PIB Headquarters

ਕੋਵਿਡ-19 ਬਾਰੇ ਪੀਆਈਬੀ ਦਾ ਬੁਲੇਟਿਨ

Posted On: 18 SEP 2021 4:47PM by PIB Chandigarh

 

https://static.pib.gov.in/WriteReadData/userfiles/image/image0020FX3.pnghttps://static.pib.gov.in/WriteReadData/userfiles/image/image001BPSF.jpg

 

• ਰਾਸ਼ਟਰੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 80 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ

• ਭਾਰਤ ਨੇ ਪਿਛਲੇ 24 ਘੰਟਿਆਂ ਵਿੱਚ 2.5 ਕਰੋੜ ਖੁਰਾਕਾਂ ਦੇ ਨਾਲ ਹੁਣ ਤੱਕ ਦੇ ਸਭ ਤੋਂ ਵੱਧ ਇੱਕ ਦਿਨ ਦੇ ਟੀਕੇ ਲਗਾਏ

• ਪਿਛਲੇ 24 ਘੰਟਿਆਂ ਵਿੱਚ 35,662 ਨਵੇਂ ਮਾਮਲੇ ਸਾਹਮਣੇ ਆਏ

• ਐਕਟਿਵ ਮਾਮਲੇ ਕੁੱਲ ਮਾਮਲਿਆਂ ਦਾ 1.02% ਹਨ

• ਭਾਰਤ ਵਿੱਚ ਐਕਟਿਵ ਕੇਸਲੋਡ 3,40,639 ‘ਤੇ ਹੈ

• ਵਰਤਮਾਨ ਵਿੱਚ ਰਿਕਵਰੀ ਦਰ 97.65%

• ਪਿਛਲੇ 24 ਘੰਟਿਆਂ ਦੌਰਾਨ 33,798 ਰਿਕਵਰੀ ਹੋਈ, ਕੁੱਲ ਰਿਕਵਰੀਆਂ 3,26,32,222 ਹਨ

• ਹਫ਼ਤਾਵਾਰੀ ਸਕਾਰਾਤਮਕਤਾ ਦਰ ਇਸ ਵੇਲੇ 2.02% ਹੈ; ਪਿਛਲੇ 85 ਦਿਨਾਂ ਲਈ 3% ਤੋਂ ਹੇਠਾਂ, 

• 2.46% ਦੀ ਰੋਜ਼ਾਨਾ ਸਕਾਰਾਤਮਕਤਾ ਦਰ;ਪਿਛਲੇ 19 ਦਿਨਾਂ ਲਈ 3% ਤੋਂ ਹੇਠਾਂ

• ਟੈਸਟਿੰਗ ਸਮਰੱਥਾ ਵਿੱਚ ਕਾਫ਼ੀ ਵਾਧਾ ਹੋਇਆ 55.07 ਕਰੋੜ ਟੈਸਟ ਕੀਤੇ ਗਏ (ਕੁੱਲ)

 

#Unite2FightCorona

#IndiaFightsCorona

ਪੱਤਰ ਸੂਚਨਾ ਦਫ਼ਤਰ

ਸੂਚਨਾ ਤੇ ਪ੍ਰਸਾਰਣ ਮੰਤਰਾਲਾ

ਭਾਰਤ ਸਰਕਾਰ

 

 

 

Image

 

ਕੋਵਿਡ-19 ਅੱਪਡੇਟ

 

ਭਾਰਤ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਨੇ 80 ਕਰੋੜ ਨੂੰ ਪਾਰ ਕਰ ਲਿਆ ਹੈ

 

ਪਿਛਲੇ 24 ਘੰਟਿਆਂ ਵਿੱਚ  ਸਭ ਤੋਂ ਵੱਧ ਗਿਣਤੀ 2.5 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਗਈਆਂ

 

ਰਿਕਵਰੀ ਦਰ ਇਸ ਸਮੇਂ 97.65 ਫੀਸਦੀ ਹੈ

 

