ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਫਰਾਂਸ ਦੇ ਰਾਸ਼ਟਰਪਤੀ ਨਾਲ ਟੈਲੀਫ਼ੋਨ ’ਤੇ ਗੱਲਬਾਤ ਕੀਤੀ
Posted On:
21 SEP 2021 6:13PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਫਰਾਂਸ ਦੇ ਰਾਸ਼ਟਰਪਤੀ ਮਹਾਮਹਿਮ ਇਮੈਨੂਅਲ ਮੈਕ੍ਰੋਂ ਨਾਲ ਟੈਲੀਫ਼ੋਨ ’ਤੇ ਗੱਲਬਾਤ ਕੀਤੀ।
ਦੋਵੇਂ ਨੇਤਾਵਾਂ ਨੇ ਅਫ਼ਗ਼ਾਨਿਸਤਾਨ ਵਿੱਚ ਹਾਲੀਆ ਘਟਨਾਕ੍ਰਮ ਸਮੇਤ ਵਿਭਿੰਨ ਖੇਤਰੀ ਮੁੱਦਿਆਂ ’ਤੇ ਚਰਚਾ ਕੀਤੀ। ਇਸ ਸੰਦਰਭ ਵਿੱਚ ਉਨ੍ਹਾਂ ਨੇ ਆਤੰਕਵਾਦ ਦੇ ਸੰਭਾਵਿਤ ਪ੍ਰਸਾਰ, ਨਸ਼ੀਲੇ ਪਦਾਰਥਾਂ ਦੇ ਵਪਾਰ, ਅਵੈਧ ਹਥਿਆਰਾਂ ਅਤੇ ਮਨੁੱਖੀ ਤਸਕਰੀ ਦੇ ਨਾਲ-ਨਾਲ ਮਨੁੱਖੀ ਅਧਿਕਾਰਾਂ, ਮਹਿਲਾਵਾਂ ਅਤੇ ਘੱਟਗਿਣਤੀਆਂ ਦੇ ਅਧਿਕਾਰਾਂ ਦੀ ਸੁਰੱਖਿਆ ਸੁਨਿਸ਼ਚਿਤ ਕਰਨ ਦੀ ਜ਼ਰੂਰਤ ਬਾਰੇ ਆਪਣੀਆਂ-ਆਪਣੀਆਂ ਚਿੰਤਾਵਾਂ ਨੂੰ ਸਾਂਝਾ ਕੀਤਾ।
ਉਨ੍ਹਾਂ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿੱਚ ਵਧਦੇ ਦੁਵੱਲੇ ਸਹਿਯੋਗ ਅਤੇ ਖੇਤਰ ਵਿੱਚ ਸਥਿਰਤਾ ਅਤੇ ਸੁਰੱਖਿਆ ਨੂੰ ਪ੍ਰੋਤਸਾਹਨ ਦੇਣ ਵਿੱਚ ਭਾਰਤ-ਫਰਾਂਸ ਭਾਈਵਾਲੀ ਦੀ ਮਹੱਤਵਪੂਰਨ ਭੂਮਿਕਾ ਦੀ ਸਮੀਖਿਆ ਕੀਤੀ।
ਦੋਵੇਂ ਨੇਤਾਵਾਂ ਨੇ ਭਾਰਤ-ਫਰਾਂਸ ਰਣਨੀਤਕ ਭਾਈਵਾਲੀ ਦੀ ਭਾਵਨਾ ਦੇ ਅਧਾਰ ’ਤੇ ਗਹਿਰੇ ਅਤੇ ਨਿਯਮਿਤ ਸਲਾਹ-ਮਸ਼ਵਰੇ ਨੂੰ ਕਾਇਮ ਰੱਖਣ ’ਤੇ ਸਹਿਮਤੀ ਪ੍ਰਗਟ ਕੀਤੀ ਅਤੇ ਆਪਸੀ ਸਬੰਧਾਂ ਨੂੰ ਮਜ਼ਬੂਤ ਬਣਾਉਣ ’ਤੇ ਜ਼ੋਰ ਦਿੱਤਾ।
******
ਡੀਐੱਸ/ਐੱਸਐੱਚ
(Release ID: 1756864)
Visitor Counter : 237
Read this release in:
English
,
Urdu
,
Marathi
,
Hindi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam