਗਜਨਾਂ ਜਿਹੇ ਤਰਜੀਹੀ ਗਰੁੱਪਾਂ ‘ਤੇ ਲਕਸ਼ਿਤ ਟੀਕਾਕਰਣ ਤੇ ਸੰਦੇਹ ਤੇ ਖਦਸ਼ਿਆਂ ਨੂੰ ਦੂਰ ਕਰਨ ਦੇ ਲਈ ਲਗਾਤਾਰ ਸਮੁਦਾਇਕ ਜੁੜਾਅ ਆਦਿ ਸ਼ਾਮਲ ਹਨ। ਰਾਜ ਨੇ ਤੇਜ਼ ਟੀਕਾਕਰਣ ਕਵਰੇਜ ਸੁਨਿਸ਼ਚਿਤ ਕਰਨ ਦੇ ਲਈ ਚੱਕ੍ਰਵਾਤ ਤੌਕਤੇ ਜਿਹੀਆਂ ਚੁਣੌਤੀਆਂ ‘ਤੇ ਵੀ ਜਿੱਤ ਹਾਸਲ ਕੀਤੀ।

https://pib.gov.in/PressReleasePage.aspx?PRID=1755761

 

ਮਹੱਤਵਪੂਰਨ ਟਵੀਟ

 

*********

ਏਐੱਸ



(Release ID: 1755944) Visitor Counter : 121


Read this release in: English , Hindi , Manipuri , Gujarati