ਪਿਛਲੇ 24 ਘੰਟਿਆਂ ਦੌਰਾਨ 35,662 ਨਵੇਂ ਕੇਸ ਸਾਹਮਣੇ ਆਏ

 

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 3,40,639 ਹੋਈ; ਕੁੱਲ ਮਾਮਲਿਆਂ ਦਾ 1.02 ਫੀਸਦੀ

 

ਹਫ਼ਤਾਵਰੀ ਪਾਜ਼ਿਟਿਵਿਟੀ ਦਰ 2.02 ਫੀਸਦੀ ਹੋਈ; ਪਿਛਲੇ 85 ਦਿਨਾਂ ਤੋਂ 3 ਫੀਸਦੀ ਤੋਂ ਘੱਟ

 

 

ਭਾਰਤ ਦੀ ਸੰਚਤ ਕੋਵਿਡ-19 ਟੀਕਾਕਰਣ ਕਵਰੇਜ ਨੇ ਅੱਜ ਦੁਪਹਿਰ ਤੱਕ 80 ਕਰੋੜ ਖੁਰਾਕਾਂ ਦੀ ਸੀਮਾ ਨੂੰ ਪਾਰ ਕਰ ਲਿਆ ਹੈ। ਪਿਛਲੇ 24 ਘੰਟਿਆਂ ਵਿੱਚ 2.5 ਕਰੋੜ ਤੋਂ ਜ਼ਿਆਦਾ ਵੈਕਸੀਨ ਖੁਰਾਕਾਂ ਦੇ ਪ੍ਰਬੰਧ ਦੇ ਨਾਲ, ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ ਨੇ ਅੱਜ ਸਵੇਰੇ 7 ਵਜੇ ਤੱਕ ਆਰਜ਼ੀ ਰਿਪੋਰਟਾਂ ਦੇ ਅਨੁਸਾਰ 79 ਕਰੋੜ (79,42,87,699) ਦੇ ਕੁੱਲ ਅੰਕੜੇ ਨੂੰ ਪਾਰ ਕਰ ਲਿਆ ਹੈ, ਕੁੱਲ ਟੀਕਾਕਰਣ 2.15 ਕਰੋੜ ਹੈ, ਜਦੋਂ ਕਿ ਰਾਜਾਂ ਦੁਆਰਾ ਕੁੱਲ ਟੀਕਾਕਰਣ 2.5 ਕਰੋੜ ਤੋਂ ਵੱਧ ਹੈ। ਇਹ 78,49,738 ਸੈਸ਼ਨਾਂ ਰਾਹੀਂ ਪ੍ਰਾਪਤ ਕੀਤਾ ਗਿਆ ਹੈ। ਅੰਤਿਮ ਰਿਪੋਰਟ ਦੇ ਸੰਕਲਨ ਨਾਲ ਰੋਜ਼ਾਨਾ ਟੀਕਾਕਰਣ ਦੀ ਗਿਣਤੀ ਅੱਜ ਬਾਅਦ ਵਿੱਚ ਅਪਡੇਟ ਕੀਤੀ ਜਾਵੇਗੀ।

ਆਰਜ਼ੀ ਰਿਪੋਰਟ ਦੇ ਅਨੁਸਾਰ, ਅੱਜ ਸਵੇਰੇ 7 ਵਜੇ ਤੱਕ ਕੁੱਲ ਇਕੱਤਰ ਕੀਤੇ ਗਏ ਅੰਕੜੇ ਹੇਠਾਂ ਦਿੱਤੇ ਗਏ ਹਨ: 

ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

1,03,67,858

ਦੂਜੀ ਖੁਰਾਕ

86,96,165

 ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,83,43,570

ਦੂਜੀ ਖੁਰਾਕ

1,44,00,387

18 ਤੋਂ 44 ਉਮਰ ਵਰਗ 

ਪਹਿਲੀ ਖੁਰਾਕ

32,12,63,332

ਦੂਜੀ ਖੁਰਾਕ

5,62,22,452

 45 ਤੋਂ 59 ਸਾਲ ਤਕ ਉਮਰ ਵਰਗ 

ਪਹਿਲੀ ਖੁਰਾਕ

14,93,59,311

ਦੂਜੀ ਖੁਰਾਕ

6,77,70,267

 60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

9,61,06,803

ਦੂਜੀ ਖੁਰਾਕ

5,17,57,554

ਕੁੱਲ

79,42,87,699

 

ਇਸ ਸ਼ਾਨਦਾਰ ਪ੍ਰਾਪਤੀ ਲਈ ਦੇਸ਼ ਨੂੰ ਵਧਾਈ ਦਿੰਦੇ ਹੋਏ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੱਕ ਟਵੀਟ ਵਿੱਚ ਕਿਹਾ:"ਇਵੈਂਟ ਇੰਡੀਅਨ ਨੂੰ ਅੱਜ ਦੇ ਰਿਕਾਰਡ ਟੀਕਾਕਰਣ ਨੰਬਰਾਂ 'ਤੇ ਮਾਣ ਹੋਵੇਗਾ।"

 

https://static.pib.gov.in/WriteReadData/userfiles/image/image002HVFX.png

 

ਕੇਂਦਰੀ ਸਿਹਤ ਮੰਤਰੀ ਸ਼੍ਰੀ ਮਨਸੁਖ ਮੰਡਵੀਆ ਨੇ ਵੀ ਇਸ ਰਿਕਾਰਡ ਪ੍ਰਾਪਤੀ ਲਈ ਦੇਸ਼ਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਇਸ ਸਫਲਤਾ ਨੂੰ ਦੇਸ਼ ਦੇ ਸਿਹਤ ਸੰਭਾਲ ਕਰਮਚਾਰੀਆਂ ਨੂੰ ਸਮਰਪਿਤ ਕੀਤਾ।

https://static.pib.gov.in/WriteReadData/userfiles/image/image0033DMW.png

 

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕ੍ਰਮਿਤ ਲੋਕਾਂ ਵਿੱਚੋਂ 3,26,32,222 ਵਿਅਕਤੀ ਪਹਿਲਾਂ ਹੀ ਕੋਵਿਡ-19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 33,798 ਮਰੀਜ਼ ਠੀਕ ਹੋਏ ਹਨ।

ਸਿੱਟੇ ਵਜੋਂ, ਭਾਰਤ ਦੀ ਰਿਕਵਰੀ ਦਰ 97.65ਫੀਸਦੀ ਹੈ ਗਈ ਹੈ।

 

https://static.pib.gov.in/WriteReadData/userfiles/image/image0046DSX.jpg

ਦੇਸ਼ ਵਿੱਚ ਪਿਛਲੇ 83 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ। ਇਹ ਕੇਂਦਰ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ ਦਾ ਹੀ ਨਤੀਜਾ ਹੈ।

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 35,662 ਨਵੇਂ ਕੇਸ ਸਾਹਮਣੇ ਆਏ ਹਨ।

 

https://static.pib.gov.in/WriteReadData/userfiles/image/image005D4W2.jpg

 

ਐਕਟਿਵ ਮਾਮਲਿਆਂ ਦੀ ਗਿਣਤੀ ਇਸ ਵੇਲੇ 3,40,639 ਹੈI ਮੌਜੂਦਾ ਐਕਟਿਵ ਦੇਸ਼ ਦੇ ਕੁੱਲ ਪਾਜ਼ਿਟਿਵ ਮਾਮਲਿਆਂ ਦੇ 1.02 ਫੀਸਦੀ ਬਣਦੇ ਹਨI

 

https://static.pib.gov.in/WriteReadData/userfiles/image/image0069PUH.jpg

ਦੇਸ਼ ਭਰ ਵਿੱਚ ਵੱਡੇ ਪੱਧਰ ਉੱਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੁੱਲ 14,48,833 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ 55.07 ਕਰੋੜ ਤੋਂ ਵੱਧ  (55,07,80,273)ਟੈਸਟ ਕੀਤੇ ਗਏ ਹਨ।

ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਹਫਤਾਵਾਰੀ ਪਾਜ਼ਿਟਿਵਿਟੀ ਦਰ ਪਿਛਲੇ 85ਦਿਨਾਂ ਤੋਂ ਲਗਾਤਾਰ 3 ਫੀਸਦੀ ਤੋਂ ਘੱਟ ਰਹਿ ਰਹੀ ਹੈ,ਇਸ ਸਮੇਂ 2.02 ਫੀਸਦੀ ਹੈ, ਜਦਕਿ ਰੋਜ਼ਾਨਾ ਪਾਜ਼ਿਟਿਵਿਟੀ ਦਰ ਅੱਜ 2.46 ਫੀਸਦੀ ‘ਤੇ ਹੈ। ਰੋਜ਼ਾਨਾ ਪਾਜ਼ਿਟਿਵਿਟੀ ਦਰ ਹੁਣ  ਪਿਛਲੇ 102ਦਿਨਾਂ ਤੋਂ 5 ਫੀਸਦੀ ਤੋਂ ਹੇਠਾਂ ਰਹਿ ਰਹੀ ਹੈ। 

https://pib.gov.in/PressReleasePage.aspx?PRID=1751596

 

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਕੋਵਿਡ-19 ਟੀਕੇ ਦੀ ਉਪਲਬਧਤਾ ਸਬੰਧੀ ਤਾਜ਼ਾ ਜਾਣਕਾਰੀ

 

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕਿਆਂ ਦੀਆਂ 78.02 ਕਰੋੜ ਤੋਂ ਵੱਧ ਖੁਰਾਕਾਂ ਮੁਹੱਈਆ ਕਰਵਾਈਆਂ ਗਈਆਂ

 

6.02 ਕਰੋੜ ਤੋਂ ਵੱਧ ਖੁਰਾਕਾਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਕੋਲ ਅਜੇ ਵੀ ਪ੍ਰਬੰਧਨ ਲਈ ਉਪਲਬਧ ਹਨ ਅਤੇ 33 ਲੱਖ ਤੋਂ ਵੱਧ ਖੁਰਾਕਾਂ ਪਾਈਪਲਾਈਨ ਵਿੱਚ ਹਨ  

ਦੇਸ਼ ਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਵਜੋਂ, ਭਾਰਤ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂਨੂੰ ਕੋਵਿਡ ਟੀਕੇ ਮੁਫ਼ਤ ਮੁਹੱਈਆ ਕਰਵਾ ਕੇ ਸਹਾਇਤਾ ਕਰ ਰਹੀ ਹੈ। ਕੋਵਿਡ 19 ਟੀਕਾਕਰਣ ਮੁਹਿੰਮ ਦੇ ਸਰਬਵਿਆਪੀਕਰਣ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਦੇਸ਼ ਵਿੱਚ ਟੀਕੇ ਨਿਰਮਾਤਾਵਾਂ ਵੱਲੋਂ ਤਿਆਰ ਕੀਤੇ ਜਾ ਰਹੇ 75 ਪ੍ਰਤੀਸ਼ਤ ਟੀਕੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ (ਬਿਨਾਂ ਕਿਸੇਕੀਮਤ ਦੀ) ਖਰੀਦ ਮਗਰੋਂ ਮੁਫ਼ਤ ਮੁਹੱਈਆ ਕਰਵਾਏਗੀ।

 

ਟੀਕਿਆਂ ਦੀਆਂ ਖੁਰਾਕਾਂ

(18 ਸਤੰਬਰ 2021 ਤੱਕ)

ਸਪਲਾਈ ਕੀਤੀਆਂ ਗਈਆਂ ਖੁਰਾਕਾਂ

78,02,17,775

ਖੁਰਾਕਾਂ ਪਾਈਪ ਲਾਈਨ ਵਿੱਚ

33,08,560

ਬੈਲੰਸ ਉਪਲਬਧ 

6,02,70,245

 

ਸਾਰੇ ਸਰੋਤਾਂ ਵੱਲੋਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਹੁਣ ਤੱਕ 78.02ਕਰੋੜ ਤੋਂ ਵੀ ਜ਼ਿਆਦਾ (78,02,17,775) ਟੀਕਿਆਂ ਦੀਆਂ ਖੁਰਾਕਾਂ ਭਾਰਤ ਸਰਕਾਰ (ਮੁਫ਼ਤ ਚੈਨਲ) ਅਤੇ ਸਿੱਧੀ ਰਾਜ ਖਰੀਦ ਸ਼੍ਰੇਣੀ ਦੁਆਰਾ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ।ਇਸ ਤੋਂ ਇਲਾਵਾ, 33 ਲੱਖ ਖੁਰਾਕਾਂ (33,08,560) ਪਾਈਪਲਾਈਨ ਵਿੱਚ ਹਨ।

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਨਿਜੀ ਹਸਪਤਾਲਾਂ ਕੋਲ ਪ੍ਰਬੰਧਨ ਲਈ ਅਜੇ ਵੀ6.02ਕਰੋੜ (6,02,70,245) ਤੋਂ ਵੀ ਜ਼ਿਆਦਾ ਕੋਵਿਡ ਟੀਕਾਕਰਣ ਖੁਰਾਕਾਂ ਉਪਲਬਧ ਹਨ।  

https://pib.gov.in/PressReleseDetail.aspx?PRID=1756003

 

ਪ੍ਰਧਾਨ ਮੰਤਰੀ ਨੇ ਗੋਆ ਦੇ ਹੈਲਥਕੇਅਰ ਵਰਕਰਾਂ ਅਤੇ ਕੋਵਿਡ ਵੈਕਸੀਨੇਸ਼ਨ ਪ੍ਰੋਗਰਾਮ ਦੇ ਲਾਭਾਰਥੀਆਂ ਨਾਲ ਗੱਲਬਾਤ ਕੀਤੀ

 

ਬਾਲਗ਼ ਆਬਾਦੀ ਨੂੰ ਪਹਿਲੀ ਖ਼ੁਰਾਕ ਦੀ ਸ਼ਤ–ਪ੍ਰਤੀਸ਼ਤ ਕਵਰੇਜ ਦੇ ਲਈ ਗੋਆ ਸਰਕਾਰ ਦੀ ਸ਼ਲਾਘਾ ਕੀਤੀ

 

ਇਸ ਮੌਕੇ ਸ਼੍ਰੀ ਮਨੋਹਰ ਪਰਿਕਰ ਦੀ ਸੇਵਾਵਾਂ ਨੂੰ ਯਾਦ ਕੀਤਾ

 

ਗੋਆ ਨੇ ‘ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ ਔਰ ਸਬਕਾ ਪ੍ਰਯਾਸ’ ਦੀ ਇੱਕ ਸ਼ਾਨਦਾਰ ਮਿਸਾਲ ਪੇਸ਼ ਕੀਤੀ ਹੈ: ਪ੍ਰਧਾਨ ਮੰਤਰੀ

 

ਜਨਮ ਦਿਨ ਤਾਂ ਬਹੁਤ ਆਏ ਤੇ ਮੈਂ ਸਦਾ ਇਨ੍ਹਾਂ ਚੀਜ਼ਾਂ ਤੋਂ ਦੂਰ ਰਿਹਾ ਹਾਂ ਪਰ ਮੇਰੀ ਇੰਨੀ ਉਮਰ ’ਚ ਕੱਲ੍ਹ ਦੇ ਦਿਨ ਨੇ ਮੈਨੂੰ ਕਾਫ਼ੀ ਭਾਵੁਕ ਕਰ ਦਿੱਤਾ ਕਿਉਂਕਿ 2.5 ਕਰੋੜ ਲੋਕਾਂ ਨੂੰ ਟੀਕੇ ਲਾਏ ਗਏ: ਪ੍ਰਧਾਨ ਮੰਤਰੀ

 

ਕੱਲ੍ਹ ਹਰ ਘੰਟੇ 15 ਲੱਖ ਤੋਂ ਵੱਧ ਖ਼ੁਰਾਕਾਂ, ਹਰ ਮਿੰਟ 26 ਹਜ਼ਾਰ ਤੋਂ ਵੱਧ ਖ਼ੁਰਾਕਾਂ ਤੇ ਹਰ ਸੈਕੰਡ 425 ਤੋਂ ਵੱਧ ਖ਼ੁਰਾਕਾਂ ਦਿੱਤੀਆਂ ਗਈਆਂ: ਪ੍ਰਧਾਨ ਮੰਤਰੀ

 

‘ਏਕ ਭਾਰਤ–ਸ਼੍ਰੇਸ਼ਠ ਭਾਰਤ’ ਦੀ ਧਾਰਨਾ ਦੇ ਪ੍ਰਤੀਕ ਗੋਆ ਦੀ ਹਰ ਉਪਲਬਧੀ ਮੈਨੂੰ ਅਥਾਹ ਖ਼ੁਸ਼ੀਆਂ ਨਾਲ ਭਰ ਦਿੰਦੀ ਹੈ: ਪ੍ਰਧਾਨ ਮੰਤਰੀ

 

ਗੋਆ ਸਿਰਫ਼ ਇਸ ਦੇਸ਼ ਦਾ ਕੇਵਲ ਇੱਕ ਰਾਜ ਨਹੀਂ ਹੈ, ਸਗੋਂ ਇਹ ਬ੍ਰਾਂਡ ਇੰਡੀਆ ਦੀ ਇੱਕ ਮਜ਼ਬੂਤ ਨਿਸ਼ਾਨੀ ਵੀ ਹੈ: ਪ੍ਰਧਾਨ ਮੰਤਰੀ

 

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੋਆ ’ਚ ਬਾਲਗ਼ ਆਬਾਦੀ ਨੂੰ ਪਹਿਲੀ ਖ਼ੁਰਾਕ ਦੀ ਸ਼ਤ–ਪ੍ਰਤੀਸ਼ਤ ਕਵਰੇਜ ਲਈ ਇੱਕ ਵੀਡੀਓ ਕਾਨਫ਼ਰੰਸਿੰਗ ਦੇ ਜ਼ਰੀਏ ਗੋਆ ਦੇ ਹੈਲਥਕੇਅਰ ਵਰਕਰਾਂ ਅਤੇ ਕੋਵਿਡ ਵੈਕਸੀਨੇਸ਼ਨ ਪ੍ਰੋਗਰਾਮ ਦੇ ਲਾਭਾਰਥੀਆਂ ਨਾਲ ਗੱਲਬਾਤ ਕੀਤੀ।

ਹੈਲਥਕੇਅਰ ਵਰਕਰਾਂ ਤੇ ਲਾਭਾਰਥੀਆਂ ਨਾਲ ਗੱਲਬਾਤ

ਇਸ ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਨੇ ਗੋਆ ਮੈਡੀਕਲ ਕਾਲਜ ਦੇ ਲੈਕਚਰਾਰ ਡਾ. ਨਿਤਿਨ ਧੂਪਦਲੇ ਤੋਂ ਪੁੱਛਿਆ ਕਿ ਉਨ੍ਹਾਂ ਨੇ ਲੋਕਾਂ ਨੂੰ ਕੋਵਿਡ ਦੇ ਟੀਕੇ ਲੈਣ ਲਈ ਕਿਵੇਂ ਰਾਜ਼ੀ ਕੀਤਾ। ਉਨ੍ਹਾਂ ਕੋਵਿਡ ਟੀਕਾਕਰਣ ਮੁਹਿੰਮ ਤੇ ਪਹਿਲਾਂ ਦੀ ਮੁਹਿੰਮ ਵਿਚਲੇ ਫ਼ਰਕ ਬਾਰੇ ਵੀ ਚਰਚਾ ਕੀਤੀ। ਡਾ. ਧੂਪਦਲੇ ਨੇ ਇਸ ਖ਼ਾਸ ਮੁਹਿੰਮ ਦੀ ਇੱਕ ਮਿਸ਼ਨ ਮੋਡ ਮੁਹਿੰਮ ਹੋਣ ਦੀ ਸ਼ਲਾਘਾ ਕੀਤੀ। ਵਿਰੋਧੀ ਧਿਰ ਦੀ ਆਲੋਚਨਾ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਇਸ ਗੱਲ ’ਤੇ ਹੈਰਾਨੀ ਪ੍ਰਗਟਾਈ ਕਿ 2.5 ਕਰੋੜ ਲੋਕਾਂ ਨੂੰ ਟੀਕਾ ਲਾਉਣ ਤੋਂ ਬਾਅਦ ਟੀਕਾ ਲੈਣ ਵਾਲੇ ਲੋਕਾਂ ਦੀ ਥਾਂ ਵਿਰੋਧੀ ਪਾਰਟੀ ਵੱਲੋਂ ਪ੍ਰਤੀਕਿਰਿਆ ਕਿਵੇਂ ਆਈ। ਪ੍ਰਧਾਨ ਮੰਤਰੀ ਨੇ ਗੋਆ ’ਚ ਬਾਲਗ਼ ਆਬਾਦੀ ਨੂੰ ਪਹਿਲੀ ਖ਼ੁਰਾਕ ਦੀ ਸ਼ਤ–ਪ੍ਰਤੀਸ਼ਤ ਕਵਰਜੇ ਨੂੰ ਮੁਕੰਮਲ ਕਰਨ ਲਈ ਡਾਕਟਰਾਂ ਤੇ ਹੋਰ ਕੋਰੋਨਾ ਜੋਧਿਆਂ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਇਹ ਸਮੁੱਚੇ ਵਿਸ਼ਵ ਲਈ ਇੱਕ ਪ੍ਰੇਰਨਾ ਹੈ।

https://pib.gov.in/PressReleseDetail.aspx?PRID=1755998

 

ਗੋਆ ਵਿੱਚ ਹੈਲਥਕੇਅਰ ਵਰਕਰਾਂ ਅਤੇ ਕੋਵਿਡ ਵੈਕਸੀਨੇਸ਼ਨ ਪ੍ਰੋਗਰਾਮ ਦੇ ਲਾਭਾਰਥੀਆਂ ਦੇ ਨਾਲ ਗੱਲਬਾਤ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ: 

https://pib.gov.in/PressReleseDetail.aspx?PRID=1756013

 

ਕੈਬਨਿਟ ਸਕੱਤਰ ਨੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨਾਲ ਕੋਵਿਡ -19 ਪ੍ਰਤੀ ਜਨਤਕ ਸਿਹਤ ਪ੍ਰਤੀਕਿਰਿਆ ਅਤੇ ਟੀਕਾਕਰਨ ਦੀ ਪ੍ਰਗਤੀ ਬਾਰੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ

 

ਕਿਸੇ ਵੀ ਅਨੁਕੂਲਤਾ ਲਈ ਕੋਈ ਜਗ੍ਹਾ ਨਹੀਂ: ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਕੋਵਿਡ -19 ਸਥਿਤੀ ਦਾ ਵਿਸ਼ਾਲ ਵਿਸ਼ਲੇਸ਼ਣ ਕਰਨ ਅਤੇ ਬੁਨਿਆਦੀ ਢਾਂਚਾ, ਦਵਾਈ ਅਤੇ ਮਨੁੱਖੀ ਸਰੋਤ ਵਧਾਉਣ ਦੀ ਸਲਾਹ ਦਿੱਤੀ ਗਈ

 

ਕੇਂਦਰੀ ਸਿਹਤ ਸਕੱਤਰ ਨੇ ਆਉਣ ਵਾਲੇ ਤਿਉਹਾਰਾਂ ਦੇ ਸੀਜ਼ਨ ਲਈ ਜ਼ਰੂਰੀ ਸਾਵਧਾਨੀਆਂ ਅਤੇ ਕਿਸੇ ਵੀ ਨਵੇਂ ਉਭਾਰ ਨੂੰ ਰੋਕਣ ਲਈ ਰਣਨੀਤੀ ਦਾ ਵੇਰਵਾ ਦਿੱਤਾ

 

ਰਾਜਾਂ ਨੇ 11 ਰਾਜਾਂ ਵਿੱਚ ਸੇਰੋਟਾਈਪ -2 ਡੇਂਗੂ ਦੇ ਨਿਯੰਤਰਣ ਬਾਰੇ ਵੀ ਸੇਧ ਦਿੱਤੀ

 

ਕੈਬਨਿਟ ਸਕੱਤਰ ਸ਼੍ਰੀ ਰਾਜੀਵ ਗੌਬਾ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਕੋਵਿਡ ਪ੍ਰਬੰਧਨ ਅਤੇ ਪ੍ਰਤੀਕਿਰਿਆ ਰਣਨੀਤੀ ਦੀ ਸਮੀਖਿਆ ਅਤੇ ਵਿਚਾਰ ਵਟਾਂਦਰੇ ਲਈ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ, ਸ਼੍ਰੀ ਰਾਜੇਸ਼ ਭੂਸ਼ਣ, ਕੇਂਦਰੀ ਸਿਹਤ ਸਕੱਤਰ ਅਤੇ ਡਾ. ਵੀਕੇ ਪਾਲ, ਮੈਂਬਰ (ਸਿਹਤ), ਨੀਤੀ ਆਯੋਗ ਦੀ ਮੌਜੂਦਗੀ ਵਿੱਚ। ਇਸ ਵਿੱਚ ਮੁੱਖ ਸਕੱਤਰ, ਵਧੀਕ ਮੁੱਖ ਸਕੱਤਰ (ਸਿਹਤ), ਪ੍ਰਮੁੱਖ ਸਕੱਤਰ (ਸਿਹਤ), ਮਿਊਂਸਪਲ ਕਮਿਸ਼ਨਰ, ਜ਼ਿਲ੍ਹਾ ਕਲੈਕਟਰ ਅਤੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਹੋਏ।

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਕੱਲ੍ਹ 2.5 ਕਰੋੜ ਤੋਂ ਵੱਧ ਵੈਕਸੀਨ ਖੁਰਾਕਾਂ ਦੀ ਮਹੱਤਵਪੂਰਨ ਪ੍ਰਾਪਤੀ ਲਈ ਵਧਾਈ ਦਿੰਦੇ ਹੋਏ, ਕੈਬਨਿਟ ਸਕੱਤਰ ਨੇ ਸਿਹਤ ਸੰਭਾਲ਼ ਕਰਮਚਾਰੀਆਂ, ਮੁੱਖ ਮੈਡੀਕਲ ਅਧਿਕਾਰੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਅਤੇ ਰਾਜ ਸਿਹਤ ਸਕੱਤਰਾਂ ਦੇ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਉਮੀਦ ਜਤਾਈ ਕਿ ਟੀਕੇ ਦੀਆਂ ਖੁਰਾਕਾਂ ਦੀ ਵਧਦੀ ਉਪਲਬਧਤਾ ਦੇ ਨਾਲ, ਟੀਕਾਕਰਣ ਦੀ ਗਤੀ ਨੂੰ ਕਾਇਮ ਰੱਖਿਆ ਜਾਵੇਗਾ।

ਹਾਲਾਂਕਿ ਉਸਨੇ ਰਾਜਾਂ ਨੂੰ ਇਹ ਯਾਦ ਦਿਵਾਉਣ ਦਾ ਮੌਕਾ ਲਿਆ ਕਿ ਖੁਸ਼ ਹੋਣ ਦੀ ਕੋਈ ਜਗ੍ਹਾ ਨਹੀਂ ਹੈ। ਉਨ੍ਹਾਂ ਨੇ ਕੋਵਿਡ ਅਨੁਕੂਲ ਵਿਵਹਾਰ (ਸੀਏਬੀ) ਨੂੰ ਸਖਤੀ ਨਾਲ ਲਾਗੂ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ।

https://pib.gov.in/PressReleseDetail.aspx?PRID=1756031

 

ਮਹੱਤਵਪੂਰਨ ਟਵੀਟ

 

*********

ਏਐੱਸ



(Release ID: 1756175) Visitor Counter : 115